< 2 Crônicas 25 >
1 De vinte e cinco anos era Amazias quando começou a reinar, e vinte e nove anos reinou em Jerusalém: o nome de sua mãe foi Jeoadã, de Jerusalém.
੧ਅਮਸਯਾਹ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ
2 Fez ele o que era correto aos olhos do SENHOR ainda que não de coração íntegro.
੨ਅਤੇ ਉਸ ਨੇ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਪਰ ਪੂਰੇ ਦਿਲ ਨਾਲ ਨਹੀਂ।
3 E logo que foi confirmado no reino, matou os seus servos que haviam matado o seu pai, o rei;
੩ਜਦੋਂ ਉਹ ਦਾ ਰਾਜ ਪੱਕਾ ਹੋ ਗਿਆ ਤਾਂ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।
4 Mas não matou aos filhos deles, segundo o que está escrito na lei no livro de Moisés, de onde o SENHOR mandou, dizendo: Não morrerão os pais pelos filhos, nem os filhos pelos pais; mas cada um morrerá por seu pecado.
੪ਪਰ ਉਨ੍ਹਾਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ, ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
5 Juntou logo Amazias a Judá, e com arranjo às famílias pôs-lhes capitães de milhares e comandantes de cem por todo Judá e Benjamim; e tomou-os por lista de vinte anos acima, e foram achados neles trezentos mil escolhidos para sair à guerra, que tinham lança e escudo.
੫ਇਸ ਤੋਂ ਬਿਨ੍ਹਾਂ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਸਾਲਾਂ ਜਾਂ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਤੇ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ਼ ਵਰਤ ਸਕਦੇ ਸਨ
6 E de Israel contratou a dinheiro cem mil homens valentes, por cem talentos de prata.
੬ਅਤੇ ਉਹ ਨੇ ਸੌ ਕਿਨਤਾਰ ਚਾਂਦੀ ਦੇ ਕੇ ਇਸਰਾਏਲੀਆਂ ਵਿੱਚੋਂ ਇੱਕ ਲੱਖ ਸੂਰਬੀਰ ਨੌਕਰ ਰੱਖੇ
7 Mas um homem de Deus veio a ele, dizendo-lhe: Rei, não vá contigo o exército de Israel; porque o SENHOR não é com Israel, nem com todos os filhos de Efraim.
੭ਪਰ ਇੱਕ ਪਰਮੇਸ਼ੁਰ ਦੇ ਜਨ ਨੇ ਉਹ ਦੇ ਕੋਲ ਆਣ ਕੇ ਆਖਿਆ ਕਿ ਹੇ ਪਾਤਸ਼ਾਹ, ਤੁਹਾਡੇ ਨਾਲ ਇਸਰਾਏਲੀਆਂ ਦੀ ਸੈਨਾਂ ਨਾ ਜਾਵੇ ਕਿਉਂ ਜੋ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫ਼ਰਾਈਮ ਵੰਸ਼ ਦੇ ਨਾਲ ਨਹੀਂ ਹੈ
8 Porém se tu vais, se o fazes, e te esforças para lutar, Deus te fará cair diante dos inimigos; porque em Deus está a força, ou para ajudar, ou para derrubar.
੮ਪਰ ਜੇ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਓ ਤੇ ਲੜਾਈ ਲਈ ਤਕੜੇ ਹੋਵੋ। ਯਹੋਵਾਹ ਤੁਹਾਨੂੰ ਵੈਰੀਆਂ ਦੇ ਅੱਗੇ ਢਾਵੇਗਾ ਕਿਉਂ ਜੋ ਪਰਮੇਸ਼ੁਰ ਵਿੱਚ ਉਠਾਉਣ ਤੇ ਢਾਉਣ ਦੀ ਸ਼ਕਤੀ ਹੈ
9 E Amazias disse ao homem de Deus: Que, pois, se fará de cem talentos que dei ao exército de Israel? E o homem de Deus respondeu: Do SENHOR é dar-te muito mais que isto.
