< João 6 >
1 Depois d'isto Jesus partiu para a outra banda do mar da Galilea, que é o de Tiberiades.
੧ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ।
2 E uma grande multidão o seguia; porque via os signaes que operava sobre os enfermos.
੨ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ।
3 E Jesus subiu ao monte, e assentou-se ali com os seus discipulos.
੩ਯਿਸੂ ਪਹਾੜ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।
4 E a paschoa, a festa dos judeos, estava proxima.
੪ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।
5 Então Jesus, levantando os olhos, e vendo que uma grande multidão vinha ter com elle, disse a Philippe: D'onde compraremos pão, para estes comerem?
੫ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।”
6 Mas dizia isto para o experimentar; porque elle bem sabia o que havia de fazer.
੬ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
7 Philippe respondeu-lhe: Duzentos dinheiros de pão não lhes bastarão, para que cada um d'elles tome um pouco.
੭ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”
8 E um dos seus discipulos, André, irmão de Simão Pedro, disse-lhe:
੮ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,
9 Está aqui um rapaz que tem cinco pães de cevada e dois peixinhos: mas que é isto para tantos?
੯“ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”
10 E disse Jesus: Fazei assentar os homens. E havia muita herva n'aquelle logar. Assentaram-se pois os homens em numero de quasi cinco mil.
੧੦ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
11 E Jesus tomou os pães e, havendo dado graças, repartiu-os pelos discipulos, e os discipulos pelos que estavam assentados; e egualmente tambem dos peixes, quanto queriam.
੧੧ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
12 E, quando já estavam saciados, disse aos seus discipulos: Recolhei os pedaços que sobejaram, para que nada se perca.
੧੨ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”
13 Recolheram-n'os pois, e encheram doze cestos de pedaços dos cinco pães de cevada, que sobejaram aos que haviam comido.
੧੩ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ।
14 Vendo pois aquelles homens o signal que Jesus tinha feito, diziam: Este é verdadeiramente o propheta que devia vir ao mundo.
੧੪ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
15 Sabendo pois Jesus que haviam de vir arrebatal-o, para o fazerem rei, tornou a retirar-se, elle só, para o monte.
੧੫ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।
16 E, quando veiu a tarde, os seus discipulos desceram para o mar.
੧੬ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ।
17 E, entrando no barco, passaram da outra banda do mar para Capernaum, e era já escuro, e ainda Jesus não tinha chegado ao pé d'elles.
੧੭ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।
18 E o mar se levantou, porquanto um grande vento assoprava.
੧੮ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
19 E, tendo navegado uns vinte e cinco ou trinta estadios, viram a Jesus, andando sobre o mar e approximando-se do barco; e temeram.
੧੯ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।
20 Porém elle lhes disse: Sou eu, não temaes.
੨੦ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”
21 Então elles de boamente o receberam no barco; e logo o barco chegou á terra para onde iam.
੨੧ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
22 No dia seguinte, a multidão, que estava da outra banda do mar, vendo que não havia ali mais do que um barquinho, e que Jesus não entrara com seus discipulos n'aquelle barquinho, mas que os seus discipulos tinham ido sós.
੨੨ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।
23 (Comtudo, outros barquinhos vieram de Tiberiades, perto do logar onde comeram o pão, havendo o Senhor dado graças):
੨੩ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।
24 Vendo pois a multidão que Jesus não estava ali nem os seus discipulos, entraram elles tambem nos barcos, e foram a Capernaum, em busca de Jesus.
੨੪ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ।
25 E, achando-o na outra banda do mar, disseram-lhe: Rabbi, quando chegaste aqui?
੨੫ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”
26 Jesus respondeu-lhes, e disse: Na verdade, na verdade vos digo que me buscaes, não pelos signaes que vistes, mas porque comestes do pão e vos saciastes.
੨੬ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
27 Trabalhae, não pela comida que perece, mas pela comida que permanece para a vida eterna, a qual o Filho do homem vos dará; porque a este sellou o Pae, Deus. (aiōnios )
੨੭ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।” (aiōnios )
28 Disseram-lhe pois: Que faremos, para obrarmos as obras de Deus?
੨੮ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”
29 Jesus respondeu, e disse-lhes: A obra de Deus é esta: Que creiaes n'aquelle que elle enviou.
੨੯ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”
30 Disseram-lhe pois: Que signal pois fazes tu, para que o vejamos, e creiamos em ti? Que obras tu?
੩੦ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?
31 Nossos paes comeram o manná no deserto, como está escripto: Deu-lhes a comer o pão do céu.
੩੧ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”
32 Disse-lhes pois Jesus: Na verdade, na verdade vos digo: Moysés não vos deu o pão do céu; mas meu Pae vos dá o verdadeiro pão do céu.
