< Hebreus 7 >

1 Porque este Melchisedec era rei de Salém, sacerdote do Deus altíssimo, o qual saiu ao encontro de Abraão, quando ele regressava da matança dos reis, e o abençoou:
ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ।
2 Ao qual também Abraão deu o dízimo de tudo; e primeiramente interpreta-se rei de justiça, e depois também rei de Salém, que é rei de paz,
ਜਿਸ ਨੂੰ ਅਬਰਾਹਾਮ ਨੇ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ।
3 Sem pai, sem mãe, sem genealogia, não tendo princípio de dias nem fim de vida, mas sendo feito semelhante ao Filho de Deus, permanece sacerdote para sempre:
ਜਿਸ ਦਾ ਨਾ ਪਿਤਾ ਨਾ ਮਾਤਾ ਨਾ ਕੁੱਲਪੱਤ੍ਰੀ ਹੈ, ਜਿਸ ਦੇ ਨਾ ਦਿਨਾਂ ਦਾ ਆਦ ਅਤੇ ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ।
4 Considerai pois quão grande era este, a quem até o patriarcha Abraão deu os dízimos dos despojos.
ਹੁਣ ਧਿਆਨ ਕਰੋ ਕਿ ਇਹ ਕਿੰਨ੍ਹਾਂ ਮਹਾਨ ਸੀ ਜਿਸ ਨੂੰ ਘਰਾਣੇ ਦੇ ਹਾਕਮ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸਵੰਧ ਦਿੱਤਾ।
5 E os que dentre os filhos de Levi recebem o sacerdócio tem preceito, segundo a lei, de tomar o dízimo do povo, isto é, de seus irmãos, ainda que tenham saído dos lombos de Abraão.
ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ, ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਬਿਵਸਥਾ ਦੇ ਅਨੁਸਾਰ ਦਸਵੰਧ ਲੈਣ ਦਾ ਹੁਕਮ ਹੈ।
6 Mas aquele cuja genealogia não é contada entre eles tomou dízimos de Abraão, e abençoou o que tinha as promessas.
ਪਰ ਜਿਸ ਦੀ ਕੁੱਲਪੱਤ੍ਰੀ ਉਨ੍ਹਾਂ ਨਾਲ ਰਲਦੀ ਨਹੀਂ ਸੀ ਉਹ ਨੇ ਅਬਰਾਹਾਮ ਤੋਂ ਦਸਵੰਧ ਲਿਆ ਅਤੇ ਉਹ ਨੂੰ ਬਰਕਤ ਦਿੱਤੀ ਜਿਸ ਨੂੰ ਵਾਇਦੇ ਦਿੱਤੇ ਹੋਏ ਸਨ।
7 Ora, sem contradição alguma, o menor é abençoado pelo maior.
ਪਰ ਕੋਈ ਸ਼ੱਕ ਨਹੀਂ ਭਈ ਛੋਟੇ ਨੂੰ ਵੱਡੇ ਤੋਂ ਬਰਕਤ ਮਿਲਦੀ ਹੈ।
8 E aqui certamente tomam dízimos homens que morrem: ali, porém, aquele de quem se testifica que vive.
ਅਤੇ ਇੱਥੇ ਮਰਨ ਵਾਲੇ ਮਨੁੱਖ ਦਸਵੰਧ ਲੈਂਦੇ ਹਨ ਪਰ ਉੱਥੇ ਉਹ ਲੈਂਦਾ ਹੈ ਜਿਸ ਦੇ ਵਿਖੇ ਇਹ ਗਵਾਹੀ ਦਿੱਤੀ ਜਾਂਦੀ ਹੈ ਭਈ ਉਹ ਜਿਉਂਦਾ ਹੈ।
9 E, para assim dizer, também Levi, que toma os dízimos, foi dizimado em Abraão.
ਸੋ ਇਹ ਆਖ ਸਕਦੇ ਹਾਂ ਜੋ ਲੇਵੀ ਨੇ ਵੀ ਜਿਹੜਾ ਦਸਵੰਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸਵੰਧ ਦਿੱਤਾ।
10 Porque ainda ele estava nos lombos do pai quando Melchisedec lhe saiu ao encontro.
੧੦ਕਿਉਂ ਜੋ ਉਹ ਅਜੇ ਆਪਣੇ ਪਿਤਾ ਦੇ ਸਰੀਰ ਵਿੱਚ ਸੀ ਜਿਸ ਵੇਲੇ ਮਲਕਿਸਿਦਕ ਉਹ ਨੂੰ ਆ ਮਿਲਿਆ।
11 De sorte que, se a perfeição fosse pelo sacerdócio levítico (porque debaixo dele o povo recebeu a lei), que necessidade havia logo de que outro sacerdote se levantasse, segundo a ordem de Melchisedec, e não fosse chamado segundo a ordem de Aarão?
੧੧ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ?
