< Números 24 >

1 E quando viu Balaão que parecia bem ao SENHOR que o abençoasse a Israel, não foi, como a primeira e segunda vez, a encontro de agouros, mas sim que pôs seu rosto até o deserto;
ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ।
2 E levantando seus olhos, viu a Israel alojado por suas tribos; e o espírito de Deus veio sobre ele.
ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ।
3 Então tomou sua parábola, e disse: Disse Balaão filho de Beor, E disse o homem de olhos abertos:
ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ।
4 Disse o que ouviu os ditos de Deus, O que viu a visão do Todo-Poderoso; caído, mas abertos os olhos:
ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
5 Quão belas são tuas tendas, ó Jacó, Tuas habitações, ó Israel!
ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!
6 Como ribeiros estão estendidas, Como jardins junto ao rio, Como aloés plantados pelo SENHOR, Como cedros junto às águas.
ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗ਼ਾਂ ਵਾਂਗੂੰ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ,
7 De suas mãos destilarão águas, E sua descendência será em muitas águas: E se levantará seu rei mais que Agague, E seu reino será exaltado.
ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ।
8 Deus o tirou do Egito; Tem forças como de boi selvagem: Comerá às nações suas inimigas, E esmiuçará seus ossos, E perfurará com suas flechas.
ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਜਿਹਨਾਂ ਦਾ ਜ਼ੋਰ ਸਾਨ੍ਹ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰੇਗਾ, ਅਤੇ ਉਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।
9 Se encurvará para deitar-se como leão, E como leoa; quem o despertará? Benditos os que te abençoarem, E malditos os que te amaldiçoarem.
ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!
10 Então se acendeu a ira de Balaque contra Balaão, e batendo suas palmas lhe disse: Para amaldiçoar a meus inimigos te chamei, e eis que os abençoaste insistentemente já três vezes.
੧੦ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ।
11 Foge-te, portanto, agora a teu lugar: eu disse que te honraria, mas eis que o SENHOR te privou de honra.
੧੧ਹੁਣ ਆਪਣੇ ਘਰ ਚਲਿਆ ਜਾ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਇਨਾਮ ਲੈਣ ਤੋਂ ਮਨ੍ਹਾਂ ਕੀਤਾ।
12 E Balaão lhe respondeu: Não o declarei eu também a teus mensageiros que me enviaste, dizendo:
੧੨ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਸੰਦੇਸ਼ਵਾਹਕਾਂ ਨੂੰ ਜਿਹੜੇ ਤੂੰ ਮੇਰੇ ਕੋਲ ਭੇਜੇ ਸਨ ਨਹੀਂ ਆਖਿਆ ਸੀ।
13 Se Balaque me desse sua casa cheia de prata e ouro, eu não poderei transgredir o dito do SENHOR para fazer coisa boa nem má de minha vontade; mas o que o SENHOR falar, isso direi eu?
੧੩ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ।
14 Eis que eu me vou agora a meu povo: portanto, vem, te indicarei o que este povo há de fazer a teu povo nos últimos dias.
੧੪ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ।
15 E tomou sua parábola, e disse: Disse Balaão filho de Beor, Disse o homem de olhos abertos:
੧੫ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ,
16 Disse o que ouviu os ditos do SENHOR, E o que sabe o conhecimento do Altíssimo, o que viu a visão do Todo-Poderoso; caído, mas abertos os olhos:
੧੬ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
17 Verei, mas não agora: O olharei, mas não de perto: Sairá estrela de Jacó, E se levantará cetro de Israel, E ferirá os cantos de Moabe, E destruirá a todos os filhos de Sete.
੧੭ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ।
18 E será tomada Edom, Será também tomada Seir por seus inimigos, E Israel se portará corajosamente.
੧੮ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ।
19 E o de Jacó será dominador, E destruirá da cidade o que restar.
੧੯ਯਾਕੂਬ ਤੋਂ ਉਹ ਰਾਜ ਕਰੇਗਾ, ਅਤੇ ਸ਼ਹਿਰ ਦੇ ਸਾਰੇ ਬਚਿਆਂ ਹੋਇਆਂ ਨੂੰ ਵੀ ਨਾਸ ਕਰੇਗਾ।
20 E vendo a Amaleque, tomou sua parábola, e disse: Amaleque, cabeça de nações; Mas seu fim perecerá para sempre.
੨੦ਫੇਰ ਉਸ ਨੇ ਅਮਾਲੇਕ ਨੂੰ ਦੇਖਿਆ ਅਤੇ ਆਪਣਾ ਅਗੰਮ ਵਾਕ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੀ ਹੋਣਾ ਹੈ।
21 E vendo aos queneus, tomou sua parábola, e disse: Forte é tua habitação, Põe na rocha tua ninho:
੨੧ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ, ਤੇਰਾ ਵਸੇਰਾ ਸਥਿਰ ਤਾਂ ਹੈ, ਅਤੇ ਤੇਰਾ ਆਲ੍ਹਣਾ ਚੱਟਾਨ ਵਿੱਚ ਤਾਂ ਹੈ,
22 Que os queneus serão expulsos, Quando Assur te levará cativo.
੨੨ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, ਜਦ ਤੱਕ ਅੱਸ਼ੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ।
23 Todavia tomou sua parábola, e disse: Ai! quem viverá quando fizer Deus estas coisas?
੨੩ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, ਹਾਏ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ?
24 E virão navios da costa de Quitim, E afligirão a Assur, afligirão também a Éber: Mas ele também perecerá para sempre.
੨੪ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ, ਅਤੇ ਅੱਸ਼ੂਰ ਅਤੇ ਏਬਰ ਨੂੰ ਦੁੱਖ ਦੇਣਗੇ, ਪਰ ਉਹ ਵੀ ਨਸ਼ਟ ਹੋ ਜਾਵੇਗਾ।
25 Então se levantou Balaão, e se foi, e voltou-se a seu lugar: e também Balaque se foi por seu caminho.
੨੫ਤਾਂ ਬਿਲਆਮ ਉੱਠ ਕੇ ਚਲਾ ਗਿਆ ਅਤੇ ਆਪਣੇ ਸਥਾਨ ਨੂੰ ਮੁੜ ਆਇਆ ਅਤੇ ਬਾਲਾਕ ਵੀ ਆਪਣੇ ਰਾਹ ਪੈ ਗਿਆ।

< Números 24 >