< Gênesis 50 >

1 Então se lançou José sobre o rosto de seu pai, e chorou sobre ele, e o beijou.
ਯੂਸੁਫ਼ ਆਪਣੇ ਪਿਤਾ ਦੇ ਮੂੰਹ ਉੱਤੇ ਡਿੱਗ ਕੇ ਰੋਇਆ ਅਤੇ ਉਸ ਨੂੰ ਚੁੰਮਿਆ।
2 E mandou José a seus servos médicos que embalsamassem a seu pai; e os médicos embalsamaram a Israel.
ਫੇਰ ਯੂਸੁਫ਼ ਨੇ ਆਪਣੇ ਸੇਵਕਾਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ, ਕਿ ਉਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਇਸ ਲਈ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ।
3 E cumpriam-lhe quarenta dias, porque assim cumpriam os dias dos embalsamados, e choraram-no os egípcios setenta dias.
ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ।
4 E passados os dias de seu luto, falou José aos da casa de Faraó, dizendo: Se achei agora favor em vossos olhos, vos rogo que faleis aos ouvidos de Faraó, dizendo:
ਅਤੇ ਜਦ ਵਿਰਲਾਪ ਦੇ ਦਿਨ ਬੀਤ ਗਏ, ਤਦ ਯੂਸੁਫ਼ ਨੇ ਫ਼ਿਰਊਨ ਦੇ ਘਰਾਣੇ ਨੂੰ ਇਹ ਗੱਲ ਆਖੀ, ਕਿ ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੈ ਤਾਂ ਮੇਰੀ ਇਹ ਗੱਲ ਫ਼ਿਰਊਨ ਨੂੰ ਬੋਲੋ,
5 Meu pai me fez jurar dizendo: Eis que eu morro; em meu sepulcro que eu cavei para mim na terra de Canaã, ali me sepultarás; rogo, pois, que vá eu agora, e sepultarei a meu pai, e voltarei.
ਮੇਰੇ ਪਿਤਾ ਨੇ ਮੈਥੋਂ ਇਹ ਸਹੁੰ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ, ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ਼ ਵਿੱਚ ਪੁੱਟਿਆ ਸੀ ਦੱਬੀਂ, ਇਸ ਲਈ ਹੁਣ ਮੈਨੂੰ ਉੱਥੇ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਉਣ ਦੀ ਇਜਾਜ਼ਤ ਦੇਵੇ ਅਤੇ ਇਸ ਤੋਂ ਬਾਅਦ ਮੈਂ ਮੁੜ ਆਵਾਂਗਾ।
6 E Faraó disse: Vai, e sepulta a teu pai, como ele te fez jurar.
ਤਦ ਫ਼ਿਰਊਨ ਨੇ ਆਖਿਆ, ਜਾ ਅਤੇ ਆਪਣੇ ਪਿਤਾ ਦੀ ਸਹੁੰ ਦੇ ਅਨੁਸਾਰ ਉਸ ਨੂੰ ਦਫ਼ਨਾ ਦੇ।
7 Então José subiu a sepultar a seu pai; e subiram com ele todos os servos de Faraó, os anciãos de sua casa, e todos os anciãos da terra do Egito.
ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨਾਉਣ ਲਈ ਗਿਆ, ਅਤੇ ਉਸ ਦੇ ਨਾਲ ਫ਼ਿਰਊਨ ਦੇ ਸਾਰੇ ਸੇਵਕ, ਉਸ ਦੇ ਘਰਾਣੇ ਦੇ ਸਾਰੇ ਬਜ਼ੁਰਗ ਅਤੇ ਮਿਸਰ ਦੇਸ਼ ਦੇ ਸਾਰੇ ਬਜ਼ੁਰਗ ਗਏ।
8 E toda a casa de José, e seus irmãos, e a casa de seu pai: somente deixaram na terra de Gósen seus filhos, e suas ovelhas e suas vacas.
ਅਤੇ ਯੂਸੁਫ਼ ਦਾ ਸਾਰਾ ਘਰਾਣਾ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਘਰਾਣਾ ਵੀ ਗਏ, ਸਿਰਫ਼ ਉਨ੍ਹਾਂ ਦੇ ਬੱਚੇ, ਇੱਜੜ ਅਤੇ ਚੌਣੇ ਗੋਸ਼ਨ ਦੇਸ਼ ਵਿੱਚ ਰਹਿ ਗਏ।
9 E subiram também com ele carros e cavaleiros, e fez-se um esquadrão muito grande.
ਉਸ ਦੇ ਨਾਲ ਰਥ ਵੀ ਅਤੇ ਸਵਾਰ ਵੀ ਗਏ ਇਸ ਤਰ੍ਹਾਂ ਵੱਡੀ ਭੀੜ ਹੋ ਗਈ।
10 E chegaram até a eira de Atade, que está à outra parte do Jordão, e lamentaram ali com grande e muito grave lamentação: e José fez a seu pai luto por sete dias.
੧੦ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ।
11 E vendo os moradores da terra, os cananeus, o pranto na eira de Atade, disseram: Pranto grande é este dos egípcios: por isso foi chamado seu nome Abel-Mizraim, que está à outra parte do Jordão.
੧੧ਉਸ ਦੇਸ਼ ਦੇ ਰਹਿਣ ਵਾਲੇ ਕਨਾਨੀਆਂ ਨੇ ਉਸ ਸੋਗ ਨੂੰ ਆਤਾਦ ਦੇ ਪਿੜ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਇਹ ਭਾਰੀ ਸੋਗ ਹੈ ਇਸ ਕਾਰਨ ਉਸ ਦਾ ਨਾਮ ਆਬੇਲ ਮਿਸਰਾਈਮ ਰੱਖਿਆ ਗਿਆ, ਜਿਹੜਾ ਯਰਦਨ ਪਾਰ ਹੈ।
12 Fizeram, pois, seus filhos com ele, segundo lhes havia mandado:
੧੨ਉਸ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ।
13 Pois seus filhos o levaram à terra de Canaã, e o sepultaram na caverna do campo de Macpela, a que havia comprado Abraão com o mesmo campo, para herança de sepultura, de Efrom o heteu, diante de Manre.
੧੩ਉਸ ਦੇ ਪੁੱਤਰ ਉਹ ਨੂੰ ਕਨਾਨ ਦੇਸ਼ ਵਿੱਚ ਲੈ ਗਏ ਅਤੇ ਉਹ ਨੂੰ ਮਕਫ਼ੇਲਾਹ ਦੀ ਪੈਲੀ ਦੀ ਗੁਫ਼ਾ ਵਿੱਚ ਦਫ਼ਨਾਇਆ, ਜਿਸ ਪੈਲੀ ਨੂੰ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਵਿਰਾਸਤ ਲਈ ਮਮਰੇ ਦੇ ਅੱਗੇ ਮੁੱਲ ਲਿਆ ਸੀ।
14 E voltou José ao Egito, ele e seus irmãos, e todos os que subiram com ele a sepultar a seu pai, depois que o sepultou.
੧੪ਉਪਰੰਤ ਯੂਸੁਫ਼ ਆਪ ਅਤੇ ਉਸ ਦੇ ਭਰਾ ਅਤੇ ਸਭ ਜਿਹੜੇ ਉਸ ਦੇ ਨਾਲ ਉਸ ਦੇ ਪਿਤਾ ਨੂੰ ਦੱਬਣ ਲਈ ਗਏ ਸਨ ਉਸ ਦੇ ਪਿਤਾ ਨੂੰ ਦੱਬਣ ਦੇ ਮਗਰੋਂ ਮਿਸਰ ਨੂੰ ਮੁੜ ਆਏ।
15 E vendo os irmãos de José que seu pai era morto, disseram: Talvez José nos odeie, e nos retribua de todo o mal que lhe fizemos.
੧੫ਜਦ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਦ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜ਼ਰੂਰ ਲਵੇਗਾ, ਜਿਹੜੀ ਅਸੀਂ ਉਹ ਦੇ ਨਾਲ ਕੀਤੀ ਸੀ।
16 E enviaram a dizer a José: Teu pai mandou antes de sua morte, dizendo:
੧੬ਉਨ੍ਹਾਂ ਨੇ ਯੂਸੁਫ਼ ਨੂੰ ਇਹ ਸੁਨੇਹਾ ਭੇਜਿਆ, ਕਿ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਇਹ ਆਗਿਆ ਦਿੱਤੀ ਸੀ,
17 Assim direis a José: Rogo-te que perdoes agora a maldade de teus irmãos e seu pecado, porque mal te trataram: portanto agora te rogamos que perdoes a maldade dos servos do Deus de teu pai. E José chorou enquanto falavam.
੧੭ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ।
18 E vieram também seus irmãos, e prostraram-se diante dele, e disseram: Eis-nos aqui por teus servos.
੧੮ਤਦ ਉਸ ਦੇ ਭਰਾ ਵੀ ਉਸ ਦੇ ਅੱਗੇ ਜਾ ਕੇ ਡਿੱਗ ਪਏ ਅਤੇ ਉਨ੍ਹਾਂ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ।
19 E respondeu-lhes José: Não temais: estou eu em lugar de Deus?
੧੯ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?
20 Vós pensastes mal sobre mim, mas Deus o encaminhou para o bem, para fazer o que vemos hoje, para manter em vida muito povo.
੨੦ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ।
21 Agora, pois, não tenhais medo; eu sustentarei a vós e a vossos filhos. Assim os consolou, e lhes falou ao coração.
੨੧ਹੁਣ ਤੁਸੀਂ ਨਾ ਡਰੋ। ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ। ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ।
22 E esteve José no Egito, ele e a casa de seu pai; e viveu José cento dez anos.
੨੨ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਦੇਸ਼ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਸਾਲਾਂ ਤੱਕ ਜੀਉਂਦਾ ਰਿਹਾ।
23 E viu José os filhos de Efraim até a terceira geração: também os filhos de Maquir, filho de Manassés, foram criados sobre os joelhos de José.
੨੩ਯੂਸੁਫ਼ ਨੇ ਇਫ਼ਰਾਈਮ ਦੇ ਪੁੱਤਰਾਂ ਨੂੰ ਤੀਜੀ ਪੀੜ੍ਹੀ ਤੱਕ ਵੇਖਿਆ ਅਤੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੂਸੁਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ।
24 E José disse a seus irmãos: Eu me morro; mas Deus certamente vos visitará, e vos fará subir desta terra à terra que jurou a Abraão, a Isaque, e a Jacó.
੨੪ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ।
25 E fez jurar José aos filhos de Israel, dizendo: Deus certamente vos visitará, e fareis levar daqui meus ossos.
੨੫ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ।
26 E morreu José da idade de cento e dez anos; e embalsamaram-no, e foi posto num caixão no Egito.
੨੬ਯੂਸੁਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖਿਆ ਗਿਆ।

< Gênesis 50 >