< Ezequiel 13 >
1 E veio a mim a palavra do Senhor, dizendo:
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 Filho do homem, profetiza contra os profetas de Israel que profetizam, e dize aos que profetizam de seu coração: Ouvi a palavra do Senhor:
੨ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ, ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ!
3 Assim diz o Senhor Jehovah: Ai dos profetas loucos, que seguem o seu próprio espírito e o que não viram!
੩ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ।
4 Os teus profetas, ó Israel, são como raposas nos desertos.
੪ਹੇ ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ।
5 Não subistes às brechas, nem tapastes o muro quebrado para a casa de Israel, para estardes na peleja no dia do Senhor.
੫ਤੁਸੀਂ ਪਹਾੜਾਂ ਉੱਤੇ ਨਹੀਂ ਗਏ, ਨਾ ਤੁਸੀਂ ਇਸਰਾਏਲ ਦੇ ਘਰਾਣੇ ਲਈ ਕੰਧ ਬਣਾਈ ਹੈ, ਤਾਂ ਜੋ ਤੁਸੀਂ ਯਹੋਵਾਹ ਦੇ ਦਿਨ ਲੜਾਈ ਵਿੱਚ ਖੜ੍ਹੇ ਹੋ ਸਕੋ।
6 Veem vaidade e adivinhação mentirosa os que dizem: O Senhor disse; e o Senhor os não enviou: e fazem que se espere o cumprimento da palavra.
੬ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ।
7 Porventura não vêdes visão de vaidade, e não falais adivinhação mentirosa, quando dizeis: O Senhor diz, sendo que eu tal não falei
੭ਕੀ ਤੁਸੀਂ ਝੂਠਾ ਦਰਸ਼ਣ ਨਹੀਂ ਵੇਖਿਆ? ਕੀ ਤੁਸੀਂ ਝੂਠੀ ਭਵਿੱਖਬਾਣੀ ਨਹੀਂ ਕੀਤੀ? ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ, ਭਾਵੇਂ ਮੈਂ ਨਹੀਂ ਆਖਿਆ।
8 Portanto assim diz o Senhor Jehovah: Porquanto falais vaidade, e vêdes a mentira, portanto eis que eu sou contra vós, diz o Senhor Jehovah.
੮ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਝੂਠੀਆਂ ਗੱਲਾਂ ਜੋ ਆਖੀਆਂ ਹਨ ਅਤੇ ਝੂਠ ਜੋ ਵੇਖਿਆ ਹੈ, ਇਸ ਲਈ ਵੇਖੋ, ਮੈਂ ਤੁਹਾਡਾ ਵਿਰੋਧੀ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
9 E a minha mão será contra os profetas que veem vaidade e que adivinham mentira: na congregação do meu povo não estarão, nem nos registros da casa de Israel se escreverão, nem entrarão na terra de Israel: e sabereis que eu sou o Senhor Jehovah.
੯ਮੇਰਾ ਹੱਥ ਉਹਨਾਂ ਨਬੀਆਂ ਦੇ ਵਿਰੁੱਧ ਹੋਵੇਗਾ, ਜਿਹੜੇ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ। ਨਾ ਉਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਉਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ।
10 Porquanto, sim, porquanto andam enganando o meu povo, dizendo: Paz, não havendo paz; e um edifica a parede de lodo, e eis que outros a rebocam de cal não adubada;
੧੦ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ।
11 Dize aos que a rebocam de cal não adubada que cairá: haverá uma grande pancada de chuva, e vós, ó pedras grandes de saraiva, caireis, e um vento tempestuoso a fenderá.
੧੧ਤੂੰ ਉਹਨਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇਧਾਰ ਵਰਖਾ ਪਵੇਗੀ ਅਤੇ ਵੱਡੇ-ਵੱਡੇ ਗੜੇ ਪੈਣਗੇ ਅਤੇ ਹਨੇਰੀ ਉਹ ਨੂੰ ਡੇਗ ਦੇਵੇਗੀ।
12 Ora, eis que, caindo a parede, não vos dirão: Então onde está o reboco de que a rebocastes?
੧੨ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਲਿਪਾਈ ਕਿੱਥੇ ਹੈ, ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ?
13 Portanto assim diz o Senhor Jehovah: Um vento tempestuoso farei, sim, romper no meu furor, e uma grande pancada de chuva haverá na minha ira, e grandes pedras de saraiva na minha indignação, para consumir.
