< Salmos 95 >
1 Vinde, cantemos ao Senhor: jubilemos á rocha da nossa salvação.
੧ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ!
2 Apresentemo-nos ante a sua face com louvores, e celebremol-o com psalmos.
੨ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
3 Porque o Senhor é Deus grande, e Rei grande sobre todos os deuses.
੩ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
4 Nas suas mãos estão as profundezas da terra, e as alturas dos montes são suas.
੪ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
5 Seu é o mar, e elle o fez, e as suas mãos formaram a terra secca.
੫ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।
6 Ó, vinde, adoremos e prostremo-nos: ajoelhemos diante do Senhor que nos creou.
੬ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
7 Porque elle é o nosso Deus, e nós povo do seu pasto e ovelhas da sua mão. Se hoje ouvirdes a sua voz,
੭ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
8 Não endureçaes os vossos corações, assim como na provocação e como no dia da tentação no deserto
੮ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
9 Quando vossos paes me tentaram, me provaram, e viram a minha obra.
੯ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
10 Quarenta annos estive desgostado com esta geração, e disse: É um povo que erra do coração, e não tem conhecido os meus caminhos.
੧੦ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
11 A quem jurei na minha ira que não entrarão no meu repouso.
੧੧ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸਹੁੰ ਖਾਧੀ, ਕਿ ਇਹ ਮੇਰੇ ਅਰਾਮ ਵਿੱਚ ਨਾ ਵੜਨਗੇ।