< 1 Timóteo 1 >
1 Paulo, apostolo de Jesus Christo segundo o mandado de Deus, nosso Salvador, e do Senhor Jesus Christo, esperança nossa,
੧ਪੌਲੁਸ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਅਤੇ ਸਾਡੀ ਆਸ ਪ੍ਰਭੂ ਯਿਸੂ ਮਸੀਹ ਦੀ ਆਗਿਆ ਅਨੁਸਾਰ ਉਸਦਾ ਰਸੂਲ ਹਾਂ।
2 A Timotheo meu verdadeiro filho na fé: graça, misericordia e paz da parte de Deus nosso Pae e da de Christo Jesus nosso Senhor.
੨ਅੱਗੇ ਯੋਗ ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ।
3 Como te roguei, quando parti para a Macedonia, que ficasses em Epheso, para advertires a alguns, que não ensinem outra doutrina,
੩ਜਿਵੇਂ ਮੈਂ ਮਕਦੂਨਿਯਾ ਜਾਣ ਵੇਲੇ ਤੈਨੂੰ ਬੇਨਤੀ ਕੀਤੀ ਸੀ ਕਿ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਕਿ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਪ੍ਰਕਾਰ ਦੀ ਸਿੱਖਿਆ ਨਾ ਦੇਣ।
4 Nem se dêem a fabulas nem a genealogias interminaveis, que mais produzem questões do que edificação de Deus, que consiste na fé.
੪ਅਤੇ ਕਹਾਣੀਆਂ ਅਤੇ ਅਸੀਮਿਤ ਕੁੱਲਪੱਤ੍ਰੀਆਂ ਉੱਤੇ ਮਨ ਨਾ ਲਾਉਣ, ਜਿਹੜੀਆਂ ਸਵਾਲਾਂ ਨੂੰ ਵਧਾਉਂਦੀਆਂ ਹਨ ਪਰਮੇਸ਼ੁਰ ਦੇ ਉਸ ਪ੍ਰਬੰਧ ਨੂੰ ਨਹੀਂ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ।
5 Ora o fim do mandamento é a caridade de um coração puro, e de uma boa consciencia, e de uma fé não fingida.
੫ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।
6 Do que, desviando-se alguns, se entregaram a vãs contendas;
੬ਅਤੇ ਕਈ ਇੰਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ।
7 Querendo ser doutores da lei, e não entendendo nem o que dizem nem o que affirmam.
੭ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ।
8 Porém bem sabemos que a lei é boa, se alguem d'ella usa legitimamente:
੮ਪਰ ਅਸੀਂ ਜਾਣਦੇ ਹਾਂ ਕਿ ਜੇ ਕੋਈ ਉਸ ਨੂੰ ਸਹੀ ਢੰਗ ਨਾਲ ਕੰਮ ਵਿੱਚ ਲਿਆਵੇ ਤਦ ਇਹ ਬਿਵਸਥਾ ਚੰਗੀ ਹੈ।
9 Sabendo isto, que a lei não foi posta para o justo, mas para os injustos e obstinados, para os impios e peccadores, para os profanos e irreligiosos, para os parricidas e matricidas, para os homicidas,
੯ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ।
10 Para os fornicadores, para os sodomitas, para os roubadores de homens, para os mentirosos, para os perjuros, e para alguma outra coisa contraria á sã doutrina,
੧੦ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।
11 Conforme o evangelho da gloria de Deus bemaventurado, que me foi confiado.
੧੧ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ।
12 E dou graças ao que me tem confortado, a Christo Jesus Senhor nosso, porque me teve por fiel, pondo-me no ministerio;
੧੨ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ।
13 A mim, que d'antes fui blasphemo, e perseguidor, e oppressor; porém foi-me feita misericordia, porquanto o fiz ignorantemente, na incredulidade.
੧੩ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ।
14 Mas a graça de nosso Senhor superabundou com a fé e amor que ha em Jesus Christo.
੧੪ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ।
15 Esta é uma palavra fiel, e digna de toda a acceitação, que Christo Jesus veiu ao mundo, para salvar os peccadores, dos quaes eu sou o principal.
੧੫ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ।
16 Mas por isso me foi feita misericordia, para que em mim, que sou o principal, Jesus Christo mostrasse toda a sua longanimidade, para exemplo dos que haviam de crêr n'elle para a vida eterna. (aiōnios )
੧੬ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ। (aiōnios )
17 Ora ao Rei dos seculos, immortal, invisivel, ao unico Deus seja honra e gloria para todo o sempre. Amen. (aiōn )
੧੭ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ। (aiōn )
18 Este mandamento te dou, meu filho Timotheo, que, segundo as prophecias que d'antes houve ácerca de ti, milites por ellas boa milicia;
੧੮ਹੇ ਪੁੱਤਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਪਹਿਲਾਂ ਤੋਂ ਤੇਰੇ ਵਿਖੇ ਕੀਤੇ ਗਏ, ਤੈਨੂੰ ਇਹ ਹੁਕਮ ਦਿੰਦਾ ਹਾਂ ਕਿ ਤੂੰ ਉਨ੍ਹਾਂ ਦੇ ਸਹਾਰੇ ਚੰਗੀ ਲੜਾਈ ਲੜੀਂ।
19 Retendo a fé, e a boa consciencia, rejeitando a qual alguns fizeram naufragio na fé.
੧੯ਅਤੇ ਵਿਸ਼ਵਾਸ ਅਤੇ ਸ਼ੁੱਧ ਵਿਵੇਕ ਨੂੰ ਤਕੜਿਆਂ ਰੱਖੀਂ ਜਿਹ ਨੂੰ ਕਈਆਂ ਨੇ ਛੱਡ ਕੇ ਵਿਸ਼ਵਾਸ ਦੀ ਬੇੜੀ ਡੋਬ ਦਿੱਤੀ।
20 D'entre os quaes foram Hymeneo e Alexandre, os quaes entreguei a Satanaz, para que aprendam a não blasphemar.
੨੦ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ।