< Apocalipse 5 >
1 E vi na dextra do que estava assentado sobre o throno um livro escripto por dentro e por fóra, sellado com sete sellos.
੧ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।
2 E vi um anjo forte, apregoando com grande voz: Quem é digno de abrir o livro e de desatar os seus sellos?
੨ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ?
3 E ninguem no céu, nem na terra, nem debaixo da terra, podia abrir o livro, nem olhar para elle.
੩ਨਾ ਸਵਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ, ਜੋ ਉਸ ਪੋਥੀ ਨੂੰ ਖੋਲ੍ਹਣ ਅਤੇ ਪੜ੍ਹਨ ਦੇ ਯੋਗ ਹੋਵੇ।
4 E eu chorava muito, porque ninguem fôra achado digno de abrir o livro, nem de o lêr, nem de olhar para elle.
੪ਤਾਂ ਮੈਂ ਬਹੁਤ ਰੋਇਆ, ਕਿਉਂਕਿ ਉਸ ਪੋਥੀ ਦੇ ਖੋਲ੍ਹਣ ਜਾਂ ਉਸ ਉੱਤੇ ਨਿਗਾਹ ਕਰਨ ਦੇ ਯੋਗ ਕੋਈ ਨਾ ਨਿੱਕਲਿਆ।
5 E disse-me um dos anciãos: Não chores: eis aqui, o Leão da tribu de Judah, a raiz de David, que venceu, para abrir o livro e desatar os seus sete sellos.
੫ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।
6 E olhei, e eis que no meio dos anciãos estava um Cordeiro, como havendo sido morto, e tinha sete cornos, e sete olhos, que são os sete Espiritos de Deus enviados a toda a terra.
੬ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।
7 E veiu, e tomou o livro da dextra do que estava assentado no throno.
੭ਅਤੇ ਉਹ ਨੇ ਆ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ।
8 E, havendo tomado o livro, os quatro animaes e os vinte e quatro anciãos prostraram-se diante do Cordeiro, tendo todos elles harpas e salvas de oiro cheias de incenso, que são as orações dos sanctos.
੮ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।
9 E cantavam um novo cantico, dizendo: Digno és de tomar o livro, e de abrir os seus sellos; porque foste morto, e com o teu sangue para Deus nos compraste, de toda a tribu, e lingua, e povo, e nação;
੯ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
10 E para o nosso Deus nos fizeste reis e sacerdotes; e reinaremos sobre a terra.
੧੦ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।
11 E olhei, e ouvi a voz de muitos anjos ao redor do throno, e dos animaes, e dos anciãos; e era o numero d'elles milhões de milhões, e milhares de milhares,
੧੧ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।
12 Que com grande voz diziam: Digno é o Cordeiro, que foi morto, de receber o poder, e riquezas, e sabedoria, e força, e honra, e gloria, e acções de graças.
੧੨ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!
13 E ouvi a toda a creatura que está no céu, e na terra, e debaixo da terra, e que está no mar, e a todas as coisas que n'elles ha, dizendo: Ao que está assentado sobre o throno, e ao Cordeiro, sejam dadas acções de graças, e honra, e gloria, e poder para todo o sempre (aiōn )
੧੩ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ! (aiōn )
14 E os quatro animaes diziam: Amen. E os vinte e quatro anciãos prostraram-se, e adoraram ao que vive para todo o sempre.
੧੪ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।