੯ਅਮਸਯਾਹ ਨੇ ਪਰਮੇਸ਼ੁਰ ਦੇ ਜਨ ਨੂੰ ਆਖਿਆ, ਪਰ ਸੌ ਕਿਨਤਾਰਾਂ ਲਈ ਜੋ ਮੈਂ ਇਸਰਾਏਲ ਦੀ ਸੈਨਾਂ ਨੂੰ ਦਿੱਤੇ ਅਸੀਂ ਕੀ ਕਰੀਏ? ਉਸ ਪਰਮੇਸ਼ੁਰ ਦੇ ਜਨ ਨੇ ਕਿਹਾ ਕਿ ਯਹੋਵਾਹ ਤੁਹਾਨੂੰ ਉਸ ਨਾਲੋਂ ਬਹੁਤਾ ਦੇ ਸਕਦਾ ਹੈ
10 Então Amazias separou o esquadrão da gente que havia vindo a ele de Efraim, para que se fossem a suas casas: e eles se iraram grandemente contra Judá, e voltaram a suas casas encolerizados.
੧੦ਤਦ ਅਮਸਯਾਹ ਨੇ ਉਸ ਸੈਨਾਂ ਨੂੰ ਜੋ ਇਫ਼ਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਉਹ ਫੇਰ ਆਪਣੇ ਘਰਾਂ ਨੂੰ ਜਾਣ। ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਉਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ
11 Esforçando-se então Amazias, tirou seu povo, e veio ao vale do sal: e feriu dos filhos de Seir dez mil.
੧੧ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਲੂਣ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ਼ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ
12 E os filhos de Judá tomaram vivos outros dez mil, os quais levaram ao cume de um penhasco, e dali os atiraram abaixo, e todos se fizeram em pedaços.
੧੨ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜਿਉਂਦਾ ਫੜ੍ਹ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚੱਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥੱਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ
13 Porém os do esquadrão que Amazias havia despedido, porque não fossem com ele à guerra, derramaram-se sobre as cidades de Judá, desde Samaria até Bete-Horom, e feriram deles três mil, e tomaram um grande despojo.
੧੩ਪਰ ਉਸ ਸੈਨਾਂ ਦੇ ਜੁਆਨ ਜਿਨ੍ਹਾਂ ਨੂੰ ਅਮਸਯਾਹ ਨੇ ਮੋੜ ਭੇਜਿਆ ਸੀ ਕਿ ਉਹ ਦੇ ਨਾਲ ਲੜਾਈ ਵਿੱਚ ਨਾ ਜਾਣ ਸਾਮਰਿਯਾ ਤੋਂ ਬੈਤ-ਹੋਰੋਨ ਤੱਕ ਯਹੂਦਾਹ ਦੇ ਸ਼ਹਿਰਾਂ ਤੇ ਟੁੱਟ ਪਏ ਅਤੇ ਉਨ੍ਹਾਂ ਵਿੱਚੋਂ ਤਿੰਨ ਹਜ਼ਾਰ ਨੂੰ ਮਾਰ ਸੁੱਟਿਆ ਅਤੇ ਬਹੁਤ ਸਾਰਾ ਮਾਲ ਲੁੱਟ ਲੈ ਗਏ।
14 Regressando logo Amasias da matança dos edomitas, trouxe também consigo os deuses dos filhos de Seir, e os pôs para si por deuses, e encurvou-se diante deles, e queimou-lhes incenso.
੧੪ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜ੍ਹਾ ਕੀਤਾ ਕਿ ਉਹ ਉਸ ਦੇ ਦੇਵਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ
15 Acendeu-se, portanto, o furor do SENHOR contra Amasias, e enviou a ele um profeta, que lhe disse: Por que buscaste os deuses de gente estrangeira, que não livraram a seu povo de tuas mãos?
੧੫ਇਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਭੇਜਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦੇਵਤਿਆਂ ਦੇ ਕੋਲੋਂ ਸਲਾਹ ਕਿਉਂ ਲੈਂਦੇ ਹੋ, ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?
16 E falando-lhe o profeta estas coisas, ele lhe respondeu: Puseram a ti por conselheiro do rei? Deixa-te disso: por que queres que te matem? E ao cessar, o profeta disse logo: Eu sei que Deus decidiu destruir-te, porque fizeste isto, e não obedeceste a meu conselho.
੧੬ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ? ਚੁੱਪ ਰਹਿ ਤੂੰ ਕਿਉਂ ਮਾਰ ਖਾਵੇਂ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ।
17 E Amazias rei de Judá, havido seu conselho, enviou a dizer a Joás, filho de Jeoacaz filho de Jeú, rei de Israel: Vem, e vejamo-nos face a face.
੧੭ਤਦ ਯਹੂਦਾਹ ਦੇ ਰਾਜੇ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਰਾਜੇ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ ਸੁਨੇਹਾ ਭੇਜਿਆ ਕਿ ਆ, ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ
18 Então Joás rei de Israel enviou a dizer a Amazias rei de Judá: O cardo que estava no Líbano, enviou ao cedro que estava no Líbano, dizendo: Da tua filha a meu filho por mulher. E eis que os animais selvagens que estavam no Líbano, passaram, e pisotearam o cardo.
੧੮ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ
19 Tu dizes: Eis que feri a Edom; e teu coração se enaltece para gloriar-te: agora fica-te em tua casa; para que te intrometes em mal, para cair tu e Judá contigo?
੧੯ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰੇ ਰਹਿ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?।
20 Mas Amasias não quis ouvir; porque isto era da parte de Deus, que queria os entregar nas mãos de seus inimigos, porquanto haviam buscado os deuses de Edom.
੨੦ਪਰ ਅਮਸਯਾਹ ਨੇ ਧਿਆਨ ਨਾ ਕੀਤਾ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਆਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਨ ਦੇਵੇ ਕਿ ਉਹ ਅਦੋਮ ਦਿਆਂ ਦੇਵਤਿਆਂ ਕੋਲੋਂ ਪੁੱਛ-ਗਿੱਛ ਕਰਦੇ ਸਨ
21 Subiu, pois, Joás rei de Israel, e vieram face a face ele e Amazias rei de Judá, em Bete-Semes, a qual é de Judá.
੨੧ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਹ ਅਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ-ਸਾਹਮਣੇ ਹੋਏ
22 Porém caiu Judá diante de Israel, e fugiu cada um a sua morada.
੨੨ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਹਰੇਕ ਆਪਣੇ ਤੰਬੂ ਨੂੰ ਭੱਜਾ
23 E Joás rei de Israel prendeu em Bete-Semes a Amazias rei de Judá, filho de Joás filho de Jeoacaz, e levou-o a Jerusalém: e derrubou o muro de Jerusalém desde a porta de Efraim até a porta da esquina, quatrocentos côvados.
੨੩ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਯਹੋਆਹਾਜ਼ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ
24 Assim tomou todo o ouro e prata, e todos os vasos que se acharam na casa de Deus em casa de Obede-Edom, e os tesouros da casa do rei, e os filhos dos príncipes, e voltou-se a Samaria.
੨੪ਅਤੇ ਉਸ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਓਬੇਦ-ਅਦੋਮ ਦੇ ਕੋਲੋਂ ਮਿਲੇ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਅਤੇ ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।
25 E viveu Amazias filho de Joás, rei de Judá, quinze anos depois da morte de Joás filho de Jeoacaz rei de Israel.
੨੫ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ
26 Os demais dos feitos de Amazias, primeiros e últimos, não estão escritos no livro dos reis de Judá e de Israel?
੨੬ਅਤੇ ਅਮਸਯਾਹ ਦੇ ਬਾਕੀ ਕੰਮ ਜੋ ਉਸ ਨੇ ਆਦ ਤੋਂ ਅੰਤ ਤੱਕ ਕੀਤੇ ਕੀ ਉਹ ਯਹੂਦਾਹ ਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
27 Desde aquele tempo que Amazias se separou do SENHOR, maquinaram contra ele conspiração em Jerusalém; e havendo ele fugido a Laquis, enviaram atrás ele a Laquis, e ali o mataram;
੨੭ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ
28 E trouxeram-no em cavalos, e sepultaram-no com seus pais na cidade de Judá.
੨੮ਅਤੇ ਉਹ ਉਸ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਯਹੂਦਾਹ ਦੇ ਸ਼ਹਿਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਉਹ ਨੂੰ ਦੱਬਿਆ।