< Levítico 18 >

1 E falou o SENHOR a Moisés, dizendo:
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
2 Fala aos filhos de Israel, e dize-lhes: Eu sou o SENHOR vosso Deus.
ਇਸਰਾਏਲੀਆਂ ਨਾਲ ਗੱਲ ਕਰ ਕੇ ਆਖ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
3 Não fareis como fazem na terra do Egito, na qual morastes; nem fareis como fazem na terra de Canaã, à qual eu vos conduzo; nem andareis em seus estatutos.
ਤੁਸੀਂ ਮਿਸਰ ਦੇ ਦੇਸ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਨਾ ਹੀ ਤੁਸੀਂ ਉਨ੍ਹਾਂ ਦੀਆਂ ਰੀਤਾਂ ਅਨੁਸਾਰ ਚੱਲਣਾ।
4 Meus regulamentos poreis por obra, e meus estatutos guardareis, andando neles: Eu sou o SENHOR vosso Deus.
ਤੁਸੀਂ ਮੇਰੇ ਹੀ ਨਿਯਮਾਂ ਨੂੰ ਮੰਨਣਾ ਅਤੇ ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
5 Portanto meus estatutos e meus regulamentos guardareis, os quais fazendo o homem, viverá neles: Eu sou o SENHOR.
ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰਨਾ। ਜਿਹੜਾ ਇਨ੍ਹਾਂ ਦੀ ਪਾਲਣਾ ਕਰੇਗਾ, ਉਹ ਇਨ੍ਹਾਂ ਦੇ ਕਾਰਨ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ।
6 Nenhum homem se achegue a nenhuma próxima de sua carne, para descobrir sua nudez: Eu sou o SENHOR.
ਤੁਹਾਡੇ ਵਿੱਚੋਂ ਕੋਈ ਆਪਣੇ ਨਜ਼ਦੀਕੀ ਰਿਸ਼ਤੇਦਾਰ ਦਾ ਨੰਗੇਜ਼ ਉਘਾੜਨ ਲਈ ਉਨ੍ਹਾਂ ਦੇ ਕੋਲ ਨਾ ਜਾਵੇ। ਮੈਂ ਯਹੋਵਾਹ ਹਾਂ।
7 A nudez de teu pai, ou a nudez de tua mãe, não descobrirás: tua mãe é, não descobrirá sua nudez.
ਤੂੰ ਆਪਣੇ ਪਿਤਾ ਦਾ ਨੰਗੇਜ਼ ਅਤੇ ਆਪਣੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
8 A nudez da mulher de teu pai não descobrirás; é a nudez de teu pai.
ਤੂੰ ਆਪਣੀ ਸੌਤੇਲੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਇਹ ਤਾਂ ਤੇਰੇ ਪਿਤਾ ਦਾ ਹੀ ਨੰਗੇਜ਼ ਹੈ।
9 A nudez de tua irmã, filha de teu pai, ou filha de tua mãe, nascida em casa ou nascida fora, sua nudez não descobrirás.
ਤੂੰ ਆਪਣੀ ਭੈਣ ਭਾਵੇਂ ਉਹ ਤੇਰੀ ਸੱਕੀ ਭੈਣ ਹੋਵੇ ਜਾਂ ਸੌਤੇਲੀ, ਭਾਵੇਂ ਘਰ ਵਿੱਚ ਜੰਮੀ ਹੋਏ ਭਾਵੇਂ ਬਾਹਰ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
10 A nudez da filha de teu filho, ou da filha de tua filha, seu nudez não descobrirás, porque é a nudez tua.
੧੦ਤੂੰ ਆਪਣੀ ਪੋਤਰੀ ਜਾਂ ਆਪਣੀ ਦੋਤਰੀ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਨ੍ਹਾਂ ਦਾ ਨੰਗੇਜ਼ ਤਾਂ ਤੇਰਾ ਆਪਣਾ ਹੀ ਹੈ।
11 A nudez da filha da mulher de teu pai, gerada de teu pai, tua irmã é, sua nudez não descobrirás.
੧੧ਤੂੰ ਆਪਣੀ ਸੌਤੇਲੀ ਭੈਣ ਦਾ, ਜੋ ਤੇਰੇ ਪਿਤਾ ਤੋਂ ਜੰਮੀ ਹੈ, ਉਸ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਭੈਣ ਹੈ।
12 A nudez da irmã de teu pai não descobrirás: é parente de teu pai.
੧੨ਤੂੰ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
13 A nudez da irmã de tua mãe não descobrirás: porque parente de tua mãe é.
੧੩ਤੂੰ ਆਪਣੀ ਮਾਂ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਮਾਂ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
14 A nudez do irmão de teu pai não descobrirás: não chegarás à sua mulher: é mulher do irmão de teu pai.
੧੪ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ।
15 A nudez de tua nora não descobrirás: mulher é de teu filho, não descobrirás sua nudez.
੧੫ਤੂੰ ਆਪਣੀ ਨੂੰਹ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
16 A nudez da mulher de teu irmão não descobrirás: é a nudez de teu irmão.
੧੬ਤੂੰ ਆਪਣੇ ਭਰਾ ਦੀ ਪਤਨੀ ਦਾ ਨੰਗੇਜ਼ ਨਾ ਉਘਾੜੀਂ, ਉਹ ਤਾਂ ਤੇਰੇ ਭਰਾ ਦਾ ਨੰਗੇਜ਼ ਹੈ।
17 A nudez da mulher e de sua filha não descobrirás: não tomarás a filha de seu filho, nem a filha de sua filha, para descobrir sua nudez: são parentes, é maldade.
੧੭ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ।
18 Não tomarás mulher juntamente com sua irmã, para fazê-la sua rival, descobrindo sua nudez diante dela em sua vida.
੧੮ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ।
19 E não chegarás à mulher na separação de sua impureza, para descobrir sua nudez.
੧੯ਜਦ ਤੱਕ ਕੋਈ ਇਸਤਰੀ ਆਪਣੀ ਮਾਹਵਾਰੀ ਕਾਰਨ ਅਸ਼ੁੱਧ ਹੈ, ਤਾਂ ਤੂੰ ਉਸ ਦਾ ਨੰਗੇਜ਼ ਉਘਾੜਨ ਲਈ ਉਸ ਦੇ ਕੋਲ ਨਾ ਜਾਵੀਂ।
20 Além disso, não terás ato carnal com a mulher de teu próximo, contaminando-te nela.
੨੦ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ।
21 E não dês de tua descendência para fazê-la passar pelo fogo a Moloque; não contamines o nome de teu Deus: Eu sou o SENHOR.
੨੧ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ।
22 Não te deitarás com homem como com mulher: é abominação.
੨੨ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ।
23 Nem com nenhum animal terás ajuntamento contaminando-te com ele; nem mulher alguma se porá diante de animal para ajuntar-se com ele: é confusão.
੨੩ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ।
24 Em nenhuma destas coisas vos contaminareis; porque em todas estas coisas se poluíram as nações que eu expulso de diante de vós:
੨੪ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭਰਿਸ਼ਟ ਹੋ ਗਈਆਂ ਹਨ,
25 E a terra foi contaminada; e eu visitei sua maldade sobre ela, e a terra vomitou seus moradores.
੨੫ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।
26 Guardai, pois, vós meus estatutos e meus regulamentos, e não façais nenhuma de todas estas abominações: nem o natural nem o estrangeiro que peregrina entre vós.
੨੬ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ।
27 (Porque todas estas abominações fizeram os homens da terra, que foram antes de vós, e a terra foi contaminada: )
੨੭ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ।
28 E a terra não vos vomitará, por havê-la contaminado, como vomitou à gente que foi antes de vós.
੨੮ਅਜਿਹਾ ਨਾ ਹੋਵੇ ਕਿ ਜਿਵੇਂ ਉਸ ਧਰਤੀ ਨੇ ਉਨ੍ਹਾਂ ਕੌਮਾਂ ਨੂੰ ਉਗਲ ਦਿੱਤਾ, ਜਿਹੜੀਆਂ ਤੁਹਾਡੇ ਤੋਂ ਪਹਿਲਾਂ ਉੱਥੇ ਸਨ, ਉਸੇ ਤਰ੍ਹਾਂ ਹੀ ਉਹ ਤੁਹਾਨੂੰ ਵੀ ਉਗਲ ਦੇਵੇ, ਜਦ ਤੁਸੀਂ ਅਸ਼ੁੱਧਤਾਈ ਦੇ ਕੰਮ ਕਰੋ।
29 Porque qualquer um que fizer alguma de todas estas abominações, as pessoas que as fizerem, serão eliminadas dentre seu povo.
੨੯ਜਿਹੜੇ ਵੀ ਲੋਕ ਅਜਿਹੇ ਘਿਣਾਉਣੇ ਕੰਮ ਕਰਨ ਉਹ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।
30 Guardai, pois, minha ordenança, não fazendo das práticas abomináveis que tiveram lugar antes de vós, e não vos torneis abomináveis nelas: Eu sou o SENHOR vosso Deus.
੩੦ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨਣਾ ਅਤੇ ਜੋ ਘਿਣਾਉਣੀਆਂ ਰੀਤਾਂ ਤੁਹਾਡੇ ਤੋਂ ਪਹਿਲਾਂ ਉੱਥੇ ਮੰਨੀਆਂ ਜਾਂਦੀਆਂ ਹਨ, ਉਨ੍ਹਾਂ ਦੇ ਅਨੁਸਾਰ ਨਾ ਚੱਲਣਾ ਅਤੇ ਨਾ ਉਨ੍ਹਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

< Levítico 18 >