< 1 Reis 17 >
1 Então Elias, o tesbita, dos moradores de Gilead, disse a Achab: Vive o Senhor, Deus de Israel, perante cuja face estou, que nestes anos nem orvalho nem chuva haverá, senão segundo a minha palavra.
੧ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।
2 Depois veio a ele a palavra do Senhor, dizendo:
੨ਇਸ ਤਰ੍ਹਾਂ ਯਹੋਵਾਹ ਦਾ ਬਚਨ ਉਹ ਨੂੰ ਆਇਆ ਕਿ
3 Vai-te daqui, e vira-te para o oriente, e esconde-te junto ao ribeiro de Carith, que está diante do Jordão.
੩ਐਥੋਂ ਚੱਲ ਦੇ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ।
4 E há de ser que beberás do ribeiro: e eu tenho ordenado aos corvos que ali te sustentem.
੪ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਂਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ।
5 Foi pois, e fez conforme à palavra do Senhor: porque foi, e habitou junto ao ribeiro de Carith, que está diante do Jordão.
੫ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ।
6 E os corvos lhe traziam pão e carne pela manhã; como também pão e carne à noite: e bebia do ribeiro.
੬ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ।
7 E sucedeu que, passados dias, o ribeiro se secou; porque não tinha havido chuva na terra.
੭ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।
8 Então veio a ele a palavra do Senhor, dizendo:
੮ਤਾਂ ਯਹੋਵਾਹ ਦਾ ਇਹ ਬਚਨ ਉਹ ਨੂੰ ਆਇਆ।
9 Levanta-te, e vai-te a Sarepta, que é de Zidon, e habita ali: eis que eu ordenei ali a uma mulher viúva que te sustente.
੯ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ।
10 Então ele se levantou, e se foi a Sarepta; e, chegando à porta da cidade, eis que estava ali uma mulher viúva apanhando lenha; e ele a chamou, e lhe disse: Traze-me, peço-te, num vaso um pouco d'água que beba,
੧੦ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ।
11 E, indo ela a traze-la, ele a chamou e lhe disse: Traze-me agora também um bocado de pão na tua mão.
੧੧ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ।
12 Porém ela disse: Vive o Senhor teu Deus, que nem um bolo tenho, senão somente um punhado de farinha numa panela, e um pouco de azeite numa botija: e vês aqui apanhei dois cavacos, e vou prepara-lo para mim e para o meu filho, para que o comamos, e morramos.
੧੨ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ।
13 E Elias lhe disse: Não temas; vai, faze conforme à tua palavra: porém faze dele primeiro para mim um bolo pequeno, e traze-mo para fora; depois farás para ti e para teu filho.
੧੩ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ।
14 Porque assim diz o Senhor Deus de Israel: A farinha da panela não se acabará, e o azeite da botija não faltará, até ao dia em que o Senhor dê chuva sobre a terra
੧੪ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ।
15 E foi ela, e fez conforme à palavra de Elias: e assim comeu ela, e ele, e a sua casa muitos dias.
੧੫ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ।
16 Da panela a farinha se não acabou, e da botija o azeite não faltou: conforme à palavra do Senhor, que falara pelo ministério de Elias.
੧੬ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।
17 E depois destas coisas sucedeu que adoeceu o filho desta mulher, da dona da casa: e a sua doença se agravou muito, até que nele nenhum fôlego ficou.
੧੭ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ।
18 Então ela disse a Elias: Que tenho eu contigo, homem de Deus? vieste tu a mim cara trazeres à memória a minha iniquidade, e matares a meu filho?
੧੮ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ?
19 E ele lhe disse: Dá-me o teu filho. E ele o tomou do seu regaço, e o levou para cima, ao quarto, onde ele mesmo habitava, e o deitou em sua cama,
੧੯ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ।
20 E clamou ao Senhor, e disse: Ó Senhor meu Deus, também até a esta viúva, com quem eu moro, afligiste, matando-lhe seu filho?
੨੦ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ।
21 Então se mediu sobre o menino três vezes, e clamou ao Senhor, e disse: Ó Senhor meu Deus, rogo-te que torne a alma deste menino a entrar nele.
੨੧ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਇਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ।
22 E o Senhor ouviu a voz de Elias; e a alma do menino tornou a entrar nele, e reviveu.
੨੨ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ।
23 E Elias tomou o menino, e o trouxe do quarto à casa, e o deu a sua mãe; e disse Elias: Vês ai teu filho vive.
੨੩ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤਰ ਜਿਉਂਦਾ ਹੈ!
24 Então a mulher disse a Elias: nisto conheço agora que tu és homem de Deus, e que a palavra do Senhor na tua boca é verdade.
੨੪ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।