< Levítico 9 >

1 E aconteceu, ao dia oitavo, que Moysés chamou a Aarão e seus filhos, e os anciãos de Israel,
ਅੱਠਵੇਂ ਦਿਨ ਮੂਸਾ ਨੇ ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਸੱਦਿਆ,
2 E disse a Aarão: Toma-te um bezerro, para expiação do peccado, e um carneiro para holocausto, sem mancha: e traze-os perante o Senhor.
ਅਤੇ ਉਸ ਨੇ ਹਾਰੂਨ ਨੂੰ ਆਖਿਆ, “ਪਾਪ ਬਲੀ ਦੀ ਭੇਟ ਲਈ ਤੂੰ ਇੱਕ ਵੱਛਾ ਅਤੇ ਹੋਮ ਬਲੀ ਦੀ ਭੇਟ ਲਈ ਇੱਕ ਭੇਡੂ ਦੋਸ਼ ਰਹਿਤ ਲੈ ਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ।
3 Depois fallarás aos filhos de Israel, dizendo: Tomae um bode para expiação do peccado, e um bezerro, e um cordeiro d'um anno, sem mancha, para holocausto:
ਅਤੇ ਤੂੰ ਇਸਰਾਏਲੀਆਂ ਨੂੰ ਇਹ ਆਖ ਕਿ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਹੋਮ ਬਲੀ ਲਈ ਇੱਕ ਵੱਛਾ ਅਤੇ ਇੱਕ ਲੇਲਾ ਲਓ, ਜੋ ਇੱਕ ਸਾਲ ਦੇ ਅਤੇ ਦੋਸ਼ ਰਹਿਤ ਹੋਣ।
4 Tambem um boi e um carneiro por sacrificio pacifico, para sacrificar perante o Senhor, e offerta de manjares, amassada com azeite: porquanto hoje o Senhor vos apparecerá.
ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਇੱਕ ਬਲ਼ਦ, ਇੱਕ ਭੇਡੂ ਅਤੇ ਤੇਲ ਨਾਲ ਰਲੀ ਹੋਈ ਮੈਦੇ ਦੀ ਇੱਕ ਭੇਟ ਲੈ ਲਓ, ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਣ ਦੇਵੇਗਾ।”
5 Então trouxeram o que ordenou Moysés, diante da tenda da congregação, e chegou-se toda a congregação, e se poz perante o Senhor.
ਤਦ ਜਿਨ੍ਹਾਂ ਵਸਤੂਆਂ ਦਾ ਮੂਸਾ ਨੇ ਹੁਕਮ ਦਿੱਤਾ ਸੀ, ਉਹ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲੈ ਆਏ ਅਤੇ ਸਾਰੀ ਮੰਡਲੀ ਕੋਲ ਜਾ ਕੇ ਯਹੋਵਾਹ ਦੇ ਸਨਮੁਖ ਖੜ੍ਹੀ ਹੋਈ।
6 E disse Moysés: Esta coisa que o Senhor ordenou fareis: e a gloria do Senhor vos apparecerá.
ਤਦ ਮੂਸਾ ਨੇ ਆਖਿਆ, “ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਤੁਹਾਨੂੰ ਹੋਵੇਗਾ।”
7 E disse Moysés a Aarão: Chega-te ao altar, e faze a tua expiação de peccado e o teu holocausto; e faze expiação por ti e pelo povo: depois faze a offerta do povo, e faze expiação por elles, como ordenou o Senhor.
ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਦੇ ਹੁਕਮ ਅਨੁਸਾਰ ਜਗਵੇਦੀ ਦੇ ਕੋਲ ਜਾ ਕੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾ ਕੇ ਉਨ੍ਹਾਂ ਦੇ ਲਈ ਪ੍ਰਾਸਚਿਤ ਕਰ।”
8 Então Aarão se chegou ao altar, e degolou o bezerro da expiação que era por elle.
ਇਸ ਲਈ ਹਾਰੂਨ ਨੇ ਜਗਵੇਦੀ ਦੇ ਕੋਲ ਜਾ ਕੇ ਉਸ ਪਾਪ ਬਲੀ ਦੀ ਭੇਟ ਦੇ ਵੱਛੇ ਨੂੰ ਵੱਢਿਆ, ਜੋ ਉਸ ਦੇ ਆਪਣੇ ਲਈ ਸੀ।
9 E os filhos d'Aarão trouxeram-lhe o sangue, e molhou o seu dedo no sangue, e o poz sobre os cornos do altar; e o resto do sangue derramou á base do altar.
ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਲਗਾਇਆ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹ ਦਿੱਤਾ।
10 Mas a gordura, e os rins, e o redenho do figado de expiação do peccado queimou sobre o altar, como o Senhor ordenara a Moysés.
੧੦ਪਰ ਪਾਪ ਬਲੀ ਦੀ ਭੇਟ ਦੀ ਚਰਬੀ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਨੂੰ ਉਸ ਨੇ ਜਗਵੇਦੀ ਦੇ ਉੱਤੇ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
11 Porém a carne e o coiro queimou com fogo fóra do arraial.
੧੧ਅਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ।
12 Depois degolou o holocausto, e os filhos d'Aarão lhe entregaram o sangue, e espargiu-o sobre o altar em redor.
੧੨ਤਦ ਉਸ ਨੇ ਹੋਮ ਬਲੀ ਦੀ ਭੇਟ ਨੂੰ ਵੱਢਿਆ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲਿਆਏ ਅਤੇ ਉਸ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
13 Tambem lhe entregaram o holo- causto nos seus pedaços, com a cabeça; e queimou-o sobre o altar.
੧੩ਅਤੇ ਉਨ੍ਹਾਂ ਨੇ ਹੋਮ ਬਲੀ ਦੀ ਭੇਟ ਦੇ ਟੁੱਕੜੇ-ਟੁੱਕੜੇ ਕੀਤੇ ਅਤੇ ਸਿਰ ਸਮੇਤ ਲਿਆਏ, ਤਦ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।
14 E lavou a fressura e as pernas, e as queimou sobre o holocausto no altar.
੧੪ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਧੋ ਕੇ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਹੋਮ ਦੀ ਬਲੀ ਦੇ ਉੱਤੇ ਸਾੜਿਆ।
15 Depois fez chegar a offerta do povo, e tomou o bode da expiação do peccado, que era do povo, e o degolou, e o preparou por expiação do peccado, como o primeiro.
੧੫ਤਦ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਉਸ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਸੀ, ਲੈ ਕੇ ਉਸ ਨੂੰ ਵੱਢਿਆ ਅਤੇ ਪਹਿਲਾਂ ਦੀ ਤਰ੍ਹਾਂ ਉਸ ਨੂੰ ਵੀ ਪਾਪ ਬਲੀ ਕਰਕੇ ਚੜ੍ਹਾਇਆ।
16 Fez tambem chegar o holocausto, e o preparou segundo o rito.
੧੬ਅਤੇ ਉਸ ਨੇ ਹੋਮ ਬਲੀ ਦੀ ਭੇਟ ਲਿਆ ਕੇ, ਉਸ ਨੂੰ ਬਿਧੀ ਦੇ ਅਨੁਸਾਰ ਚੜ੍ਹਾਇਆ।
17 E fez chegar a offerta de manjares, e a sua mão encheu d'ella, e a queimou sobre o altar, além do holocausto da manhã.
੧੭ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਵਿੱਚੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੀ ਹੋਮ ਬਲੀ ਦੇ ਨਾਲ ਸਾੜਿਆ।
18 Depois degolou o boi e o carneiro em sacrificio pacifico, que era do povo; e os filhos de Aarão entregaram-lhe o sangue, que espargiu sobre o altar em redor,
੧੮ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
19 Como tambem a gordura do boi e do carneiro, a cauda, e o que cobre a fressura, e os rins, e o redenho do figado.
੧੯ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ
20 E pozeram a gordura sobre os peitos, e queimou a gordura sobre o altar;
੨੦ਅਤੇ ਉਨ੍ਹਾਂ ਨੇ ਚਰਬੀ ਨੂੰ ਛਾਤੀਆਂ ਦੇ ਉੱਤੇ ਰੱਖਿਆ ਅਤੇ ਉਸ ਨੇ ਚਰਬੀ ਨੂੰ ਜਗਵੇਦੀ ਦੇ ਉੱਤੇ ਸਾੜਿਆ।
21 Mas os peitos e a espadua direita Aarão moveu por offerta de movimento perante o Senhor, como Moysés tinha ordenado.
੨੧ਹਾਰੂਨ ਨੇ ਛਾਤੀਆਂ ਅਤੇ ਸੱਜੇ ਪੱਟ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ, ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ।
22 Depois Aarão levantou as suas mãos ao povo e os abençoou; e desceu, havendo feito a expiação do peccado, e o holocausto, e a offerta pacifica.
੨੨ਤਦ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਵਧਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਬਲੀ ਦੀ ਭੇਟ, ਹੋਮ ਬਲੀ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਕੇ ਹੇਠਾਂ ਆਇਆ।
23 Então entraram Moysés e Aarão na tenda da congregação: depois sairam, e abençoaram ao povo; e a gloria do Senhor appareceu a todo o povo,
੨੩ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਸਾਰੇ ਲੋਕਾਂ ਨੂੰ ਹੋਇਆ।
24 Porque o fogo saiu de diante do Senhor, e consumiu o holocausto e a gordura sobre o altar: o que vendo todo o povo, jubilaram e cairam sobre as suas faces.
੨੪ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ। ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ।

< Levítico 9 >