< Miquéias 5 >
1 Agora ajunta-te com esquadrões, ó filha de esquadrões; pôr-se-ha cerco sobre nós: ferirão com a vara no queixo ao juiz de Israel.
੧ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ, ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ, ਉਹ ਇਸਰਾਏਲ ਦੇ ਨਿਆਈਂ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ।
2 E tu, Beth-lehem Ephrata, ainda que és pequena entre os milhares de Judah, de ti me sairá o que será Senhor em Israel, e cujas saidas são desde os tempos antigos, desde os dias da eternidade.
੨ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ।
3 Portanto os entregará até ao tempo em que a que está de parto tiver parido: então o resto de seus irmãos voltará com os filhos de Israel.
੩ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ।
4 E elle estará em pé, e apascentará ao povo na força do Senhor, na excellencia do nome do Senhor seu Deus: e elles permanecerão, porque agora será engrandecido até aos fins da terra.
੪ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ।
5 E este será a paz: quando a Assyria vier á nossa terra, e quando passar os nossos palacios, levantaremos contra elle sete pastores e oito principes d'entre os homens.
੫ਉਹ ਸਾਡੀ ਸ਼ਾਂਤੀ ਹੋਵੇਗਾ। ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ।
6 Esses consumirão a terra da Assyria á espada, e a terra de Nimrod nas suas entradas. Assim nos livrará da Assyria, quando vier á nossa terra, e quando calcar os nossos termos.
੬ਉਹ ਅੱਸ਼ੂਰ ਦੇ ਦੇਸ਼ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ, ਅਤੇ ਨਿਮਰੋਦ ਦੇ ਦੇਸ਼ ਨੂੰ ਉਹ ਦੇ ਲਾਂਘਿਆਂ ਤੱਕ, ਜਦ ਉਹ ਸਾਡੇ ਦੇਸ਼ ਵਿੱਚ ਆਉਣਗੇ, ਅਤੇ ਜਦ ਉਹ ਸਾਡੀਆਂ ਹੱਦਾਂ ਵਿੱਚ ਫਿਰਨਗੇ, ਤਦ ਉਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ।
7 E estará o resto de Jacob no meio de muitos povos, como orvalho do Senhor, como uns choviscos sobre a terra, que não espera pelo homem, nem aguarda a filhos de homens.
੭ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ।
8 E o resto de Jacob estará entre as nações, no meio de muitos povos, como um leão entre os animaes do bosque, como um leãosinho entre os rebanhos de ovelhas, o qual, quando passar, pizará e despedaçará, sem que haja quem as livre.
੮ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿੱਚ, ਸਗੋਂ ਬਹੁਤੀਆਂ ਉੱਮਤਾਂ ਦੇ ਵਿਚਕਾਰ ਅਜਿਹੇ ਹੋਣਗੇ, ਜਿਵੇਂ ਜੰਗਲੀ ਜਾਨਵਰਾਂ ਦੇ ਵਿਚਕਾਰ ਬੱਬਰ ਸ਼ੇਰ, ਜਾਂ ਜਿਵੇਂ ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਹੁੰਦਾ ਹੈ, ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ, ਅਤੇ ਕੋਈ ਛੁਡਾਉਣ ਵਾਲਾ ਨਹੀਂ ਹੁੰਦਾ!
9 A tua mão se exaltará sobre os seus adversarios; e todos os teus inimigos serão exterminados.
੯ਤੇਰਾ ਹੱਥ ਤੇਰੇ ਵਿਰੋਧੀਆਂ ਦੇ ਵਿਰੁੱਧ ਉੱਠਿਆ ਰਹੇਗਾ, ਅਤੇ ਤੇਰੇ ਸਾਰੇ ਵੈਰੀ ਵੱਢੇ ਜਾਣਗੇ।
10 E succederá n'aquelle dia, diz o Senhor, que eu exterminarei do meio de ti os teus cavallos, e destruirei os teus carros;
੧੦“ਉਸ ਦਿਨ ਅਜਿਹਾ ਹੋਵੇਗਾ,” ਯਹੋਵਾਹ ਦਾ ਵਾਕ ਹੈ, “ਕਿ ਮੈਂ ਤੇਰੇ ਘੋੜਿਆਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ।
11 E destruirei as cidades da tua terra, e derribarei todas as tuas fortalezas;
੧੧ਮੈਂ ਤੇਰੇ ਦੇਸ਼ ਦੇ ਸ਼ਹਿਰਾਂ ਨੂੰ ਨਾਸ ਕਰਾਂਗਾ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਢਾਹ ਸੁੱਟਾਂਗਾ।
12 E exterminarei as feitiçarias da tua mão: e não terás agoureiros;
੧੨ਮੈਂ ਤੇਰੇ ਹੱਥਾਂ ਦੇ ਜਾਦੂ-ਮੰਤਰਾਂ ਨੂੰ ਬਰਬਾਦ ਕਰਾਂਗਾ, ਅਤੇ ਤੇਰੇ ਲਈ ਮਹੂਰਤ ਵੇਖਣ ਵਾਲੇ ਨਾ ਹੋਣਗੇ।
13 E exterminarei do meio de ti as tuas imagens de esculptura e as tuas estatuas; e tu não te inclinarás mais diante da obra das tuas mãos.
੧੩ਮੈਂ ਤੇਰੀਆਂ ਮੂਰਤਾਂ ਨੂੰ ਅਤੇ ਤੇਰੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੂੰ ਫੇਰ ਆਪਣੇ ਹੱਥਾਂ ਦੇ ਕੰਮ ਨੂੰ ਮੱਥਾ ਨਾ ਟੇਕੇਂਗਾ।
14 E arrancarei os teus bosques do meio de ti; e destruirei as tuas cidades.
੧੪ਮੈਂ ਤੇਰੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਪੁੱਟ ਸੁੱਟਾਂਗਾ, ਅਤੇ ਤੇਰੇ ਸ਼ਹਿਰਾਂ ਨੂੰ ਬਰਬਾਦ ਕਰਾਂਗਾ।
15 E com ira e com furor farei vingança das nações que não ouvem.
੧੫ਮੈਂ ਕ੍ਰੋਧ ਅਤੇ ਗੁੱਸੇ ਨਾਲ ਉਹਨਾਂ ਕੌਮਾਂ ਤੋਂ ਬਦਲਾ ਲਵਾਂਗਾ, ਜਿਨ੍ਹਾਂ ਨੇ ਮੇਰਾ ਹੁਕਮ ਨਹੀਂ ਮੰਨਿਆ!”