< Provérbios 14 >
1 Toda a mulher sabia edifica a sua casa: mas a tola a derriba com as suas mãos.
੧ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
2 O que anda na sua sinceridade teme ao Senhor, mas o que se desvia de seus caminhos o despreza.
੨ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।
3 Na boca do tolo está a vara da soberba, mas os lábios dos sábios os conservam.
੩ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।
4 Não havendo bois, a mangedoura está limpa, mas pela força do boi há abundância de colheitas.
੪ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ।
5 A testemunha verdadeira não mentirá, mas a testemunha falsa se desboca em mentiras.
੫ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
6 O escarnecedor busca sabedoria, e nenhuma acha, mas para o prudente o conhecimento é fácil.
੬ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
7 Vai-te de diante do homem insensato, porque nele não divisarás os lábios do conhecimento.
੭ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
8 A sabedoria do prudente é entender o seu caminho, mas a estultícia dos tolos é engano.
੮ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।
9 Os loucos zombam do pecado, mas entre os retos há benevolência.
੯ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।
10 O coração conhece a sua própria amargura, e o estranho não se entremeterá na sua alegria.
੧੦ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।
11 A casa dos ímpios se desfará, mas a tenda dos retos florescerá.
੧੧ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ।
12 Há caminho que ao homem parece direito, mas o fim dele são os caminhos da morte.
੧੨ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
13 Até no riso terá dor o coração, e o fim da alegria é tristeza.
੧੩ਹਾਸੇ ਵਿੱਚ ਵੀ ਦਿਲ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਦੁੱਖ ਹੁੰਦਾ ਹੈ।
14 Dos seus caminhos se fartará o que declina no coração, mas o homem bom se fartará de si mesmo.
੧੪ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ।
15 O simples dá crédito a cada palavra, mas o prudente atenta para os seus passos.
੧੫ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।
16 O sábio teme, e desvia-se do mal, mas o tolo se encoleriza, e dá-se por seguro.
੧੬ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
17 O que presto se indigna, fará doidices, e o homem de más imaginações será aborrecido.
੧੭ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।
18 Os símplices herdarão a estultícia, mas os prudentes se coroarão de conhecimento.
੧੮ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
19 Os maus se inclinaram diante dos bons, e os ímpios diante das portas do justo.
੧੯ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।
20 O pobre é aborrecido até do companheiro, porém os amigos dos ricos são muitos.
੨੦ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।
21 O que despreza ao seu companheiro peca, mas o que se compadece dos humildes é bem-aventurado.
੨੧ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।
22 Porventura não erram os que obram o mal? mas beneficência e fidelidade serão para os que obram o bem.
੨੨ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ।
23 Em todo o trabalho proveito há, mas a palavra dos lábios só encaminha à pobreza.
੨੩ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।
24 A coroa dos sábios é a sua riqueza, a estultícia dos tolos é só estultícia.
੨੪ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ।
25 A testemunha verdadeira livra as almas, mas o que se desboca em mentiras é enganador.
੨੫ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ।
26 No temor do Senhor há firme confiança, e ele será um refúgio para seus filhos.
੨੬ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।
27 O temor do Senhor é uma fonte de vida, para se desviarem dos laços da morte.
੨੭ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
28 Na multidão do povo está a magnificência do rei, mas na falta do povo a perturbação do príncipe.
੨੮ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।
29 O longânimo é grande em entendimento, mas o que é de espírito impaciente assinala a sua loucura.
੨੯ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
30 O coração com saúde é a vida da carne, mas a inveja é a podridão dos ossos.
੩੦ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ।
31 O que oprime ao pobre insulta àquele que o criou, mas o que se compadece do necessitado o honra.
੩੧ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
32 Pela sua malícia será lançado fora o ímpio, mas o justo até na sua morte tem confiança.
੩੨ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।
33 No coração do prudente repousa a sabedoria, mas o que há no interior dos tolos se conhece.
੩੩ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ।
34 A justiça exalta ao povo, mas o pecado é o opróbrio das nações.
੩੪ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ, ਪਰ ਪਾਪ ਉੱਮਤਾਂ ਲਈ ਨਿਰਾਦਰ ਦਾ ਕਾਰਨ ਹੁੰਦਾ ਹੈ।
35 O Rei tem seu contentamento no servo prudente, mas sobre o que envergonha cairá o seu furor.
੩੫ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕ੍ਰੋਧਵਾਨ ਹੁੰਦਾ ਹੈ।