< João 19 >

1 Pilatos pois tomou então a Jesus, e o açoitou:
ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ ।
2 E os soldados, tecendo uma corôa de espinhos, lh'a pozeram sobre a cabeça, e lhe vestiram uma veste de purpura.
ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ।
3 E diziam: Salve, Rei dos Judeos. E davam-lhe bofetadas.
ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ।
4 Então Pilatos saiu outra vez fóra, e disse-lhes: Eis aqui vol-o trago fóra, para que saibaes que não acho n'elle crime algum.
ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।”
5 Saiu pois Jesus fóra, levando a corôa de espinhos e o vestido de purpura. E disse-lhes Pilatos: Eis-aqui o homem.
ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।”
6 Vendo-o pois os principaes dos sacerdotes e os servos, clamaram, dizendo: Crucifica-o, crucifica-o. Disse-lhes Pilatos: Tomae-o vós, e crucificae-o; porque eu nenhum crime acho n'elle.
ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।”
7 Responderam-lhe os judeos: Nós temos uma lei, e, segundo a nossa lei, deve morrer, porque se fez Filho de Deus.
ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”
8 E Pilatos, quando ouviu esta palavra, mais atemorisado ficou.
ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ।
9 E entrou outra vez na audiencia, e disse a Jesus: D'onde és tu? Mas Jesus não lhe deu resposta.
ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ।
10 Disse-lhe pois Pilatos: Não me fallas a mim? não sabes tu que tenho poder para te crucificar e tenho poder para te soltar?
੧੦ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?”
11 Respondeu Jesus: Nenhum poder terias contra mim, se de cima te não fosse dado; porém aquelle que me entregou a ti maior peccado tem.
੧੧ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”
12 Desde então Pilatos procurava soltal-o; mas os judeos clamavam, dizendo: Se soltas este, não és amigo do Cesar: qualquer que se faz rei contradiz ao Cesar.
੧੨ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”
13 Ouvindo pois Pilatos este dito, levou a Jesus para fóra, e assentou-se no tribunal, no logar chamado Lithostrótos, e em hebraico Gabbatha.
੧੩ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ।
14 E era a preparação da paschoa, e quasi á hora sexta; e disse aos judeos: Eis aqui o vosso Rei.
੧੪ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।”
15 Mas elles bradaram: Tira, tira, crucifica-o. Disse-lhes Pilatos: Hei de crucificar o vosso Rei? Responderam os principaes dos sacerdotes: Não temos rei, senão o Cesar.
੧੫ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
16 Então entregou-lh'o, para que fosse crucificado. E tomaram a Jesus, e o levaram.
੧੬ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ।
17 E, levando elle ás costas a sua cruz, saiu para o logar chamado Caveira, que em hebraico se chama Golgotha,
੧੭ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ।
18 Onde o crucificaram, e com elle outros dois, um de cada lado, e Jesus no meio.
੧੮ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ।
19 E Pilatos escreveu tambem um titulo, e pôl-o em cima da cruz; e n'elle estava escripto: JESUS NAZARENO, REI DOS JUDEOS.
੧੯ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”
20 E muitos dos judeos leram este titulo; porque o logar onde Jesus estava crucificado era proximo da cidade; e estava escripto em hebraico, grego e latim.
੨੦ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ।
21 Diziam pois os principaes sacerdotes dos judeos a Pilatos: Não escrevas, Rei dos Judeos; mas que elle disse: Sou Rei dos Judeos.
੨੧ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’”
22 Respondeu Pilatos: O que escrevi, escrevi.
੨੨ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।”
23 Tendo pois os soldados crucificado a Jesus, tomaram os seus vestidos, e fizeram quatro partes, para cada soldado uma parte, e a tunica. Porém a tunica, tecida toda d'alto a baixo, não tinha costura.
੨੩ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ।
24 Disseram pois uns aos outros: Não a rasguemos, mas lancemos sortes sobre ella, para vêr de quem será. Para que se cumprisse a Escriptura que diz: Dividiram entre si os meus vestidos, e sobre a minha vestidura lançaram sortes. E os soldados, pois, fizeram estas coisas.
੨੪ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।” ਤਦ ਸਿਪਾਹੀ ਨੇ ਇਹ ਕੀਤਾ।
25 E junto á cruz de Jesus estava sua mãe, e a irmã de sua mãe, Maria, mulher de Cleophas, e Maria Magdalena.
੨੫ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ।
26 Ora Jesus, vendo ali a sua mãe, e o discipulo a quem elle amava estando presente, disse a sua mãe: Mulher, eis ahi o teu filho.
੨੬ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।”
27 Depois disse ao discipulo: Eis ahi tua mãe. E desde aquella hora o discipulo a recebeu em sua casa.
੨੭ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।
28 Depois, sabendo Jesus que já todas as coisas estavam acabadas, para que a Escriptura se cumprisse, disse: Tenho sêde.
੨੮ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”
29 Estava pois ali um vaso cheio de vinagre. E encheram de vinagre uma esponja, e, pondo-a n'um hyssope, lh'a chegaram á bocca.
੨੯ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਜ਼ੂਫੇ ਨੂੰ ਗਿੱਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ।
30 E, quando Jesus tomou o vinagre, disse: Está consummado. E, inclinando a cabeça, entregou o espirito.
੩੦ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ।
31 Os judeos, pois, para que no sabbado não ficassem os corpos na cruz, porque era a preparação (pois era grande o dia de sabbado), rogaram a Pilatos que se lhes quebrassem as pernas, e fossem tirados.
੩੧ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ।
32 Foram pois os soldados, e, na verdade, quebraram as pernas ao primeiro, e ao outro que com elle fôra crucificado;
੩੨ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ।
33 Mas, vindo a Jesus, e vendo-o já morto, não lhe quebraram as pernas.
੩੩ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ।
34 Porém um dos soldados lhe furou o lado com uma lança, e logo saiu sangue e agua.
੩੪ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ।
35 E aquelle que isto viu o testificou, e o seu testemunho é verdadeiro; e sabe que é verdade o que diz, para que tambem vós o creiaes.
੩੫(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)
36 Porque estas coisas aconteceram para que se cumprisse a Escriptura, que diz: Nenhum dos seus ossos será quebrado.
੩੬ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”
37 E outra vez diz a Escriptura: Verão o que traspassaram.
੩੭ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”
38 Depois d'isto, José de Arimathea (o que era discipulo de Jesus, mas occulto, por medo dos judeos) rogou a Pilatos que lhe permittisse tirar o corpo de Jesus. E Pilatos lh'o permittiu. Então foi e tirou o corpo de Jesus.
੩੮ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।
39 E foi tambem Nicodemos (aquelle que anteriormente se dirigira de noite a Jesus), levando quasi cem arrateis d'um composto de myrrha e aloes.
੩੯ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ।
40 Tomaram pois o corpo de Jesus e o envolveram em lençoes com as especiarias, como os judeos teem por costume preparar para o sepulchro.
੪੦ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।
41 E havia um horto n'aquelle logar onde fôra crucificado, e no horto um sepulchro novo, em que ainda ninguem havia sido posto.
੪੧ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ਼ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।
42 Ali pois (por causa da preparação dos judeos, e por estar perto aquelle sepulchro), pozeram a Jesus.
੪੨ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ।

< João 19 >