੧੩ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੈਂ ਆਪਣੇ ਕਹਿਰ ਦੇ ਜ਼ੋਰ ਦੀ ਹਨੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ, ਮੇਰੇ ਕਹਿਰ ਕਰਕੇ ਛਮ-ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ, ਤਾਂ ਜੋ ਉਹ ਨੂੰ ਪੂਰੀ ਤਰ੍ਹਾਂ ਨਾਸ ਕਰ ਦੇਣ।
14 E derribarei a parede que rebocastes de cal não adubada, e darei com ela por terra, e o seu fundamento se descobrirá; assim cairá, e perecereis no meio dela, e sabereis que eu sou o Senhor.
੧੪ਇਸ ਲਈ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸੀਂ ਕੱਚੀ ਲਿਪਾਈ ਕੀਤੀ ਸੀ, ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੱਕ ਕਿ ਉਹ ਦੀਆਂ ਨੀਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ, ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
15 Assim cumprirei o meu furor contra a parede, e contra os que a rebocam de cal não adubada; e vos direi: Já não há parede, nem existem os que a rebocam;
੧੫ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਹਨਾਂ ਉੱਤੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ, ਪੂਰਾ ਕਰਾਂਗਾ। ਤਦ ਮੈਂ ਤੁਹਾਨੂੰ ਆਖਾਂਗਾ ਕਿ ਨਾ ਕੰਧ ਰਹੀ ਅਤੇ ਨਾ ਉਹ ਰਹੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ।
16 A saber, os profetas de Israel, que profetizam de Jerusalém, e veem para ela visão de paz, não havendo paz, diz o Senhor Jehovah.
੧੬ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਬਾਰੇ ਭਵਿੱਖਬਾਣੀ ਕਰਦੇ ਹਨ ਅਤੇ ਉਸ ਦੀ ਸੁੱਖ-ਸਾਂਦ ਦੇ ਦਰਸ਼ਣ ਵੇਖਦੇ ਹਨ, ਜਦੋਂ ਕਿ ਸੁੱਖ ਨਹੀਂ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
17 E tu, ó filho do homem, dirige o teu rosto contra as filhas do teu povo, que profetizam de seu coração, e profetiza contra elas.
੧੭ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
18 E dize: Assim diz o Senhor Jehovah: Ai das que cozem almofadas para todos os sovacos, e que fazem travesseiros para cabeças de toda a estátua, para caçarem as almas! porventura caçareis as almas do meu povo? e as almas guardareis em vida para vós?
੧੮ਅਤੇ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਕੂਹਣੀਆਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ?
19 E me profanareis para com o meu povo, por punhados de cevada, e por pedaços de pão, para matardes as almas que não haviam de morrer, e para guardardes em vida as almas que não haviam de viver, mentindo assim ao meu povo que escuta a mentira?
੧੯ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁੱਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ।
20 Portanto assim diz o Senhor Jehovah: Eis ai vou eu contra as vossas almofadas, com que vós ali caçais as almas nos jardins, e as arrancarei de vossos braços, e soltarei as almas que vós caçais, as almas nos jardins.
੨੦ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡੀਆਂ ਕੂਹਣੀਆਂ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ।
21 E rasgarei os vossos toucadores, e livrarei o meu povo das vossas mãos, e nunca mais estarão em vossas mãos para vossa caça; e sabereis que eu sou o Senhor.
੨੧ਮੈਂ ਤੁਹਾਡੇ ਬੁਰਕਿਆਂ ਨੂੰ ਵੀ ਪਾੜਾਂਗਾ, ਅਤੇ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਅਤੇ ਫੇਰ ਕਦੀ ਤੁਹਾਡਾ ਵੱਸ ਨਹੀਂ ਚੱਲੇਗਾ ਕਿ ਉਹਨਾਂ ਨੂੰ ਫਾਹ ਸਕੋ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!
22 Porquanto entristecestes o coração do justo com falsidade, não o havendo eu entristecido; e porquanto esforçastes as mãos do ímpio, para que não se desviasse do seu mau caminho, para guarda-lo em vida;
੨੨ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ।
23 Portanto não vereis mais a vaidade, nem adivinhareis adivinhação; mas livrarei o meu povo das vossas mãos, e sabereis que eu sou o Senhor.
੨੩ਇਸ ਲਈ ਅੱਗੇ ਤੋਂ ਨਾ ਤੁਸੀਂ ਫੋਕੇ ਦਰਸ਼ਣ ਵੇਖੋਗੀਆਂ ਅਤੇ ਨਾ ਭਵਿੱਖਬਾਣੀ ਕਰੋਗੀਆਂ, ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ, ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ।