< Apocalipse 10 >
1 E vi outro anjo forte, que descia do céu, vestido de uma nuvem; e por cima da sua cabeça estava o arco celeste, e o seu rosto era como o sol, e os seus pés como columnas de fogo;
੧ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ।
2 E tinha na sua mão um livrinho aberto, e poz o seu pé direito sobre o mar, e o esquerdo sobre a terra;
੨ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ। ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ।
3 E clamou com grande voz, como quando brame o leão; e, havendo clamado, os sete trovões deram as suas vozes.
੩ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।
4 E, havendo os sete trovões dado as suas vozes, eu ia escrevel-as, e ouvi uma voz do céu, que me dizia: Sella as coisas que os sete trovões fallaram, e não as escrevas.
੪ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ!
5 E o anjo que vi estar sobre o mar e sobre a terra levantou a sua mão ao céu,
੫ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ।
6 E jurou por Aquelle que vive para todo o sempre, o qual creou o céu e as coisas que n'elle ha, e a terra e as coisas que n'ella ha, e o mar e as coisas que n'elle ha, que não haveria mais tempo; (aiōn )
੬ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ! (aiōn )
7 Porém nos dias da voz do setimo anjo, quando tocar a sua trombeta, se cumprirá o segredo de Deus, como annunciou aos prophetas, seus servos.
੭ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ।
8 E a voz que eu do céu tinha ouvido tornou a fallar comigo, e disse: Vae, e toma o livrinho aberto da mão do anjo que está sobre o mar e sobre a terra.
੮ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ।
9 E fui ao anjo, dizendo-lhe: Dá-me o livrinho. E elle disse-me: Toma-o, e come-o, e fará amargo o teu ventre, porém na tua bocca será doce como mel
੯ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ।
10 E tomei o livrinho da mão do anjo, e comi-o; e na minha bocca era doce como mel; e, havendo-o comido, o meu ventre ficou amargo.
੧੦ਤਦ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੀ ਅਤੇ ਜਦੋਂ ਮੈਂ ਉਹ ਨੂੰ ਖਾ ਲਿਆ ਤਦ ਮੇਰਾ ਢਿੱਡ ਕੌੜਾ ਹੋ ਗਿਆ।
11 E elle disse-me: Importa-te prophetizar outra vez a muitos povos, e nações, e linguas e reis.
੧੧ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ!