< Salmos 58 >
1 Acaso fallaes vós devéras, ó congregação, a justiça? Julgaes realmente, ó filhos dos homens
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਬਲਵਾਨ ਸ਼ਾਸਕੋ, ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?
2 Antes no coração obraes perversidades: sobre a terra pesaes a violencia das vossas mãos.
੨ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?
3 Alienam-se os impios desde a madre; andam errados desde que nasceram, fallando mentiras.
੩ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ।
4 O seu veneno é similhante ao veneno da serpente; são como a vibora surda que tapa os ouvidos,
੪ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,
5 Para não ouvir a voz dos encantadores, do encantador sabio em encantamentos.
੫ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।
6 Ó Deus, quebra-lhes os dentes nas suas boccas; arranca, Senhor, os dentes queixaes aos filhos dos leões.
੬ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ।
7 Escorram como aguas que correm constantemente; quando elle armar as suas frechas, fiquem feitos em pedaços.
੭ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਜਾਣੋ, ਟੋਟੇ-ਟੋਟੇ ਹੋ ਜਾਣ!
8 Como a lesma se derrete, assim se vá cada um d'elles, como o aborto d'uma mulher, que nunca viu o sol.
੮ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!
9 Antes que as vossas panellas sintam os espinhos, elle os arrebatará na sua indignação como com um redemoinho.
੯ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
10 O justo se alegrará quando vir a vingança; lavará os seus pés no sangue do impio.
੧੦ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।
11 Então dirá o homem: Devéras ha uma recompensa para o justo; devéras ha um Deus que julga na terra.
੧੧ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!