< Księga Sędziów 9 >
1 Wtedy Abimelek, syn Jerubbaala, poszedł do Sychem, do braci swej matki, i mówił do nich oraz do całej rodziny domu ojca swej matki:
੧ਤਦ ਯਰੁੱਬਆਲ ਦਾ ਪੁੱਤਰ ਅਬੀਮਲਕ ਸ਼ਕਮ ਵਿੱਚ ਆਪਣੇ ਮਾਮਿਆਂ ਦੇ ਕੋਲ ਜਾ ਕੇ ਉਨ੍ਹਾਂ ਨੂੰ ਅਤੇ ਆਪਣੇ ਨਾਨਕੇ ਦੇ ਸਾਰੇ ਘਰਾਣੇ ਨੂੰ ਕਹਿਣ ਲੱਗਾ,
2 Powiedzcie do uszu wszystkich przełożonych Sychem: Co jest dla was lepsze: aby panowało nad wami siedemdziesięciu ludzi, wszyscy synowie Jerubbaala, czy żeby panował nad wami jeden człowiek? Pamiętajcie, że jestem z waszej kości i waszego ciała.
੨“ਸ਼ਕਮ ਦੇ ਸਾਰੇ ਵਾਸੀਆਂ ਦੇ ਕੰਨਾਂ ਵਿੱਚ ਇਹ ਗੱਲ ਪਾਓ, ਤੁਹਾਡੇ ਲਈ ਕੀ ਚੰਗਾ ਹੈ, ਇਹ ਕਿ ਯਰੁੱਬਆਲ ਦੇ ਸੱਤਰ ਪੁੱਤਰ ਤੁਹਾਡੇ ਉੱਤੇ ਰਾਜ ਕਰਨ ਜਾਂ ਇਹ ਕਿ ਸਿਰਫ਼ ਇੱਕ ਹੀ ਰਾਜ ਕਰੇ? ਨਾਲੇ ਇਹ ਵੀ ਯਾਦ ਰੱਖੋ ਕਿ ਮੈਂ ਤੁਹਾਡੇ ਹੀ ਘਰਾਣੇ ਦਾ ਹਾਂ।”
3 Wtedy bracia jego matki opowiadali o nim wszystkie te słowa do uszu wszystkich przełożonych Sychem, a ich serce skłoniło się ku Abimelekowi, bo powiedzieli: To jest nasz brat.
੩ਤਦ ਉਸ ਦੇ ਮਾਮਿਆਂ ਨੇ ਸ਼ਕਮ ਦੇ ਸਾਰੇ ਲੋਕਾਂ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦਿੱਤੀਆਂ। ਤਦ ਉਨ੍ਹਾਂ ਦੇ ਮਨ ਅਬੀਮਲਕ ਦੇ ਪਿੱਛੇ ਚੱਲਣ ਲਈ ਰਾਜ਼ੀ ਹੋਏ ਕਿਉਂ ਜੋ ਉਨ੍ਹਾਂ ਨੇ ਕਿਹਾ, “ਇਹ ਸਾਡਾ ਭਰਾ ਹੈ।”
4 I dali mu siedemdziesiąt srebrników z domu Baal-Berita, a Abimelek najął za nie ludzi, lekkomyślnych próżniaków, którzy poszli za nim.
੪ਉਨ੍ਹਾਂ ਨੇ ਬਆਲ ਬਰੀਤ ਦੇ ਮੰਦਰ ਵਿੱਚੋਂ ਸੱਤਰ ਤੋਲੇ ਚਾਂਦੀ ਕੱਢ ਕੇ ਉਸ ਨੂੰ ਦਿੱਤੀ, ਅਤੇ ਉਸ ਦੇ ਨਾਲ ਅਬੀਮਲਕ ਨੇ ਗੁੰਡੇ ਅਤੇ ਲੁੱਚੇ ਲੋਕ ਰੱਖੇ ਜੋ ਉਸ ਦੇ ਪਿੱਛੇ ਹੋ ਗਏ।
5 Potem przyszedł do domu swojego ojca w Ofra i na jednym kamieniu zabił swoich braci, synów Jerubbaala, siedemdziesięciu ludzi. Został tylko Jotam, najmłodszy syn Jerubbaala, ponieważ się ukrył.
੫ਤਦ ਉਸ ਨੇ ਆਫ਼ਰਾਹ ਵਿੱਚ ਆਪਣੇ ਪਿਤਾ ਦੇ ਘਰ ਜਾ ਕੇ ਆਪਣੇ ਸੱਤਰ ਭਰਾਵਾਂ ਨੂੰ ਜੋ ਯਰੁੱਬਆਲ ਦੇ ਪੁੱਤਰ ਸਨ, ਇੱਕ ਹੀ ਪੱਥਰ ਉੱਤੇ ਮਾਰ ਸੁੱਟਿਆ, ਪਰ ਯਰੁੱਬਆਲ ਦਾ ਛੋਟਾ ਪੁੱਤਰ ਯੋਥਾਮ ਲੁੱਕ ਗਿਆ, ਇਸ ਲਈ ਬਚ ਗਿਆ।
6 Wtedy zebrali się wszyscy mężczyźni Sychem i cały dom Millo, poszli i obwołali Abimeleka królem na równinie, gdzie stał słup w Sychem.
੬ਤਦ ਸ਼ਕਮ ਦੇ ਸਾਰੇ ਲੋਕ ਅਤੇ ਬੈਤ ਮਿੱਲੋ ਦਾ ਸਾਰਾ ਟੱਬਰ ਇਕੱਠਾ ਹੋਇਆ ਅਤੇ ਉਨ੍ਹਾਂ ਨੇ ਬਲੂਤ ਦੇ ਥੰਮ੍ਹ ਦੇ ਕੋਲ ਜਿਹੜਾ ਸ਼ਕਮ ਵਿੱਚ ਸੀ, ਜਾ ਕੇ ਅਬੀਮਲਕ ਨੂੰ ਰਾਜਾ ਬਣਾਇਆ।
7 Gdy doniesiono o tym Jotamowi, poszedł, stanął na szczycie góry Gerizim, podniósł głos i zawołał do nich: Posłuchajcie mnie, panowie Sychem, a was [też] Bóg usłyszy.
੭ਜਦ ਇਸ ਦੀ ਖ਼ਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਰਬਤ ਦੀ ਚੋਟੀ ਉੱਤੇ ਚੜ੍ਹ ਕੇ ਖੜ੍ਹਾ ਹੋ ਗਿਆ ਅਤੇ ਉੱਚੀ ਅਵਾਜ਼ ਨਾਲ ਬੋਲ ਕੇ ਉਨ੍ਹਾਂ ਨੂੰ ਕਹਿਣ ਲੱਗਾ, “ਹੇ ਸ਼ਕਮ ਦੇ ਲੋਕੋ, ਮੇਰੀ ਸੁਣੋ ਤਾਂ ਜੋ ਪਰਮੇਸ਼ੁਰ ਤੁਹਾਡੀ ਵੀ ਸੁਣੇ।
8 Zebrały się drzewa, aby namaścić nad sobą króla. I powiedziały do oliwki: Króluj nad nami.
੮ਇੱਕ ਵਾਰੀ ਰੁੱਖ ਆਪਣੇ ਉੱਤੇ ਰਾਜੇ ਦਾ ਮਸਹ ਕਰਨ ਲਈ ਨਿੱਕਲੇ, ਇਸ ਲਈ ਉਨ੍ਹਾਂ ਨੇ ਜ਼ੈਤੂਨ ਦੇ ਰੁੱਖ ਨੂੰ ਜਾ ਕੇ ਕਿਹਾ, ਤੂੰ ਸਾਡਾ ਰਾਜਾ ਬਣ
9 Lecz oliwka odpowiedziała: Czy mam porzucić swój tłuszcz, przez który czci się Boga i ludzi, i pójść, aby być postawiona nad drzewami?
੯ਤਦ ਜ਼ੈਤੂਨ ਦੇ ਰੁੱਖ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਚਿਕਨਾਈ ਨੂੰ ਜਿਸ ਦੇ ਨਾਲ ਪਰਮੇਸ਼ੁਰ ਅਤੇ ਮਨੁੱਖ ਦਾ ਆਦਰ ਕੀਤਾ ਜਾਂਦਾ ਹੈ ਛੱਡ ਦਿਆਂ, ਅਤੇ ਜਾ ਕੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’
10 Potem drzewa powiedziały do drzewa figowego: Chodź ty i króluj nad nami.
੧੦ਤਾਂ ਰੁੱਖਾਂ ਨੇ ਹੰਜ਼ੀਰ ਦੇ ਰੁੱਖ ਨੂੰ ਕਿਹਾ, ‘ਆ, ਤੂੰ ਸਾਡਾ ਰਾਜਾ ਬਣ।’
11 Lecz drzewo figowe odpowiedziało im: Czy mam porzucić swoją słodycz i wyborny owoc i pójść, aby być postawione nad drzewami?
੧੧ਪਰ ਹੰਜ਼ੀਰ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਮਿਠਾਸ ਅਤੇ ਆਪਣਾ ਚੰਗਾ ਫਲ ਛੱਡ ਦਿਆਂ ਅਤੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’
12 Następnie drzewa powiedziały do winorośli: Chodź ty i króluj nad nami.
੧੨ਤਦ ਰੁੱਖਾਂ ਨੇ ਅੰਗੂਰੀ ਵੇਲ ਨੂੰ ਆਖਿਆ, ‘ਚੱਲ ਤੂੰ ਸਾਡਾ ਰਾਜਾ ਬਣ।’
13 Lecz winorośl odpowiedziała im: Czy mam porzucić swój moszcz, który cieszy Boga i ludzi, i pójść, aby być postawiona nad drzewami?
੧੩ਤਾਂ ਅੰਗੂਰੀ ਵੇਲ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੇ ਰਸ ਨੂੰ ਜਿਸ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਖੁਸ਼ ਹੁੰਦੇ ਹਨ ਛੱਡ ਦਿਆਂ, ਅਤੇ ਰੁੱਖਾਂ ਉੱਤੇ ਜਾ ਕੇ ਝੁੱਲਦੀ ਫਿਰਾਂ?’
14 I wszystkie drzewa powiedziały do ostu: Chodź ty i króluj nad nami.
੧੪ਤਦ ਉਨ੍ਹਾਂ ਸਾਰਿਆਂ ਰੁੱਖਾਂ ਨੇ ਕੰਡਿਆਲੀ ਝਾੜੀ ਨੂੰ ਕਿਹਾ, ‘ਭਈ ਚੱਲ ਤੂੰ ਸਾਡਾ ਰਾਜਾ ਬਣ!’
15 A oset odpowiedział drzewom: Jeśli naprawdę chcecie namaścić mnie na króla nad sobą, chodźcie i chrońcie się w moim cieniu. A jeśli nie, niech ogień wyjdzie z ostu i spali cedry libańskie.
੧੫ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, ‘ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ!’
