< Efésios 2 >
1 E vos vivificou, estando vós mortos pelas offensas e peccados,
੧ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!
2 Em que d'antes andastes segundo o curso d'este mundo, segundo o principe da potestade do ar, do espirito que agora opera nos filhos da desobediencia. (aiōn )
੨ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ! (aiōn )
3 Entre os quaes todos nós tambem d'antes andavamos nos desejos da nossa carne, fazendo a vontade da carne e dos pensamentos; e eramos por natureza filhos da ira, como os outros tambem.
੩ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!
4 Porque Deus, que é riquissimo em misericordia, pelo seu muito amor com que nos amou,
੪ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!
5 Estando nós ainda mortos em nossas offensas, nos vivificou juntamente com Christo (pela graça sois salvos),
੫ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!
6 E nos resuscitou juntamente, e nos fez assentar juntamente nos céus, em Christo Jesus;
੬ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ!
7 Para mostrar nos seculos vindouros as abundantes riquezas da sua graça, pela sua benignidade para comnosco em Christo Jesus. (aiōn )
੭ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! (aiōn )
8 Porque pela graça sois salvos, por meio da fé; e isto não vem de vós; é dom de Deus
੮ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!
9 Não vem das obras, para que ninguem se glorie.
੯ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!
10 Porque somos feitura sua, creados em Christo Jesus para as boas obras, as quaes Deus preparou para que andassemos n'ellas.
੧੦ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
11 Portanto, lembrae-vos de que vós d'antes ereis gentios na carne, e chamados incircumcisão pelos que na carne se chamam circumcisão feita pela mão dos homens;
੧੧ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!
12 Que n'aquelle tempo estaveis sem Christo, separados da communidade d'Israel, e estranhos aos concertos da promessa, não tendo esperança, e sem Deus no mundo.
੧੨ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!
13 Mas agora em Christo Jesus, vós, que d'antes estaveis longe, já pelo sangue de Christo chegastes perto.
੧੩ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ!
14 Porque elle é a nossa paz, o qual de ambos os povos fez um; e, derribando a parede de separação que estava no meio,
੧੪ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ!
15 Na sua carne desfez a inimizade, a saber, a lei dos mandamentos, que consistia em tradições, para crear em si mesmo os dois em um novo homem, fazendo a paz,
੧੫ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ!
16 E pela cruz reconciliar com Deus a ambos em um corpo, matando n'ella as inimizades.
੧੬ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ!
17 E, vindo, elle evangelizou a paz, a vós que estaveis longe, e aos que estavam perto;
੧੭ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ!
18 Porque por elle ambos temos accesso em um mesmo Espirito ao Pae.
੧੮ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!
19 Assim que já não sois estrangeiros, nem forasteiros, mas concidadãos dos sanctos e domesticos de Deus;
੧੯ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ!
20 Edificados sobre o fundamento dos apostolos e dos prophetas, de que Jesus Christo é a principal pedra da esquina;
੨੦ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!
21 No qual todo o edificio, bem ajustado, cresce para templo sancto no Senhor.
੨੧ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ।
22 No qual tambem vós juntamente sois edificados para morada de Deus em Espirito.
੨੨ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ ।