< Ezechiela 38 >
1 I doszło do mnie słowo PANA mówiące:
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
2 Synu człowieczy, zwróć swoją twarz przeciwko Gogowi w ziemi Magog, naczelnemu księciu w Meszek i Tubal, i prorokuj przeciw niemu.
੨ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮੇਸ਼ੇਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।
3 I mów: Tak mówi Pan BÓG: Oto jestem przeciw tobie, Gogu, naczelny księciu w Meszek i Tubal.
੩ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਹੇ ਗੋਗ, ਰੋਸ਼, ਮੇਸ਼ੇਕ ਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!
4 Zawrócę cię i włożę haki w twoje szczęki, i wyprowadzę ciebie i całe twoje wojsko, konie i jeźdźców, wszystkich w pełnym uzbrojeniu, wielki zastęp z tarczami i puklerzami, wszystkich władających mieczem;
੪ਮੈਂ ਤੈਨੂੰ ਉਲਟਾ ਦਿਆਂਗਾ ਅਤੇ ਤੇਰੇ ਜਬਾੜਿਆਂ ਵਿੱਚ ਕੰਡਿਆਲਾ ਪਾ ਕੇ ਤੈਨੂੰ, ਤੇਰੀ ਸਾਰੀ ਫੌਜ ਨੂੰ, ਘੋੜਿਆਂ ਅਤੇ ਸਵਾਰਾਂ ਨੂੰ, ਜਿਹੜੇ ਸਾਰੇ ਸ਼ਸਤਰ ਧਾਰੀ ਹਨ ਅਤੇ ਵੱਡੀ ਸਭਾ ਜਿਹੜੀ ਬਰਛੀਆਂ ਤੇ ਢਾਲਾਂ ਲਈ ਖਲੋਤੀ ਹੈ ਅਤੇ ਉਹਨਾਂ ਸਾਰਿਆਂ ਨੇ ਤਲਵਾਰਾਂ ਫੜ੍ਹੀਆਂ ਹੋਈਆਂ ਹਨ, ਖਿੱਚ ਕੇ ਕੱਢ ਲਵਾਂਗਾ।
5 A z nimi Persów, Etiopczyków i Putejczyków, wszystkich uzbrojonych w tarczę i hełm;
੫ਉਹਨਾਂ ਦੇ ਨਾਲ ਫ਼ਾਰਸ, ਕੂਸ਼ ਅਤੇ ਪੂਟ ਜਿਹੜੇ ਸਾਰੇ ਦੇ ਸਾਰੇ ਢਾਲ਼ ਤੇ ਲੋਹੇ ਦੇ ਟੋਪ ਨਾਲ ਹਨ,
6 Gomer i wszystkie jego oddziały, dom Togarmy z północnych stron i wszystkie jego oddziały, liczne narody z tobą.
੬ਗੋਮਰ, ਉਸ ਦੇ ਸਾਰੇ ਲੋਕ ਅਤੇ ਉੱਤਰ ਦੇ ਦੁਰੇਡੇ ਪਾਸਿਆਂ ਦਾ ਤੋਗਰਮਾਹ ਦੇ ਘਰਾਣੇ ਅਤੇ ਉਹ ਦੇ ਸਾਰੇ ਲੋਕ ਅਰਥਾਤ ਬਹੁਤ ਸਾਰੇ ਲੋਕੀ ਤੇਰੇ ਨਾਲ।
7 Przygotuj się i bądź gotowy, ty i twoje wszystkie zastępy, które się zebrały u ciebie, i bądź ich stróżem.
੭ਤੂੰ ਤਿਆਰ ਹੋ ਅਤੇ ਆਪਣੀ ਤਿਆਰੀ ਕਰ, ਤੂੰ ਅਤੇ ਤੇਰੀ ਸਾਰੀ ਸਭਾ ਜਿਹੜੀ ਤੇਰੇ ਕੋਲ ਇਕੱਠੀ ਹੋਈ ਹੈ ਅਤੇ ਤੂੰ ਉਹਨਾਂ ਦਾ ਆਗੂ ਬਣ।
8 Po wielu dniach zostaniesz nawiedzony, przy końcu lat przybędziesz do ziemi uwolnionej od miecza, której [lud] został zebrany spośród wielu narodów, na góry Izraela, które były długo spustoszeniem, a będąc wyprowadzeni spośród narodów, oni wszyscy zamieszkają bezpiecznie.
੮ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਆਖਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ।
9 Wyruszysz i nadciągniesz jak burza, będziesz jak chmura okrywająca ziemię, ty i wszystkie twoje zastępy oraz liczne ludy z tobą.
੯ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਗੂੰ ਆਵੇਂਗਾ, ਤੂੰ ਬੱਦਲ ਵਾਂਗੂੰ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੇ ਸਾਰੇ ਲੋਕ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ।
10 Tak mówi Pan BÓG: W tym dniu zrodzą się myśli w twoim sercu i będziesz miał złe zamiary;
੧੦ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ।
11 I powiesz: Wyruszę do ziemi o nieobwarowanych wsiach; napadnę na [ludzi] spokojnych, którzy mieszkają bezpiecznie, na wszystkich, którzy mieszkają bez murów i nie mają ani rygli, ani bram;
੧੧ਤੂੰ ਆਖੇਂਗਾ, ਮੈਂ ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਦੇ ਦੇਸ ਉੱਤੇ ਹਮਲਾ ਕਰਾਂਗਾ। ਮੈਂ ਉਹਨਾਂ ਉੱਤੇ ਹਮਲਾ ਕਰਾਂਗਾ, ਜਿਹੜੇ ਅਰਾਮ ਤੇ ਬੇਫ਼ਿਕਰੀ ਨਾਲ ਵੱਸਦੇ ਹਨ, ਉਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵਾਜ਼ੇ ਹਨ।
12 Aby zabrać łupy i zagarnąć zdobycze, aby swą rękę położyć na spustoszone miejsca, [które znowu] zostały zamieszkane, i na lud zgromadzony spośród narodów, który zdobył bydło i dobra, a mieszka w środku ziemi.
੧੨ਤਦ ਜੋ ਤੂੰ ਲੁੱਟੇ ਅਤੇ ਲੁੱਟ ਦਾ ਮਾਲ ਖੋਹ ਲਵੇਂ ਅਤੇ ਉਹਨਾਂ ਉੱਜੜੀਆਂ ਥਾਵਾਂ ਤੇ ਜਿਹੜੀਆਂ ਹੁਣ ਆਬਾਦ ਹਨ ਅਤੇ ਉਹਨਾਂ ਲੋਕਾਂ ਤੇ ਜਿਹੜੇ ਸਾਰੀਆਂ ਕੌਮਾਂ ਵਿੱਚੋਂ ਇਕੱਠੇ ਹੋਏ ਹਨ ਆਪਣਾ ਹੱਥ ਚਲਾਵੇਂ, ਜਿਹਨਾਂ ਪਸ਼ੂਆਂ ਤੇ ਮਾਲ ਨੂੰ ਪ੍ਰਾਪਤ ਕੀਤਾ ਹੈ ਅਤੇ ਧਰਤੀ ਦੀ ਧੁੰਨੀ ਤੇ ਵੱਸਦੇ ਹਨ।
13 Szeba, Dedan i kupcy Tarszisz oraz wszystkie jego lwięta zapytają cię: Czy przybyłeś, aby zabrać łupy? Czy na zagarnięcie zdobyczy zgromadziłeś swoje zastępy, aby zabrać srebro i złoto, zabierać bydło i dobra, aby zgarnąć wielki łup?
੧੩ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹਨਾਂ ਦੇ ਸਾਰੇ ਜੁਆਨ ਸ਼ੇਰ ਤੈਨੂੰ ਆਖਣਗੇ, ਕੀ ਤੂੰ ਲੁੱਟਣ ਲਈ ਆਇਆ ਹੈਂ? ਕੀ ਤੂੰ ਆਪਣੀ ਸਭਾ ਦੇਸ ਲਈ ਇਕੱਠੀ ਕੀਤੀ ਹੈ ਕਿ ਮਾਲ ਖੋਹ ਲਵੇਂ? ਚਾਂਦੀ ਸੋਨਾ ਲੁੱਟੇਂ, ਡੰਗਰ ਪਸ਼ੂ ਲੈ ਜਾਵੇਂ ਅਤੇ ਲੁੱਟ ਦਾ ਬਹੁਤਾ ਮਾਲ ਪਰਾਪਤ ਕਰੇ?।
14 Dlatego prorokuj, synu człowieczy, i mów do Goga: Tak mówi Pan BÓG: Czy w dniu, gdy mój lud Izraela będzie mieszkał bezpiecznie, nie będziesz [o tym] wiedział?
੧੪ਇਸ ਲਈ ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਗੋਗ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੇਰੀ ਪਰਜਾ ਇਸਰਾਏਲ ਨਿਸ਼ਚਿੰਤ ਵੱਸੇਗੀ, ਕੀ ਤੂੰ ਨਾ ਜਾਣੇਂਗਾ?
15 I przyjdziesz ze swego miejsca z północnych stron, ty i liczne ludy z tobą, wszyscy jadący na koniach, wielki zastęp i liczne wojsko;
੧੫ਤੂੰ ਆਪਣੇ ਸਥਾਨ ਤੋਂ ਉੱਤਰ ਵੱਲੋਂ ਦੁਰੇਡਿਓਂ ਆਵੇਂਗਾ ਅਤੇ ਬਹੁਤ ਸਾਰੇ ਲੋਕ ਤੇਰੇ ਨਾਲ ਹੋਣਗੇ ਜਿਹੜੇ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੋਣਗੇ, ਇੱਕ ਵੱਡੀ ਸਭਾ ਅਤੇ ਬਹੁਤੀ ਫੌਜ।
16 I nadciągniesz przeciwko mojemu ludowi Izraela jak chmura, by okryć tę ziemię. W dniach ostatecznych przyprowadzę cię do swojej ziemi, aby poznały mnie narody, gdy będę uświęcony w tobie, Gogu, na ich oczach.
੧੬ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਆਖਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ।
17 Tak mówi Pan BÓG: Czyż ty nie [jesteś] tym, o którym mówiłem w dawnych dniach przez moje sługi, proroków Izraela, którzy prorokowali za dni tamtych lat, że ja sprowadzę cię na nich?
੧੭ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੂੰ ਹੀ ਨਹੀਂ ਜਿਹ ਦੇ ਬਾਰੇ ਮੈਂ ਪੁਰਾਣੇ ਸਮੇਂ ਵਿੱਚ ਆਪਣੇ ਸੇਵਕਾਂ, ਇਸਰਾਏਲੀ ਨਬੀਆਂ ਦੇ ਰਾਹੀਂ ਜਿਹਨਾਂ ਨੇ ਉਹਨਾਂ ਦਿਨਾਂ ਵਿੱਚ ਕਈ ਸਾਲ ਭਵਿੱਖਬਾਣੀ ਕਰ ਕੇ ਆਖਿਆ ਕਿ ਮੈਂ ਤੈਨੂੰ ਉਹਨਾਂ ਉੱਤੇ ਚੜ੍ਹਾ ਲਿਆਵਾਂਗਾ।
18 Ale w dniu, w którym Gog nadciągnie przeciwko ziemi Izraela, mówi Pan BÓG, wzmoże się zapalczywość mego gniewu;
੧੮ਉਸ ਦਿਨ ਅਜਿਹਾ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
19 Powiedziałem bowiem w swojej gorliwości i w ogniu swojego gniewu: Zaprawdę, w tym dniu będzie wielkie trzęsienie w ziemi Izraela;
੧੯ਕਿਉਂ ਜੋ ਮੈਂ ਆਪਣੀ ਅਣਖ ਅਤੇ ਕਹਿਰ ਦੀ ਅੱਗ ਵਿੱਚ ਬੋਲਿਆ ਹਾਂ, ਕਿ ਜ਼ਰੂਰ ਉਸ ਦਿਨ ਇਸਰਾਏਲ ਦੀ ਭੂਮੀ ਤੇ ਵੱਡਾ ਭੂਚਾਲ ਆਵੇਗਾ।
20 I zadrżą przede mną ryby morskie i ptactwo niebieskie, zwierzęta polne i wszelkie zwierzęta pełzające po ziemi, a także wszyscy ludzie, którzy są na powierzchni ziemi; rozpadną się góry, upadną wysokie wieże i każdy mur runie na ziemię.
੨੦ਇੱਥੋਂ ਤੱਕ ਕਿ ਸਾਗਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀ, ਰੜ ਦੇ ਦਰਿੰਦੇ, ਸਾਰੇ ਘਿੱਸਰਨ ਵਾਲੇ ਜਿਹੜੇ ਭੂਮੀ ਤੇ ਘਿੱਸਰਦੇ ਹਨ ਅਤੇ ਸਾਰੇ ਮਨੁੱਖ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ-ਥਰ ਕੰਬਣਗੇ ਅਤੇ ਪਰਬਤ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ।
21 Przywołam miecz przeciwko niemu po wszystkich moich górach, mówi Pan BÓG. Miecz każdego zwróci się przeciwko swemu bratu.
੨੧ਮੈਂ ਆਪਣੇ ਸਾਰੇ ਪਹਾੜਾਂ ਤੇ ਉਹ ਦੇ ਵਿਰੁੱਧ ਤਲਵਾਰ ਨੂੰ ਸੱਦਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਹਰੇਕ ਮਨੁੱਖ ਦੀ ਤਲਵਾਰ ਉਹ ਦੇ ਭਰਾ ਦੇ ਵਿਰੁੱਧ ਹੋਵੇਗੀ।
22 I osądzę go zarazą i krwią, ześlę ulewny deszcz i kamienie gradu, ogień i siarkę – na niego, na jego wojska i na liczne ludy, które z nim [będą].
੨੨ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ। ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ।
23 Okażę się wielki i święty i dam się poznać na oczach wielu narodów, i poznają, że ja jestem PANEM.
੨੩ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ। ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!