< 1 Coríntios 11 >

1 Sede meus imitadores, assim como eu também sou de Cristo.
ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ।
2 Eu vos louvo, irmãos, de que em tudo vos lembrais de mim, e retendes [minhas] ordens, assim como eu vos entreguei.
ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ।
3 Mas quero que saibais, que a cabeça de todo homem é Cristo; e a cabeça da mulher é o homem; e a cabeça de Cristo é Deus.
ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।
4 Todo homem que ora ou profetiza, tendo [alguma coisa] sobre a cabeça, desonra sua própria cabeça.
ਹਰੇਕ ਆਦਮੀ ਜਿਹੜਾ ਸਿਰ ਢੱਕੇ ਹੋਏ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ।
5 Mas toda mulher que ora ou profetiza com a cabeça descoberta, desonra sua própria cabeça; porque é o mesmo que se a tivesse raspada.
ਪਰ ਹਰੇਕ ਔਰਤ ਜਿਹੜੀ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ, ਜਿਵੇਂ ਉਸ ਦਾ ਸਿਰ ਮੁੰਨਿਆ ਗਿਆ।
6 Porque se a mulher não se cobre, raspe-se também; mas se para a mulher é vergonhoso se cortar ou se raspar, que se cubra.
ਕਿਉਂਕਿ ਜੇ ਔਰਤ ਸਿਰ ਨਾ ਢੱਕੇ ਤਾਂ ਆਪਣੇ ਵਾਲ਼ ਕਟਵਾ ਲਵੇ, ਜੇ ਔਰਤ ਨੂੰ ਵਾਲ਼ ਕਟਵਾਉਣ ਵਿੱਚ ਸ਼ਰਮ ਹੁੰਦੀ ਹੈ ਤਾਂ ਸਿਰ ਨੂੰ ਢੱਕ ਲਵੇ।
7 Porque o homem não deve cobrir a cabeça, pois é a imagem e a glória de Deus; mas a mulher é a glória do homem.
ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ।
8 Porque o homem não provem da mulher, mas sim a mulher do homem.
ਕਿਉਂ ਜੋ ਆਦਮੀ ਔਰਤ ਤੋਂ ਨਹੀਂ ਹੋਇਆ ਪਰ ਔਰਤ ਆਦਮੀ ਤੋਂ ਹੋਈ।
9 Porque também o homem não foi criado por causa da mulher, mas a mulher [foi criada] por causa do homem.
ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ।
10 Portanto a mulher deve ter sobre a cabeça sinal de autoridade, por causa dos anjos.
੧੦ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ।
11 Porém, nem o homem é sem a mulher, nem a mulher sem o homem, no Senhor.
੧੧ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਅਤੇ ਨਾ ਆਦਮੀ ਔਰਤ ਤੋਂ ਅਲੱਗ।
12 Porque assim como a mulher vem do homem, assim também é o homem pela mulher; porém tudo [vem] de Deus.
੧੨ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁਝ ਪਰਮੇਸ਼ੁਰ ਤੋਂ ਹੈ।
13 Julgai-vos entre vós mesmos: é decente que a mulher ore a Deus descoberta?
੧੩ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?
14 Ou não vos ensina a mesma natureza, que ter cabelo longo é desonra para o homem?
੧੪ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ?
15 Mas a mulher ter cabelo longo, lhe é honra, porque os cabelos lhe são dados por cobertura?
੧੫ਪਰੰਤੂ ਜੇ ਔਰਤ ਲੰਮੇ ਵਾਲ਼ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ਼ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ।
16 Porém se alguém parece ser inclinado a disputas, nós não temos tal costume, nem as igrejas de Deus.
੧੬ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ।
17 Mas isto eu vos declaro, que não vos louvo, porque vós vos ajuntais, não para melhor, mas para pior.
੧੭ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ।
18 Porque, em primeiro lugar, eu ouço que, quando vos ajuntais, há divisões entre vós; e em parte eu acredito.
੧੮ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ।
19 Porque é necessário que haja diferenças de opinião entre vós, para que os que são aprovados sejam evidenciados entre vós.
੧੯ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ।
20 Quando, pois, vós vos reunis, não é para comer da ceia do Senhor;
੨੦ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ।
21 Porque cada um, comendo antes, toma sua própria ceia; e um fica com fome, e outro fica bêbado.
੨੧ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਤੇ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ!
22 Por acaso não tendes casas para comer e para beber? Ou desprezais a Igreja de Deus, e envergonhais os que não têm? Que vos direi? Eu vos elogiarei? Nisto eu não [vos] elogio.
੨੨ਭਲਾ, ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ।
23 Porque eu recebi do Senhor o que também vos entreguei; que o Senhor Jesus, na noite em que foi traído, tomou o pão;
੨੩ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ।
24 E tendo dado graças, o partiu, e disse: Tomai, comei; isto é o meu corpo, que é partido por vós; fazei isto em memória de mim.
੨੪ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
25 Semelhantemente também, depois de cear, [tomou] o copo, dizendo: Este copo é o novo Testamento em meu sangue. Fazei isto todas as vezes que [o] beberdes, em memória de mim.
੨੫ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
26 Porque todas as vezes que comerdes deste pão, e beberdes deste copo, anunciai a morte do Senhor, até que ele venha.
੨੬ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ।
27 Portanto quem comer deste pão, ou beber deste copo do Senhor indignamente, será culpado do corpo e do sangue do Senhor.
੨੭ਇਸ ਕਰਕੇ ਜੋ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ।
28 Portanto examine-se cada um a si mesmo, e assim coma deste pão, e beba deste copo.
੨੮ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ।
29 Porque quem come e bebe indignamente, para si mesmo come e bebe condenação, não discernindo o corpo do Senhor.
੨੯ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ।
30 Por esta causa há entre vós muitos fracos e doentes, e muitos que dormem.
੩੦ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ।
31 Porque se nós julgássemos a nós mesmos, não seríamos julgados.
੩੧ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ।
32 Mas quando somos julgados, somos repreendidos pelo Senhor; para que não sejamos condenados com o mundo.
੩੨ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ।
33 Portanto, meus irmãos, quando vos ajuntardes para comer, esperai uns aos outros.
੩੩ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਜੇ ਦੀ ਉਡੀਕ ਕਰੋ।
34 Porém se alguém tiver fome, coma em casa; para que não vos ajunteis para [sofrerdes] julgamento. Quanto às demais coisas, as ordenarei quando vier.
੩੪ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਤਾਂ ਜੋ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਸਜ਼ਾ ਨਾ ਮਿਲੇ ਅਤੇ ਰਹਿੰਦੀਆਂ ਗੱਲਾਂ ਨੂੰ ਜਦੋਂ ਮੈਂ ਆਵਾਂਗਾ ਤਦ ਸੁਧਾਰਾਂਗਾ।

< 1 Coríntios 11 >