< 2 Samuel 15 >
1 Aconteceu depois disto, que Absalão se fez de carros e cavalos, e cinquenta que corressem diante dele.
੧ਇਸ ਤੋਂ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਆਪਣੇ ਲਈ ਰਥ ਅਤੇ ਘੋੜੇ ਅਤੇ ਆਪਣੇ ਅੱਗੇ ਦੌੜਨ ਲਈ ਪੰਜਾਹ ਅੰਗ ਰੱਖਿਅਕ ਤਿਆਰ ਕੀਤੇ।
2 E levantava-se Absalão de manhã, e punha-se a um lado do caminho da porta; e a qualquer um que tinha pleito e vinha ao rei a juízo, Absalão lhe chamava a si, e dizia-lhe: De que cidade és? E ele respondia: Teu servo é de uma das tribos de Israel.
੨ਅਬਸ਼ਾਲੋਮ ਸਵੇਰੇ ਉੱਠਦੇ ਸਾਰ ਹੀ ਫਾਟਕ ਦੇ ਰਾਹ ਕੋਲ ਖੜ੍ਹਾ ਜੋ ਜਾਂਦਾ ਸੀ ਅਤੇ ਜਦ ਕੋਈ ਫ਼ਰਿਆਦੀ ਰਾਜਾ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਪੁਕਾਰ ਕੇ ਪੁੱਛਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈ? ਜੇਕਰ ਉਹ ਆਖਦਾ, ਤੇਰਾ ਦਾਸ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ।
3 Então Absalão lhe dizia: Olha que tuas palavras são boas e justas: mas não tens quem te ouça pelo rei.
੩ਅਬਸ਼ਾਲੋਮ ਉਹ ਨੂੰ ਆਖਦਾ ਹੁੰਦਾ ਸੀ, ਵੇਖ, ਤੇਰੀਆਂ ਗੱਲਾਂ ਠੀਕ ਅਤੇ ਸੱਚੀਆਂ ਹਨ ਪਰ ਰਾਜਾ ਦੀ ਵੱਲੋਂ ਅਜਿਹਾ ਕੋਈ ਨਹੀਂ ਜੋ ਤੇਰੀ ਸੁਣੇ।
4 E dizia Absalão: Quem me dera se eu fosse constituído juiz na terra, para que viessem a mim todos os que têm pleito ou negócio, que eu lhes faria justiça!
੪ਫਿਰ ਅਬਸ਼ਾਲੋਮ ਇਹ ਵੀ ਆਖਦਾ ਹੁੰਦਾ ਸੀ, ਜੇਕਰ ਮੈਨੂੰ ਨਿਆਈਂ ਨਿਯੁਕਤ ਕੀਤਾ ਜਾਂਦਾ ਤਾਂ ਜੋ ਕੋਈ ਫ਼ਰਿਆਦੀ ਮੇਰੇ ਕੋਲ ਆਉਂਦਾ ਤਾਂ ਮੈਂ ਜ਼ਰੂਰ ਹੀ ਉਸ ਦਾ ਨਿਆਂ ਕਰਦਾ!
5 E acontecia que, quando alguém se chegava para inclinar-se a ele, ele estendia sua mão, e o tomava, e o beijava.
੫ਅਤੇ ਇਸ ਤਰ੍ਹਾਂ ਹੁੰਦਾ ਸੀ ਕਿ ਜੇਕਰ ਕੋਈ ਅਬਸ਼ਾਲੋਮ ਦੇ ਕੋਲ ਮੱਥਾ ਟੇਕਣ ਲਈ ਆਉਂਦਾ ਸੀ ਤਾਂ ਉਹ ਆਪਣੀਆਂ ਬਾਹਾਂ ਫੈਲਾ ਕੇ ਉਹ ਨੂੰ ਗਲੇ ਲਾ ਕੇ ਚੁੰਮ ਲੈਂਦਾ ਸੀ।
6 E desta maneira fazia com todo Israel que vinha ao rei a juízo: e assim roubava Absalão o coração dos de Israel.
੬ਅਬਸ਼ਾਲੋਮ ਸਾਰੇ ਇਸਰਾਏਲ ਨਾਲ ਜੋ ਰਾਜਾ ਕੋਲ ਫ਼ਰਿਆਦ ਲੈ ਕੇ ਆਉਂਦੇ ਸਨ ਇਸੇ ਤਰ੍ਹਾਂ ਹੀ ਕਰਦਾ ਸੀ। ਇਸ ਤਰ੍ਹਾਂ ਅਬਸ਼ਾਲੋਮ ਨੇ ਇਸਰਾਏਲ ਦੇ ਮਨੁੱਖਾਂ ਦੇ ਮਨ ਜਿੱਤ ਲਏ।
7 E ao fim de quarenta anos aconteceu que Absalão disse ao rei: Eu te rogo me permitas que vá a Hebrom, a pagar meu voto que ei prometido ao SENHOR:
੭ਚਾਰ ਸਾਲ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਰਾਜਾ ਨੂੰ ਆਖਿਆ, ਮੈਨੂੰ ਇਜ਼ਾਜਤ ਦਿਓ ਕਿ ਮੈਂ ਜਾਂਵਾਂ ਤਾਂ ਕਿ ਜੋ ਸੁੱਖਣਾ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ, ਉਸ ਨੂੰ ਹਬਰੋਨ ਵਿੱਚ ਪੂਰੀ ਕਰਾਂ।
8 Porque teu servo fez voto quando estava em Gesur em Síria, dizendo: Se o SENHOR me voltar a Jerusalém, eu servirei ao SENHOR.
੮ਕਿਉਂ ਜੋ ਤੁਹਾਡਾ ਦਾਸ ਜਦ ਅਰਾਮ ਦੇ ਗਸ਼ੂਰ ਵਿੱਚ ਸੀ ਤਾਂ ਇਹ ਸੁੱਖਣਾ ਸੁੱਖੀ ਸੀ ਕਿ ਜੇਕਰ ਯਹੋਵਾਹ ਮੈਨੂੰ ਸੱਚ-ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।
9 E o rei disse: Vai em paz. E ele se levantou, e se foi a Hebrom.
੯ਤਦ ਰਾਜਾ ਨੇ ਉਹ ਨੂੰ ਆਖਿਆ, ਸੁੱਖ ਨਾਲ ਜਾ, ਤਦ ਉਹ ਉੱਠਿਆ ਅਤੇ ਹਬਰੋਨ ਨੂੰ ਤੁਰ ਪਿਆ।
10 Porém enviou Absalão espias por todas as tribos de Israel, dizendo: Quando ouvirdes o som da trombeta, direis: Absalão reina em Hebrom.
੧੦ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਭੇਤੀ ਇਸ ਤਰ੍ਹਾਂ ਅਖਵਾ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਤੁਸੀਂ ਆਖਣਾ, ਅਬਸ਼ਾਲੋਮ ਹਬਰੋਨ ਵਿੱਚ ਰਾਜਾ ਹੈ!
11 E foram com Absalão duzentos homens de Jerusalém por ele convidados, os quais iam em sua ingenuidade, sem saber nada.
੧੧ਅਬਸ਼ਾਲੋਮ ਦੇ ਨਾਲ ਯਰੂਸ਼ਲਮ ਤੋਂ ਦੋ ਸੌ ਮਨੁੱਖ ਤੁਰੇ, ਜੋ ਸੱਦੇ ਗਏ ਸਨ। ਉਹ ਆਪਣੇ ਸਹਿਜ ਸੁਭਾਅ ਤੁਰੇ ਜਾਂਦੇ ਸਨ ਤੇ ਉਨ੍ਹਾਂ ਨੂੰ ਕਿਸੇ ਗੱਲ ਦੀ ਖ਼ਬਰ ਨਹੀਂ ਸੀ।
12 Também enviou Absalão por Aitofel gilonita, do conselho de Davi, a Gilo sua cidade, enquanto fazia seus sacrifícios. E a conspiração veio a ser grande, pois se ia aumentando o povo com Absalão.
