< 2 Reis 1 >
1 E depois da morte de Achab, Moab se rebelou contra Israel.
੧ਅਹਾਬ ਦੀ ਮੌਤ ਤੋਂ ਬਾਅਦ ਮੋਆਬ ਇਸਰਾਏਲ ਤੋਂ ਬਾਗੀ ਹੋ ਗਿਆ।
2 E caiu Achazias pelas grades dum quarto alto, que tinha em Samaria, e adoeceu: e enviou mensageiros, e disse-lhes: Ide, e perguntai a Baal-zebub, deus de Ekron, se sararei desta doença.
੨ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
3 Mas o anjo do Senhor disse a Elias tesbita: Levanta-te, sobe para encontrar-te com os mensageiros do rei de Samaria: e dize-lhes: Porventura não há Deus em Israel, que vades consultar a Baal-zebub, deus de Ekron?
੩ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ ਕਿ ਉੱਠ ਤੇ ਸਾਮਰਿਯਾ ਦੇ ਰਾਜੇ ਦੇ ਸੰਦੇਸ਼ਵਾਹਕਾਂ ਨੂੰ ਮਿਲਣ ਲਈ ਜਾ ਅਤੇ ਉਨ੍ਹਾਂ ਨੂੰ ਕਹਿ, “ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ, ਜੋ ਤੁਸੀਂ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਤੋਂ ਪੁੱਛਣ ਚੱਲੇ ਹੋ?
4 E por isso assim diz o Senhor; Da cama, a que subiste, não descerás, mas sem falta morrerás. Então Elias partiu.
੪ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” ਤਦ ਏਲੀਯਾਹ ਤੁਰ ਪਿਆ।
5 E os mensageiros voltaram para ele; e ele lhes disse: Que há, que voltastes?
੫ਜਦ ਸੰਦੇਸ਼ਵਾਹਕ ਮੁੜ ਕੇ ਉਸ ਕੋਲ ਆਏ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਮੁੜ ਆਏ?”
6 E eles lhe disseram: Um homem nos saiu ao encontro, e nos disse: Ide, voltai para o rei que vos mandou, e dizei-lhe: Assim diz o Senhor: Porventura não há Deus em Israel, para que mandes consultar a Baal-zebub, deus de Ekron? Portanto da cama, a que subiste, não descerás, mas sem falta morrerás.
੬ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਕੋਲ ਪੁੱਛਣ ਲਈ ਭੇਜਦਾ ਹੈਂ?” ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।
7 E ele lhes disse: Qual era o trajo do homem que vos veio ao encontro e vos falou estas palavras?
੭ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਉਹ ਕਿਹੋ ਜਿਹਾ ਮਨੁੱਖ ਸੀ, ਜਿਹੜਾ ਤੁਹਾਨੂੰ ਮਿਲਣ ਲਈ ਆਇਆ ਤੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ?
8 E eles lhe disseram: Um homem era vestido de pelos, e com os lombos cingidos dum cinto de couro. Então disse ele: É Elias, o tesbita.
੮ਉਨ੍ਹਾਂ ਨੇ ਉਸ ਨੂੰ ਆਖਿਆ, “ਇੱਕ ਜੱਤ ਵਾਲਾ ਮਨੁੱਖ ਸੀ ਅਤੇ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।” ਤਦ ਉਹ ਬੋਲਿਆ, “ਉਹ ਤਾਂ ਏਲੀਯਾਹ ਤਿਸ਼ਬੀ ਹੈ।”
9 Então lhe enviou um capitão de cincoênta: e, subindo a ele, (porque eis que estava assentado no cume do monte), disse-lhe: Homem de Deus, o rei diz: Desce.
੯ਫਿਰ ਉਸ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਭੇਜਿਆ, ਤਦ ਉਹ ਏਲੀਯਾਹ ਦੇ ਕੋਲ ਗਿਆ ਅਤੇ ਵੇਖੋ ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਆਖਿਆ ਹੈ ਕਿ ਉਤਰ ਆ।”
10 Mas Elias respondeu, e disse ao capitão de cincoênta: Se eu pois sou homem de Deus, desça fogo do céu, e te consuma a ti e aos teus cincoênta. Então fogo desceu do céu, e o consumiu a ele e aos seus cincoênta.
੧੦ਏਲੀਯਾਹ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ, ਤਾਂ ਅਕਾਸ਼ੋਂ ਅੱਗ ਉਤਰੇ, ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਅਕਾਸ਼ੋਂ ਅੱਗ ਉਤਰੀ ਅਤੇ ਉਸ ਨੂੰ ਅਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।
11 E tornou a enviar-lhe outro capitão de cincoênta, com os seus cincoênta; este lhe falou, e disse: Homem de Deus, assim diz o rei: Desce depressa.
੧੧ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ। ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ।
12 E respondeu Elias, e disse-lhe: Se eu sou homem de Deus, desça fogo do céu, e te consuma a ti e aos teus cincoênta. Então fogo de Deus desceu do céu, e o consumiu a ele e aos seus cincoênta.
੧੨ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋਂ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ ਅਤੇ ਉਸ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।
13 E tornou a enviar outro capitão dos terceiros cincoênta, com os seus cincoênta: então subiu o capitão de cincoênta, e veio, e pôs-se de joelhos diante de Elias, e suplicou-lhe, e disse-lhe: Homem de Deus, seja, peço-te, preciosa aos teus olhos a minha vida, e a vida destes cincoênta teus servos.
੧੩ਤਦ ਉਸ ਨੇ ਫੇਰ ਤੀਸਰੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਸ ਦੇ ਪੰਜਾਹਾਂ ਦੇ ਨਾਲ ਭੇਜਿਆ, ਤਾਂ ਤੀਜਾ ਪੰਜਾਹਾਂ ਦਾ ਸਰਦਾਰ ਉੱਤੇ ਚੜ੍ਹ ਕੇ ਨੇੜੇ ਗਿਆ ਤੇ ਏਲੀਯਾਹ ਦੇ ਅੱਗੇ ਗੋਡੇ ਨਿਵਾਏ ਅਤੇ ਅਰਦਾਸ ਕਰ ਕੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਮੇਰੀ ਜਾਨ ਅਤੇ ਇਨ੍ਹਾਂ ਪੰਜਾਹਾਂ ਦਾਸਾਂ ਦੀਆਂ ਜਾਨਾਂ ਤੇਰੀ ਨਿਗਾਹ ਵਿੱਚ ਬਹੁਮੁੱਲੀਆਂ ਹੋਣ।
14 Eis que fogo desceu do céu, e consumiu aqueles dois primeiros capitães de cincoênta, com os seus cincoênta: porém agora seja preciosa aos teus olhos a minha vida.
੧੪ਵੇਖ, ਅਕਾਸ਼ੋਂ ਅੱਗ ਉਤਰੀ ਅਤੇ ਪੰਜਾਹ-ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੀ ਨਿਗਾਹ ਵਿੱਚ ਬਹੁਮੁੱਲੀ ਹੋਵੇ।”
15 Então o anjo do Senhor disse a Elias: Desce com este, não temas. E levantou-se, e desceu com ele ao rei.
੧੫ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, “ਉਸ ਦੇ ਨਾਲ ਹੇਠਾਂ ਜਾ ਤੇ ਉਸ ਦੇ ਕੋਲੋਂ ਨਾ ਡਰ।” ਤਦ ਉਹ ਉੱਠ ਕੇ ਉਸ ਦੇ ਨਾਲ ਰਾਜਾ ਕੋਲ ਉਤਰ ਗਿਆ।
16 E disse-lhe: Assim diz o Senhor: Porque enviaste mensageiros a consultar a Baal-zebub, deus de Ekron? Porventura é porque não há Deus em Israel, para consultar a sua palavra? portanto desta cama, a que subiste, não descerás, mas certamente morrerás.
੧੬ਉਸ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੂੰ ਜੋ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਸੰਦੇਸ਼ਵਾਹਕ ਭੇਜੇ, ਕੀ ਇਸ ਲਈ ਕਿ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਸ ਕੋਲੋਂ ਤੂੰ ਗੱਲ ਪੁੱਛ ਸਕੇਂ? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।”
17 Assim pois morreu, conforme à palavra do Senhor, que Elias falara; e Jorão começou a reinar no seu lugar no ano segundo de Jehorão, filho de Josaphat rei de Judá: porquanto não tinha filho.
੧੭ਉਹ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜਿਹੜਾ ਏਲੀਯਾਹ ਦੇ ਦੁਆਰਾ ਆਖਿਆ ਗਿਆ ਸੀ, ਮਰ ਗਿਆ ਅਤੇ ਇਸ ਕਰਕੇ ਕਿ ਉਸ ਦਾ ਕੋਈ ਪੁੱਤਰ ਨਹੀਂ ਸੀ, ਯਹੋਸ਼ਾਫ਼ਾਤ ਦਾ ਪੁੱਤਰ ਯਹੋਰਾਮ ਯਹੂਦਾਹ ਦੇ ਰਾਜਾ ਦੇ ਦੂਜੇ ਸਾਲ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
18 O mais dos feitos de Achazias, que tinha feito, porventura não está escrito no livro das crônicas dos reis de Israel?
੧੮ਹੁਣ ਅਹਜ਼ਯਾਹ ਦੇ ਬਾਕੀ ਕੰਮ ਜੋ ਉਸ ਨੇ ਕੀਤੇ, ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?