16 Teraz więc, jeśli postąpiliście uczciwie i szczerze, ustanawiając sobie Abimeleka królem, i jeśli dobrze obeszliście się z Jerubbaalem i jego domem i odpłaciliście mu za dobrodziejstwa jego ręki;
੧੬“ਇਸ ਲਈ ਹੁਣ ਜੇ ਤੁਸੀਂ ਸਚਿਆਈ ਅਤੇ ਖਰਿਆਈ ਨਾਲ ਅਬੀਮਲਕ ਨੂੰ ਆਪਣਾ ਰਾਜਾ ਬਣਾਇਆ ਹੈ, ਅਤੇ ਜੇ ਕਦੀ ਤੁਸੀਂ ਯਰੁੱਬਆਲ ਅਤੇ ਉਸ ਦੇ ਘਰਾਣੇ ਨਾਲ ਭਲਿਆਈ ਕੀਤੀ, ਅਤੇ ਉਸ ਨਾਲ ਉਸ ਦੇ ਕੰਮਾਂ ਦੇ ਅਨੁਸਾਰ ਚੰਗਾ ਵਰਤਾਉ ਕੀਤਾ ਹੈ ਤਾਂ ਤੁਹਾਡਾ ਭਲਾ ਹੋਵੇ,
17 Mój ojciec walczył bowiem za was i narażał swe życie na niebezpieczeństwo, aby was wyrwać z ręki Midianitów;
੧੭ਕਿਉਂ ਜੋ ਮੇਰਾ ਪਿਤਾ ਤੁਹਾਡੇ ਲਈ ਲੜਿਆ ਅਤੇ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਤੁਹਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ,
18 Wy zaś powstaliście dziś przeciw domowi mego ojca i zabiliście na jednym kamieniu jego synów, siedemdziesięciu ludzi, a syna jego służącej, Abimeleka, ustanowiliście królem nad ludźmi Sychem, dlatego że jest waszym bratem.
੧੮ਪਰ ਅੱਜ ਤੁਸੀਂ ਮੇਰੇ ਪਿਤਾ ਦੇ ਘਰਾਣੇ ਦੇ ਵਿਰੁੱਧ ਹੱਥ ਚਲਾ ਕੇ ਉਸ ਦੇ ਸੱਤਰ ਪੁੱਤਰਾਂ ਨੂੰ ਇੱਕ ਹੀ ਪੱਥਰ ਉੱਤੇ ਵੱਢ ਸੁੱਟਿਆ ਅਤੇ ਉਸ ਦੀ ਦਾਸੀ ਦੇ ਪੁੱਤਰ ਅਬੀਮਲਕ ਨੂੰ ਸ਼ਕਮ ਦੇ ਲੋਕਾਂ ਉੱਤੇ ਰਾਜਾ ਬਣਾਇਆ, ਇਸ ਲਈ ਜੋ ਉਹ ਤੁਹਾਡਾ ਭਰਾ ਹੈ।
19 Jeśli więc uczciwie i szczerze obeszliście się dziś z Jerubbaalem i z jego domem, cieszcie się z Abimeleka, a on niech się też cieszy z was.
੧੯ਇਸ ਲਈ ਜੇਕਰ ਤੁਸੀਂ ਅੱਜ ਦੇ ਦਿਨ ਸਚਿਆਈ ਅਤੇ ਖਰਿਆਈ ਨਾਲ ਯਰੁੱਬਆਲ ਅਤੇ ਉਸ ਦੇ ਘਰਾਣੇ ਨਾਲ ਵਰਤਾਉ ਕੀਤਾ ਹੈ ਤਾਂ ਤੁਸੀਂ ਅਬੀਮਲਕ ਨਾਲ ਅਨੰਦ ਰਹੋ, ਅਤੇ ਉਹ ਵੀ ਤੁਹਾਡੇ ਨਾਲ ਅਨੰਦ ਰਹੇ,
20 Lecz jeśli nie, niech wyjdzie ogień z Abimeleka i pożre mężczyzn Sychem i dom Millo; niech też wyjdzie ogień od mężczyzn Sychem i z domu Millo i pożre Abimeleka.
੨੦ਪਰ ਜੇ ਨਹੀਂ, ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦੇ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਭਸਮ ਕਰ ਦੇਵੇ! ਅਤੇ ਸ਼ਕਮ ਦੇ ਲੋਕਾਂ ਅਤੇ ਮਿੱਲੋ ਦੀ ਸੰਤਾਨ ਵੱਲੋਂ ਵੀ ਅਜਿਹੀ ਹੀ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਭਸਮ ਕਰ ਦੇਵੇ!”
21 Wtedy Jotam umknął, uciekł i przybył do Beer, gdzie mieszkał z obawy przed swym bratem Abimelekiem.
੨੧ਤਦ ਯੋਥਾਮ ਉੱਥੋਂ ਭੱਜ ਗਿਆ ਅਤੇ ਆਪਣੇ ਭਰਾ ਅਬੀਮਲਕ ਦੇ ਡਰ ਦੇ ਕਾਰਨ ਬਏਰ ਨੂੰ ਜਾ ਕੇ ਉੱਥੇ ਹੀ ਰਹਿਣ ਲੱਗਾ।
22 A gdy Abimelek panował nad Izraelem przez trzy lata;
੨੨ਅਬੀਮਲਕ ਨੇ ਇਸਰਾਏਲੀਆਂ ਉੱਤੇ ਤਿੰਨ ਸਾਲ ਤੱਕ ਰਾਜ ਕੀਤਾ।
23 Bóg posłał złego ducha między Abimeleka a mężczyzn Sychem; i mężczyźni Sychem zbuntowali się przeciw Abimelekowi;
੨੩ਤਦ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦੇ ਲੋਕਾਂ ਦੇ ਵਿਚਕਾਰ ਇੱਕ ਦੁਸ਼ਟ-ਆਤਮਾ ਭੇਜ ਦਿੱਤਾ ਅਤੇ ਸ਼ਕਮ ਦੇ ਵਾਸੀ ਅਬੀਮਲਕ ਨਾਲ ਧੋਖਾ ਕਰਨ ਲੱਗੇ,
24 Aby została pomszczona krzywda dokonana na siedemdziesięciu synach Jerubbaala, aby ich krew spadła na ich brata Abimeleka, który ich zabił, i na mężczyzn Sychem, którzy pomogli mu zabić swoich braci.