੧੨ਅਬਸ਼ਾਲੋਮ ਨੇ ਦਾਊਦ ਦੇ ਮੰਤਰੀ ਗੀਲੋਨੀ ਅਹੀਥੋਫ਼ਲ ਨੂੰ ਉਹ ਦੇ ਸ਼ਹਿਰ ਗਿਲੋਹ ਤੋਂ ਜਿਸ ਵੇਲੇ ਉਹ ਬਲੀ ਚੜ੍ਹਾਉਂਦਾ ਸੀ, ਸੱਦ ਲਿਆ ਅਤੇ ਸਭਾ ਵੱਧਦੀ ਜਾਂਦੀ ਸੀ ਕਿਉਂ ਜੋ ਲੋਕ ਅਬਸ਼ਾਲੋਮ ਨਾਲ ਜੁੜਦੇ ਜਾਂਦੇ ਸਨ।
13 E veio o aviso a Davi, dizendo: O coração de todo Israel segue Absalão.
੧੩ਤਦ ਕਿਸੇ ਨੇ ਦਾਊਦ ਨੂੰ ਆ ਕੇ ਦੱਸਿਆ ਕਿ ਇਸਰਾਏਲ ਦੇ ਮਨੁੱਖਾਂ ਦੇ ਮਨ ਅਬਸ਼ਾਲੋਮ ਦੇ ਪਿੱਛੇ ਲੱਗੇ ਹੋਏ ਹਨ।
14 Então Davi disse a todos os seus servos que estavam com ele em Jerusalém: Levantai-vos, e fujamos, porque não poderemos escapar diante de Absalão; apressai-vos a partir, não seja que se apressando ele nos alcance, e lance o mal sobre nós, e fira a cidade a fio de espada.
੧੪ਸੋ ਦਾਊਦ ਨੇ ਆਪਣੇ ਨਾਲ ਦੇ ਸਾਰੇ ਸੇਵਕਾਂ ਨੂੰ ਜੋ ਯਰੂਸ਼ਲਮ ਵਿੱਚ ਸਨ ਆਖਿਆ, ਉੱਠੋ, ਅਸੀਂ ਭੱਜ ਚੱਲੀਏ, ਨਹੀਂ ਤਾਂ ਅਬਸ਼ਾਲੋਮ ਦੇ ਹੱਥੋਂ ਅਸੀਂ ਨਹੀਂ ਬਚਾਂਗੇ! ਛੇਤੀ ਤੁਰੋ, ਅਜਿਹਾ ਨਾ ਹੋਵੇ ਕਿ ਉਹ ਤੁਰੰਤ ਆ ਕੇ ਸਾਨੂੰ ਫੜ ਲਵੇ ਅਤੇ ਸਾਡੇ ਉੱਤੇ ਬੁਰਿਆਈ ਲਿਆਵੇ ਅਤੇ ਤਲਵਾਰ ਦੀ ਧਾਰ ਨਾਲ ਸ਼ਹਿਰ ਨੂੰ ਨਾਸ ਕਰੇ!
15 E os servos do rei disseram ao rei: Eis que, teus servos estão prontos a tudo que nosso senhor, o rei, decidir fazer.
੧੫ਰਾਜਾ ਦੇ ਸੇਵਕਾਂ ਨੇ ਰਾਜਾ ਨੂੰ ਆਖਿਆ, ਵੇਖੋ, ਤੁਹਾਡੇ ਸੇਵਕ ਜੋ ਕੁਝ ਮਹਾਰਾਜ ਰਾਜਾ ਆਖੇ ਉਹੋ ਕਰਨ ਨੂੰ ਤਿਆਰ ਹਨ।
16 O rei então saiu, com toda sua família depois dele. E deixou o rei dez mulheres concubinas para que guardassem a casa.
