< Ezequiel 45 >
1 E quando repartirdes por sortes a terra em herança, proporcionareis uma oferta ao SENHOR: um lugar santo na terra; o comprimento será de vinte e cinco mil canas, e a largura de dez mil; este será santificado em todo o seu contorno ao redor.
੧ਜਦੋਂ ਤੁਸੀਂ ਪਰਚੀਆਂ ਪਾ ਕੇ ਦੇਸ ਨੂੰ ਵਿਰਸੇ ਦੇ ਲਈ ਵੰਡੋ, ਤਾਂ ਉਸ ਦੇਸ ਵਿੱਚੋਂ ਇੱਕ ਪਵਿੱਤਰ ਭਾਗ ਯਹੋਵਾਹ ਲਈ ਭੇਟ ਚੜ੍ਹਾਉਣਾ। ਉਹ ਦੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਕਾਨੇ ਹੋਵੇਗੀ ਅਤੇ ਉਹ ਆਪਣੇ ਆਲੇ-ਦੁਆਲੇ ਦੀਆਂ ਸਾਰੀਆਂ ਹੱਦਾਂ ਵਿੱਚ ਪਵਿੱਤਰ ਹੋਵੇਗਾ।
2 Deste [terreno] serão para o santuário quinhentas [canas] de comprimento, e quinhentas de largura, em quadrado ao redor; terá cinquenta côvados ao redor para seus espaços abertos.
੨ਉਸ ਵਿੱਚੋਂ ਇੱਕ ਟੁੱਕੜਾ ਜਿਸ ਦੀ ਲੰਬਾਈ ਪੰਜ ਸੌ ਅਤੇ ਚੌੜਾਈ ਪੰਜ ਸੌ, ਜੋ ਚਾਰੋਂ ਪਾਸੇ ਚੌਰਸ ਹੈ ਪਵਿੱਤਰ ਸਥਾਨ ਲਈ ਹੋਵੇਗੀ ਅਤੇ ਉਹ ਦੀ ਸ਼ਾਮਲਾਟ ਲਈ ਚਾਰੇ ਪਾਸੇ ਪੰਜਾਹ-ਪੰਜਾਹ ਹੱਥ ਦੀ ਚੌੜਾਈ ਹੋਵੇਗੀ।
3 E desta medida medirás o comprimento de vinte e cinco mil [côvados], e a largura de dez mil; e ali estará o santuário, [e] o lugar santíssimo.
੩ਤੂੰ ਇਸ ਮਿਣਤੀ ਦੀ ਪੱਚੀ ਹਜ਼ਾਰ ਦੀ ਲੰਬਾਈ ਅਤੇ ਦਸ ਹਜ਼ਾਰ ਚੌੜਾਈ ਮਿਣੇਗਾ ਅਤੇ ਉਸ ਵਿੱਚ ਪਵਿੱਤਰ ਸਥਾਨ ਹੋਵੇਂਗਾ ਜੋ ਅੱਤ ਪਵਿੱਤਰ ਹੈ।
4 Este será o lugar santo da terra. Eles será para os sacerdotes que trabalham no santuário, que se achegam para servir ao SENHOR; e lhes servirá de lugar para casas, e de lugar santo para o santuário.
੪ਦੇਸ ਦਾ ਇਹ ਪਵਿੱਤਰ ਭਾਗ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜੋ ਪਵਿੱਤਰ ਸਥਾਨ ਦੇ ਸੇਵਾਦਾਰ ਹਨ ਅਤੇ ਯਹੋਵਾਹ ਦੇ ਨੇੜੇ ਸੇਵਾ ਕਰਨ ਲਈ ਆਉਂਦੇ ਹਨ। ਇਹ ਥਾਂ ਉਹਨਾਂ ਦੇ ਘਰਾਂ ਲਈ ਹੋਵੇਗਾ ਅਤੇ ਪਵਿੱਤਰ ਸਥਾਨ ਲਈ ਪਵਿੱਤਰ ਥਾਂ ਹੋਵੇਗਾ।
5 E os levitas trabalhadores do templo terão como propriedade [uma área de] vinte e cinco mil [côvados] de comprimento, e dez mil de largura, com vinte câmaras.
੫ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਲੇਵੀਆਂ ਲਈ ਹੋਵੇਗਾ, ਜਿਹੜੇ ਭਵਨ ਦੇ ਸੇਵਾਦਾਰ ਹਨ।
6 E [para] propriedade da cidade dareis cinco mil [canas] de largura e vinte e cinco mil de comprimento, em frente da oferta para o santuário; [esta] será para toda a casa de Israel.
੬ਤੁਸੀਂ ਸ਼ਹਿਰ ਦਾ ਭਾਗ ਪੰਜ ਹਜ਼ਾਰ ਚੌੜਾ ਅਤੇ ਪੱਚੀ ਹਜ਼ਾਰ ਲੰਮਾ ਪਵਿੱਤਰ ਸਥਾਨ ਦੇ ਭੇਟਾਂ ਵਾਲੇ ਭਾਗ ਦੇ ਨੇੜੇ ਦੇਣਾ, ਇਹ ਸਾਰਾ ਇਸਰਾਏਲ ਦੇ ਘਰਾਣੇ ਦੇ ਲਈ ਹੋਵੇਗਾ।
7 E o príncipe terá [sua parte] de um lado e do outro da oferta ao santuário e da propriedade da cidade, diante da oferta para o santuário, e diante da propriedade da cidade, desde o canto ocidental para o ocidente, e desde o canto oriental para o oriente; e será o comprimento, em frente de uma das partes, desde o limite ocidental até o limite oriental.
੭ਪਵਿੱਤਰ ਭੇਟਾਂ ਵਾਲੇ ਭਾਗ ਦੀ ਅਤੇ ਸ਼ਹਿਰ ਦੇ ਭਾਗ ਦੇ ਦੋਵੇਂ ਪਾਸੇ ਪਵਿੱਤਰ ਭੇਟਾਂ ਵਾਲੇ ਭਾਗ ਦੇ ਸਾਹਮਣੇ ਸ਼ਹਿਰ ਦੇ ਭਾਗ ਦੇ ਸਾਹਮਣੇ ਪੱਛਮੀ ਕੋਨਾ ਪੱਛਮ ਦੀ ਵੱਲ ਅਤੇ ਪੂਰਬੀ ਕੋਨਾ ਪੂਰਬ ਦੀ ਵੱਲ ਰਾਜਕੁਮਾਰ ਲਈ ਹੋਵੇਗਾ ਅਤੇ ਲੰਬਾਈ ਵਿੱਚ ਪੱਛਮੀ ਹੱਦ ਤੋਂ ਪੂਰਬੀ ਹੱਦ ਤੱਕ ਉਹਨਾਂ ਭਾਗਾਂ ਵਿੱਚੋਂ ਇੱਕ ਦੇ ਸਾਹਮਣੇ ਹੋਵੇਗਾ।
8 Esta terra será sua propriedade em Israel, e meus príncipes nunca mais oprimirão a meu povo; ao invés disso entregarão a terra para a casa de Israel, conforme suas tribos.
੮ਇਸਰਾਏਲ ਦੇ ਵਿੱਚ ਦੇਸ ਵਿੱਚੋਂ ਉਸ ਦਾ ਇਹੀ ਭਾਗ ਹੋਵੇਗਾ ਅਤੇ ਮੇਰੇ ਰਾਜਕੁਮਾਰ ਫੇਰ ਮੇਰੇ ਲੋਕਾਂ ਤੇ ਅੱਤਿਆਚਾਰ ਨਾ ਕਰਨਗੇ ਅਤੇ ਦੇਸ ਨੂੰ ਇਸਰਾਏਲ ਦੇ ਘਰਾਣੇ ਵਿੱਚ ਉਹਨਾਂ ਦੇ ਗੋਤਾਂ ਦੇ ਅਨੁਸਾਰ ਵੰਡਣਗੇ।
9 Assim diz o Senhor DEUS: Já basta, ó príncipes de Israel! Acabai a violência e a assolação; fazei juízo e justiça; tirai vossas imposições de meu povo, diz o Senhor DEUS.
