< Hebreus 10 >
1 Porque, tendo a lei a sombra dos bens futuros, e não a imagem exata das coisas, nunca, pelos mesmos sacrifícios que continuamente se oferecem cada ano, pode aperfeiçoar os que a eles se chegam.
੧ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ।
2 Doutra maneira, não cessariam de se oferecer, porquanto, purificados uma vez os ministrantes, nunca mais teriam consciência de pecado.
੨ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਣਾ ਸੀ ਇਸ ਲਈ ਕਿ ਜੇ ਬੰਦਗੀ ਕਰਨ ਵਾਲੇ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਉਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ?
3 Neles, porém, cada ano se faz comemoração dos pecados.
੩ਪਰ ਇਨ੍ਹਾਂ ਬਲੀਦਾਨਾਂ ਦੁਆਰਾ ਸਾਲੋ ਸਾਲ ਉਹਨਾਂ ਨੂੰ ਪਾਪ ਚੇਤੇ ਆਉਂਦੇ ਹਨ।
4 Porque é impossível que o sangue dos touros e dos bodes tire os pecados.
੪ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ।
5 Pelo que, entrando no mundo, diz: sacrifício e oferta não quizeste, mas corpo me preparaste;
੫ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ।
6 Holocaustos e oblações pelo pecado não te agradaram.
੬ਹੋਮ ਬਲੀ ਅਤੇ ਪਾਪ ਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ,
7 Então disse: Eis aqui venho (no princípio do livro está escrito de mim), para fazer, ó Deus, a tua vontade.
੭ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ।
8 Dizendo acima: sacrifício e oferta, e holocaustos e oblações pelo pecado não quizeste, nem te agradaram (os quais se oferecem segundo a lei).
੮ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ
9 Então disse: Eis aqui venho, para fazer, ó Deus, a tua vontade. Tira o primeiro, para estabelecer o segundo.
੯ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ।
10 Na qual vontade somos santificados pela oblação do corpo de Jesus Cristo, feita uma vez.
੧੦ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।
11 E assim todo o sacerdote aparece cada dia, ministrando e oferecendo muitas vezes os mesmos sacrifícios, que nunca podem tirar os pecados.
੧੧ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਸੇਵਾ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ-ਵਾਰ ਚੜ੍ਹਾਉਂਦਾ ਹੈ।
12 Mas este, havendo oferecido um sacrifício pelos pecados, está assentado para sempre à dextra de Deus;
੧੨ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
13 Daqui em diante esperando até que os seus inimigos sejam postos por escabelo de seus pés.
੧੩ਅਤੇ ਇਸ ਤੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ।
14 Porque com uma oblação aperfeiçoou para sempre os que são santificados.
੧੪ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ।
15 E também o Espírito Santo no-lo testifica, porque depois de haver antes dito:
੧੫ਅਤੇ ਪਵਿੱਤਰ ਆਤਮਾ ਵੀ ਸਾਨੂੰ ਗਵਾਹੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ,
16 Este é o concerto que farei com eles depois daqueles dias, diz o Senhor: Porei as minhas leis em seus corações, e as escreverei em seus entendimentos: então diz
੧੬ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
17 E jamais me lembrarei de seus pecados e de suas iniquidades.
੧੭ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
18 Ora, onde há remissão destes, não há mais oblação pelo pecado.
੧੮ਇਸ ਲਈ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।
19 Tendo pois, irmãos, ousadia para entrar no santuário, pelo sangue de Jesus,
੧੯ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ।
20 Pelo novo e vivo caminho que ele nos consagrou, pelo véu, isto é, pela sua carne,
੨੦ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ।
21 E tendo um grande sacerdote sobre a casa de Deus,
੨੧ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ,
22 Cheguemo-nos com verdadeiro coração, em inteira certeza de fé; tendo os corações purificados da má consciência, e o corpo lavado com água limpa
੨੨ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।
23 Retenhamos firmes a confissão da nossa esperança; porque fiel é o que prometeu.
੨੩ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
24 E consideremo-nos uns aos outros, para nos estimularmos à caridade e boas obras:
੨੪ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ।
25 Não deixando a nossa reunião, como é o costume de alguns, antes admoestando-nos uns aos outros; e tanto mais, quando virdes que se vai chegando aquele dia.
੨੫ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
26 Porque, se pecarmos voluntariamente, depois de termos recebido o conhecimento da verdade, já não resta mais sacrifício pelos pecados,
੨੬ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ
27 Mas uma certa expectação horrível de juízo, e ardor de fogo, que há de devorar os adversários.
੨੭ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।
28 Quebrantando algum a lei de Moisés, morre sem misericórdia, só pela palavra de duas ou três testemunhas:
੨੮ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ।
29 De quanto maior castigo cuidais vós será julgado digno aquele que pisar o Filho de Deus, e tiver por profano o sangue do testamento, com que foi santificado, e fizer agravo ao espírito da graça?
੨੯ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ।
30 Porque bem conhecemos aquele que disse: Minha é a vingança, eu darei a recompensa, diz o Senhor. E outra vez: O Senhor julgará o seu povo.
੩੦ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ।
31 Horrenda coisa é cair nas mãos do Deus vivo.
੩੧ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ!।
32 Lembrai-vos, porém, dos dias passados, em que, depois de serdes iluminados, suportastes grande combate de aflições;
੩੨ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ।
33 Em parte fostes feitos espetáculo com vitupérios e tribulações, e em parte fostes participantes com os que assim foram tratados.
੩੩ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ।
34 Porque também vos compadecestes das minhas prisões, e com gozo permitistes o roubo dos vossos bens, sabendo que em vós mesmos tendes nos céus uma possessão melhor e permanente.
੩੪ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ।
35 Não rejeiteis pois a vossa confiança, que tem grande remuneração de galardão.
੩੫ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ।
36 Porque necessitais de paciência, para que, depois de haverdes feito a vontade de Deus, possais alcançar a promessa.
੩੬ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ।
37 Porque ainda um poucochinho, e o que há de vir virá, e não tardará.
੩੭ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ।
38 Mas o justo viverá da fé; e, se alguém se retirar, a minha alma não tem prazer nele.
੩੮ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ।
39 Nós, porém, não somos daqueles que se retiram para a perdição, mas daqueles que crêem para a conservação da alma
੩੯ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ।