< 1 Samuel 3 >

1 E o mancebo Samuel servia ao Senhor perante Eli: e a palavra do Senhor era de muita valia n'aquelles dias; não havia visão manifesta.
ਉਹ ਬਾਲਕ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਸੇਵਾ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦਾ ਬਚਨ ਬਹੁਤ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ।
2 E succedeu n'aquelle dia que, estando Eli deitado no seu locar (e os seus olhos se começavam já a escurecer, que não podia ver),
ਅਤੇ ਅਜਿਹਾ ਹੋਇਆ ਜਦ ਏਲੀ ਆਪਣੇ ਥਾਂ ਲੰਮਾ ਪਿਆ ਸੀ ਅਤੇ ਉਹ ਦੀਆਂ ਅੱਖੀਆਂ ਅਜਿਹੀਆਂ ਧੁੰਦਲੀਆਂ ਹੋਣ ਲੱਗੀਆਂ ਜੋ ਉਹ ਵੇਖ ਨਹੀਂ ਸਕਦਾ ਸੀ।
3 E estando tambem Samuel já deitado, antes que a lampada de Deus se apagasse no templo do Senhor, em que estava a arca de Deus,
ਪਰਮੇਸ਼ੁਰ ਦਾ ਦੀਵਾ, ਜੋ ਯਹੋਵਾਹ ਦੀ ਹੈਕਲ ਵਿੱਚ ਜਿੱਥੇ ਪਰਮੇਸ਼ੁਰ ਦਾ ਸੰਦੂਕ ਸੀ ਜੋ ਅਜੇ ਨਹੀਂ ਬੁਝਿਆ ਸੀ ਅਤੇ ਸਮੂਏਲ ਲੰਮਾ ਪਿਆ ਹੋਇਆ ਸੀ।
4 O Senhor chamou a Samuel, e disse elle: Eis-me aqui.
ਤਦ ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਅਤੇ ਉਹ ਨੇ ਆਖਿਆ, ਮੈਂ ਹਾਜ਼ਰ ਹਾਂ,
5 E correu a Eli, e disse: Eis-me aqui, porque tu me chamaste. Mas elle disse: Não te chamei eu, torna a deitar-te. E foi e se deitou.
ਅਤੇ ਭੱਜ ਕੇ ਏਲੀ ਕੋਲ ਗਿਆ ਅਤੇ ਆਖਿਆ, ਤੂੰ ਜੋ ਮੈਨੂੰ ਬੁਲਾਇਆ ਹੈ ਮੈਂ ਹਾਜ਼ਰ ਹਾਂ। ਪਰ ਉਹ ਬੋਲਿਆ, ਮੈਂ ਤਾਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ। ਸੋ ਉਹ ਜਾ ਕੇ ਲੰਮਾ ਪੈ ਗਿਆ।
6 E o Senhor tornou a chamar outra vez a Samuel, e Samuel se levantou, e foi-se a Eli, e disse: Eis-me aqui, porque tu me chamaste. Mas elle disse: Não te chamei eu, filho meu, torna a deitar-te.
ਯਹੋਵਾਹ ਨੇ ਸਮੂਏਲ ਨੂੰ ਫੇਰ ਬੁਲਾਇਆ ਅਤੇ ਸਮੂਏਲ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ। ਉਸ ਨੇ ਆਖਿਆ, ਹੇ ਮੇਰੇ ਪੁੱਤਰ, ਮੈਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ।
7 Porém Samuel ainda não conhecia ao Senhor, e ainda não lhe tinha sido manifestada a palavra do Senhor.
ਪਰ ਸਮੂਏਲ ਅਜੇ ਯਹੋਵਾਹ ਨੂੰ ਨਹੀਂ ਜਾਣਦਾ ਸੀ ਅਤੇ ਨਾ ਹੀ ਯਹੋਵਾਹ ਦਾ ਬਚਨ ਉਸ ਉੱਤੇ ਪਰਗਟ ਹੋਇਆ ਸੀ।
8 O Senhor pois tornou a chamar a Samuel terceira vez, e elle se levantou, e foi a Eli, e disse: Eis-me aqui, porque tu me chamaste. Então entendeu Eli que o Senhor chamava o mancebo.