੯ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਰਾਜਕੁਮਾਰੋ, ਤੁਹਾਡੇ ਲਈ ਇਹੀ ਬਹੁਤਾ ਹੈ। ਅੱਤਿਆਚਾਰ ਅਤੇ ਲੁੱਟ ਮਾਰ ਨੂੰ ਬੰਦ ਕਰੋ। ਨਿਆਂ ਅਤੇ ਧਰਮ ਦੀ ਵਰਤੋਂ ਕਰੋ ਅਤੇ ਮੇਰੀ ਪਰਜਾ ਤੋਂ ਆਪਣੇ ਜ਼ੋਰ ਤੇ ਧੱਕੇ ਨੂੰ ਬੰਦ ਕਰੋ, ਪ੍ਰਭੂ ਯਹੋਵਾਹ ਦਾ ਵਾਕ ਹੈ।
10 Tereis balanças justas, efa justo, e bato justo.
੧੦ਤੁਸੀਂ ਧਰਮ ਦੀ ਤੱਕੜੀ ਅਤੇ ਧਰਮ ਦਾ ਏਫਾਹ ਅਤੇ ਧਰਮ ਦਾ ਬਥ ਰੱਖਿਆ ਕਰੋ।
11 O efa e o bato serão de uma mesma medida; que o bato contenha a décima parte de um ômer, e o efa a décima parte de um ômer; a medida deles será conforme o ômer.
੧੧ਏਫਾਹ ਅਤੇ ਬਥ ਦੇ ਤੋਲ ਇੱਕੋ ਜਿੰਨੇ ਹੋਣ, ਤਾਂ ਜੋ ਬਥ ਵਿੱਚ ਹੋਮਰ ਦਾ ਦਸਵਾਂ ਭਾਗ ਹੋਵੇ ਅਤੇ ਏਫਾਹ ਵੀ ਹੋਮਰ ਦਾ ਦਸਵਾਂ ਭਾਗ ਹੋਵੇ, ਉਸ ਦਾ ਤੋਲ ਹੋਮਰ ਦੇ ਅਨੁਸਾਰ ਹੋਵੇ।
12 E o siclo [será] de vinte geras: vinte siclos, mais vinte e cinco siclos, mais quinze siclos, vos serão uma mina.
੧੨ਸ਼ਕਲ ਵੀਹ ਗੇਰਾਹ ਦਾ ਹੋਵੇ ਅਤੇ ਵੀਹ ਸ਼ਕਲ, ਪੱਚੀ ਸ਼ਕਲ, ਪੰਦਰਾਂ ਸ਼ਕਲ ਦਾ ਤੁਹਾਡਾ ਮਾਨਹ ਹੋਵੇਗਾ।
13 Esta será a oferta que oferecereis: a sexta parte de um efa de ômer do trigo; também dareis a sexta parte de um efa de ômer da cevada.
੧੩ਭੇਟਾਂ ਜਿਹੜੀ ਤੁਸੀਂ ਚੜ੍ਹਾਓਗੇ ਉਹ ਇਹ ਹੈ - ਕਣਕ ਦੇ ਹੋਮਰ ਵਿੱਚੋਂ ਏਫਾਹ ਦਾ ਛੇਵਾਂ ਭਾਗ ਅਤੇ ਜੌਂ ਦੇ ਹੋਮਰ ਵਿੱਚੋਂ ਏਫਾਹ ਦਾ ਛੇਵਾਂ ਭਾਗ ਦੇਣਾ।
14 E quanto ao estatuto do azeite, [oferecereis] um bato de azeite, (o bato que é a décima parte de um coro, [que] é um ômer de dez batos; porque dez batos são um ômer).
੧੪ਤੇਲ ਅਰਥਾਤ ਤੇਲ ਦੇ ਬਥ ਦੇ ਬਾਰੇ ਇਹ ਬਿਧੀ ਹੈ ਕਿ ਤੁਸੀਂ ਕੋਰ ਵਿੱਚੋਂ ਜਿਹੜਾ ਦਸ ਬਥ ਦਾ ਹੋਮਰ ਹੈ, ਇੱਕ ਬਥ ਦਾ ਦਸਵਾਂ ਭਾਗ ਦੇਣਾ, ਕਿਉਂ ਜੋ ਹੋਮਰ ਵਿੱਚ ਦਸ ਬਥ ਹਨ।
15 E uma cordeira de cada duzentas do rebanho, da terra mais regada de Israel, para oferta de alimento, para holocausto e para oferta de gratidão, a fim de fazer expiação por eles, diz o Senhor DEUS.
੧੫ਇੱਜੜ ਵਿੱਚੋਂ ਹਰ ਦੇ ਸੌਦੇ ਪਿੱਛੇ ਇਸਰਾਏਲ ਦੀ ਹਰੀ ਭਰੀ ਜੂਹ ਦਾ ਇੱਕ ਦੁੰਬਾ ਮੈਦੇ ਦੀ ਭੇਟ ਲਈ ਅਤੇ ਹੋਮ ਦੀ ਬਲੀ ਅਤੇ ਸੁੱਖ ਦੀ ਭੇਟ ਦੇ ਲਈ, ਤਾਂ ਜੋ ਉਹਨਾਂ ਦੇ ਲਈ ਪ੍ਰਾਸਚਿਤ ਹੋਵੇ, ਪ੍ਰਭੂ ਯਹੋਵਾਹ ਦਾ ਵਾਕ ਹੈ।
16 Todo o povo desta terra terá que dar esta oferta para o príncipe de Israel.
੧੬ਦੇਸ ਦੇ ਸਾਰੇ ਲੋਕ ਉਸ ਰਾਜਕੁਮਾਰ ਦੇ ਲਈ ਜਿਹੜਾ ਇਸਰਾਏਲ ਵਿੱਚ ਹੈ ਇਹੀ ਭੇਟਾਂ ਦੇਣਗੇ।
17 E o príncipe terá que dar os holocaustos, as ofertas de alimento, e as ofertas de bebidas, nas solenidades, nas luas novas, nos sábados, e em todas as festas da casa de Israel; ele fará a expiação pelo pecado, a oferta de alimento, o holocausto, e as ofertas de gratidão, para fazer expiação pela casa de Israel.
੧੭ਰਾਜਕੁਮਾਰ ਹੋਮ ਦੀ ਬਲੀ, ਮੈਦੇ ਦੀ ਭੇਟ, ਪੀਣ ਦੀ ਭੇਟ, ਨਵੇਂ ਚੰਦ ਦੇ ਪਰਬਾਂ ਵਿੱਚ, ਸਬਤਾਂ ਵਿੱਚ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਠਹਿਰਾਏ ਹੋਏ ਪਰਬਾਂ ਉੱਤੇ ਦੇਵੇਗਾ। ਉਹ ਪਾਪ ਬਲੀ, ਮੈਦੇ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ ਦੀ ਭੇਟ ਇਸਰਾਏਲ ਦੇ ਘਰਾਣੇ ਦੇ ਪ੍ਰਾਸਚਿਤ ਲਈ ਦੇਵੇਗਾ।
18 Assim diz o Senhor DEUS: Ao primeiro [mês], ao primeiro [dia] do mês, tomarás um bezerro sem defeito filho de vaca, e purificarás o santuário.
੧੮ਪ੍ਰਭੂ ਯਹੋਵਾਹ ਇਹ ਆਖਦਾ ਹੈ, ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਤੂੰ ਇੱਕ ਦੋਸ਼ ਰਹਿਤ ਵੱਛਾ ਲੈਣਾ ਅਤੇ ਪਵਿੱਤਰ ਸਥਾਨ ਨੂੰ ਸਾਫ਼ ਕਰਨਾ।
19 E o sacerdote tomará do sangue do sacrifício pela expiação, e porá [dele] sobre os umbrais da casa, e sobre as quatro pontas da aresta do altar, e sobre os umbrais da porta do pátio interno.
੧੯ਜਾਜਕ ਪਾਪ ਬਲੀ ਦੇ ਵੱਛੇ ਦਾ ਲਹੂ ਲਵੇਗਾ ਅਤੇ ਉਹ ਦੇ ਵਿੱਚੋਂ ਕੁਝ ਭਵਨ ਦੀਆਂ ਚੁਗਾਠਾਂ ਤੇ ਅਤੇ ਜਗਵੇਦੀ ਦੀ ਕੁਰਸੀ ਦੇ ਚਾਰੇ ਕੋਨਿਆਂ ਤੇ ਅਤੇ ਅੰਦਰਲੇ ਵੇਹੜੇ ਦੇ ਫਾਟਕਾਂ ਦੀਆਂ ਚੁਗਾਠਾਂ ਤੇ ਲਾਵੇਗਾ।
20 Assim também farás no sétimo [dia] do mês pelos que pecaram sem intenção ou por ignorância; assim expiarás a casa.
੨੦ਤੂੰ ਮਹੀਨੇ ਦੀ ਸੱਤ ਤਾਰੀਖ਼ ਨੂੰ ਹਰੇਕ ਦੇ ਲਈ ਜਿਹੜਾ ਭੁੱਲ ਕਰੇ ਅਤੇ ਉਸ ਦੇ ਲਈ ਵੀ ਜਿਹੜਾ ਅਣਜਾਣ ਹੈ, ਅਜਿਹਾ ਹੀ ਕਰੇਂਗਾ, ਇਸੇ ਪ੍ਰਕਾਰ ਤੁਸੀਂ ਭਵਨ ਦਾ ਪ੍ਰਾਸਚਿਤ ਕਰੋਗੇ।
21 No primeiro [mês], aos catorze dias do mês, tereis a páscoa, festa de sete dias; será comido pão sem fermento.
੨੧ਤੁਸੀਂ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਦਾ ਪਰਬ ਮਨਾਉਣਾ, ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਪਤੀਰੀ ਰੋਟੀ ਖਾਧੀ ਜਾਵੇਗੀ।
22 E no mesmo dia o príncipe preparará por si e por todo o povo desta terra um bezerro de expiação pelo pecado.
੨੨ਉਸੇ ਦਿਨ ਰਾਜਕੁਮਾਰ ਆਪਣੇ ਲਈ ਅਤੇ ਦੇਸ ਦੇ ਸਾਰੇ ਲੋਕਾਂ ਲਈ ਪਾਪ ਬਲੀ ਦੇ ਲਈ ਇੱਕ ਵੱਛਾ ਤਿਆਰ ਕਰ ਰੱਖੇਗਾ।
23 E nos sete dias da festa ele preparará um holocausto ao SENHOR: sete bezerros e sete carneiros sem defeito, cada dia dos sete dias; e um bode como expiação pelo pecado a cada dia.
੨੩ਪਰਬ ਦੇ ਸੱਤ ਦਿਨਾਂ ਵਿੱਚ ਉਹ ਹਰ ਦਿਨ ਅਥਵਾ ਸੱਤ ਦਿਨਾਂ ਤੱਕ ਸੱਤ ਦੋਸ਼ ਰਹਿਤ ਵੱਛੇ ਅਤੇ ਸੱਤ ਦੋਸ਼ ਰਹਿਤ ਮੇਂਢੇ ਲਿਆਵੇਗਾ, ਤਾਂ ਜੋ ਯਹੋਵਾਹ ਦੇ ਲਈ ਹੋਮ ਦੀ ਬਲੀ ਕੀਤੀ ਜਾਵੇ ਅਤੇ ਹਰ ਦਿਨ ਪਾਪ ਬਲੀ ਦੇ ਲਈ ਇੱਕ ਬੱਕਰਾ।
24 Também preparará uma oferta de alimento: um efa para cada bezerro, e um efa para cada carneiro; e um him de azeite para cada efa.
੨੪ਉਹ ਹਰੇਕ ਵੱਛੇ ਦੇ ਲਈ ਇੱਕ ਏਫਾਹ ਭਰ ਮੈਦੇ ਦੀ ਭੇਟ ਅਤੇ ਹਰੇਕ ਮੇਂਢੇ ਲਈ ਇੱਕ ਏਫਾਹ ਅਤੇ ਪ੍ਰਤੀ ਏਫ਼ਾਹ ਇੱਕ ਹੀਨ ਤੇਲ ਤਿਆਰ ਕਰੇਗਾ।
25 No sétimo [mês], aos quinze dias do mês, na festa, ele fará o mesmo [todos] os sete dias, quanto ao sacrifício pela expiação, ao holocausto, à oferta de alimento, e ao azeite.
੨੫ਸੱਤਵੇਂ ਮਹੀਨੇ ਦੀ ਪੰਦਰਾਂ ਤਾਰੀਖ਼ ਨੂੰ ਵੀ ਉਹ ਪਰਬ ਦੇ ਲਈ ਜਿਵੇਂ ਉਸ ਨੇ ਇਹਨਾਂ ਸੱਤ ਦਿਨਾਂ ਵਿੱਚ ਕੀਤਾ ਸੀ, ਤਿਆਰੀ ਕਰੇਗਾ, ਪਾਪ ਬਲੀ, ਹੋਮ ਦੀ ਭੇਟ, ਮੈਦੇ ਦੀ ਭੇਟ ਅਤੇ ਤੇਲ ਦੇ ਅਨੁਸਾਰ।