12 Porque, mudando-se o sacerdócio, necessariamente se faz também mudança da lei.
੧੨ਕਿਉਂਕਿ ਜਦੋਂ ਜਾਜਕਾਈ ਬਦਲੀ ਗਈ ਤਾਂ ਬਿਵਸਥਾ ਦਾ ਵੀ ਬਦਲਣਾ ਜ਼ਰੂਰੀ ਹੈ।
13 Porque aquele de quem estas coisas se dizem pertence a outra tribo, da qual ninguém serviu ao altar,
੧੩ਕਿਉਂਕਿ ਜਿਸ ਦੇ ਬਾਰੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ, ਉਹ ਕਿਸੇ ਹੋਰ ਗੋਤ ਦਾ ਹੈ ਜਿਹਨਾਂ ਵਿੱਚੋਂ ਕਿਸੇ ਨੇ ਜਗਵੇਦੀ ਦੇ ਅੱਗੇ ਸੇਵਾ ਨਹੀਂ ਕੀਤੀ।
14 Visto ser manifesto que nosso Senhor procedeu de Judá, sobre a qual tribo nunca Moisés falou de sacerdócio.
੧੪ਕਿਉਂ ਜੋ ਇਹ ਪਰਗਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਬਾਰੇ ਕੁਝ ਨਹੀਂ ਆਖਿਆ।
15 E muito mais manifesto é ainda se à semelhança de Melchisedec se levantar outro sacerdote,
੧੫ਅਤੇ ਜਦੋਂ ਮਲਕਿਸਿਦਕ ਦੇ ਸਮਾਨ ਇੱਕ ਹੋਰ ਜਾਜਕ ਉੱਠਿਆ ਹੈ
16 O qual não foi feito segundo a lei do mandamento carnal, mas segundo a virtude da vida incorruptível.
੧੬ਇਹ ਜਾਜਕ ਸਰੀਰ ਦੇ ਸੰਬੰਧੀ ਬਿਵਸਥਾ ਦੇ ਅਨੁਸਾਰ ਨਹੀਂ ਪਰ ਅਵਿਨਾਸ਼ੀ ਜੀਵਨ ਦੀ ਸਮਰੱਥਾ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਆਖਣਾ ਹੋਰ ਵੀ ਸਾਫ਼ ਹੁੰਦਾ ਹੈ।
17 Porque assim testifica dele: Tu és sacerdote eternamente, segundo a ordem de Melchisedec. (aiōn g165)
੧੭ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ। (aiōn g165)
18 Porque o precedente mandamento abroga-se por causa da sua fraqueza e inutilidade
੧੮ਪਹਿਲਾ ਹੁਕਮ ਕਮਜ਼ੋਰ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ।
19 (Porque a lei nenhuma coisa aperfeiçoou) e a introdução de uma melhor esperança, pela qual chegamos a Deus.
੧੯ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ।
20 E porquanto não foi feito sem juramento (porque certamente aqueles sem juramento foram feitos sacerdotes,
੨੦ਅਤੇ ਮਸੀਹ ਦੀ ਨਿਯੁਕਤੀ ਬਿਨ੍ਹਾਂ ਸਹੁੰ ਖਾਧੇ ਨਹੀਂ ਹੋਈ, ਕਿਉਂ ਜੋ ਉਹ ਬਿਨ੍ਹਾਂ ਸਹੁੰ ਖਾਧੇ ਜਾਜਕ ਬਣੇ ਹਨ
21 Mas este com juramento, por aquele que lhe disse: Jurou o Senhor, e não se arrependerá: Tu és sacerdote eternamente, segundo a ordem de Melchisedec), (aiōn g165)
੨੧ਪਰ ਇਹ ਸਹੁੰ ਖਾਣ ਨਾਲ ਉਸ ਤੋਂ ਬਣਿਆ ਜਿਸ ਨੇ ਉਸ ਨੂੰ ਆਖਿਆ, ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। (aiōn g165)
22 De tanto melhor concerto Jesus foi feito fiador.
੨੨ਜੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ।
23 E, na verdade, aqueles foram feitos sacerdotes em grande número, porquanto pela morte foram impedidos de permanecer,
੨੩ਪਹਿਲੇ ਸਮੇਂ ਵਿੱਚ ਬਹੁਤ ਸਾਰੀ ਸੰਖਿਆ ਵਿੱਚ ਜਾਜਕ ਬਣੇ ਸਨ ਕਿਉਂਕਿ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ।
24 Mas este, porque permanece eternamente, tem um sacerdócio perpétuo. (aiōn g165)
੨੪ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ। (aiōn g165)
25 Portanto, pode também salvar perfeitamente aos que por ele se chegam a Deus, vivendo sempre para interceder por eles.
੨੫ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।
26 Porque nos convinha tal sumo sacerdote, santo, inocente, imaculado, separado dos pecadores, e feito mais sublime do que os céus;
੨੬ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ।
27 Que não necessitasse, como os sumos sacerdotes, de oferecer cada dia sacrifícios, primeiramente por seus próprios pecados, e depois pelos do povo; porque isto fez ele, uma vez, oferecendo-se a si mesmo.
੨੭ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ।
28 Porque a lei constitui sumos sacerdotes a homens fracos, mas a palavra do juramento, que veio depois da lei, constitui ao Filho, que para sempre foi aperfeiçoado. (aiōn g165)
੨੮ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। (aiōn g165)

< Hebreus 7 >