ਫੇਰ ਯਹੋਵਾਹ ਨੇ ਤੀਜੀ ਵਾਰੀ ਸਮੂਏਲ ਨੂੰ ਬੁਲਾਇਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ ਹੈ। ਤਦ ਏਲੀ ਨੇ ਜਾਣ ਲਿਆ ਜੋ ਯਹੋਵਾਹ ਨੇ ਬਾਲਕ ਨੂੰ ਬੁਲਾਇਆ ਹੋਣਾ ਹੈ।
9 Pelo que Eli disse a Samuel: Vae te deitar, e ha de ser que, se te chamar, dirás: Falla, Senhor, porque o teu servo ouve. Então Samuel foi e se deitou no seu logar.
ਤਦ ਏਲੀ ਨੇ ਸਮੂਏਲ ਨੂੰ ਆਖਿਆ, ਜਾ ਲੰਮਾ ਪੈ ਜਾ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਤੈਨੂੰ ਪੁਕਾਰੇ ਤਾਂ ਤੂੰ ਆਖੀ, ਹੇ ਯਹੋਵਾਹ ਬੋਲ, ਤੇਰਾ ਦਾਸ ਸੁਣਦਾ ਹੈ। ਸੋ ਸਮੂਏਲ ਆਪਣੇ ਥਾਂ ਜਾ ਕੇ ਲੰਮਾ ਪੈ ਗਿਆ।
10 Então veiu o Senhor, e poz-se ali, e chamou como das outras vezes: Samuel, Samuel. E disse Samuel: Falla, porque o teu servo ouve.
੧੦ਤਦ ਯਹੋਵਾਹ ਆਇਆ ਅਤੇ ਖੜ੍ਹੇ ਹੋ ਕੇ ਪਹਿਲਾਂ ਦੀ ਤਰ੍ਹਾਂ ਸੱਦਿਆ, “ਸਮੂਏਲ, ਸਮੂਏਲ।” ਤਦ ਸਮੂਏਲ ਨੇ ਕਿਹਾ, ਬੋਲ ਕਿਉਂ ਜੋ ਤੇਰਾ ਦਾਸ ਸੁਣਦਾ ਹੈ।
11 E disse o Senhor a Samuel: Eis aqui vou eu a fazer uma coisa em Israel, a qual todo o que ouvir lhe tinirão ambas as orelhas.
੧੧ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਵੇਖ, ਮੈਂ ਇਸਰਾਏਲ ਦੇ ਵਿੱਚ ਇੱਕ ਅਜਿਹਾ ਕੰਮ ਕਰਾਂਗਾ ਜਿਸ ਨੂੰ ਸੁਣਨ ਵਾਲੇ ਕੰਬਣਗੇ,
12 N'aquelle mesmo dia suscitarei contra Eli tudo quanto tenho fallado contra a sua casa: começal-o-hei e acabal-o-hei.
੧੨ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੱਕ ਲਿਆਵਾਂਗਾ ਜੋ ਮੈਂ ਉਸ ਦੇ ਟੱਬਰ ਦੇ ਲਈ ਆਖਿਆ ਸੀ।
13 Porque já eu lhe fiz saber que julgarei a sua casa para sempre, pela iniquidade que bem conhecia, porque, fazendo-se os seus filhos execraveis, não os reprehendeu.
੧੩ਕਿਉਂ ਜੋ ਮੈਂ ਉਹ ਨੂੰ ਆਖਿਆ ਕਿ ਮੈਂ ਉਸ ਬੁਰਿਆਈ ਦੇ ਕਾਰਨ ਜਿਸ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਕਾਲ ਤੱਕ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਰੋਕਿਆ।
14 Portanto, jurei á casa d'Eli que nunca jámais será expiada a iniquidade da casa d'Eli com sacrificio nem com offerta de manjares.