੧੬ਤਦ ਰਾਜਾ ਨਿੱਕਲਿਆ ਅਤੇ ਉਹ ਦਾ ਸਾਰਾ ਟੱਬਰ ਉਹ ਦੇ ਪਿੱਛੇ ਗਿਆ ਅਤੇ ਰਾਜਾ ਨੇ ਦਸ ਇਸਤਰੀਆਂ ਨੂੰ ਜੋ ਰਖ਼ੈਲਾਂ ਸਨ, ਪਿੱਛੇ ਛੱਡ ਦਿੱਤਾ ਤਾਂ ਜੋ ਓਹ ਘਰ ਦੀ ਰਾਖੀ ਕਰਨ।
17 Saiu pois o rei com todo o povo que lhe seguia, e pararam-se em um lugar distante.
੧੭ਤਦ ਰਾਜਾ ਨਿੱਕਲਿਆ ਅਤੇ ਸਭ ਲੋਕ ਉਹ ਦੇ ਪਿੱਛੇ-ਪਿੱਛੇ ਗਏ ਅਤੇ ਬੈਤ ਮਰਹਾਕ ਵਿੱਚ ਜਾ ਠਹਿਰੇ,
18 E todos os seus servos passavam a seu lado, com todos os quereteus e peleteus; e todos os giteus, seiscentos homens que haviam vindo a pé desde Gate, iam diante do rei.
੧੮ਅਤੇ ਉਹ ਦੇ ਸਾਰੇ ਸੇਵਕ ਉਹ ਦੇ ਨਾਲ ਪਾਰ ਲੰਘਦੇ ਜਾਂਦੇ ਸਨ ਅਤੇ ਸਭ ਕਰੇਤੀ, ਫਲੇਤੀ ਅਤੇ ਛੇ ਸੌ ਗਿੱਤੀ ਜੁਆਨ ਜੋ ਗਥ ਤੋਂ ਉਹ ਦੇ ਨਾਲ ਆਏ ਸਨ ਰਾਜਾ ਦੇ ਅੱਗੇ-ਅੱਗੇ ਪਾਰ ਲੰਘ ਗਏ।
19 E disse o rei a Itai giteu: Para que vens tu também conosco? Volta, e fica com o rei; porque tu és estrangeiro, e desterrado também de teu lugar.
੧੯ਤਦ ਰਾਜਾ ਨੇ ਗਿੱਤੀ ਇੱਤਈ ਨੂੰ ਆਖਿਆ, ਤੂੰ ਸਾਡੇ ਨਾਲ ਕਿਉਂ ਆਇਆ ਹੈ? ਤੂੰ ਮੁੜ ਜਾ ਅਤੇ ਰਾਜਾ ਨਾਲ ਰਹਿ ਕਿਉਂ ਜੋ ਤੂੰ ਪਰਦੇਸੀ ਹੈਂ ਅਤੇ ਆਪਣੇ ਦੇਸ਼ ਵਿੱਚੋਂ ਕੱਢਿਆ ਹੋਇਆ ਵੀ ਹੈਂ
20 Ontem vieste, e tenho-te de fazer hoje que mudes lugar para ir conosco? Eu vou como vou: tu volta, e faze voltar a teus irmãos: em ti haja misericórdia e verdade.
੨੦ਆਪਣੇ ਸਥਾਨ ਨੂੰ ਮੁੜ ਜਾ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਉੱਧਰ ਲੈ ਕੇ ਫਿਰਾਂ ਕਿਉਂ ਜੋ ਮੇਰੇ ਲਈ ਕੋਈ ਜਗ੍ਹਾ ਨਹੀਂ ਜਿੱਥੇ ਮੈਂ ਜਾਂਵਾਂ? ਸੋ ਤੂੰ ਮੁੜ ਜਾ ਅਤੇ ਆਪਣੇ ਭਰਾਵਾਂ ਨੂੰ ਵੀ ਲੈ ਜਾ ਅਤੇ ਦਯਾ ਅਤੇ ਸਚਿਆਈ ਤੇਰੇ ਨਾਲ ਹੋਵੇ।
21 E respondeu Itai ao rei, dizendo: Vive Deus, e vive meu senhor o rei, que, ou para morte ou para vida, de onde meu senhor o rei estiver, ali estará também teu servo.
