< Atos 9 >

1 E Saulo, respirando ainda ameaças e mortes contra os discípulos do Senhor, dirigiu-se ao sumo sacerdote,
ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ।
2 E pediu-lhe cartas para Damasco, para as sinagogas, para que, se encontrasse alguns daquela seita, quer homens quer mulheres, os conduzisse presos a Jerusalém.
ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ।
3 E, indo já no caminho, aconteceu que, chegando perto de Damasco, subitamente o cercou um resplendor de luz do céu.
ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸ਼ਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ,
4 E, caindo em terra, ouviu uma voz que lhe dizia: Saulo, Saulo, porque me persegues?
ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?
5 E ele disse: Quem és, Senhor? E disse o Senhor: Eu sou Jesus, a quem tu persegues. Duro é para ti recalcitrar contra os aguilhões.
ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ।
6 E ele, tremendo e atônito, disse: Senhor, que queres que faça? E disse-lhe o Senhor: Levanta-te, e entra na cidade, e ali te será dito o que te convém fazer.
ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ।
7 E os varões, que iam com ele, pararam atônitos, ouvindo a voz, mas não vendo ninguém.
ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।
8 E Saulo levantou-se da terra, e, abrindo os olhos, não via a ninguém. E, guiando-o pela mão, o conduziram a Damasco.
ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਲਿਆਏ।
9 E esteve três dias sem vêr, e não comeu nem bebeu.
ਅਤੇ ਉਹ ਤਿੰਨ ਦਿਨ ਤੱਕ ਕੁਝ ਵੇਖ ਨਾ ਸਕਿਆ ਅਤੇ ਨਾ ਕੁਝ ਖਾਧਾ ਨਾ ਪੀਤਾ।
10 E havia em Damasco um certo discípulo chamado Ananias; e disse-lhe o Senhor em visão: Ananias! E ele respondeu: Eis-me aqui, Senhor.
੧੦ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ।
11 E disse-lhe o Senhor: Levanta-te, e vai à rua chamada Direita, e pergunta em casa de Judas por um chamado Saulo, de Tarso; pois eis que ele ora;
੧੧ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।
12 E tem visto em visão que entrava um homem chamado Ananias, e punha sobre ele a mão, para que tornasse a vêr.
੧੨ਅਤੇ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।
13 E respondeu Ananias: Senhor, a muitos ouvi acerca deste varão, quantos males tem feito aos teus santos em Jerusalém;
੧੩ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ!
14 E aqui tem poder dos principais dos sacerdotes para prender a todos os que invocam o teu nome.
੧੪ਅਤੇ ਉਸ ਨੇ ਮੁੱਖ ਜਾਜਕਾਂ ਦੀ ਵੱਲੋਂ ਇਸ ਗੱਲ ਦਾ ਅਧਿਕਾਰ ਪਾਇਆ ਹੈ ਕਿ ਇੱਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਸਤਾਵੇ।
15 Disse-lhe, porém, o Senhor: vai, porque este é para mim vaso escolhido, para levar o meu nome diante dos gentios, e dos reis e dos filhos de Israel.
੧੫ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।
16 Porque eu lhe mostrarei quanto deve padecer pelo meu nome.
੧੬ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।
17 E Ananias foi, e entrou na casa, e, impondo-lhe as mãos, disse: Irmão Saulo, o Senhor Jesus, que te apareceu no caminho por onde vinhas, me enviou, para que tornes a ver e sejas cheio do Espírito Santo.
੧੭ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।
18 E logo lhe cairam dos olhos como que umas escamas, e recebeu logo a vista; e, levantando-se, foi batizado.
੧੮ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।
19 E, tendo comido, ficou confortado. E esteve Saulo alguns dias com os discípulos que estavam em Damasco.
੧੯ਫੇਰ ਉਹ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।
20 E logo nas sinagogas pregava a Jesus, que este era o Filho de Deus.
੨੦ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ।
21 E todos os que o ouviam estavam atônitos, e diziam: Não é este aquele que em Jerusalém assolava aos que invocavam esse nome, e para isso veio aqui, para os levar presos aos principais dos sacerdotes?
੨੧ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ?
22 Porém Saulo se esforçava muito mais, e confundia os judeus que habitavam em Damasco, provando que aquele era o Cristo.
੨੨ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।
23 E, tendo passado muitos dias, os judeus tomaram conselho entre si para o matar.
੨੩ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ।
24 Mas as suas ciladas vieram ao conhecimento de Saulo: e eles guardavam as portas, tanto de dia como de noite, para poderem mata-lo.
੨੪ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ।
25 Porém, tomando-o de noite os discípulos, o arriaram, dentro dum cesto, pelo muro.
੨੫ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਦੇ ਉੱਪਰੋਂ ਉਤਾਰ ਦਿੱਤਾ।
26 E, quando Saulo chegou a Jerusalém, procurava ajuntar-se aos discípulos, porém todos se temiam dele, não crendo que fosse discípulo.
੨੬ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ।
27 Mas Barnabé, tomando-o consigo, o trouxe aos apóstolos, e lhes contou como no caminho ele vira ao Senhor e lhe falara, e como em Damasco falara ousadamente no nome de Jesus.
੨੭ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।
28 E andava com eles em Jerusalém, entrando e saindo.
੨੮ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ।
29 E falou ousadamente no nome de Jesus. falava e disputava também contra os gregos, mas eles procuravam mata-lo.
੨੯ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।
30 Sabendo-o, porém, os irmãos, o acompanharam até Cesareia, e o enviaram a Tarso.
੩੦ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।
31 Assim pois, as igrejas em toda a Judeia, e Galiléia e Samaria tinham paz, e eram edificadas; e se multiplicavam, andando no temor do Senhor e consolação do Espírito Santo.
੩੧ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ।
32 E aconteceu que, passando Pedro por todas as partes, veio também aos santos que habitavam em Lidda.
੩੨ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ-ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ।
33 E achou ali um certo homem, chamado Eneas, jazendo numa cama havia oito anos, o qual era paralítico.
੩੩ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ।
34 E disse-lhe Pedro: Eneas, Jesus Cristo te dá saúde; levanta-te e faze a tua cama. E logo se levantou.
੩੪ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ!
35 E viram-no todos os que habitavam em Lidda e Sarona, os quais se converteram ao Senhor.
੩੫ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ।
36 E havia em Joppe uma certa discípula chamada Tabitha, que traduzido se diz Dorcas. Esta estava cheia de boas obras e esmolas que fazia.
੩੬ਯਾਪਾ ਵਿੱਚ ਤਬਿਥਾ ਨਾਮ ਦੀ ਅਰਥਾਤ ਦੋਰਕਸ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ। ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ।
37 E aconteceu naqueles dias, que, enfermando ela, morreu; e, tendo-a lavado, a depositaram num quarto alto.
੩੭ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ।
38 E, como Lidda era perto de Joppe, ouvindo os discípulos que Pedro estava ali, lhe mandaram dois varões, rogando-lhe que não se demorasse em vir ter com eles.
੩੮ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ।
39 E, levantando-se Pedro, foi com eles; e quando chegou o levaram ao quarto alto, e todas as viúvas o rodearam, chorando e mostrando as túnicas e vestidos que Dorcas fizera quando estava com elas.
੩੯ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।
40 Porém Pedro, fazendo-as sair a todas, pôs-se de joelhos e orou: e, voltando-se para o corpo, disse: Tabitha, levanta-te. E ela abriu os olhos, e, vendo a Pedro, assentou-se,
੪੦ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!
41 E ele dando-lhe a mão a levantou, e, chamando os santos e as viúvas, apresentou-lha viva.
੪੧ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ।
42 E foi isto notório por toda a Joppe, e muitos creram no Senhor.
੪੨ਇਹ ਗੱਲ ਸਾਰੇ ਯਾਪਾ ਵਿੱਚ ਉਜਾਗਰ ਹੋ ਗਈ ਅਤੇ ਬਹੁਤਿਆਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ।
43 E aconteceu que ficou muitos dias em Joppe, com um certo Simão curtidor.
੪੩ਫਿਰ ਇਸ ਤਰ੍ਹਾਂ ਹੋਇਆ ਕਿ ਉਹ ਬਹੁਤ ਦਿਨ ਯਾਪਾ ਵਿੱਚ ਸ਼ਮਊਨ ਨਾਮ ਦੇ ਇੱਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਵਿੱਚ ਰਿਹਾ।

< Atos 9 >