< Salmos 89 >
1 Instrução de Etã Ezraíta: Cantarei das bondades do SENHOR para sempre; de geração em geração com minha boca anunciarei tua fidelidade.
੧ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।
2 Porque eu disse: [Tua] bondade durará para sempre; confirmaste tua fidelidade até nos céus.
੨ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ।
3 [Tu disseste]: Eu fiz um pacto com o meu escolhido, jurei a meu servo Davi. [Eu lhe disse]:
੩ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ,
4 Confirmarei tua semente para sempre, e farei teu trono continuar de geração em geração. (Selá)
੪ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ।
5 Que os céus louvem as tuas maravilhas, SENHOR; pois tua fidelidade [está] na congregação dos santos.
੫ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ!
6 Porque quem no céu pode se comparar ao SENHOR? E quem é semelhante ao SENHOR entre os filhos dos poderosos?
੬ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?
7 Deus é terrível na assembleia dos santos, e mais temível do que todos os que estão ao seu redor.
੭ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!
8 Ó SENHOR Deus dos exércitos, quem é poderoso como tu, SENHOR? E tua fidelidade está ao redor de ti.
੮ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
9 Tu dominas a arrogância do mar; quando suas ondas se levantam, tu as aquietas.
੯ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ।
10 Quebraste a Raabe como que ferida de morte; com teu braço forte espalhaste os teus inimigos.
੧੦ਤੂੰ ਰਹਬ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!
11 Teus são os céus, também tua é a terra; o mundo e sua plenitude, tu os fundaste.
੧੧ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।
12 O norte e o sul, tu os criaste; Tabor e Hermon têm muita alegria em teu nome.
੧੨ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।
13 Tu tens um braço poderoso; forte é tua mão, [e] alta está tua mão direita.
੧੩ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!
14 Justiça e juízo são a base de teu trono; bondade e verdade vão adiante de teu rosto.
੧੪ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।
15 Bem-aventurado é o povo que entende o grito de alegria; ó SENHOR, eles andarão na luz de tua face.
੧੫ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
16 Em teu nome se alegrarão o dia todo, e em tua justiça serão exaltados.
੧੬ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
17 Porque tu és a glória de sua força, e por tua boa vontade nosso poder é exaltado.
੧੭ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।
18 Porque ao SENHOR pertence nosso escudo; e o Santo de Israel é nosso Rei.
੧੮ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
19 Então em visão falaste ao teu santo, e disseste: Pus o socorro sobre um valente; exaltei a um escolhido dentre o povo.
੧੯ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
20 Achei a Davi, meu servo; eu o ungi com meu óleo santo.
੨੦ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
21 Com ele minha mão será firme; e também meu braço o fortalecerá.
੨੧ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।
22 O inimigo não tomará suas riquezas, nem o filho da perversidade o afligirá.
੨੨ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤਰ ਉਹ ਨੂੰ ਔਖਿਆਂ ਕਰੇਗਾ।
23 Porém eu espancarei seus adversários, e ferirei aos que o odeiam.
੨੩ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।
24 E minha fidelidade e minha bondade serão com ele; e em meu nome seu poder será exaltado.
੨੪ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
25 Porei a mão dele no mar, e sua mão direita nos rios.
੨੫ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
26 Ele me chamará: Tu és meu Pai, meu Deus, e a rocha da minha salvação.
੨੬ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
27 Eu também o porei como primogênito, mais alto que todos os reis da terra.
੨੭ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।
28 Manterei minha bondade para com ele para sempre, e meu pacto com ele será firme.
੨੮ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
29 Conservarei sua semente para sempre, e o trono dele como os dias dos céus.
੨੯ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।
30 Se seus filhos deixarem minha Lei, e não andarem em meus juízos,
੩੦ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਂਵਾਂ ਉੱਤੇ ਨਾ ਚੱਲਣ,
31 Se profanarem os meus estatutos, e não guardarem os meus mandamentos,
੩੧ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ,
32 Então punirei a transgressão deles com vara, e a perversidade deles com açoite,
੩੨ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।
33 Porém nunca tirarei minha bondade dele, nem falharei em minha fidelidade.
੩੩ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
34 Não quebrarei o meu pacto, e o que saiu dos meus lábios não mudarei.
੩੪ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
35 Uma vez jurei por minha Santidade, [e] nunca mentirei a Davi.
੩੫ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।
36 A semente dele durará para sempre, e o trono dele [será] como o sol perante mim.
੩੬ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
37 Assim como a lua, ele será confirmado para sempre; e a testemunha no céu é fiel. (Selá)
੩੭ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।
38 Porém tu te rebelaste, e [o] rejeitaste; ficaste irado contra o teu Ungido.
੩੮ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
39 Anulaste o pacto do teu servo; desonraste a coroa dele [lançando-a] contra a terra.
੩੯ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
40 Derrubaste todos os seus muros; quebraste suas fortificações.
੪੦ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ!
41 Todos os que passam pelo caminho o despojaram; ele foi humilhado por seus vizinhos.
੪੧ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
42 Levantaste a mão direita de seus adversários; alegraste a todos os inimigos dele.
੪੨ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!
43 Também deixaste de afiar sua espada; e não o sustentaste na batalha.
੪੩ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।
44 Fizeste cessar sua formosura; e derrubaste seu trono à terra.
੪੪ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।
45 Encurtaste os dias de sua cidade; cobriste-o de vergonha. (Selá)
੪੫ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ਸਲਹ।
46 Até quando, SENHOR? Tu te esconderás para sempre? Arderá teu furor como o fogo?
੪੬ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?
47 Lembra-te de que curta é minha vida; por que criarias em vão todos os filhos dos homens?
੪੭ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!
48 Que homem vive, que não experimente a morte? Livrará ele a sua alma do poder do Xeol? (Selá) (Sheol )
੪੮ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ। (Sheol )
49 Senhor, onde estão as tuas bondades do passado, que juraste a Davi por tua fidelidade?
੪੯ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?
50 Lembra-te, Senhor, da humilhação de teus servos, que eu trago em meu peito, [causada] por todos e grandes povos.
੫੦ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ,
51 Com [humilhação] os teus inimigos insultam, SENHOR, com a qual insultam os passos do teu ungido.
੫੧ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ।
52 Bendito [seja] o SENHOR para todo o sempre. Amém, e Amém.
੫੨ਯਹੋਵਾਹ ਸਦਾ ਤੱਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!