੨੧ਤਦ ਇੱਤਈ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਜੀਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਰਾਜਾ ਦੀ ਜਿੰਦ ਦੀ ਸਹੁੰ ਜਿੱਥੇ ਕਿਤੇ ਮੇਰਾ ਰਾਜਾ ਜਾਵੇ, ਭਾਵੇਂ ਮਰਿਆ ਹੋਵੇ ਭਾਵੇਂ ਜੀਉਂਦਾ ਉੱਥੇ ਤੁਹਾਡਾ ਦਾਸ ਵੀ ਜ਼ਰੂਰ ਨਾਲ ਜਾਵੇਗਾ।
22 Então Davi disse a Itai: Vem, pois, e passa. E passou Itai giteu, e todos os seus homens, e toda sua família.
੨੨ਤਦ ਦਾਊਦ ਨੇ ਇੱਤਈ ਨੂੰ ਆਖਿਆ, ਚੱਲ ਪਾਰ ਲੰਘ, ਅਤੇ ਇੱਤਈ ਗਿੱਤੀ ਅਤੇ ਉਸ ਦੇ ਸਾਰੇ ਲੋਕ, ਸਭ ਬੱਚੇ ਜੋ ਉਸ ਦੇ ਨਾਲ ਸਨ, ਪਾਰ ਲੰਘ ਗਏ।
23 E toda aquela terra chorou em alta voz; passou, logo, toda a gente o ribeiro de Cedrom; também passou o rei, e todo aquele povo passou, ao caminho que vai ao deserto.
੨੩ਅਤੇ ਸਾਰਾ ਦੇਸ਼ ਭੁੱਬਾਂ ਮਾਰ-ਮਾਰ ਕੇ ਰੋਇਆ ਅਤੇ ਸਭ ਲੋਕ ਪਾਰ ਹੋ ਗਏ ਅਤੇ ਰਾਜਾ ਆਪ ਵੀ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਸਭ ਲੋਕ ਪਾਰ ਲੰਘ ਕੇ ਉਜਾੜ ਦੇ ਰਾਹ ਚੱਲ ਪਏ।
24 E eis que, também ia Zadoque, e com ele todos os levitas que levavam a arca do pacto de Deus; e assentaram a arca do pacto de Deus. E subiu Abiatar depois que acabou de sair da cidade todo aquele povo.
੨੪ਵੇਖੋ, ਸਾਦੋਕ ਵੀ ਅਤੇ ਸਾਰੇ ਲੇਵੀ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੇ ਹੋਏ ਉਹ ਦੇ ਨਾਲ ਸਨ, ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਰੱਖ ਦਿੱਤਾ ਅਤੇ ਅਬਯਾਥਾਰ ਨੇ ਭੇਂਟ ਚੜਾਈ ਜਦ ਤੱਕ ਕਿ ਸਾਰੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਆ ਗਏ।
25 Porém disse o rei a Zadoque: Volta a arca de Deus à cidade; que se eu achar favor aos olhos do SENHOR, ele me voltará, e me fará ver a ela e a seu tabernáculo:
੨੫ਤਦ ਰਾਜੇ ਨੇ ਸਾਦੋਕ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਓ। ਜੇਕਰ ਯਹੋਵਾਹ ਵੱਲੋਂ ਮੇਰੇ ਉੱਤੇ ਕਿਰਪਾ ਹੋਈ ਤਾਂ ਉਹ ਮੈਨੂੰ ਮੋੜ ਲਿਆਵੇਗਾ ਅਤੇ ਉਹ ਦੇ ਸਥਾਨ ਦੇ ਦਰਸ਼ਣ ਮੈਨੂੰ ਫਿਰ ਕਰਾਵੇਗਾ।
26 E se disser: Não me agradas: aqui estou, faça de mim o que bem lhe parecer.
੨੬ਪਰ ਜੇ ਉਹ ਆਖੇ ਕਿ ਮੈਂ ਹੁਣ ਤੇਰੇ ਤੋਂ ਪ੍ਰਸੰਨ ਨਹੀਂ ਹਾਂ ਤਾਂ ਮੈਂ ਹਾਜ਼ਰ ਹਾਂ! ਜੋ ਕੁਝ ਉਸ ਦੀ ਨਿਗਾਹ ਵਿੱਚ ਚੰਗਾ ਹੈ, ਸੋ ਮੇਰੇ ਨਾਲ ਕਰੇ।
27 Disse ainda o rei a Zadoque sacerdote: Não és tu vidente? Volta-te em paz à cidade; e convosco vossos dois filhos, teu filho Aimaás, e Jônatas filho de Abiatar.
੨੭ਰਾਜੇ ਨੇ ਸਾਦੋਕ ਜਾਜਕ ਨੂੰ ਫਿਰ ਆਖਿਆ, ਭਲਾ, ਤੂੰ ਦਰਸ਼ੀ ਨਹੀਂ? ਸ਼ਹਿਰ ਨੂੰ ਸ਼ਾਂਤੀ ਨਾਲ ਮੁੜ ਜਾ ਅਤੇ ਤੇਰੇ ਦੋਵੇਂ ਪੁੱਤਰ, ਅਹੀਮਅਸ ਜੋ ਤੇਰਾ ਪੁੱਤਰ ਹੈ ਅਤੇ ਯੋਨਾਥਾਨ ਜੋ ਅਬਯਾਥਾਰ ਦਾ ਪੁੱਤਰ ਹੈ, ਮੁੜ ਜਾਣ।
28 Olhai que eu me deterei nos campos do deserto, até que venha resposta de vós que me dê aviso.
੨੮ਵੇਖ, ਮੈਂ ਉਸ ਜੰਗਲ ਦੇ ਘਾਟ ਕੋਲ ਠਹਿਰਾਂਗਾ, ਜਦ ਤੱਕ ਕਿ ਤੁਹਾਡੇ ਵੱਲੋਂ ਕੋਈ ਖ਼ਬਰ ਮੇਰੇ ਕੋਲ ਨਾ ਆਵੇ
29 Então Zadoque e Abiatar trouxeram de volta a arca de Deus a Jerusalém; e estiveram ali.
੨੯ਸੋ ਸਾਦੋਕ ਅਤੇ ਅਬਯਾਥਾਰ ਪਰਮੇਸ਼ੁਰ ਦਾ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ।
30 E Davi subiu o monte das Oliveiras; e subiu chorando, levando a cabeça coberta, e os pés descalços. Também todo aquele povo que tinha consigo cobriu cada um sua cabeça, e subiram chorando assim como subiam.
੩੦ਦਾਊਦ ਜ਼ੈਤੂਨ ਦੇ ਪਰਬਤ ਨੂੰ ਚੜ੍ਹ ਗਿਆ ਅਤੇ ਚੜ੍ਹਦਾ ਹੋਇਆ ਰਾਹ ਵਿੱਚ ਰੋਂਦਾ ਜਾਂਦਾ ਸੀ, ਉਸਦਾ ਸਿਰ ਢੱਕਿਆ ਹੋਇਆ ਅਤੇ ਉਹ ਪੈਰੋਂ ਨੰਗਾ ਸੀ। ਉਸ ਦੇ ਨਾਲ ਦੇ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕ ਲਏ ਅਤੇ ਚੜ੍ਹਦੇ ਹੋਏ ਰਾਹ ਵਿੱਚ ਰੋਂਦੇ ਜਾਂਦੇ ਸਨ।
31 E deram aviso a Davi, dizendo: Aitofel está entre os que conspiraram com Absalão. Então disse Davi: Torna loucura agora, ó SENHOR, o conselho de Aitofel.