੨੪ਤਾਂ ਜੋ ਉਹ ਜ਼ੁਲਮ ਜਿਹੜਾ ਯਰੁੱਬਆਲ ਦੇ ਸੱਤਰ ਪੁੱਤਰਾਂ ਨਾਲ ਹੋਇਆ ਸੀ ਮੁੜ ਕੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਭਰਾ ਅਬੀਮਲਕ ਦੇ ਸਿਰ ਉੱਤੇ ਆ ਪਵੇ, ਜਿਸ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਸ਼ਕਮ ਦੇ ਵਾਸੀਆਂ ਦੇ ਸਿਰ ਉੱਤੇ ਵੀ ਜਿਨ੍ਹਾਂ ਨੇ ਉਸ ਦੇ ਭਰਾਵਾਂ ਨੂੰ ਮਾਰਨ ਵਿੱਚ ਉਸ ਦੀ ਸਹਾਇਤਾ ਕੀਤੀ ਸੀ।
25 I mężczyźni Sychem zasadzili się na niego na szczycie gór i napadali na każdego, kto przechodził tamtą drogą. I doniesiono o tym Abimelekowi.
੨੫ਅਤੇ ਸ਼ਕਮ ਦੇ ਲੋਕਾਂ ਨੇ ਪਰਬਤ ਦੀਆਂ ਚੋਟੀਆਂ ਉੱਤੇ ਉਸ ਨੂੰ ਫੜਨ ਲਈ ਘਾਤ ਲਾਉਣ ਵਾਲੇ ਬਿਠਾਏ, ਜੋ ਉਸ ਰਸਤੇ ਤੋਂ ਲੰਘਣ ਵਾਲੇ ਸਾਰੇ ਲੋਕਾਂ ਨੂੰ ਲੁੱਟਦੇ ਸਨ, ਅਤੇ ਅਬੀਮਲਕ ਨੂੰ ਇਸ ਗੱਲ ਦੀ ਖ਼ਬਰ ਹੋਈ।
26 Przyszedł też Gaal, syn Obeda, wraz ze swoimi braćmi, i przybył do Sychem, a mężczyźni Sychem zaufali mu.
੨੬ਤਦ ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਨਾਲ ਸ਼ਕਮ ਵਿੱਚ ਆਇਆ ਅਤੇ ਸ਼ਕਮ ਦੇ ਲੋਕਾਂ ਨੇ ਉਸ ਦੇ ਉੱਤੇ ਭਰੋਸਾ ਕੀਤਾ।
27 Potem wyszli na pola, zbierali [plony] swoich winnic, tłoczyli [winogrona] i urządzili zabawę. Następnie weszli do domu swoich bogów, jedli, pili i złorzeczyli Abimelekowi.
੨੭ਫਿਰ ਉਨ੍ਹਾਂ ਨੇ ਖੇਤ ਵਿੱਚ ਜਾ ਕੇ ਆਪਣੇ ਅੰਗੂਰਾਂ ਦੇ ਬਾਗ਼ਾਂ ਦਾ ਫਲ ਤੋੜਿਆ ਅਤੇ ਅੰਗੂਰਾਂ ਨੂੰ ਨਿਚੋੜ ਕੇ ਅਨੰਦ ਕੀਤਾ ਅਤੇ ਆਪਣੇ ਦੇਵਤੇ ਦੇ ਮੰਦਰ ਵਿੱਚ ਜਾ ਕੇ ਖਾਧਾ ਅਤੇ ਪੀਤਾ ਅਤੇ ਅਬੀਮਲਕ ਨੂੰ ਸਰਾਪ ਦੇਣ ਲੱਗੇ।
28 Wtedy Gaal, syn Obeda, powiedział: Kim jest Abimelek i czym jest Sychem, żebyśmy mu służyli? Czy to nie jest syn Jerubbaala, a Zebul nie jest jego urzędnikiem? Służcie [raczej] mężczyznom Chamora, ojca Sychema. Dlaczego mielibyśmy służyć jemu?
੨੮ਤਦ ਅਬਦ ਦੇ ਪੁੱਤਰ ਗਆਲ ਨੇ ਕਿਹਾ, “ਅਬੀਮਲਕ ਹੈ ਕੌਣ ਅਤੇ ਸ਼ਕਮ ਕੌਣ ਹੈ, ਕਿ ਅਸੀਂ ਉਸ ਦੀ ਸੇਵਾ ਕਰੀਏ? ਭਲਾ, ਉਹ ਯਰੁੱਬਆਲ ਦਾ ਪੁੱਤਰ ਨਹੀਂ ਅਤੇ ਜ਼ਬੂਲ ਉਸ ਦਾ ਹਾਕਮ ਨਹੀਂ? ਤੁਸੀਂ ਸ਼ਕਮ ਦੇ ਪਿਤਾ ਹਮੋਰ ਦੇ ਲੋਕਾਂ ਦੀ ਤਾਂ ਸੇਵਾ ਕਰੋ। ਪਰ ਅਸੀਂ ਉਸ ਦੀ ਸੇਵਾ ਕਿਉਂ ਕਰੀਏ?
29 Oby kto dał ten lud w moje ręce, abym usunął Abimeleka! I powiedział Abimelekowi: Zbierz sobie wojsko i wyjdź.
੨੯ਭਲਾ ਹੁੰਦਾ ਜੇ ਕਦੀ ਇਹ ਲੋਕ ਮੇਰੇ ਵੱਸ ਵਿੱਚ ਹੁੰਦੇ! ਤਾਂ ਮੈਂ ਅਬੀਮਲਕ ਨੂੰ ਇੱਕ ਪਾਸੇ ਕਰ ਦਿੰਦਾ।” ਫਿਰ ਉਸ ਨੇ ਅਬੀਮਲਕ ਨੂੰ ਕਿਹਾ, “ਤੂੰ ਆਪਣੀ ਫੌਜ ਨੂੰ ਵਧਾ ਅਤੇ ਨਿੱਕਲ ਆ!”
