< Tiago 4 >
1 D'onde veem as guerras e pelejas entre vós? Porventura não veem de aqui, a saber, dos vossos deleites, que nos vossos membros guerreiam?
੧ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ?
2 Cubiçaes, e nada tendes: sois invejosos, e cubiçosos, e não podeis alcançar: combateis e guerreaes, e nada tendes, porque não pedis.
੨ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ।
3 Pedis, e não recebeis, porque pedis mal, para o gastardes em vossos deleites.
੩ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ।
4 Adulteros e adulteras, não sabeis vós que a amizade do mundo é inimizade contra Deus? Portanto qualquer que quizer ser amigo do mundo constitue-se inimigo de Deus.
੪ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
5 Ou cuidaes vós que em vão diz a Escriptura: O espirito que em nós habita tem desejo de inveja?
੫ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ?
6 Antes dá maior graça. Portanto diz: Deus resiste aos soberbos, porém dá graça aos humildes.
੬ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।
7 Sujeitae-vos pois a Deus, resisti ao diabo, e elle fugirá de vós.
੭ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।
8 Chegae-vos a Deus, e elle se chegará a vós. Alimpae as mãos, peccadores; e, vós de duplo animo, purificae os corações.
੮ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।
9 Senti as vossas miserias, e lamentae, e chorae: converta-se o vosso riso em pranto, e o vosso gozo em tristeza.
੯ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ।
10 Humilhae-vos perante o Senhor, e elle vos exaltará.
੧੦ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ।
11 Irmãos, não falleis mal uns dos outros. Quem falla mal de um irmão, e julga a seu irmão, falla mal da lei, e julga a lei: e, se tu julgas a lei, já não és observador da lei, mas juiz.
੧੧ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ ।
12 Ha só um legislador, que pode salvar e destruir. Porém tu quem és, que julgas a outrem?
੧੨ਬਿਵਸਥਾ ਦੇਣ ਵਾਲਾ ਅਤੇ ਨਿਆਈਂ ਤਾਂ ਇੱਕੋ ਹੀ ਹੈ ਜਿਸ ਕੋਲ ਨਾਸ ਕਰਨ ਅਤੇ ਬਚਾਉਣ ਦਾ ਅਧਿਕਾਰ ਹੈ। ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?।
13 Eia pois agora vós, que dizeis: Hoje, ou ámanhã, iremos a tal cidade, e lá passaremos um anno, e contrataremos, e ganharemos;
੧੩ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ।
14 Digo-vos que não sabeis o que acontecerá ámanhã. Porque, que é a vossa vida? É um vapor que apparece por um pouco, e depois se desvanece.
੧੪ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ।
15 Em logar do que devieis dizer: Se o Senhor quizer, e se vivermos, faremos isto ou aquillo.
੧੫ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ।
16 Mas agora vos gloriaes em vossas presumpções: toda a gloria tal como esta é maligna.
੧੬ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉੱਤੇ ਘਮੰਡ ਕਰਦੇ ਹੋ। ਇਹੋ ਜਿਹਾ ਘਮੰਡ ਸਾਰਾ ਹੀ ਬੁਰਾ ਹੁੰਦਾ ਹੈ।
17 Aquelle pois que sabe fazer o bem e o não faz commette peccado.
੧੭ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।