੩੧ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ।
32 E quando Davi chegou ao cume do monte para adorar ali a Deus, eis que Husai arquita que lhe saiu ao encontro, trazendo rasgada sua roupa, e terra sobre sua cabeça.
੩੨ਫਿਰ ਜਦ ਦਾਊਦ ਉਸ ਪਰਬਤ ਦੀ ਟੀਸੀ ਉੱਤੇ ਪਹੁੰਚਿਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ ਸੀ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਨੂੰ ਮਿਲਣ ਲਈ ਆਇਆ।
33 E disse-lhe Davi: Se passares comigo, tu me serás prejudicial;
੩੩ਤਦ ਦਾਊਦ ਨੇ ਉਹ ਨੂੰ ਆਖਿਆ, ਜੇਕਰ ਤੂੰ ਮੇਰੇ ਨਾਲ ਚੱਲੇਂਗਾ ਤਾਂ ਤੂੰ ਮੇਰੇ ਲਈ ਬੋਝ ਹੋਵੇਂਗਾ,
34 Mas se voltares à cidade, e disseres a Absalão: Rei, eu serei teu servo; como até aqui fui servo de teu pai, assim serei agora servo teu, então tu me dissiparás o conselho de Aitofel.
੩੪ਪਰ ਜੇਕਰ ਤੂੰ ਸ਼ਹਿਰ ਵਿੱਚ ਮੁੜ ਜਾਵੇਂ ਅਤੇ ਅਬਸ਼ਾਲੋਮ ਨੂੰ ਆਖੇ, ਹੇ ਰਾਜਾ, ਮੈਂ ਤੁਹਾਡਾ ਹਾਂ। ਜਿਵੇਂ ਮੈਂ ਤੁਹਾਡੇ ਪਿਤਾ ਦਾ ਸੇਵਕ ਸੀ, ਉਸੇ ਤਰ੍ਹਾਂ ਹੁਣ ਤੁਹਾਡਾ ਸੇਵਕ ਹਾਂ, ਤਦ ਤੂੰ ਮੇਰੇ ਲਈ ਅਹੀਥੋਫ਼ਲ ਦੀ ਸਲਾਹ ਨੂੰ ਨਿਸਫਲ ਕਰ ਸਕਦਾ ਹੈਂ।
35 Não estarão ali contigo Zadoque e Abiatar sacerdotes? Portanto, tudo o que ouvires na casa do rei, darás aviso disso a Zadoque e a Abiatar sacerdotes.
੩੫ਭਲਾ, ਤੇਰੇ ਨਾਲ ਸਾਦੋਕ ਅਤੇ ਅਬਯਾਥਾਰ ਦੋਵੇਂ ਜਾਜਕ ਨਹੀਂ ਹਨ? ਜੋ ਕੁਝ ਤੂੰ ਰਾਜਾ ਦੇ ਘਰ ਵਿੱਚ ਸੁਣੇਗਾ, ਸੋ ਸਾਦੋਕ ਅਤੇ ਅਬਯਥਾਰ ਜਾਜਕਾਂ ਨੂੰ ਦੱਸ ਦੇਵੀਂ।
36 E eis que estão com eles seus dois filhos, Aimaás o de Zadoque, e Jônatas o de Abiatar; por meio deles me enviareis aviso de tudo o que ouvirdes.
੩੬ਵੇਖੋ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਵੀ ਹਨ ਅਰਥਾਤ ਸਾਦੋਕ ਦਾ ਪੁੱਤਰ ਅਹੀਮਅਸ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਯੋਨਾਥਾਨ। ਫਿਰ ਜੋ ਕੁਝ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਘੱਲਣਾ।
37 Assim se veio Husai amigo de Davi à cidade; e Absalão entrou em Jerusalém.
੩੭ਸੋ ਹੂਸ਼ਈ, ਦਾਊਦ ਦਾ ਮਿੱਤਰ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਯਰੂਸ਼ਲਮ ਸ਼ਹਿਰ ਵਿੱਚ ਆ ਪਹੁੰਚਿਆ।