< Salmos 39 >
1 Disse: Guardarei os meus caminhos para não delinquir com a minha língua: guardarei a boca com um freio, enquanto o ímpio estiver diante de mim.
੧ਯਦੂਥੂਨ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।
2 Com o silêncio fiquei mudo; calava-me mesmo acerca do bem, e a minha dor se agravou.
੨ਮੈਂ ਚੁੱਪ ਕੀਤਾ ਗੂੰਗਾ ਹੋ ਗਿਆ, ਅਤੇ ਭਲਿਆਈ ਤੋਂ ਵੀ ਚੁੱਪ ਵੱਟ ਛੱਡੀ, ਅਤੇ ਮੇਰਾ ਦੁੱਖ ਵੱਧ ਪਿਆ।
3 Esquentou-se-me o coração dentro de mim; enquanto eu meditava se acendeu um fogo: então falei com a minha língua.
੩ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ-ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,
4 Faze-me conhecer, Senhor, o meu fim, e a medida dos meus dias qual é, para que eu sinta quanto sou frágil.
੪ਹੇ ਯਹੋਵਾਹ, ਮੈਨੂੰ ਅੰਤ ਦੱਸ, ਅਤੇ ਇਹ ਵੀ ਕਿ ਮੇਰੀ ਉਮਰ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕਿਨ੍ਹਾਂ ਨਿਤਾਣਾ ਹਾਂ।
5 Eis que fizeste os meus dias como a palmos, o tempo da minha vida é como nada diante de ti; na verdade que todo o homem, por mais firme que esteja, é totalmente vaidade (Selah)
੫ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!
6 Na verdade que todo o homem anda como uma aparência; na verdade que em vão se inquietam: amontoam riquezas, e não sabem quem as levará.
੬ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!
7 Agora, pois, Senhor, que espero eu? A minha esperança está em ti.
੭ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।
8 Livra-me de todas as minhas transgressões; não me faças o opróbrio dos loucos.
੮ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ!
9 Emudeci: não abro a minha boca, porquanto tu o fizeste.
੯ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ।
10 Tira de sobre mim a tua praga; estou desfalecido pelo golpe da tua mão.
੧੦ਆਪਣੀ ਸੱਟ ਨੂੰ ਮੈਥੋਂ ਹਟਾ ਦੇ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।
11 Quando castigas o homem, por causa da iniquidade, com repreensões, fazes com que a sua beleza se consuma como a traça: assim todo o homem é vaidade (Selah)
੧੧ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ।
12 Ouve, Senhor, a minha oração, e inclina os teus ouvidos ao meu clamor; não te cales perante as minhas lágrimas, porque sou estranho para ti e peregrino como todos os meus pais.
੧੨ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪੁਰਖਿਆਂ ਵਰਗਾ ਮੁਸਾਫ਼ਰ ਹਾਂ।
13 Poupa-me, até que tome alento, antes que me vá, e não seja mais.
੧੩ਮੇਰੇ ਤੋਂ ਅੱਖ ਫੇਰ ਲੈ ਕਿ ਮੈਂ ਟਹਿਕਾਂ, ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਂਵਾਂ ਅਤੇ ਫੇਰ ਨਾ ਹੋਵਾਂ।