30 A gdy Zebul, przełożony tego miasta, usłyszał słowa Gaala, syna Obeda, zapłonął gniewem.
੩੦ਜਦ ਜ਼ਬੂਲ ਨੇ ਜੋ ਨਗਰ ਦਾ ਹਾਕਮ ਸੀ, ਅਬਦ ਦੇ ਪੁੱਤਰ ਗਆਲ ਦੀਆਂ ਇਹ ਗੱਲਾਂ ਸੁਣੀਆਂ ਤਾਂ ਉਸ ਦਾ ਕ੍ਰੋਧ ਭੜਕ ਗਿਆ।
31 I potajemnie wyprawił posłańców do Abimeleka, mówiąc: Oto Gaal, syn Obeda, wraz ze swoimi braćmi przyszedł do Sychem i oto podburzają miasto przeciwko tobie.
੩੧ਅਤੇ ਉਸ ਨੇ ਚਲਾਕੀ ਨਾਲ ਅਬੀਮਲਕ ਕੋਲ ਸੰਦੇਸ਼-ਵਾਹਕ ਭੇਜ ਕੇ ਕਿਹਾ, “ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਦੇ ਨਾਲ ਸ਼ਕਮ ਵਿੱਚ ਆਇਆ ਹੈ ਅਤੇ ਵੇਖ, ਉਹ ਤੇਰੇ ਵਿਰੁੱਧ ਨਗਰ ਨੂੰ ਭੜਕਾਉਂਦੇ ਹਨ।
32 Wstańcie więc nocą, ty i lud, który jest z tobą, i uczyńcie zasadzkę w polu.
੩੨ਹੁਣ ਤੂੰ ਆਪਣੇ ਲੋਕਾਂ ਨਾਲ ਰਾਤ ਨੂੰ ਉੱਠ ਅਤੇ ਮੈਦਾਨ ਵਿੱਚ ਘਾਤ ਲਾ ਕੇ ਬੈਠ,
33 A rano, gdy słońce wzejdzie, wstaniesz i uderzysz na miasto. A gdy on i lud, który [jest] z nim, wyjdą przeciwko tobie, uczynisz z nim według swego uznania.
੩੩ਅਤੇ ਸਵੇਰੇ ਸੂਰਜ ਚੜ੍ਹਦੇ ਹੀ ਤੂੰ ਉੱਠ ਕੇ ਇਸ ਨਗਰ ਉੱਤੇ ਹਮਲਾ ਕਰ ਅਤੇ ਵੇਖ, ਜਦ ਉਹ ਆਪਣੇ ਲੋਕਾਂ ਨਾਲ ਤੇਰਾ ਸਾਹਮਣਾ ਕਰਨ ਨੂੰ ਨਿੱਕਲੇ ਤਾਂ ਜੋ ਕੁਝ ਤੇਰੇ ਤੋਂ ਹੋ ਸਕੇ, ਤੂੰ ਉਨ੍ਹਾਂ ਨਾਲ ਕਰੀਂ!”
34 Wstał więc w nocy Abimelek wraz z całym ludem, który z nim był, i zasadzili się na Sychem w czterech oddziałach.
੩੪ਤਦ ਅਬੀਮਲਕ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਰਾਤ ਨੂੰ ਉੱਠੇ ਅਤੇ ਚਾਰ ਟੋਲੀਆਂ ਬਣਾ ਕੇ ਸ਼ਕਮ ਦੇ ਸਾਹਮਣੇ ਘਾਤ ਲਾ ਕੇ ਬੈਠ ਗਏ।
35 A Gaal, syn Obeda, wyszedł i stanął w samej bramie miasta; wtedy Abimelek wraz z ludem, który z nim był, wyszedł z zasadzki.
੩੫ਅਤੇ ਅਬਦ ਦਾ ਪੁੱਤਰ ਗਆਲ ਬਾਹਰ ਜਾ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋਇਆ, ਤਦ ਅਬੀਮਲਕ ਆਪਣੇ ਲੋਕਾਂ ਨਾਲ ਘਾਤ ਵਿੱਚੋਂ ਬਾਹਰ ਨਿੱਕਲਿਆ।
36 A gdy Gaal zobaczył lud, powiedział do Zebula: Oto lud schodzi ze szczytu gór. Zebul odpowiedział mu: Widzisz cień gór i bierzesz go za ludzi.
੩੬ਜਦ ਗਆਲ ਨੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਜ਼ਬੂਲ ਨੂੰ ਕਿਹਾ, “ਵੇਖ, ਪਹਾੜਾਂ ਦੀਆਂ ਚੋਟੀਆਂ ਉੱਤੋਂ ਲੋਕ ਉਤਰਦੇ ਹਨ!” ਜ਼ਬੂਲ ਨੇ ਉਸ ਨੂੰ ਕਿਹਾ, “ਇਹ ਤਾਂ ਪਹਾੜਾਂ ਦੇ ਪਰਛਾਂਵੇ ਹਨ, ਜਿਹੜੇ ਤੁਹਾਨੂੰ ਮਨੁੱਖਾਂ ਵਾਂਗੂੰ ਦਿੱਸਦੇ ਹਨ।”
37 I Gaal powiedział powtórnie: Oto lud schodzi z góry, a jeden oddział idzie drogą przez równinę Meonenim.
੩੭ਤਦ ਗਆਲ ਨੇ ਫੇਰ ਕਿਹਾ, “ਵੇਖ, ਮੈਦਾਨ ਦੇ ਵਿੱਚੋਂ ਦੀ ਲੋਕ ਹੇਠਾਂ ਨੂੰ ਉਤਰੇ ਆਉਂਦੇ ਹਨ ਅਤੇ ਇੱਕ ਟੋਲੀ ਮਾਓਨਾਨੀਮ ਦੇ ਬਲੂਤ ਦੇ ਰੁੱਖ ਵੱਲੋਂ ਆਉਂਦੀ ਹੈ।”
38 Wtedy Zebul powiedział do niego: Gdzież teraz są twoje usta, które mówiły: Kim jest Abimelek, abyśmy mu mieli służyć? Czyż to nie ten lud, którym wzgardziłeś? Wyjdź teraz i walcz z nim.
੩੮ਤਾਂ ਜ਼ਬੂਲ ਨੇ ਉਸ ਨੂੰ ਕਿਹਾ, “ਹੁਣ ਤੇਰੀਆਂ ਉਹ ਵੱਡੀਆਂ-ਵੱਡੀਆਂ ਗੱਲਾਂ ਕਿੱਥੇ ਹਨ, ਜਦ ਤੂੰ ਕਿਹਾ ਸੀ ਕਿ ਅਬੀਮਲਕ ਕੌਣ ਹੈ ਜੋ ਅਸੀਂ ਉਸ ਦੀ ਸੇਵਾ ਕਰੀਏ? ਭਲਾ, ਇਹ ਉਹ ਲੋਕ ਨਹੀਂ ਜਿਨ੍ਹਾਂ ਦਾ ਤੁਸੀਂ ਮਖ਼ੌਲ ਉਡਾਇਆ ਸੀ? ਇਸ ਲਈ ਹੁਣ ਬਾਹਰ ਜਾ ਕੇ ਉਨ੍ਹਾਂ ਨਾਲ ਲੜਾਈ ਕਰ!”
39 Wyszedł więc Gaal na czele mężczyzn Sychem i walczył z Abimelekiem.
੩੯ਤਦ ਗਆਲ ਸ਼ਕਮ ਦੇ ਲੋਕਾਂ ਦੇ ਅੱਗੇ ਬਾਹਰ ਨਿੱਕਲ ਕੇ ਅਬੀਮਲਕ ਨਾਲ ਲੜਿਆ।
40 I Abimelek ścigał go, gdy przed nim uciekał, a poległo wielu rannych aż do samej bramy.
੪੦ਉਹ ਅਬੀਮਲਕ ਦੇ ਅੱਗਿਓਂ ਭੱਜਿਆ ਅਤੇ ਅਬੀਮਲਕ ਨੇ ਉਸ ਦਾ ਪਿੱਛਾ ਕੀਤਾ, ਅਤੇ ਨਗਰ ਦੇ ਫਾਟਕ ਤੱਕ ਭੱਜਦਿਆਂ ਬਹੁਤ ਸਾਰੇ ਜ਼ਖਮੀ ਹੋ ਗਏ।
41 Potem Abimelek został w Arum. A Zebul wygnał Gaala z jego braćmi tak, że nie mogli mieszkać w Sychem.
੪੧ਤਦ ਅਬੀਮਲਕ ਅਰੂਮਾਹ ਦੇ ਵਿੱਚ ਜਾ ਕੇ ਰਹਿਣ ਲੱਗਾ ਅਤੇ ਜ਼ਬੂਲ ਨੇ ਗਆਲ ਨੂੰ ਅਤੇ ਉਸ ਦੇ ਭਰਾਵਾਂ ਨੂੰ ਕੱਢ ਦਿੱਤਾ ਅਤੇ ਸ਼ਕਮ ਵਿੱਚ ਨਾ ਰਹਿਣ ਦਿੱਤਾ।
42 Nazajutrz lud wyszedł w pole i doniesiono o tym Abimelekowi.
੪੨ਅਗਲੇ ਦਿਨ ਅਜਿਹਾ ਹੋਇਆ ਕਿ ਲੋਕ ਮੈਦਾਨ ਵਿੱਚ ਨਿੱਕਲ ਗਏ ਅਤੇ ਅਬੀਮਲਕ ਨੂੰ ਇਸ ਦੀ ਖ਼ਬਰ ਹੋਈ।
43 Wziął więc lud, podzielił go na trzy oddziały i zasadził się w polu; a gdy zobaczył, że lud wychodzi z miasta, uderzył na niego i pobił [go].
੪੩ਤਾਂ ਉਸ ਨੇ ਆਪਣੇ ਲੋਕਾਂ ਨੂੰ ਲੈ ਕੇ ਉਨ੍ਹਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਮੈਦਾਨ ਵਿੱਚ ਘਾਤ ਲਾ ਕੇ ਬੈਠਾ ਗਿਆ, ਅਤੇ ਜਦ ਉਸ ਨੇ ਵੇਖਿਆ ਕਿ ਲੋਕ ਨਗਰ ਤੋਂ ਨਿੱਕਲਦੇ ਹਨ ਤਦ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰ ਲਿਆ
44 Abimelek i oddziały, które z nim były, wyruszyli i stanęli u samej bramy miasta, inne dwa oddziały zaś uderzyły na wszystkich, którzy [byli] na polu, i pobiły ich.
੪੪ਅਤੇ ਅਬੀਮਲਕ ਆਪਣੇ ਨਾਲ ਦੀਆਂ ਟੋਲੀਆਂ ਨਾਲ ਅੱਗੇ ਭੱਜ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋ ਗਿਆ, ਅਤੇ ਦੋ ਟੋਲੀਆਂ ਨੇ ਉਨ੍ਹਾਂ ਸਾਰਿਆਂ ਉੱਤੇ ਜਿਹੜੇ ਮੈਦਾਨ ਵਿੱਚ ਸਨ, ਹਮਲਾ ਕਰ ਕੇ ਉਨ੍ਹਾਂ ਨੂੰ ਮਾਰ ਦਿੱਤਾ।
45 I Abimelek nacierał na miasto przez cały ten dzień, i zdobył je; a lud, który w nim [był], zabił, miasto zaś zburzył i rozsiał na nim sól.
੪੫ਅਬੀਮਲਕ ਸਾਰਾ ਦਿਨ ਨਗਰ ਨਾਲ ਲੜਦਾ ਰਿਹਾ ਅਤੇ ਉਸ ਨੂੰ ਜਿੱਤ ਲਿਆ ਅਤੇ ਨਗਰ ਦੇ ਲੋਕਾਂ ਨੂੰ ਮਾਰ ਸੁੱਟਿਆ ਅਤੇ ਨਗਰ ਨੂੰ ਢਾਹ ਦਿੱਤਾ ਅਤੇ ਉਸ ਦੇ ਉੱਤੇ ਲੂਣ ਖਿੰਡਾ ਦਿੱਤਾ।
46 A kiedy usłyszeli o tym wszyscy mężczyźni, którzy byli w wieży Sychem, weszli do twierdzy domu boga Berit.
੪੬ਜਦ ਸ਼ਕਮ ਦੇ ਬੁਰਜ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੇ ਇਹ ਸੁਣਿਆ ਤਾਂ ਉਹ ਏਲਬਰੀਥ ਦੇਵਤੇ ਦੇ ਮੰਦਰ ਦੇ ਗੜ੍ਹ ਵਿੱਚ ਜਾ ਵੜੇ।
47 I doniesiono Abimelekowi, że zgromadzili się tam wszyscy mężczyźni z wieży Sychem.
੪੭ਜਦ ਇਸ ਦੀ ਖ਼ਬਰ ਅਬੀਮਲਕ ਨੂੰ ਹੋਈ ਕਿ ਸ਼ਕਮ ਦੇ ਬੁਰਜ ਦੇ ਸਭ ਲੋਕ ਇਕੱਠੇ ਹੋਏ ਹਨ,
48 Wtedy Abimelek wszedł na górę Salmon, on i cały lud, który z nim był; zabrał ze sobą siekierę, uciął gałąź z drzewa, wziął ją, włożył na swoje ramiona i powiedział do ludu, który z nim był: Co widzicie, że uczyniłem, szybko czyńcie to samo.
੪੮ਤਦ ਅਬੀਮਲਕ ਆਪਣੇ ਨਾਲ ਦੇ ਸਾਰੇ ਲੋਕਾਂ ਨਾਲ ਸਲਮੋਨ ਦੇ ਪਰਬਤ ਉੱਤੇ ਚੜ੍ਹ ਗਿਆ ਅਤੇ ਆਪਣੇ ਹੱਥ ਵਿੱਚ ਕੁਹਾੜਾ ਫੜ੍ਹ ਕੇ ਰੁੱਖਾਂ ਵਿੱਚੋਂ ਇੱਕ ਟਾਹਣੀ ਵੱਢੀ ਅਤੇ ਉਸ ਨੂੰ ਚੁੱਕ ਕੇ ਆਪਣੇ ਮੋਢੇ ਉੱਤੇ ਰੱਖ ਲਿਆ ਅਤੇ ਆਪਣੇ ਨਾਲ ਦੇ ਲੋਕਾਂ ਨੂੰ ਕਿਹਾ, “ਜੋ ਕੁਝ ਤੁਸੀਂ ਮੈਨੂੰ ਕਰਦਿਆਂ ਵੇਖਿਆ ਹੈ, ਤੁਸੀਂ ਵੀ ਛੇਤੀ ਨਾਲ ਉਸੇ ਤਰ੍ਹਾਂ ਹੀ ਕਰੋ!”
49 Każdy więc z całego ludu uciął swoją gałąź i poszedł za Abimelekiem; potem kładli je dokoła twierdzy i spalili nimi twierdzę ogniem. I zginęli tam wszyscy ludzie z wieży Sychem, około tysiąca mężczyzn i kobiet.
੪੯ਤਦ ਉਨ੍ਹਾਂ ਸਾਰਿਆਂ ਲੋਕਾਂ ਨੇ ਵੀ ਇੱਕ-ਇੱਕ ਟਾਹਣੀ ਵੱਢ ਲਈ, ਅਤੇ ਅਬੀਮਲਕ ਦੇ ਪਿੱਛੇ ਚੱਲੇ ਅਤੇ ਉਨ੍ਹਾਂ ਨੂੰ ਗੜ੍ਹ ਦੇ ਕੋਲ ਸੁੱਟ ਕੇ ਅੱਗ ਲਾ ਦਿੱਤੀ, ਤਦ ਸ਼ਕਮ ਦੇ ਬੁਰਜ ਵਿੱਚ ਸਾਰੇ ਪੁਰਖ ਅਤੇ ਇਸਤਰੀਆਂ ਜੋ ਇੱਕ ਹਜ਼ਾਰ ਦੇ ਲੱਗਭੱਗ ਸਨ, ਮਰ ਗਏ।
50 Potem Abimelek poszedł do Tebes, rozbił obóz naprzeciwko Tebes i zdobył je.
੫੦ਫੇਰ ਅਬੀਮਲਕ ਤੇਬੇਸ ਨੂੰ ਗਿਆ ਅਤੇ ਤੇਬੇਸ ਦੇ ਸਾਹਮਣੇ ਤੰਬੂ ਲਾ ਕੇ ਉਸ ਨੂੰ ਜਿੱਤ ਲਿਆ।
51 Lecz w środku miasta była potężna wieża, do której uciekli wszyscy mężczyźni, kobiety i wszyscy naczelnicy miasta. Zamknęli ją za sobą i weszli na dach wieży.
