< Salmos 84 >
1 Quão amaveis são os teus tabernaculos, Senhor dos Exercitos.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ। ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ!
2 A minha alma está desejosa, e desfallece pelos atrios do Senhor: o meu coração e a minha carne clamam pelo Deus vivo.
੨ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!
3 Até o pardal encontrou casa, e a andorinha ninho para si, onde ponha seus filhos, até mesmo nos teus altares, Senhor dos exercitos, Rei meu e Deus meu.
੩ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।
4 Bemaventurados os que habitam em tua casa: louvar-te-hão continuamente. (Selah)
੪ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।
5 Bemaventurado o homem cuja força está em ti, em cujo coração estão os caminhos aplanados.
੫ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!
6 Que, passando pelo valle das amoreiras, faz d'elle uma fonte; a chuva tambem enche os tanques.
੬ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾਂ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ।
7 Vão indo de força em força; cada um d'elles em Sião apparece perante Deus.
੭ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।
8 Senhor Deus dos Exercitos, escuta a minha oração: inclina os ouvidos, ó Deus de Jacob! (Selah)
੮ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ! ਸਲਹ।
9 Olha, ó Deus, escudo nosso, e contempla o rosto do teu ungido.
੯ਹੇ ਸਾਡੀ ਢਾਲ਼, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁੱਖੜੇ ਵੱਲ ਧਿਆਨ ਕਰ!
10 Porque vale mais um dia nos teus atrios do que mil. Preferiria estar á porta da casa do meu Deus, a habitar nas tendas dos impios.
੧੦ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।
11 Porque o Senhor Deus é um sol e escudo: o Senhor dará graça e gloria; não retirará bem algum aos que andam na rectidão.
੧੧ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ।
12 Senhor dos Exercitos, bemaventurado o homem que em ti põe a sua confiança.
੧੨ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਭਰੋਸਾ ਰੱਖਦਾ ਹੈ!