< Romanos 7 >

1 Não sabeis vós, irmãos (pois estou falando com os que entendem a Lei), que a Lei domina o ser humano por todo o tempo que vive?
ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਬਿਵਸਥਾ ਨੂੰ ਜਾਣਦੇ ਹਨ) ਕਿ ਜਿਨ੍ਹਾਂ ਚਿਰ ਮਨੁੱਖ ਜਿਉਂਦਾ ਹੈ ਉਨ੍ਹਾਂ ਚਿਰ ਬਿਵਸਥਾ ਉਸ ਉੱਤੇ ਅਧਿਕਾਰ ਰੱਖਦੀ ਹੈ?
2 Pois a mulher casada está, pela Lei, ligada ao marido enquanto o ele viver; porém, depois do marido morrer, ela está livre da Lei do marido.
ਕਿਉਂਕਿ ਸੁਹਾਗਣ ਵੀ ਜਦ ਤੱਕ ਉਸ ਦਾ ਪਤੀ ਜਿਉਂਦਾ ਹੈ, ਉਹ ਬਿਵਸਥਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ, ਪਰ ਜੇ ਪਤੀ ਮਰ ਜਾਏ ਤਾਂ ਉਹ ਪਤੀ ਦੀ ਬਿਵਸਥਾ ਤੋਂ ਛੁੱਟ ਗਈ ਹੈ।
3 Ou seja, enquanto o marido viver, ela será chamada de adúltera, se for de outro homem; mas depois de morto o marido, ela está livre da Lei, de maneira que não será adúltera se for de outro homem.
ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।
4 Assim, meus irmãos, também vós estais mortos para a Lei por meio do corpo de Cristo, para que sejais de outro, daquele que foi ressuscitado dos mortos, a fim de frutificarmos para Deus.
ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ।
5 Pois, quando estávamos na carne, as paixões dos pecados, que eram pela Lei, operavam nos membros do nosso corpo, a fim de frutificarem para a morte.
ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।
6 Mas agora estamos livres da Lei, estando mortos para aquilo em que estávamos presos, para que sirvamos em novidade de espírito, e não na velhice da norma escrita.
ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ।
7 Que diremos, pois? É a Lei pecado? De maneira nenhuma! Todavia, eu não teria conhecido o pecado, se não fosse pela Lei; porque não conheceria a cobiça, se a Lei não dissesse: Não cobiçarás.
ਹੁਣ, ਅਸੀਂ ਕੀ ਆਖੀਏ? ਕੀ ਬਿਵਸਥਾ ਪਾਪ ਹੈ? ਕਦੇ ਨਹੀਂ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ।
8 Mas o pecado, aproveitando-se do mandamento, operou em mim toda variedade de cobiça. Pois sem a Lei o pecado [estaria] morto.
ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ।
9 Antes eu vivia sem a Lei; mas quando veio o mandamento, o pecado reviveu, e eu morri;
ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।
10 e descobri que o mandamento, que era para a vida, resultou-me para a morte.
੧੦ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ।
11 Pois o pecado, aproveitando o mandamento, me enganou, e por ele me matou.
੧੧ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ।
12 Portanto, a Lei é santa, e o mandamento é santo, justo, e bom.
੧੨ਸੋ ਬਿਵਸਥਾ ਪਵਿੱਤਰ ਹੈ, ਹੁਕਮਨਾਮਾ ਪਵਿੱਤਰ ਅਤੇ ਠੀਕ ਅਤੇ ਚੰਗਾ ਹੈ।
13 Então o que é bom se tornou para mim morte? De maneira nenhuma! Mas foi o pecado, para que se mostrasse como pecado, que operou a morte em mim por meio do bem, a fim de que, por meio do mandamento, o pecado se tornasse excessivamente pecaminoso.
੧੩ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।
14 Pois sabemos que a Lei é espiritual; mas eu sou carnal, vendido como servo do pecado.
੧੪ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ।
15 Porque não entendo o que faço, pois o que quero, isso não faço; mas o que eu odeio, isso faço.
੧੫ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ।
16 E se faço o que não quero, consinto que a Lei é boa;
੧੬ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ।
17 De maneira que agora não sou mais eu que faço aquilo, mas sim, o pecado que habita em mim.
੧੭ਸੋ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ।
18 Porque sei que em mim, isto é, em minha carne, não habita bem algum; porque o querer está em mim; porém o fazer o bem, não.
੧੮ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।
19 Pois o bem que quero, não faço; mas o mal que não quero, isso faço.
੧੯ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ।
20 Ora, se faço o que não quero, não sou eu que faço, mas sim, o pecado que habita em mim.
੨੦ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ।
21 Acho, então, esta lei: que quando quero fazer o bem, o mal está comigo.
੨੧ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ।
22 Pois, quanto ao ser interior, tenho prazer na Lei de Deus;
੨੨ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ।
23 mas em meus membros vejo outra lei, que batalha contra a lei do meu entendimento, e me prende sob a lei do pecado, que está nos meus membros.
੨੩ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ।
24 Miserável homem [que sou]! Quem me livrará deste corpo de morte?
੨੪ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ?
25 Graças a Deus por Jesus Cristo, nosso Senhor. Assim, eu mesmo com o entendimento sirvo à Lei de Deus, mas, com a carne, à lei do pecado.
੨੫ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ।

< Romanos 7 >