< Salmos 113 >

1 Louvai ao Senhor. louvai, servos do Senhor, louvai o nome do Senhor.
ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
2 Seja bendito o nome do Senhor, desde agora para sempre.
ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
3 Desde o nascimento do sol até ao ocaso, seja louvado o nome do Senhor.
ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
4 Exaltado está o Senhor acima de todas as nações, e a sua glória sobre os céus.
ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
5 Quem é como o Senhor nosso Deus, que habita nas alturas?
ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,
6 O qual se abate, para ver o que está nos céus e na terra!
ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
7 Levanta o pobre do pó, e do monturo levanta o necessitado,
ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
8 Para o fazer assentar com os príncipes, mesmo com os príncipes do seu povo.
ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,
9 Faz com que a mulher estéril habite na casa, e seja alegre mãe de filhos. louvai ao Senhor.
ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।

< Salmos 113 >