੩੨ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ।
33 Porque o pão de Deus é aquelle que desce do céu, e que dá vida ao mundo.
੩੩ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
34 Disseram-lhe pois: Senhor, dá-nos sempre d'esse pão.
੩੪ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ।”
35 E Jesus lhes disse: Eu sou o pão da vida; aquelle que vem a mim não terá fome, e quem crê em mim nunca terá sêde
੩੫ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
36 Mas já vos disse que tambem vós me vistes, e não crêdes.
੩੬ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।
37 Tudo o que o Pae me dá virá a mim; e o que vem a mim de maneira nenhuma o lançarei fóra.
੩੭ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।
38 Porque eu desci do céu, não para fazer a minha vontade, mas a vontade d'aquelle que me enviou.
੩੮ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
39 E a vontade do Pae que me enviou é esta: que de tudo quanto me deu nada perca, mas que o resuscite no ultimo dia.
੩੯ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।
40 E a vontade d'aquelle que me enviou é esta: que todo aquelle que vê o Filho, e crê n'Elle, tenha a vida eterna; e eu o resuscitarei no ultimo dia. (aiōnios )
੪੦ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।” (aiōnios )
41 Murmuravam pois d'elle os judeos, porque dissera: Eu sou o pão que desceu do céu.
੪੧ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
42 E diziam: Não é este Jesus, o filho de José, cujo pae e mãe nós conhecemos? Como pois diz elle: Desci do céu?
੪੨ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”
43 Respondeu pois Jesus, e disse-lhes: Não murmureis entre vós.
੪੩ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।
44 Ninguem pode vir a mim, se o Pae que me enviou o não trouxer: e eu o resuscitarei no ultimo dia.
੪੪ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।
45 Está escripto nos prophetas: E serão todos ensinados por Deus. Assim que todo aquelle que do Pae ouviu e aprendeu vem a mim.
੪੫ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।
46 Não que alguem visse ao Pae, senão aquelle que é de Deus: este tem visto ao Pae.
੪੬ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।
47 Na verdade, na verdade vos digo que aquelle que crê em mim tem a vida eterna, (aiōnios )
੪੭ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ। (aiōnios )
੪੮ਮੈਂ ਹੀ ਜਿੰਦਗੀ ਦੀ ਰੋਟੀ ਹਾਂ।
49 Vossos paes comeram o manná no deserto, e morreram.
੪੯ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ।
50 Este é o pão que desce do céu, para que o que d'elle comer não morra.
੫੦ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
51 Eu sou o pão vivo que desceu do céu; se alguem comer d'este pão, viverá para sempre: e o pão que eu der é a minha carne, que eu darei pela vida do mundo (aiōn )
੫੧ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।” (aiōn )
52 Disputavam pois os judeos entre si, dizendo: Como nos pode dar este a sua carne a comer?
੫੨ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”
53 Jesus pois lhes disse: Na verdade, na verdade vos digo que, se não comerdes a carne do Filho do homem, e não beberdes o seu sangue, não tereis vida em vós mesmos.
੫੩ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
54 Quem come a minha carne e bebe o meu sangue tem a vida eterna, e eu o resuscitarei no ultimo dia. (aiōnios )
੫੪ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ। (aiōnios )
55 Porque a minha carne verdadeiramente é comida, e o meu sangue verdadeiramente é bebida;
੫੫ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ।
56 Quem come a minha carne e bebe o meu sangue permanece em mim e eu n'elle.
੫੬ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।
57 Como o Pae, que vive, me enviou, e eu vivo pelo Pae, assim, quem me come a mim, tambem viverá por mim.
੫੭ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ।
58 Este é o pão que desceu do céu: não como vossos paes, que comeram o manná, e morreram: quem comer este pão viverá para sempre (aiōn )
੫੮ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।” (aiōn )
59 Elle disse estas coisas na synagoga, ensinando em Capernaum.
੫੯ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।
60 Muitos pois dos seus discipulos, ouvindo isto, disseram: Duro é este discurso; quem o pode ouvir?
੬੦ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”
61 Sabendo pois Jesus em si mesmo que os seus discipulos murmuravam d'isto, disse-lhes: Isto escandaliza-vos?
੬੧ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?
62 Que seria, pois, se visseis subir o Filho do homem para onde primeiro estava?
੬੨ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?
63 O espirito é o que vivifica, a carne para nada aproveita; as palavras que eu vos digo são espirito e vida.
੬੩ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
64 Mas ha alguns de vós que não crêem. Porque bem sabia Jesus, desde o principio, quem eram os que não criam, e quem era o que o havia de entregar.
੬੪ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।
65 E dizia: Por isso eu vos tenho dito que ninguem pode vir a mim, se por meu Pae lhe não fôr concedido.
੬੫ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।”
66 Desde então muitos dos seus discipulos tornaram para traz, e já não andavam com elle.
੬੬ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ।
67 Então disse Jesus aos doze: Quereis vós tambem retirar-vos?
੬੭ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”
68 Respondeu-lhe pois Simão Pedro: Senhor, para quem iremos nós? Tu tens as palavras da vida eterna. (aiōnios )
੬੮ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ। (aiōnios )
69 E nós temos crido e conhecido que tu és o Christo, o Filho de Deus.
੬੯ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
70 Respondeu-lhe Jesus: Não vos escolhi a vós os doze? e um de vós é diabo.
੭੦ਤਾਂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”
71 E isto dizia elle de Judas Iscariotes, filho de Simão; porque este o havia de entregar, sendo um dos doze.
੭੧ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ, ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਨੂੰ ਫੜਾਉਣਾ ਸੀ।