< Lucas 1 >
1 Tendo pois muitos emprehendido pôr em ordem a narração das coisas que entre nós se cumpriram,
੧ਇਸ ਲਈ ਬਹੁਤਿਆਂ ਲੋਕਾਂ ਨੇ, ਉਨ੍ਹਾਂ ਗੱਲਾਂ ਦਾ ਇਤਹਾਸ ਲਿਖਣ ਦਾ ਫੈਸਲਾ ਕੀਤਾ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ।
2 Segundo nos transmittiram os mesmos que as viram desde o principio, e foram ministros da palavra,
੨ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ।
3 Pareceu-me tambem a mim conveniente escrevel-as a ti, ó excellente Theophilo, por sua ordem, havendo-me já informado minuciosamente de tudo desde o principio;
੩ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।
4 Para que conheças a certeza das coisas de que já estás informado.
੪ਕਿ ਤੂੰ ਉਨ੍ਹਾਂ ਗੱਲਾਂ ਦੀ ਸਚਿਆਈ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੂੰ ਸਿੱਖਿਆ ਪਾਈ।
5 Existiu, no tempo de Herodes, rei da Judéa, um sacerdote chamado Zacharias, da ordem de Abias, e cuja mulher era das filhas d'Aarão; e o seu nome era Isabel.
੫ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ।
6 E eram ambos justos perante Deus, andando sem reprehensão em todos os mandamentos e preceitos do Senhor.
੬ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।
7 E não tinham filhos, porquanto Isabel era esteril, e ambos eram avançados em edade.
੭ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ।
8 E aconteceu que, exercendo elle o sacerdocio diante de Deus, na ordem da sua turma,
੮ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ।
9 Segundo o costume sacerdotal, coube-lhe em sorte entrar no templo do Senhor a offerecer o incenso.
੯ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ।
10 E toda a multidão do povo estava fóra, orando á hora do incenso,
੧੦ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ।
11 E um anjo do Senhor lhe appareceu, posto em pé, á direita do altar do incenso.
੧੧ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ।
12 E Zacharias, vendo-o, turbou-se, e caiu temor sobre elle.
੧੨ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ।
13 Mas o anjo lhe disse: Zacharias, não temas, porque a tua oração foi ouvida, e Isabel, tua mulher, dará á luz um filho, e lhe porás o nome de João;
੧੩ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।
14 E terás prazer e alegria, e muitos se alegrarão no seu nascimento;
੧੪ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ।
15 Porque será grande diante do Senhor, e não beberá vinho, nem bebida forte, e será cheio do Espirito Sancto, até desde o ventre de sua mãe;
੧੫ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।
16 E converterá muitos dos filhos de Israel ao Senhor seu Deus;
੧੬ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ।
17 E irá adiante d'elle no espirito e virtude d'Elias, para converter os corações dos paes aos filhos, e os rebeldes á prudencia dos justos; para preparar ao Senhor um povo bem disposto.
੧੭ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।
18 Disse então Zacharias ao anjo: Como conhecerei isto? pois eu já sou velho, e minha mulher avançada em edade.
੧੮ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ?
19 E, respondendo o anjo, disse-lhe: Eu sou Gabriel, que assisto diante de Deus, e fui enviado a fallar-te e dar-te estas alegres novas;
੧੯ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।
20 E eis que ficarás mudo, e não poderás fallar até ao dia em que estas coisas aconteçam; porquanto não crêste nas minhas palavras, que a seu tempo se hão de cumprir
੨੦ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ।
21 E o povo estava esperando a Zacharias, e maravilhavam-se de que tanto se demorasse no templo.
੨੧ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ।
22 E, saindo elle, não lhes podia fallar; e entenderam que tinha visto alguma visão no templo. E fallava por acenos, e ficou mudo.
੨੨ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।
23 E succedeu que, terminados os dias do seu ministerio, voltou para sua casa.
੨੩ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ।
24 E depois d'aquelles dias Isabel, sua mulher, concebeu, e por cinco mezes se occultou, dizendo:
੨੪ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ,
25 Porque isto me fez o Senhor, nos dias em que attentou em mim, para destruir o meu opprobrio entre os homens.
੨੫“ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।”
26 E, no sexto mez, foi o anjo Gabriel enviado por Deus a uma cidade da Galilea, chamada Nazareth,
੨੬ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ
27 A uma virgem desposada com um varão, cujo nome era José, da casa de David; e o nome da virgem era Maria.
੨੭ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ।
28 E, entrando o anjo aonde ella estava, disse: Salve, agraciada; o Senhor é comtigo: bemdita tu entre as mulheres.
੨੮ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।
29 E, vendo-o ella, turbou-se muito das suas palavras, e considerava que saudação seria esta.
੨੯ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ?
30 Disse-lhe então o anjo: Maria, não temas, porque achaste graça diante de Deus;
੩੦ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ
31 E eis que em teu ventre conceberás, e darás á luz um filho, e pôr-lhe-has o nome de Jesus.
੩੧ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।
32 Este será grande, e será chamado filho do Altissimo; e o Senhor Deus lhe dará o throno de David, seu pae;
੩੨ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।
33 E reinará eternamente na casa de Jacob, e o seu reino não terá fim. (aiōn )
੩੩ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। (aiōn )
34 E disse Maria ao anjo: Como se fará isto? pois não conheço varão.
੩੪ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ।
35 E, respondendo o anjo, disse-lhe: Descerá sobre ti o Espirito Sancto, e a virtude do Altissimo te cobrirá com a sua sombra; pelo que tambem o Sancto, que de ti ha de nascer, será chamado Filho de Deus.
੩੫ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
36 E eis que tambem Isabel, tua prima, concebeu um filho em sua velhice; e é este o sexto mez para aquella que era chamada esteril;
੩੬ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ।
37 Porque para Deus nada será impossivel.
੩੭ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
38 Disse então Maria: Eis aqui a serva do Senhor; cumpra-se em mim segundo a tua palavra. E o anjo ausentou-se d'ella.
੩੮ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
39 E n'aquelles dias, levantando-se Maria, foi apressada ás montanhas, a uma cidade de Juda,
੩੯ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ।
40 E entrou em casa de Zacharias, e saudou a Isabel.
੪੦ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ।
41 E aconteceu que, ao ouvir Isabel a saudação de Maria, a creancinha saltou no seu ventre; e Isabel foi cheia do Espirito Sancto,
੪੧ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ।
42 E exclamou com grande voz, e disse: Bemdita tu entre as mulheres, e bemdito o fructo do teu ventre.
੪੨ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ।
43 E d'onde me provém isto a mim, que a mãe do meu Senhor venha a mim?
੪੩ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ?
44 Pois eis que, ao chegar aos meus ouvidos a voz da tua saudação, a creancinha saltou de alegria no meu ventre;
੪੪ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ।
45 E bemaventurada a que creu, pois hão de cumprir-se as coisas que da parte do Senhor lhe foram ditas.
੪੫ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।
46 Disse então Maria: A minha alma engrandece ao Senhor,
੪੬ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ,
47 E o meu espirito se alegra em Deus meu Salvador;
੪੭ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,
48 Porque attentou na baixeza de sua serva; pois eis que desde agora todas as gerações me chamarão bemaventurada:
੪੮ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,
49 Porque me fez grandes coisas o Poderoso; e sancto é o seu nome.
੪੯ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ।
50 E a sua misericordia é de geração em geração sobre os que o temem.
੫੦ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ।
51 Com o seu braço obrou valorosamente: dissipou os soberbos no pensamento de seus corações.
੫੧ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ।
52 Depoz dos thronos os poderosos, e elevou os humildes.
੫੨ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ।
53 Encheu de bens os famintos, e despediu vasios os ricos.
੫੩ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ।
54 Auxiliou a Israel seu servo, recordando-se da sua misericordia;
੫੪ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
55 Como fallou a nossos paes, a Abrahão e á sua posteridade, para sempre. (aiōn )
੫੫ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ। (aiōn )
56 E Maria ficou com ella quasi tres mezes, e depois voltou para sua casa.
੫੬ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
57 E completou-se para Isabel o tempo de dar á luz, e teve um filho.
੫੭ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ।
58 E os seus visinhos e parentes ouviram que tinha Deus usado para com ella de grande misericordia, e alegraram-se com ella.
੫੮ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ।
59 E aconteceu que, ao oitavo dia, vieram circumcidar o menino, e lhe chamavam Zacharias, do nome de seu pae.
੫੯ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ।
60 E, respondendo sua mãe, disse: Não, porém será chamado João.
੬੦ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ।
61 E disseram-lhe: Ninguem ha na tua parentela que se chame por este nome.
੬੧ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ।
62 E perguntaram por acenos ao pae como queria que lhe chamassem.
੬੨ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ।
63 E, pedindo elle uma taboinha de escrever, escreveu, dizendo: O seu nome é João. E todos se maravilharam.
੬੩ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ।
64 E logo a bocca se lhe abriu, e a lingua se lhe soltou; e fallava, louvando a Deus.
੬੪ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ।
65 E veiu temor sobre todos os seus circumvisinhos, e em todas as montanhas da Judea foram divulgadas todas estas coisas.
੬੫ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ।
66 E todos os que as ouviam as conservavam em seus corações, dizendo: Quem será pois este menino? E a mão do Senhor estava com elle.
੬੬ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ।
67 E Zacharias, seu pae, foi cheio do Espirito Sancto, e prophetizou, dizendo:
੬੭ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -
68 Bemdito o Senhor Deus d'Israel, porque visitou e remiu o seu povo,
੬੮ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
69 E nos levantou uma salvação poderosa na casa de David seu servo,
੬੯ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
70 Como fallou pela bocca dos seus sanctos prophetas, desde o principio do mundo; (aiōn )
੭੦ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ। (aiōn )
71 Que nos livraria dos nossos inimigos e da mão de todos os que nos aborrecem;
੭੧ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ,
72 Para manifestar misericordia a nossos paes, e lembrar-se do seu sancto concerto,
੭੨ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,
73 E do juramento que jurou a Abrahão nosso pae,
੭੩ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,
74 De conceder-nos que, libertados da mão de nossos inimigos, o serviriamos sem temor,
੭੪ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ
75 Em sanctidade e justiça perante elle, todos os dias da nossa vida.
੭੫ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।
76 E tu, ó menino, serás chamado propheta do Altissimo, porque has de ir adiante da face do Senhor, a preparar os seus caminhos;
੭੬ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
77 Para dar ao seu povo conhecimento da salvação, na remissão dos seus peccados;
੭੭ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,
78 Pelas entranhas da misericordia do nosso Deus, com que o Oriente do alto nos visitou;
੭੮ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,
79 Para alumiar aos que estão assentados em trevas e sombra de morte; a fim de dirigir os nossos pés pelo caminho da paz.
੭੯ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।
80 E o menino crescia, e se robustecia em espirito. E esteve nos desertos até ao dia em que havia de mostrar-se a Israel.
੮੦ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।