< Isaías 38 >

1 N'aquelles dias Ezequias adoeceu d'uma enfermidade mortal: e veiu a elle Isaias, filho d'Amós, o propheta, e lhe disse: Assim diz o Senhor: Ordena a tua casa, porque morrerás, e não viverás.
ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।
2 Então virou Ezequias o seu rosto para a parede; e orou ao Senhor.
ਤਦ ਹਿਜ਼ਕੀਯਾਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ
3 E disse: Ah Senhor, lembra-te, te peço, de que andei diante de ti em verdade, e com coração perfeito, e fiz o que era recto aos teus olhos. E chorou Ezequias muitissimo.
ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ। ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।
4 Então veiu a palavra do Senhor a Isaias, dizendo:
ਫੇਰ ਯਹੋਵਾਹ ਦਾ ਬਚਨ ਯਸਾਯਾਹ ਨੂੰ ਆਇਆ,
5 Vae, e dize a Ezequias: Assim diz o Senhor, o Deus de David teu pae: Ouvi a tua oração, e vi as tuas lagrimas; eis que accrescento sobre os teus dias quinze annos.
ਜਾ, ਹਿਜ਼ਕੀਯਾਹ ਨੂੰ ਆਖ ਕਿ ਯਹੋਵਾਹ ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਇਹ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਥਰੂ ਵੇਖੇ ਹਨ। ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।
6 E livrar-te-hei das mãos do rei da Assyria, a ti, e a esta cidade, e ampararei a esta cidade.
ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਇਸ ਸ਼ਹਿਰ ਦੀ ਰੱਖਿਆ ਰੱਖਾਂਗਾ।
7 E isto te será por signal da parte do Senhor de que o Senhor cumprirá esta palavra que fallou.
ਯਹੋਵਾਹ ਨੇ ਜੋ ਬਚਨ ਬੋਲਿਆ ਹੈ ਉਹ ਉਸ ਨੂੰ ਪੂਰਾ ਕਰੇਗਾ, ਇਸ ਲਈ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੋਵੇਗਾ:
8 Eis que farei tornar a sombra dos graus, que declinou com o sol pelos graus do relogio d'Achaz dez graus atraz. Assim tornou o sol dez graus atraz, pelos graus que já tinha descido.
ਵੇਖ, ਮੈਂ ਉਸ ਪਰਛਾਵੇਂ ਨੂੰ ਜਿਹੜਾ ਆਹਾਜ਼ ਦੀ ਧੁੱਪ ਘੜੀ ਉੱਤੇ ਸੂਰਜ ਨਾਲ ਲਹਿ ਗਿਆ ਹੈ ਦਸ ਕਦਮ ਪਿਛਾਹਾਂ ਮੋੜ ਦਿਆਂਗਾ। ਤਦ ਸੂਰਜ ਦਾ ਪਰਛਾਵਾਂ ਦਸ ਕਦਮ ਧੁੱਪ ਘੜੀ ਉੱਤੇ ਮੁੜ ਗਿਆ, ਜਿੱਥੋਂ ਉਹ ਲਹਿ ਗਿਆ ਸੀ।
9 Escripturas d'Ezequias, rei de Judah, de quando adoeceu e sarou de sua enfermidade.
ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ, -
10 Eu disse no cessar de meus dias: Ir-me-hei ás portas da sepultura: já estou privado do resto de meus annos. (Sheol h7585)
੧੦ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ। (Sheol h7585)
11 Disse tambem: Já não verei mais ao Senhor, digo, na terra dos viventes: jámais verei o homem com os moradores do mundo.
੧੧ਮੈਂ ਆਖਿਆ, ਮੈਂ ਯਹੋਵਾਹ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਫੇਰ ਨਹੀਂ ਵੇਖਾਂਗਾ, ਮੈਂ ਆਪਣੇ ਨਾਲ ਦਿਆਂ ਮਨੁੱਖਾਂ ਨੂੰ ਫੇਰ ਨਹੀਂ ਤੱਕਾਂਗਾ, ਨਾ ਉਨ੍ਹਾਂ ਨਾਲ ਵੱਸਾਂਗਾ ਜੋ ਇਸ ਸੰਸਾਰ ਵਿੱਚ ਵੱਸਦੇ ਹਨ।
12 Já o tempo da minha vida se foi, e foi trespassado de mim, como choça de pastor: cortei a minha vida, como tecelão que corta a sua teia; como desde os liços me cortará; desde o dia até á noite me acabarás.
੧੨ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਗੂੰ ਮੇਰੇ ਉੱਤੋਂ ਚੁੱਕਿਆ ਗਿਆ, ਮੈਂ ਜੁਲਾਹੇ ਵਾਂਗੂੰ ਆਪਣਾ ਜੀਵਨ ਲਪੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।
13 Isto me propunha até á madrugada, que, como um leão, quebrantaria todos os meus ossos: desde o dia até á noite me acabarás.
੧੩ਮੈਂ ਸਵੇਰ ਤੱਕ ਤਸੱਲੀ ਨਾਲ ਉਡੀਕਦਾ ਰਿਹਾ, ਪਰ ਉਹ ਬੱਬਰ ਸ਼ੇਰ ਵਾਂਗੂੰ ਮੇਰੀਆਂ ਸਾਰੀਆਂ ਹੱਡੀਆਂ ਭੰਨ ਸੁੱਟਦਾ ਹੈ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।
14 Como o grou, ou a andorinha, assim chilreava, e gemia como a pomba: alçava os meus olhos ao alto; ó Senhor ando opprimido, fica por meu fiador.
੧੪ਮੈਂ ਅਬਾਬੀਲ ਜਾਂ ਕੂੰਜ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੋਇਆ ਹੈ, ਤੂੰ ਮੇਰੀ ਜ਼ਮਾਨਤ ਦੇ!
15 Que direi? como m'o prometteu, assim o fez: assim passarei mansamente por todos os meus annos, por causa da amargura da minha alma.
੧੫ਮੈਂ ਕੀ ਬੋਲਾਂ? ਉਸ ਨੇ ਮੈਨੂੰ ਆਖਿਆ ਅਤੇ ਉਸ ਨੇ ਆਪ ਹੀ ਕੀਤਾ ਵੀ। ਮੈਂ ਆਪਣੀ ਜਾਨ ਦੀ ਕੁੜੱਤਣ ਦੇ ਕਾਰਨ, ਆਪਣੇ ਸਾਰੇ ਸਾਲ ਹੌਲੀ-ਹੌਲੀ ਚੱਲਾਂਗਾ।
16 Senhor, com estas coisas se vive, e em todas ellas está a vida do meu espirito, porque tu me curaste e me saraste.
੧੬ਹੇ ਪ੍ਰਭੂ, ਇਨ੍ਹਾਂ ਗੱਲਾਂ ਦੇ ਕਾਰਨ ਮਨੁੱਖ ਜੀਉਂਦੇ ਹਨ, ਅਤੇ ਇਨ੍ਹਾਂ ਸਾਰੀਆਂ ਵਿੱਚ ਹੀ ਮੇਰੇ ਆਤਮਾ ਨੂੰ ਜੀਵਨ ਮਿਲਦਾ ਹੈ, ਤੂੰ ਮੈਨੂੰ ਚੰਗਾ ਕਰ ਅਤੇ ਮੈਨੂੰ ਜੀਵਨ ਬਖ਼ਸ਼।
17 Eis que até na paz a amargura me foi amarga; tu porém tão amorosamente abraçaste a minha alma, que não caiu na cova da corrupção; porque lançaste para traz das tuas costas todos os meus peccados.
੧੭ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁੜੱਤਣ ਹੀ ਕੁੜੱਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ਼ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ।
18 Porque não te louvará a sepultura, nem a morte te glorificará: nem tão pouco esperarão em tua verdade os que descem á cova. (Sheol h7585)
੧੮ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸਕਦਾ, ਨਾ ਮੌਤ ਤੇਰੀ ਉਸਤਤ ਕਰ ਸਕਦੀ, ਕਬਰ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ। (Sheol h7585)
19 O vivente, o vivente, esse te louvará como eu hoje o faço: o pae aos filhos fará notoria a tua verdade.
੧੯ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਦੱਸੇਗਾ।
20 O Senhor veiu salvar-me; pelo que, tangendo em meus instrumentos, lhe cantaremos todos os dias de nossa vida na casa do Senhor.
੨੦ਯਹੋਵਾਹ ਮੈਨੂੰ ਬਚਾਵੇਗਾ, ਇਸ ਲਈ ਅਸੀਂ ਆਪਣੇ ਤਾਰ ਵਾਲੇ ਵਾਜਿਆਂ ਨਾਲ, ਆਪਣੀ ਉਮਰ ਦੇ ਸਾਰੇ ਦਿਨ ਯਹੋਵਾਹ ਦੇ ਭਵਨ ਵਿੱਚ ਗੀਤ ਗਾਉਂਦੇ ਰਹਾਂਗੇ।
21 E dissera Isaias: Tomem uma pasta de figos, e a ponham como emplasto sobre a chaga; e sarará.
੨੧ਯਸਾਯਾਹ ਨੇ ਆਖਿਆ ਸੀ, ਤੁਸੀਂ ਹੰਜ਼ੀਰਾਂ ਦੀ ਇੱਕ ਲੁੱਪਰੀ ਲੈ ਕੇ ਉਹ ਦੇ ਫੋੜੇ ਉੱਤੇ ਲੇਪ ਕਰ ਦਿਓ ਤਾਂ ਉਹ ਬਚ ਜਾਵੇਗਾ।
22 Tambem dissera Ezequias: Qual será o signal de que hei de subir á casa do Senhor?
੨੨ਹਿਜ਼ਕੀਯਾਹ ਨੇ ਪੁੱਛਿਆ ਸੀ, ਇਸ ਦਾ ਕੀ ਨਿਸ਼ਾਨ ਹੈ ਜੋ ਮੈਂ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ?

< Isaías 38 >