< Rodzaju 37 >
1 Jakub mieszkał w ziemi, gdzie jego ojciec był przybyszem, w ziemi Kanaan.
੧ਯਾਕੂਬ ਆਪਣੇ ਪਿਤਾ ਦੀ ਮੁਸਾਫ਼ਰੀ ਦੇ ਦੇਸ਼ ਵਿੱਚ ਅਰਥਾਤ ਕਨਾਨ ਦੇ ਦੇਸ਼ ਵਿੱਚ ਵੱਸ ਗਿਆ। ਇਹ ਯਾਕੂਬ ਦੀ ਵੰਸ਼ਾਵਲੀ ਹੈ।
2 To są dzieje rodu Jakuba: Gdy Józef miał siedemnaście lat, pasł stada ze swoimi braćmi; młodzieniec był z synami Bilhy i z synami Zilpy, żony swego ojca. I Józef donosił ojcu o ich złej sławie.
੨ਜਦ ਯੂਸੁਫ਼ ਸਤਾਰਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜਿਲਫਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ।
3 A Izrael kochał Józefa najbardziej ze wszystkich swoich synów, [bo] urodził mu się w starości. I zrobił mu szatę wielobarwną.
੩ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ।
4 Gdy jego bracia widzieli, że ojciec kocha go bardziej niż wszystkich jego braci, znienawidzili go i nie potrafili przyjaźnie z nim rozmawiać.
੪ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
5 Pewnego razu Józefowi przyśnił się sen, a [gdy] opowiedział go swoim braciom, tym bardziej go znienawidzili.
੫ਫੇਰ ਯੂਸੁਫ਼ ਨੇ ਇਹ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਦੇ ਨਾਲ ਹੋਰ ਵੈਰ ਰੱਖਣ ਲੱਗੇ।
6 Bo powiedział im: Posłuchajcie, proszę, snu, który mi się przyśnił.
੬ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫ਼ਨਾ ਮੈਂ ਵੇਖਿਆ ਉਹ ਸੁਣੋ।
7 Wiązaliśmy snopy na polu, a oto mój snop podniósł się i stanął, a wasze snopy otoczyły go i pokłoniły się mojemu snopowi.
੭ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ।
8 I odpowiedzieli mu jego bracia: Czyżbyś miał królować nad nami? Czyż miałbyś nami rządzić? I jeszcze bardziej go znienawidzili z powodu snów i słów jego.
੮ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ? ਤਦ ਉਹ ਉਸ ਦੇ ਨਾਲ ਉਹ ਦੇ ਸੁਫ਼ਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ।
9 Śnił mu się jeszcze drugi sen i opowiedział go swoim braciom: Znowu śnił mi się sen, a oto słońce, księżyc i jedenaście gwiazd pokłoniły mi się.
੯ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰ੍ਹਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ।
10 Gdy opowiedział [to] swemu ojcu i swoim braciom, jego ojciec zgromił go i powiedział mu: Cóż to za sen, który ci się śnił? Czy ja i twoja matka przyjdziemy z twoimi braćmi, aby ci się kłaniać aż do ziemi?
੧੦ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ?
11 I jego bracia zazdrościli mu, ale jego ojciec rozważał tę sprawę.
੧੧ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ।
12 Potem jego bracia odeszli, aby paść trzody swego ojca w Sychem.
੧੨ਫੇਰ ਉਸ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਲਈ ਸ਼ਕਮ ਨੂੰ ਗਏ।
13 I Izrael powiedział do Józefa: Czy twoi bracia nie pasą [trzody] w Sychem? Chodź, a poślę cię do nich. A on odpowiedział: Oto jestem.
੧੩ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਕੀ ਤੇਰੇ ਭਰਾ ਸ਼ਕਮ ਵਿੱਚ ਭੇਡਾਂ ਨਹੀਂ ਚਾਰਦੇ ਹਨ? ਜਾ, ਮੈਂ ਤੈਨੂੰ ਉਨ੍ਹਾਂ ਦੇ ਕੋਲ ਭੇਜਦਾ ਹਾਂ। ਤਦ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
14 Wtedy powiedział mu: Idź teraz i dowiedz się, jak się mają twoi bracia i co się dzieje z trzodami, i daj mi znać. Wysłał go więc z doliny Hebronu, a on przyszedł do Sychem.
੧੪ਉਸ ਨੇ ਉਹ ਨੂੰ ਆਖਿਆ, ਜਾ ਆਪਣੇ ਭਰਾਵਾਂ ਅਤੇ ਇੱਜੜਾਂ ਦੀ ਸੁੱਖ-ਸਾਂਦ ਦਾ ਪਤਾ ਲੈ ਅਤੇ ਮੈਨੂੰ ਵਾਪਸ ਆ ਕੇ ਖ਼ਬਰ ਦੇ। ਸੋ ਉਸ ਨੇ ਉਹ ਨੂੰ ਹਬਰੋਨ ਦੀ ਘਾਟੀ ਤੋਂ ਭੇਜਿਆ ਅਤੇ ਉਹ ਸ਼ਕਮ ਨੂੰ ਆਇਆ।
15 I spotkał go [pewien] człowiek, gdy błąkał się po polu. I człowiek ten zapytał go: Czego szukasz?
੧੫ਅਤੇ ਕੋਈ ਮਨੁੱਖ ਉਸ ਨੂੰ ਮਿਲਿਆ ਅਤੇ ਵੇਖੋ, ਉਹ ਮੈਦਾਨ ਵਿੱਚ ਭਟਕਦਾ ਫਿਰਦਾ ਸੀ ਸੋ ਉਸ ਮਨੁੱਖ ਨੇ ਉਸ ਤੋਂ ਪੁੱਛਿਆ, ਤੂੰ ਕੀ ਲੱਭਦਾ ਹੈਂ?
16 A on odpowiedział: Szukam moich braci. Powiedz mi, proszę, gdzie oni pasą trzody.
੧੬ਤਦ ਉਸ ਨੇ ਆਖਿਆ, ਮੈਂ ਆਪਣੇ ਭਰਾਵਾਂ ਨੂੰ ਲੱਭਦਾ ਹਾਂ। ਕਿਰਪਾ ਮੈਨੂੰ ਦੱਸੋ ਕਿ ਉਹ ਆਪਣੀਆਂ ਭੇਡਾਂ ਕਿੱਥੇ ਚਾਰਦੇ ਹਨ?
17 Człowiek ten odpowiedział: Odeszli stąd, bo słyszałem, jak mówili: Pójdźmy do Dotan. I Józef poszedł za swoimi braćmi i znalazł ich w Dotan.
੧੭ਫੇਰ ਉਸ ਮਨੁੱਖ ਨੇ ਆਖਿਆ, ਉਹ ਇੱਥੋਂ ਚਲੇ ਗਏ ਹਨ ਕਿਉਂ ਜੋ ਮੈਂ ਉਨ੍ਹਾਂ ਨੂੰ ਇਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ। ਸੋ ਯੂਸੁਫ਼ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਲੱਭਿਆ।
18 Gdy ujrzeli go z daleka, zanim do nich przyszedł, naradzali się, aby go zabić.
੧੮ਤਦ ਉਨ੍ਹਾਂ ਨੇ ਉਸ ਨੂੰ ਦੂਰੋਂ ਵੇਖਿਆ ਅਤੇ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਸ ਨੂੰ ਮਾਰ ਸੁੱਟਣ ਦੀ ਯੋਜਨਾ ਬਣਾਈ
19 I mówili jeden do drugiego: Oto idzie mistrz od snów.
੧੯ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ, ਉਹ ਸੁਫ਼ਨੇ ਵੇਖਣ ਵਾਲਾ ਆ ਰਿਹਾ ਹੈ।
20 Teraz więc chodźcie, zabijmy go i wrzućmy do jakiejś studni, i powiemy: Pożarł go zły zwierz. I zobaczymy, co będzie z jego snów.
੨੦ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ।
21 Ruben, gdy to usłyszał, chciał go wybawić z ich rąk i powiedział: Nie zabijajmy go.
੨੧ਪਰ ਰਊਬੇਨ ਨੇ ਸੁਣ ਕੇ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਤੇ ਆਖਿਆ, ਅਸੀਂ ਇਸ ਨੂੰ ਜਾਨੋਂ ਨਾ ਮਾਰੀਏ।
22 Ruben powiedział też do nich: Nie wylewajcie krwi, [ale] wrzućcie go do tej studni, która [jest] na pustyni, i nie podnoście na niego ręki. [A mówił to], aby go wybawić z ich rąk i przywrócić go swemu ojcu.
੨੨ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ।
23 Gdy Józef przyszedł do swoich braci, obdarli go z jego szaty, z szaty wielobarwnej, którą [miał] na sobie.
੨੩ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਰੰਗ-ਬਿਰੰਗਾ ਚੋਲਾ ਜਿਹੜਾ ਉਸ ਨੇ ਪਾਇਆ ਹੋਇਆ ਸੀ, ਉਤਾਰ ਲਿਆ।
24 Następnie chwycili go i wrzucili do studni, która [była] pusta, bez wody.
੨੪ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ।
25 Potem usiedli, aby jeść chleb, a gdy podnieśli swoje oczy, zobaczyli grupę Izmaelitów idących z Gileadu. Ich wielbłądy niosły wonne korzenie, kadzidło i mirrę, a szły, aby to zanieść do Egiptu.
੨੫ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ।
26 Wtedy Juda powiedział do swoich braci: Jaki pożytek będzie z tego, że zabijemy naszego brata i zataimy jego krew?
੨੬ਤਦ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, ਸਾਨੂੰ ਕੀ ਲਾਭ ਹੋਵੇਗਾ ਜੇਕਰ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਤੇ ਉਸ ਦੇ ਲਹੂ ਨੂੰ ਲੁਕਾਈਏ?
27 Chodźcie, sprzedajmy go Izmaelitom, a nie podnośmy na niego naszej ręki, bo to jest nasz brat i nasze ciało. I bracia go usłuchali.
੨੭ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ।
28 A gdy przechodzili Midianici, kupcy, wyciągnęli Józefa ze studni i sprzedali go Izmaelitom za dwadzieścia srebrników, a oni zaprowadzili Józefa do Egiptu.
੨੮ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।
29 Gdy Ruben wrócił do tej studni, Józefa już w studni nie było. I rozdarł swoje szaty.
੨੯ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ
30 Potem wrócił do swoich braci i powiedział: Nie ma chłopca, a ja dokąd pójdę?
੩੦ਅਤੇ ਉਹ ਆਪਣੇ ਭਰਾਵਾਂ ਕੋਲ ਮੁੜ ਆਇਆ ਅਤੇ ਆਖਿਆ, ਉਹ ਮੁੰਡਾ ਉੱਥੇ ਨਹੀਂ ਹੈ,
31 Wtedy wzięli szatę Józefa, zabili kozła i umoczyli szatę we krwi.
੩੧ਹੁਣ ਮੈਂ ਕਿੱਥੇ ਜਾਂਵਾਂ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ।
32 I posłali tę wielobarwną szatę, aby ją zaniesiono do jego ojca, i powiedzieli: Znaleźliśmy to. Zobacz, czy to szata twego syna, czy nie.
੩੨ਫੇਰ ਉਸ ਰੰਗ-ਬਿਰੰਗੇ ਚੋਗੇ ਨੂੰ ਚੁੱਕ ਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਇਸ ਨੂੰ ਪਹਿਚਾਣ ਕੀ ਇਹ ਤੁਹਾਡੇ ਪੁੱਤਰ ਦਾ ਚੋਲਾ ਹੈ ਜਾਂ ਨਹੀਂ।
33 A [on] rozpoznał ją i powiedział: To [jest] szata mego syna, pożarł go zły zwierz. Józef na pewno został rozszarpany.
੩੩ਤਦ ਉਸ ਨੇ ਉਹ ਨੂੰ ਪਹਿਚਾਣ ਕੇ ਆਖਿਆ, ਇਹ ਮੇਰੇ ਪੁੱਤਰ ਦਾ ਚੋਲਾ ਹੈ। ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਦਿੱਤਾ ਹੈ। ਹਾਂ, ਯੂਸੁਫ਼ ਜ਼ਰੂਰ ਹੀ ਘਾਤ ਕੀਤਾ ਗਿਆ ਹੈ।
34 Wtedy Jakub rozdarł swoje szaty, włożył wór na biodra i opłakiwał swego syna przez wiele dni.
੩੪ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ।
35 I zeszli się wszyscy jego synowie i wszystkie jego córki, aby go pocieszyć, lecz nie dał się pocieszyć, ale mówił: Naprawdę zstąpię za moim synem do grobu. I opłakiwał go jego ojciec. (Sheol )
੩੫ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ। (Sheol )
36 A Midianici sprzedali Józefa do Egiptu Potifarowi, dworzaninowi faraona, dowódcy straży.
੩੬ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ।