< Mateus 19 >
1 E aconteceu que, concluindo Jesus estes discursos, saiu da Galilea, e dirigiu-se aos confins da Judéa, dalem do Jordão;
੧ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ।
2 E seguiram-o muitas gentes, e curou-as ali.
੨ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ, ਅਤੇ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ।
3 Então chegaram ao pé d'elle os phariseos, tentando-o, e dizendo-lhe: É licito ao homem repudiar sua mulher por qualquer coisa?
੩ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?
4 Elle, porém, respondendo, disse-lhes: Não tendes lido que aquelle que os fez no principio macho e femea os fez?
੪ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?
5 E disse: Portanto deixará o homem pae e mãe, e se unirá a sua mulher, e serão dois n'uma só carne.
੫ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
6 Assim não são mais dois, mas uma só carne. Portanto o que Deus ajuntou não o separe o homem.
੬ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
7 Disseram-lhe elles: Então porque mandou Moysés dar-lhe carta de divorcio, e repudial-a?
੭ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ?
8 Disse-lhes elle: Moysés por causa da dureza dos vossos corações vos permittiu repudiar vossas mulheres; mas ao principio não foi assim.
੮ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।
9 Eu vos digo, porém, que qualquer que repudiar sua mulher, não sendo por causa de fornicação, e casar com outra, commette adulterio; e o que casar com a repudiada tambem commette adulterio.
੯ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।
10 Disseram-lhe seus discipulos: Se assim é a condição do homem relativamente á mulher, não convem casar.
੧੦ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ।
11 Elle, porém, lhes disse: Nem todos podem receber esta palavra, mas só aquelles a quem foi concedido.
੧੧ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ।
12 Porque ha eunuchos que assim nasceram do ventre da mãe; e ha eunuchos que foram castrados pelos homens; e ha eunuchos que se castraram a si mesmos por causa do reino dos céus. Quem pode receber isto, receba-o.
੧੨ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।
13 Trouxeram-lhe então alguns meninos, para que lhes impozesse as mãos, e orasse; mas os discipulos os reprehendiam.
੧੩ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।
14 Jesus, porém, disse: Deixae os meninos, e não os estorveis de vir a mim; porque de taes é o reino dos céus.
੧੪ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।
15 E, tendo-lhes imposto as mãos, partiu d'ali.
੧੫ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।
16 E eis que, approximando-se d'elle um mancebo, disse-lhe: Bom Mestre, que bem farei, para conseguir a vida eterna? (aiōnios )
੧੬ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ? (aiōnios )
17 E elle disse-lhe: Porque me chamas bom? Não ha bom senão um só, que é Deus. Se queres, porém, entrar na vida, guarda os mandamentos.
੧੭ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ।
18 Disse-lhe elle: Quaes? E Jesus disse: Não matarás, não commetterás adulterio, não furtarás, não dirás falso testemunho;
੧੮ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।
19 Honra teu pae e tua mãe, e amarás o teu proximo como a ti mesmo.
੧੯ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
20 Disse-lhe o mancebo: Tudo isso tenho guardado desde a minha mocidade; que me falta ainda?
੨੦ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ?
21 Disse-lhe Jesus: Se queres ser perfeito, vae, vende tudo o que tens, dá aos pobres, e terás um thesouro no céu; e vem, e segue-me.
੨੧ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।
22 E o mancebo, ouvindo esta palavra, retirou-se triste, porque possuia muitas propriedades.
੨੨ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ।
23 Disse então Jesus aos seus discipulos: Em verdade vos digo que difficilmente entrará um rico no reino dos céus.
੨੩ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
24 E outra vez vos digo que é mais facil passar um camelo pelo fundo d'uma agulha do que entrar um rico no reino de Deus.
੨੪ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।
25 Os seus discipulos, ouvindo isto, admiraram-se muito, dizendo: Quem poderá pois salvar-se?
੨੫ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
26 E Jesus, olhando para elles, disse-lhes: Aos homens é isso impossivel, mas a Deus tudo é possivel.
੨੬ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
27 Então Pedro, tomando a palavra, disse-lhe: Eis que nós deixámos tudo, e te seguimos; qual será então o nosso galardão?
੨੭ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ?
28 E Jesus disse-lhes: Em verdade vos digo que vós, que me seguistes, na regeneração, quando o Filho do homem se assentar no throno da sua gloria, tambem vos assentareis sobre doze thronos, para julgar as doze tribus d'Israel.
੨੮ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
29 E todo aquelle que tiver deixado casas, ou irmãos, ou irmãs, ou pae, ou mãe, ou mulher, ou filhos, ou terras, por amor do meu nome, receberá cem vezes tanto, e herdará a vida eterna. (aiōnios )
੨੯ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ। (aiōnios )
30 Porém muitos primeiros serão os derradeiros, e muitos derradeiros serão os primeiros.
੩੦ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।