< Ester 6 >
1 Naquela mesma noite fugiu o sono do rei: então mandou trazer o livro das memórias das crônicas, e se leram diante do rei.
੧ਉਸ ਰਾਤ ਰਾਜਾ ਨੂੰ ਨੀਂਦ ਨਾ ਆਈ, ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ।
2 E achou-se escrito que mardoqueu tinha dado notícia de Bigthan e de Teres, dois eunucos do rei, dos da guarda da porta, que procuraram pôr as mãos no rei Assuero.
੨ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।
3 Então disse o rei: Que honra e magnificência se fez por isto a mardoqueu? E os mancebos do rei, seus servos, disseram: Coisa nenhuma se lhe fez.
੩ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”
4 Então disse o rei: Quem está no pátio? E Haman tinha entrado no pátio exterior do rei, para dizer ao rei que enforcassem a mardoqueu na forca que lhe tinha preparado.
੪ਰਾਜੇ ਨੇ ਪੁੱਛਿਆ, “ਵਿਹੜੇ ਵਿੱਚ ਕੌਣ ਹੈ?” ਉਸੇ ਸਮੇਂ ਹਾਮਾਨ ਰਾਜਾ ਦੇ ਮਹਿਲ ਦੇ ਬਾਹਰੀ ਵਿਹੜੇ ਵਿੱਚ ਆਇਆ ਤਾਂ ਕਿ ਜੋ ਥੰਮ੍ਹ ਉਸ ਨੇ ਮਾਰਦਕਈ ਦੇ ਲਈ ਤਿਆਰ ਕੀਤਾ ਸੀ, ਉਸ ਉੱਤੇ ਮਾਰਦਕਈ ਨੂੰ ਚੜ੍ਹਾਉਣ ਲਈ ਰਾਜਾ ਨੂੰ ਕਹੇ।
5 E os mancebos do rei lhe disseram: Eis que Haman está no pátio. E disse o rei que entrasse.
੫ਤਦ ਰਾਜਾ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਮਹਾਰਾਜ! ਵਿਹੜੇ ਵਿੱਚ ਤਾਂ ਹਾਮਾਨ ਖੜ੍ਹਾ ਹੈ।” ਤਾਂ ਰਾਜੇ ਨੇ ਕਿਹਾ, “ਉਸ ਨੂੰ ਅੰਦਰ ਲੈ ਆਓ!”
6 E, entrando Haman, o rei lhe disse: Que se fará ao homem de cuja honra o rei se agrada? Então Haman disse no seu coração: De quem se agradará o rei para lhe fazer honra mais do que a mim?
੬ਜਦ ਹਾਮਾਨ ਅੰਦਰ ਆਇਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੇ ਉਸ ਦੇ ਲਈ ਕੀ ਕਰਨਾ ਚਾਹੀਦਾ ਹੈ?” ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ ਕਿ ਮੇਰੇ ਨਾਲੋਂ ਵੱਧ ਰਾਜਾ ਹੋਰ ਕਿਸਨੂੰ ਆਦਰ ਦੇਣਾ ਚਾਹੁੰਦਾ ਹੋਵੇਗਾ?
7 Pelo que disse Haman ao rei: O homem de cuja honra o rei se agrada,
੭ਤਦ ਹਾਮਾਨ ਨੇ ਰਾਜੇ ਨੂੰ ਉੱਤਰ ਦਿੱਤਾ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੋਵੇ,
8 Traga o vestido real de que o rei se costuma vestir, como também o cavalo em que o rei costuma andar montado, e ponha-se-lhe a coroa real na sua cabeça;
੮ਉਸ ਦੇ ਲਈ ਸ਼ਾਹੀ ਬਸਤਰ ਲਿਆਇਆ ਜਾਵੇ ਜੋ ਰਾਜਾ ਪਹਿਨਦਾ ਹੈ, ਅਤੇ ਇੱਕ ਘੋੜਾ ਵੀ, ਜਿਸ ਦੇ ਉੱਤੇ ਰਾਜਾ ਸਵਾਰ ਹੁੰਦਾ ਹੈ ਅਤੇ ਉਹ ਸ਼ਾਹੀ ਤਾਜ ਜਿਹੜਾ ਰਾਜਾ ਦੇ ਸਿਰ ਉੱਤੇ ਰੱਖਿਆ ਜਾਂਦਾ ਹੈ, ਉਹ ਵੀ ਲਿਆਂਦਾ ਜਾਵੇ।
9 E entregue-se o vestido e o cavalo, à mão dum dos príncipes do rei, dos maiores senhores, e vistam dele aquele homem de cuja honra se agrada: e levem-no a cavalo pelas ruas da cidade, e apregôe-se diante dele: Assim se fará ao homem de cuja honra o rei se agrada!
੯ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਮਨਾਦੀ ਕਰਵਾਈ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
10 Então disse o rei a Haman: Apressa-te, toma o vestido e o cavalo, como disseste, e faze assim para com o judeu mardoqueu, que está assentado à porta do rei; e coisa nenhuma deixes cair de tudo quanto disseste.
੧੦ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ!”
11 E Haman tomou o vestido e o cavalo, e vestiu a mardoqueu, e o levou a cavalo pelas ruas da cidade, e apregoou diante dele: Assim se fará ao homem de cuja honra o rei se agrada!
੧੧ਤਦ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
12 Depois disto mardoqueu voltou para a porta do rei: porém Haman se retirou correndo a sua casa, anojado, e coberta a cabeça.
੧੨ਇਸ ਤੋਂ ਬਾਅਦ ਮਾਰਦਕਈ ਤਾਂ ਸ਼ਾਹੀ ਫਾਟਕ ਉੱਤੇ ਮੁੜ ਆਇਆ ਪਰ ਹਾਮਾਨ ਰੋਂਦਾ-ਪਿੱਟਦਾ ਹੋਇਆ ਤੇ ਸਿਰ ਢੱਕ ਕੇ ਛੇਤੀ ਨਾਲ ਆਪਣੇ ਘਰ ਨੂੰ ਚਲਾ ਗਿਆ।
13 E contou Haman a Zeres, sua mulher, e a todos os seus amigos, tudo quanto lhe tinha sucedido. Então os seus sábios, e Zeres, sua mulher, lhe disseram: Se mardoqueu, diante de quem já começaste a cair, é da semente dos judeus, não prevalecerás contra ele, antes certamente cairás perante ele.
੧੩ਤਦ ਹਾਮਾਨ ਨੇ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁਝ ਦੱਸਿਆ ਜੋ ਉਸ ਦੇ ਨਾਲ ਬੀਤਿਆ ਸੀ। ਤਦ ਉਸ ਦੇ ਬੁੱਧਵਾਨ ਮਿੱਤਰਾਂ ਅਤੇ ਉਸ ਦੀ ਪਤਨੀ ਜਰਸ਼ ਨੇ ਉਸ ਨੂੰ ਕਿਹਾ, “ਜੇਕਰ ਮਾਰਦਕਈ ਜਿਸ ਨੂੰ ਤੂੰ ਨੀਵਾਂ ਵਿਖਾਉਣਾ ਚਾਹੁੰਦਾ ਹੈ, ਯਹੂਦੀਆਂ ਦੇ ਵੰਸ਼ ਵਿੱਚੋਂ ਹੈ, ਤਾਂ ਤੂੰ ਉਸ ਨੂੰ ਜਿੱਤ ਨਹੀਂ ਸਕਦਾ ਪਰ ਤੂੰ ਜ਼ਰੂਰ ਉਸ ਦੇ ਅੱਗੇ ਨੀਵਾਂ ਕੀਤਾ ਜਾਵੇਂਗਾ।”
14 Estando eles ainda falando com ele, chegaram os eunucos do rei, e se apressaram a levar Haman ao banquete que Esther preparara.
੧੪ਉਹ ਉਸ ਦੇ ਨਾਲ ਇਹ ਗੱਲਾਂ ਕਰ ਹੀ ਰਹੇ ਸਨ ਕਿ ਰਾਜਾ ਦੇ ਖੁਸਰੇ ਆ ਗਏ ਅਤੇ ਹਾਮਾਨ ਨੂੰ ਉਸ ਭੋਜ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ, ਛੇਤੀ ਨਾਲ ਲੈ ਗਏ।