< Romanos 10 >
1 Irmãos, o bom desejo do meu coração e a oração a Deus por Israel, é para sua salvação.
੧ਹੇ ਭਰਾਵੋ, ਮੇਰੇ ਮਨ ਦੀ ਇੱਛਾ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਉਹਨਾਂ ਦੀ ਮੁਕਤੀ ਲਈ ਹੈ।
2 Porque lhes dou testemunho de que têem zelo de Deus, mas não com entendimento.
੨ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ।
3 Porque, não conhecendo a justiça de Deus, e procurando estabelecer a sua propria justiça, não se sujeitaram á justiça de Deus.
੩ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।
4 Porque o fim da lei é Christo para justiça de todo aquelle que crê.
੪ਕਿਉਂ ਜੋ ਧਾਰਮਿਕਤਾ ਲਈ ਮਸੀਹ ਹਰੇਕ ਵਿਸ਼ਵਾਸ ਕਰਨ ਵਾਲੇ ਦੇ ਲਈ ਬਿਵਸਥਾ ਦਾ ਅੰਤ ਹੈ।
5 Porque Moysés descreve a justiça que é pela lei, dizendo: O homem que fizer estas coisas viverá por ellas.
੫ਮੂਸਾ ਲਿਖਦਾ ਹੈ, ਕਿ ਜਿਹੜਾ ਮਨੁੱਖ ਉਸ ਬਿਵਸਥਾ ਅਨੁਸਾਰ ਧਾਰਮਿਕਤਾ ਨੂੰ ਪੂਰਾ ਕਰਦਾ ਹੈ, ਉਹ ਉਸੇ ਧਾਰਮਿਕਤਾ ਨਾਲ ਜੀਉਂਦਾ ਰਹੇਗਾ।
6 Mas a justiça que é pela fé diz assim: Não digas em teu coração: Quem subirá ao céu? (isto é, a trazer do alto a Christo)
੬ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ?
7 Ou, quem descerá ao abysmo? (isto é, a tornar a trazer, dos mortos a Christo). (Abyssos )
੭ਜਾਂ ਪਤਾਲ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਉਣ ਲਈ? (Abyssos )
8 Mas que diz? A palavra está junto de ti, na tua bocca e no teu coração; esta é a palavra da fé, que prégamos,
੮ਪਰ ਕੀ ਆਖਦਾ ਹੈ? ਬਚਨ ਤੇਰੇ ਕੋਲ ਅਤੇ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ, ਇਹ ਤਾਂ ਉਸ ਵਿਸ਼ਵਾਸ ਦਾ ਬਚਨ ਹੈ, ਜਿਹ ਦਾ ਅਸੀਂ ਪਰਚਾਰ ਕਰਦੇ ਹਾਂ।
9 A saber: Se com a tua bocca confessares ao Senhor Jesus, e em teu coração crêres que Deus o resuscitou dos mortos, serás salvo.
੯ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।
10 Porque com o coração se crê para a justiça, e com a bocca se faz confissão para a salvação.
੧੦ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।
11 Porque a Escriptura diz: Todo aquelle que n'elle crêr não será confundido.
੧੧ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ।
12 Porque não ha differença entre judeo e grego; porque um mesmo é o Senhor de todos os que o invocam.
੧੨ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ।
13 Porque todo aquelle que invocar o nome do Senhor será salvo.
੧੩ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।
14 Como pois invocarão aquelle em quem não creram? e como crerão n'aquelle de quem não ouviram? e como ouvirão, se não ha quem prégue?
੧੪ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ?
15 E como prégarão, se não forem enviados? como está escripto: Quão formosos são os pés dos que annunciam a paz, dos que annunciam coisas boas!
੧੫ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
16 Mas nem todos obedecem ao evangelho; porque Isaias diz: Senhor, quem creu na nossa prégação?
੧੬ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?
17 De sorte que a fé é pelo ouvir, e o ouvir pela palavra de Deus.
੧੭ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
18 Mas digo: Porventura não ouviram? Sim, por certo, pois por toda a terra saiu o som d'elles, e as suas palavras até aos confins do mundo.
੧੮ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।
19 Mas digo: Porventura Israel não o conheceu? Primeiramente diz Moysés: Eu vos metterei em ciumes com aquelles que não são povo, com gente insensata vos provocarei á ira.
੧੯ਪਰ ਮੈਂ ਕਹਿੰਦਾ ਹਾਂ, ਕੀ ਇਸਰਾਏਲ ਨਹੀਂ ਸੀ ਜਾਣਦਾ? ਪਹਿਲਾਂ ਤਾਂ ਮੂਸਾ ਕਹਿੰਦਾ ਹੈ, ਮੈਂ ਉਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਈਰਖਾ ਕਰਾਵਾਂਗਾ, ਮੈਂ ਇੱਕ ਮੂਰਖ ਕੌਮ ਦੇ ਦੁਆਰਾ ਤੁਹਾਨੂੰ ਗੁੱਸਾ ਦੁਆਵਾਂਗਾ।
20 E Isaias se atreve, e diz: Fui achado pelos que me não buscavam, fui manifestado aos que por mim não perguntavam.
੨੦ਫੇਰ ਯਸਾਯਾਹ ਵੱਡੀ ਦਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਹਨਾਂ ਨੇ ਮੈਨੂੰ ਪਾ ਲਿਆ, ਅਤੇ ਜਿਨ੍ਹਾਂ ਨੇ ਮੈਨੂੰ ਨਾ ਪੁੱਛਿਆ, ਮੈਂ ਉਹਨਾਂ ਉੱਤੇ ਪਰਗਟ ਹੋਇਆ।
21 Mas contra Israel diz: Todo o dia estendi as minhas mãos a um povo rebelde e contradizente.
੨੧ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, ਮੈਂ ਇੱਕ ਅਣ-ਆਗਿਆਕਾਰੀ ਅਤੇ ਵਿਵਾਦ ਕਰਨ ਵਾਲੀ ਪਰਜਾ ਵੱਲ ਸਾਰਾ ਦਿਨ ਆਪਣੇ ਹੱਥ ਪਸਾਰੇ ਰਿਹਾ।