< Josué 14 >

1 Isto, pois, é o que os filhos de Israel tomaram por herança na terra de Canaã, o qual lhes repartiram Eleazar sacerdote, e Josué filho de Num, e os principais dos pais das tribos dos filhos de Israel.
ਇਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ਼ ਵਿੱਚ ਵੰਡੀਆਂ।
2 Por sorte deu-se a eles sua herança, como o SENHOR o havia mandado por Moisés, que desse às nove tribos e à meia tribo.
ਅਤੇ ਗੁਣਿਆਂ ਨਾਲ ਉਹਨਾਂ ਨੂੰ ਮਿਲਖ਼ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਸਾਢੇ ਨੌਂ ਗੋਤਾਂ ਨੂੰ ਹੁਕਮ ਦਿੱਤਾ ਸੀ।
3 Porque às duas tribos, e à meia tribo, lhes havia Moisés dado herança da outra parte do Jordão: mas aos levitas não deu herança entre eles.
ਕਿਉਂ ਜੋ ਮੂਸਾ ਨੇ ਯਰਦਨ ਦੇ ਪਾਰ ਢਾਈ ਗੋਤਾਂ ਨੂੰ ਮਿਲਖ਼ ਦਿੱਤੀ ਪਰ ਉਸ ਨੇ ਲੇਵੀਆਂ ਨੂੰ ਉਹਨਾਂ ਦੇ ਵਿੱਚ ਮਿਲਖ਼ ਨਾ ਦਿੱਤੀ।
4 Porque os filhos de José foram duas tribos, Manassés e Efraim: e não deram parte aos levitas na terra, mas sim cidades em que morassem, com seus campos para seus gados e rebanhos.
ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ, ਮਨੱਸ਼ਹ ਅਤੇ ਇਫ਼ਰਾਈਮ ਅਤੇ ਉਹਨਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਭਾਗ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਹਨਾਂ ਦੇ ਪਸ਼ੂਆਂ ਅਤੇ ਮਾਲ ਲਈ ਸ਼ਾਮਲਾਟ ਦਿੱਤੀ।
5 Da maneira que o SENHOR o havia mandado a Moisés, assim o fizeram os filhos de Israel na repartição da terra.
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਇਸਰਾਏਲੀਆਂ ਨੇ ਕੀਤਾ ਅਤੇ ਦੇਸ ਨੂੰ ਵੰਡ ਲਿਆ।
6 E os filhos de Judá vieram a Josué em Gilgal; e Calebe, filho de Jefoné quenezeu, lhe disse: Tu sabes o que o SENHOR disse a Moisés, homem de Deus, em Cades-Barneia, tocante a mim e a ti.
ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼-ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ।
7 Eu era de idade de quarenta anos, quando Moisés servo do SENHOR me enviou de Cades-Barneia a reconhecer a terra; e eu lhe mencionei o negócio como o tinha em meu coração:
ਮੈਂ ਚਾਲ੍ਹੀ ਸਾਲਾਂ ਦਾ ਸੀ ਜਦ ਯਹੋਵਾਹ ਦੇ ਦਾਸ ਮੂਸਾ ਨੇ ਮੈਨੂੰ ਕਾਦੇਸ਼-ਬਰਨੇਆ ਤੋਂ ਉਸ ਦੇਸ ਦਾ ਖ਼ੋਜ ਕੱਢਣ ਲਈ ਭੇਜਿਆ ਅਤੇ ਜਿਵੇਂ ਮੇਰੇ ਮਨ ਵਿੱਚ ਆਇਆ ਮੈਂ ਉਹ ਖ਼ਬਰ ਉਹ ਨੂੰ ਦਿੱਤੀ।
8 Mas meus irmãos, os que haviam subido comigo, minguaram o coração do povo; porém eu cumpri seguindo ao SENHOR meu Deus.
ਤਦ ਵੀ ਮੇਰੇ ਭਰਾਵਾਂ ਨੇ ਜਿਹੜੇ ਮੇਰੇ ਨਾਲ ਉਤਾਹਾਂ ਗਏ ਲੋਕਾਂ ਦੇ ਦਿਲਾਂ ਨੂੰ ਉਦਾਸ ਕਰ ਦਿੱਤਾ ਪਰ ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ ਲੱਗਾ ਰਿਹਾ।
9 Então Moisés jurou, dizendo: Se a terra que pisou teu pé não for para ti, e para teus filhos em herança perpétua: porquanto cumpriste seguindo ao SENHOR meu Deus.
ਮੂਸਾ ਨੇ ਉਸੇ ਦਿਨ ਇਹ ਸਹੁੰ ਖਾਧੀ ਕਿ ਜ਼ਰੂਰ ਇਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤਰਾਂ ਲਈ ਇਸ ਕਾਰਨ ਸਦਾ ਦੀ ਭਾਗ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ।
10 Agora bem, o SENHOR me fez viver, como ele disse, estes quarenta e cinco anos, desde o tempo que o SENHOR falou estas palavras a Moisés, quando Israel andava pelo deserto: e agora, eis que sou hoje dia de oitenta e cinco anos:
੧੦ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਸਾਲ ਜੀਉਂਦਾ ਰੱਖਿਆ ਹੈ, ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਸਾਲਾਂ ਦਾ ਹਾਂ।
11 Porém ainda hoje estou tão forte como o dia que Moisés me enviou: qual era então minha força, tal é agora, para a guerra, e para sair e para entrar.
੧੧ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ ਜਦ ਮੂਸਾ ਨੇ ਮੈਨੂੰ ਭੇਜਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਉਸੇ ਤਰ੍ਹਾਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।
12 Dá-me, pois, agora este monte, do qual falou o SENHOR aquele dia; porque tu ouviste naquele dia que os anaquins estão ali, e grandes e fortes cidades. Talvez o SENHOR seja comigo, e os expulsarei como o SENHOR disse.
੧੨ਹੁਣ ਮੈਨੂੰ ਇਹ ਪਹਾੜੀ ਦੇਸ ਦੇ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੂੰ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ! ਸ਼ਾਇਦ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਉਹਨਾਂ ਨੂੰ ਕੱਢ ਸਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।
13 Josué então lhe abençoou, e deu a Calebe filho de Jefoné a Hebrom por herança.
੧੩ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਹਬਰੋਨ ਹਿੱਸੇ ਵਿੱਚ ਦੇ ਦਿੱਤਾ।
14 Portanto Hebrom foi de Calebe, filho de Jefoné quenezeu, em herança até hoje; porque cumpriu seguindo ao SENHOR Deus de Israel.
੧੪ਇਸ ਕਾਰਨ ਅੱਜ ਦੇ ਦਿਨ ਹਬਰੋਨ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਦਾ ਭਾਗ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ-ਮਗਰ ਤੁਰਦਾ ਰਿਹਾ।
15 Mas Hebrom foi antes chamada Quiriate-Arba; foi Arba um homem grande entre os anaquins. E a terra teve repouso das guerras.
੧੫ਅਤੇ ਹਬਰੋਨ ਦਾ ਨਾਮ ਇਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫਿਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।

< Josué 14 >