੫੧ਪਰ ਉਸ ਨਗਰ ਦੇ ਵਿੱਚ ਇੱਕ ਵੱਡਾ ਪੱਕਾ ਬੁਰਜ ਸੀ, ਇਸ ਲਈ ਸਾਰੇ ਪੁਰਖ ਅਤੇ ਇਸਤਰੀਆਂ ਅਤੇ ਸ਼ਹਿਰ ਦੇ ਵਾਸੀ ਸਾਰੇ ਭੱਜ ਕੇ ਉਸ ਦੇ ਵਿੱਚ ਜਾ ਵੜੇ ਅਤੇ ਦਰਵਾਜ਼ਾ ਬੰਦ ਕਰਕੇ ਬੁਰਜ ਦੀ ਛੱਤ ਉੱਤੇ ਚੜ੍ਹ ਗਏ।
52 Wtedy Abimelek podszedł aż do samej wieży i nacierał na nią. Kiedy stanął u samych drzwi wieży, chciał ją spalić ogniem.
੫੨ਤਦ ਅਬੀਮਲਕ ਬੁਰਜ ਦੇ ਕੋਲ ਜਾ ਕੇ ਉਸ ਦੇ ਨਾਲ ਲੜਿਆ, ਅਤੇ ਉਸ ਨੂੰ ਸਾੜਨ ਲਈ ਬੁਰਜ ਦੇ ਦਰਵਾਜ਼ੇ ਦੇ ਨੇੜੇ ਪਹੁੰਚਿਆ।
53 A pewna kobieta zrzuciła kawałek kamienia młyńskiego na głowę Abimeleka i rozbiła mu czaszkę.
੫੩ਤਦ ਕਿਸੇ ਇਸਤਰੀ ਨੇ ਚੱਕੀ ਦਾ ਉੱਪਰਲਾ ਪੁੜ ਅਬੀਮਲਕ ਦੇ ਸਿਰ ਉੱਤੇ ਸੁੱਟ ਦਿੱਤਾ ਅਤੇ ਉਸ ਦਾ ਸਿਰ ਫੱਟ ਗਿਆ।
54 On natychmiast zawołał młodzieńca, który nosił jego broń, i powiedział mu: Dobądź swój miecz i zabij mnie, by nie mówiono o mnie: Kobieta go zabiła. Przebił go więc jego giermek, tak że umarł.
੫੪ਤਦ ਉਸ ਨੇ ਝੱਟ ਆਪਣੇ ਹਥਿਆਰ ਚੁੱਕਣ ਵਾਲੇ ਜੁਆਨ ਨੂੰ ਬੁਲਾ ਕੇ ਕਿਹਾ, “ਆਪਣੀ ਤਲਵਾਰ ਖਿੱਚ ਕੇ ਮੈਨੂੰ ਮਾਰ ਦੇ, ਮੇਰੇ ਬਾਰੇ ਕੋਈ ਇਹ ਨਾ ਕਹੇ ਕਿ ਉਸ ਨੂੰ ਇੱਕ ਇਸਤਰੀ ਨੇ ਮਾਰ ਸੁੱਟਿਆ!” ਤਦ ਉਸ ਜੁਆਨ ਨੇ ਤਲਵਾਰ ਨਾਲ ਉਸ ਨੂੰ ਵਿੰਨ੍ਹ ਦਿੱਤਾ ਅਤੇ ਉਹ ਮਰ ਗਿਆ।
55 A gdy mężczyźni Izraela zobaczyli, że Abimelek umarł, rozeszli się, każdy do swego miejsca.
੫੫ਜਦੋਂ ਇਸਰਾਏਲੀਆਂ ਨੇ ਵੇਖਿਆ ਕਿ ਅਬੀਮਲਕ ਮਰ ਗਿਆ ਹੈ ਤਾਂ ਸਾਰੇ ਆਪੋ ਆਪਣੇ ਘਰਾਂ ਨੂੰ ਚਲੇ ਗਏ।
56 Tak Bóg odpłacił Abimelekowi za zło, które wyrządził swemu ojcu, zabijając siedemdziesięciu swych braci.
੫੬ਇਸ ਤਰ੍ਹਾਂ ਪਰਮੇਸ਼ੁਰ ਨੇ ਅਬੀਮਲਕ ਦੀ ਉਸ ਬੁਰਿਆਈ ਨੂੰ ਜੋ ਉਸ ਨੇ ਆਪਣੇ ਸੱਤਰ ਭਰਾਵਾਂ ਨੂੰ ਮਾਰ ਕੇ ਆਪਣੇ ਪਿਤਾ ਦੇ ਨਾਲ ਕੀਤੀ ਸੀ, ਉਸ ਦੇ ਸਿਰ ਉੱਤੇ ਮੋੜ ਦਿੱਤਾ,
57 I całe zło mężczyzn Sychem Bóg obrócił na ich głowy. Tak przyszło na nich przekleństwo Jotama, syna Jerubbaala.
੫੭ਅਤੇ ਸ਼ਕਮ ਦੇ ਲੋਕਾਂ ਦੀ ਸਾਰੀ ਬੁਰਿਆਈ ਵੀ ਪਰਮੇਸ਼ੁਰ ਨੇ ਉਨ੍ਹਾਂ ਦੇ ਸਿਰਾਂ ਉੱਤੇ ਪਾਈ ਅਤੇ ਯਰੁੱਬਆਲ ਦੇ ਪੁੱਤਰ ਯੋਥਾਮ ਦਾ ਸਰਾਪ ਉਨ੍ਹਾਂ ਉੱਤੇ ਆ ਪਿਆ।