< Jó 29 >
1 E proseguiu Job em proferir o seu dito, e disse:
੧ਅੱਯੂਬ ਨੇ ਤਰਕ ਦੇ ਕੇ ਆਖਿਆ,
2 Ah! quem me dera ser como eu fui nos mezes passados! como nos dias em que Deus me guardava!
੨“ਕਾਸ਼ ਕਿ ਮੇਰੇ ਹਾਲਾਤ ਪ੍ਰਾਚੀਨ ਮਹੀਨਿਆਂ ਜਿਹੇ ਹੁੰਦੇ, ਜਿਵੇਂ ਉਨ੍ਹਾਂ ਦਿਨਾਂ ਵਿੱਚ ਜਦ ਪਰਮੇਸ਼ੁਰ ਮੇਰੀ ਪਾਲਣਾ ਕਰਦਾ ਸੀ,
3 Quando fazia resplandecer a sua candeia sobre a minha cabeça e quando eu pela sua luz caminhava pelas trevas:
੩ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ,
4 Como era nos dias da minha mocidade, quando o segredo de Deus estava sobre a minha tenda:
੪ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ,
5 Quando o Todo-poderoso ainda estava comigo, e os meus meninos em redor de mim.
੫ਜਦ ਸਰਬ ਸ਼ਕਤੀਮਾਨ ਪਰਮੇਸ਼ੁਰ ਅਜੇ ਮੇਰੇ ਨਾਲ ਹੀ ਸੀ, ਅਤੇ ਮੇਰੇ ਬਾਲ ਬੱਚੇ ਮੇਰੇ ਆਲੇ-ਦੁਆਲੇ ਸਨ,
6 Quando lavava os meus passos na manteiga, e da rocha me corriam ribeiros de azeite:
੬ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ।
7 Quando sahia a porta pela cidade, e na praça fazia preparar a minha cadeira:
੭“ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,
8 Os moços me viam, e se escondiam, e até os edosos se levantavam e se punham em pé:
੮ਤਦ ਜੁਆਨ ਮੈਨੂੰ ਵੇਖ ਕੇ ਪਿੱਛੇ ਹਟ ਜਾਂਦੇ, ਅਤੇ ਬਜ਼ੁਰਗ ਉੱਠ ਖੜ੍ਹੇ ਹੁੰਦੇ ਸਨ।
9 Os principes continham as suas palavras, e punham a mão sobre a sua bocca:
੯ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ।
10 A voz dos chefes se escondia: e a sua lingua se pegava ao seu paladar:
੧੦ਪ੍ਰਧਾਨਾਂ ਦੀ ਅਵਾਜ਼ ਬੰਦ ਹੋ ਜਾਂਦੀ, ਅਤੇ ਉਹਨਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ।
11 Ouvindo-me algum ouvido, me tinha por bemaventurado: vendo-me algum olho, dava testemunho de mim;
੧੧ਜੋ ਕੋਈ ਮੈਨੂੰ ਸੁਣਦਾ ਤਾਂ ਉਹ ਮੈਨੂੰ ਧੰਨ ਆਖਦਾ ਸੀ, ਅਤੇ ਜਦ ਕੋਈ ਮੈਨੂੰ ਵੇਖਦਾ ਤਦ ਮੇਰੇ ਵਿਖੇ ਉਹ ਸਾਖੀ ਦਿੰਦਾ ਸੀ,
12 Porque eu livrava o miseravel, que clamava: como tambem o orfão que não tinha quem o soccoresse.
੧੨ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ।
13 A benção do que ia perecendo vinha sobre mim, e eu fazia que jubilasse o coração da viuva.
੧੩ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ।
14 Vestia-me da justiça: e ella me servia de vestido: como manto e diadema era o meu juizo.
੧੪ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ,
15 Eu fui o olho do cego, como tambem os pés do coxo:
੧੫ਮੈਂ ਅੰਨ੍ਹਿਆਂ ਲਈ ਅੱਖਾਂ ਸੀ, ਅਤੇ ਲੰਗੜਿਆਂ ਲਈ ਪੈਰ ਠਹਿਰਦਾ ਸੀ,
16 Aos necessitados era pae, e as causas de que eu não tinha conhecimento inquiria com diligencia;
੧੬ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ
17 E quebrava os queixaes do perverso, e dos seus dentes tirava a preza.
੧੭ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ, ਅਤੇ ਉਹ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ।
18 E dizia: No meu ninho expirarei, e multiplicarei os meus dias como a areia.
੧੮“ਤਦ ਮੈਂ ਸੋਚਦਾ ਸੀ, ਮੇਰੇ ਦਿਨ ਰੇਤ ਦੇ ਕਣਾਂ ਜਿੰਨੇ ਅਣਗਿਣਤ ਹੋਣਗੇ ਅਤੇ ਮੈਂ ਆਪਣੇ ਵਸੇਬੇ ਵਿੱਚ ਮਰਾਂਗਾ।
19 A minha raiz se estendia junto ás aguas, e o orvalho fazia assento sobre os meus ramos;
੧੯ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ, ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ।
20 A minha honra se renovava em mim, e o meu arco se reforçava na minha mão.
੨੦ਮੇਰਾ ਪਰਤਾਪ ਬਣਿਆ ਰਹੇਗਾ, ਅਤੇ ਮੇਰਾ ਧਣੁੱਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ।
21 Ouvindo-me esperavam, e em silencio attendiam ao meu conselho.
੨੧“ਲੋਕ ਮੇਰੀ ਸੁਣਦੇ ਅਤੇ ਮੇਰੀ ਉਡੀਕ ਕਰਦੇ ਸਨ, ਅਤੇ ਮੇਰੀ ਸਲਾਹ ਲਈ ਚੁੱਪ ਰਹਿੰਦੇ ਸਨ।
22 Acabada a minha palavra, não replicavam, e minhas razões distillavam sobre elles;
੨੨ਮੇਰੇ ਬੋਲਣ ਦੇ ਮਗਰੋਂ ਉਹ ਫੇਰ ਨਹੀਂ ਬੋਲਦੇ ਸਨ, ਅਤੇ ਮੇਰੀਆਂ ਗੱਲਾਂ ਉਹਨਾਂ ਉੱਤੇ ਮੀਂਹ ਦੀ ਤਰ੍ਹਾਂ ਵਰ੍ਹਦੀਆਂ ਸਨ।
23 Porque me esperavam, como a chuva; e abriam a sua bocca, como a chuva tardia
੨੩ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਆਖਰੀ ਮੀਂਹ ਲਈ
24 Se me ria para elles, não o criam, e não faziam abater a luz do meu rosto;
੨੪ਜਦ ਉਹ ਬੇਆਸ ਹੁੰਦੇ ਤਾਂ ਮੈਂ ਉਹਨਾਂ ਨੂੰ ਮੁਸਕਰਾ ਕੇ ਪ੍ਰਸੰਨ ਕਰਦਾ ਸੀ ਅਤੇ ਮੇਰੇ ਮੁੱਖ ਦਾ ਚਾਨਣ ਉਹਨਾਂ ਲਈ ਬਹੁਮੁੱਲਾ ਸੀ।
25 Eu escolhia o seu caminho, assentava-me como chefe, e habitava como rei entre as tropas: como aquelle que consola os que pranteiam.
੨੫ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਗੂੰ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।”