੧੪ਇਸ ਕਰਕੇ ਏਲੀ ਦੇ ਟੱਬਰ ਵਿਖੇ ਮੈਂ ਸਹੁੰ ਖਾਧੀ ਹੈ ਜੋ ਏਲੀ ਦੇ ਟੱਬਰ ਦੀ ਬੁਰਿਆਈ, ਕਿਸੇ ਕੁਰਬਾਨੀ ਜਾਂ ਭੇਟ ਦੇ ਨਾਲ ਸਦਾ ਤੱਕ ਨਾ ਮਿਟੇ।
15 E Samuel ficou deitado até pela manhã, e então abriu as portas da casa do Senhor: porém temia Samuel de relatar esta visão a Eli.
੧੫ਸਮੂਏਲ ਸਵੇਰ ਤੱਕ ਸੁੱਤਾ ਰਿਹਾ, ਫੇਰ ਉਸ ਨੇ ਯਹੋਵਾਹ ਦੇ ਘਰ ਦੇ ਬੂਹੇ ਖੋਲ੍ਹ ਦਿੱਤੇ ਅਤੇ ਸਮੂਏਲ ਏਲੀ ਨੂੰ ਉਸ ਦਰਸ਼ਣ ਨੂੰ ਦੱਸਣ ਤੋਂ ਡਰਦਾ ਸੀ।
16 Então chamou Eli a Samuel, e disse: Samuel, meu filho. E disse elle: Eis-me aqui.
੧੬ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ।
17 E elle disse: Que é a palavra que te fallou? peço-te que m'a não encubras: assim Deus te faça, e outro tanto, se me encobrires alguma palavra de todas as palavras que te fallou.
੧੭ਤਦ ਉਹ ਨੇ ਪੁੱਛਿਆ, ਉਹ ਕਿਹੜੀ ਗੱਲ ਸੀ ਜੋ ਤੈਨੂੰ ਯਹੋਵਾਹ ਨੇ ਆਖੀ ਹੈ? ਮੈਥੋਂ ਨਾ ਲੁਕਾਵੀਂ। ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆਂ ਹਨ, ਤੂੰ ਕੁਝ ਵੀ ਲੁਕਾਵੇਂ ਤਾਂ ਪਰਮੇਸ਼ੁਰ ਤੇਰੇ ਨਾਲ ਉਵੇਂ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਕਰੇ!
18 Então Samuel lhe contou todas aquellas palavras, e nada lhe encobriu. E disse elle: O Senhor é, faça o que bem parecer aos seus olhos.
੧੮ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ। ਉਹ ਬੋਲਿਆ, ਉਹ ਯਹੋਵਾਹ ਹੀ ਹੈ। ਜੋ ਚਾਹੇ ਸੋ ਕਰੇ।
19 E crescia Samuel, e o Senhor era com elle, e nenhuma de todas as suas palavras deixou cair em terra.
੧੯ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ।
20 E todo o Israel, desde Dan até Berseba, conheceu que Samuel estava confirmado por propheta do Senhor.
੨੦ਅਤੇ ਦਾਨ ਸ਼ਹਿਰ ਤੋਂ ਲੈ ਕੇ ਬਏਰਸ਼ਬਾ ਸ਼ਹਿਰ ਤੱਕ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ।
21 E continuou o Senhor a apparecer em Silo: porquanto o Senhor se manifestava a Samuel em Silo pela palavra do Senhor.
੨੧ਅਤੇ ਯਹੋਵਾਹ ਸ਼ੀਲੋਹ ਵਿੱਚ ਫੇਰ ਪ੍ਰਗਟ ਹੋਇਆ, ਕਿਉਂ ਜੋ ਯਹੋਵਾਹ ਨੇ ਆਪਣੇ ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪ੍ਰਗਟ ਕੀਤਾ ਸੀ।

< 1 Samuel 3 >