< Gênesis 9 >
1 E Deus abençoou Noé e seus filhos, e disse-lhes: Frutificai, e multiplicai, e enchei a terra:
੧ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉ
2 E vosso temor e vosso pavor será sobre todo animal da terra, e sobre toda ave dos céus, em tudo o que se mover na terra, e em todos os peixes do mar: em vossa mão são entregues.
੨ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ।
3 Tudo o que se move e vive vos será para mantimento: assim como os legumes e ervas, vos dei disso tudo.
੩ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ।
4 Porém a carne com sua vida, que é seu sangue, não comereis.
੪ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ।
5 Porque certamente exigirei o sangue de vossas vidas; da mão de todo animal o exigirei, e da mão do ser humano; da mão do homem seu irmão exigirei a vida do ser humano.
੫ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ।
6 O que derramar sangue humano, pelo ser humano seu sangue será derramado; porque à imagem de Deus o ser humano foi feito.
੬ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ।
7 Mas vós frutificai, e multiplicai-vos; procriai abundantemente na terra, e multiplicai-vos nela.
੭ਤੁਸੀਂ ਫਲੋ ਅਤੇ ਵਧੋ ਅਤੇ ਧਰਤੀ ਉੱਤੇ ਆਪਣੀ ਸੰਤਾਨ ਨੂੰ ਪੈਦਾ ਕਰਕੇ ਉਸ ਨੂੰ ਭਰ ਦਿਉ।
8 E falou Deus a Noé e a seus filhos com ele, dizendo:
੮ਪਰਮੇਸ਼ੁਰ ਨੂਹ ਅਤੇ ਉਸ ਦੇ ਪੁੱਤਰਾਂ ਨਾਲ ਬੋਲਿਆ,
9 Eis que eu mesmo estabeleço meu pacto convosco, e com vossa descendência depois de vós;
੯ਮੈਂ, ਵੇਖੋ, ਮੈਂ ਹੀ ਆਪਣਾ ਨੇਮ ਤੁਹਾਡੇ ਨਾਲ ਅਤੇ ਤੁਹਾਡੇ ਬਾਅਦ ਤੁਹਾਡੀ ਅੰਸ ਨਾਲ ਬੰਨ੍ਹਾਂਗਾ,
10 E com toda alma vivente que está convosco, de aves, de animais, e de toda fera da terra que está convosco; desde todos os que saíram da arca até todo animal da terra.
੧੦ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ।
11 Estabelecerei meu pacto convosco, e não será mais exterminada toda carne com águas de dilúvio; nem haverá mais dilúvio para destruir a terra.
੧੧ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ।
12 E disse Deus: Este será o sinal do pacto que estabeleço entre mim e vós e toda alma vivente que está convosco, por tempos perpétuos:
੧੨ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ।
13 Meu arco porei nas nuvens, o qual será por sinal de aliança entre mim e a terra.
੧੩ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ। ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ।
14 E será que quando fizer vir nuvens sobre a terra, se deixará ver então meu arco nas nuvens.
੧੪ਜਦੋਂ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਦ ਇਹ ਸਤਰੰਗੀ ਪੀਂਘ ਬੱਦਲਾਂ ਵਿੱਚ ਵਿਖਾਈ ਦੇਵੇਗੀ।
15 E me lembrarei do meu pacto, que há entre mim e vós e toda alma vivente de toda carne; e não serão mais as águas por dilúvio para destruir toda carne.
੧੫ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ ਕਰੇ।
16 E estará o arco nas nuvens, e o verei para me lembrar do pacto perpétuo entre Deus e toda alma vivente, com toda carne que há sobre a terra.
੧੬ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ।
17 Disse, pois, Deus a Noé: Este será o sinal do pacto que estabeleci entre mim e toda carne que está sobre a terra.
੧੭ਫਿਰ ਪਰਮੇਸ਼ੁਰ ਨੇ ਨੂਹ ਨੂੰ ਕਿਹਾ, ਇਹ ਉਸ ਨੇਮ ਦਾ ਨਿਸ਼ਾਨ ਹੈ ਜੋ ਮੈਂ ਆਪਣੇ ਅਤੇ ਧਰਤੀ ਦੇ ਸਾਰੇ ਪ੍ਰਾਣੀਆਂ ਦੇ ਵਿਚਕਾਰ ਠਹਿਰਾਇਆ ਹੈ।
18 E os filhos de Noé que saíram da arca foram Sem, Cam e Jafé: e Cam é o pai de Canaã.
੧੮ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ।
19 Estes três são os filhos de Noé; e deles foi cheia toda a terra.
੧੯ਇਹ ਨੂਹ ਦੇ ਤਿੰਨ ਪੁੱਤਰ ਸਨ ਅਤੇ ਇਨ੍ਹਾਂ ਤੋਂ ਹੀ ਸਾਰੀ ਧਰਤੀ ਆਬਾਦ ਹੋਈ।
20 E começou Noé a lavrar a terra, e plantou uma vinha;
੨੦ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ।
21 E bebeu do vinho, e se embriagou, e estava descoberto dentro de sua tenda.
੨੧ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ।
22 E Cam, pai de Canaã, viu a nudez de seu pai, e disse-o aos seus dois irmãos do lado de fora.
੨੨ਤਦ ਕਨਾਨ ਦੇ ਪਿਤਾ ਹਾਮ ਨੇ ਆਪਣੇ ਪਿਤਾ ਦਾ ਨੰਗੇਜ਼ ਵੇਖਿਆ ਅਤੇ ਉਸ ਨੇ ਆਪਣੇ ਦੋਹਾਂ ਭਰਾਵਾਂ ਨੂੰ ਜੋ ਬਾਹਰ ਸਨ, ਜਾ ਕੇ ਦੱਸਿਆ।
23 Então Sem e Jafé tomaram a roupa, e a puseram sobre seus próprios ombros, e andando para trás, cobriram a nudez de seu pai tendo seus rostos virados, e assim não viram a nudez de seu pai.
੨੩ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ।
24 E despertou Noé de seu vinho, e soube o que havia feito com ele seu filho o mais jovem;
੨੪ਜਦ ਨੂਹ ਦਾ ਨਸ਼ਾ ਉਤਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਛੋਟੇ ਪੁੱਤਰ ਨੇ ਉਸ ਦੇ ਨਾਲ ਕੀ ਕੀਤਾ ਸੀ।
25 E disse: Maldito seja Canaã; Servo de servos será a seus irmãos.
੨੫ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ। ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ।
26 Disse mais: Bendito o SENHOR o Deus de Sem, E seja-lhe Canaã servo.
੨੬ਉਸ ਨੇ ਇਹ ਵੀ ਆਖਿਆ, ਸ਼ੇਮ ਦਾ ਪਰਮੇਸ਼ੁਰ ਯਹੋਵਾਹ ਧੰਨ ਹੋਵੇ ਅਤੇ ਕਨਾਨ ਸ਼ੇਮ ਦਾ ਦਾਸ ਹੋਵੇ।
27 Engrandeça Deus a Jafé, E habite nas tendas de Sem, E seja-lhe Canaã servo.
੨੭ਪਰਮੇਸ਼ੁਰ ਯਾਫ਼ਥ ਦੀ ਪੀੜ੍ਹੀ ਨੂੰ ਵਧਾਵੇ, ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ।
28 E viveu Noé depois do dilúvio trezentos e cinquenta anos.
੨੮ਪਰਲੋ ਤੋਂ ਬਾਅਦ ਨੂਹ ਤਿੰਨ ਸੌ ਪੰਜਾਹ ਸਾਲਾਂ ਤੱਕ ਜੀਉਂਦਾ ਰਿਹਾ
29 E foram todos os dias de Noé novecentos e cinquenta anos; e morreu.
੨੯ਅਤੇ ਨੂਹ ਦੀ ਸਾਰੀ ਉਮਰ ਨੌ ਸੌ ਪੰਜਾਹ ਸਾਲ ਹੋਈ, ਤਦ ਉਹ ਮਰ ਗਿਆ।