< 2 Crônicas 31 >
1 Now quando tudo isso terminou, todo Israel que estava presente foi para as cidades de Judá e quebrou os pilares, cortou os postes de Asherah e derrubou os altos e altares de todo Judá e Benjamim, também em Efraim e Manassés, até destruí-los a todos. Então todos os filhos de Israel voltaram, cada homem em sua posse, para suas próprias cidades.
੧ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਸਗੋਂ ਇਫ਼ਰਾਈਮ ਅਤੇ ਮਨੱਸ਼ਹ ਦੇ ਵੀ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੱਕ ਕਿ ਉਨ੍ਹਾਂ ਸਾਰਿਆਂ ਨੂੰ ਖ਼ਤਮ ਕਰ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ
2 Hezekiah nomeou as divisões dos sacerdotes e levitas após suas divisões, cada homem de acordo com seu serviço, tanto os sacerdotes como os levitas, para as ofertas queimadas e para as ofertas de paz, para ministrar, agradecer e elogiar nos portões do acampamento de Yahweh.
੨ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਖੜ੍ਹਾ ਕੀਤਾ, ਹਰ ਇੱਕ ਨੂੰ ਉਸ ਦੀ ਸੇਵਾ ਅਨੁਸਾਰ ਅਰਥਾਤ ਜਾਜਕਾਂ ਅਤੇ ਲੇਵੀਆਂ ਨੂੰ ਭੇਟਾਂ ਲਈ ਸੁੱਖ-ਸਾਂਦ ਦੀਆਂ ਭੇਟਾਂ ਲਈ ਸੇਵਾ ਅਤੇ ਧੰਨਵਾਦ ਅਤੇ ਉਸਤਤ ਲਈ ਯਹੋਵਾਹ ਦੇ ਡੇਰੇ ਦੇ ਫਾਟਕਾਂ ਉੱਤੇ ਨਿਯੁਕਤ ਕੀਤਾ
3 Ele também designou a porção do rei de seus bens para os holocaustos: para os holocaustos da manhã e da noite, e os holocaustos para os sábados, para as luas novas, e para as festas fixas, como está escrito na lei de Yahweh.
੩ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਤੇ ਸਬਤਾਂ ਅਤੇ ਅਮੱਸਿਆ ਅਤੇ ਠਹਿਰਾਏ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਨਿਯੁਕਤ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ
4 Moreover ele ordenou ao povo que vivia em Jerusalém que desse a porção dos sacerdotes e dos levitas, para que eles se entregassem à lei de Iavé.
੪ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ
5 Assim que o mandamento saiu, os filhos de Israel deram em abundância as primeiras frutas de grãos, vinho novo, azeite, mel e de todo o aumento do campo; e trouxeram o dízimo de todas as coisas em abundância.
੫ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ
6 Os filhos de Israel e Judá, que viviam nas cidades de Judá, também trouxeram o dízimo de gado bovino e ovino, e o dízimo de coisas dedicadas que foram consagradas a Javé seu Deus, e os colocaram em montões.
੬ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਹ ਵੀ ਬਲ਼ਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤਾ
7 No terceiro mês, eles começaram a lançar os alicerces das pilhas, e as terminaram no sétimo mês.
੭ਉਨ੍ਹਾਂ ਨੇ ਤੀਜੇ ਮਹੀਨੇ ਵਿੱਚ ਢੇਰ ਲਾਉਣੇ ਸ਼ੁਰੂ ਕੀਤੇ ਅਤੇ ਸੱਤਵੇਂ ਮਹੀਨੇ ਵਿੱਚ ਪੂਰੇ ਕਰ ਲਏ
8 Quando Ezequias e os príncipes vieram e viram os montões, abençoaram Yahweh e seu povo Israel.
੮ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ।
9 Então Ezequias interrogou os sacerdotes e os levitas sobre os montões.
੯ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਉਨ੍ਹਾਂ ਢੇਰਾਂ ਦੇ ਵਿਖੇ ਪੁੱਛਿਆ
10 Azarias, o sacerdote principal, da casa de Zadoque, respondeu-lhe e disse: “Desde que o povo começou a trazer as ofertas para a casa de Iavé, nós comemos e comemos o suficiente e sobrou muito, pois Iavé abençoou seu povo; e o que sobrou é esta grande loja”.
੧੦ਤਾਂ ਅਜ਼ਰਯਾਹ ਪ੍ਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਉਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬਖ਼ਸ਼ੀ ਹੈ ਅਤੇ ਉਹੀ ਬਚਿਆ ਹੋਇਆ ਇਹ ਵੱਡਾ ਢੇਰ ਹੈ
11 Então Hezekiah ordenou-lhes que preparassem quartos na casa de Yahweh, e eles os prepararam.
੧੧ਤਾਂ ਹਿਜ਼ਕੀਯਾਹ ਨੇ ਹੁਕਮ ਦਿੱਤਾ ਕਿ ਯਹੋਵਾਹ ਦੇ ਭਵਨ ਵਿੱਚ ਕੋਠੜੀਆਂ ਬਣਾਈਆਂ ਜਾਣ ਤਾਂ ਉਨ੍ਹਾਂ ਨੇ ਕੋਠੜੀਆਂ ਬਣਾਈਆਂ
12 Eles trouxeram as ofertas, os dízimos e as coisas dedicadas fielmente. Conaniah, o levita, era o governante sobre eles, e Shimei, seu irmão, era o segundo.
੧੨ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ ਅਤੇ
13 Jeiel, Azazias, Naate, Asael, Jerimote, Jozabade, Eliel, Ismaquias, Mahath e Benaia foram supervisores sob a mão de Conanias e Shimei, seu irmão, por nomeação de Ezequias, o rei, e Azarias, o governante da casa de Deus.
੧੩ਯਹੀਏਲ ਅਤੇ ਅਜ਼ਜ਼ਯਾਹ ਅਤੇ ਨਹਥ ਅਤੇ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਤੇ ਅਲੀਏਲ ਅਤੇ ਯਿਸਮਕਯਾਹ ਅਤੇ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ
14 Kore, o filho de Imnah, o levita, o porteiro no portão leste, estava sobre as ofertas de livre vontade de Deus, para distribuir as ofertas de Javé e as coisas mais sagradas.
੧੪ਅਤੇ ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਨਿਯੁਕਤ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ
15 Sob ele estavam Eden, Miniamin, Jeshua, Shemaiah, Amariah e Shecaniah, nas cidades dos sacerdotes, em seu escritório de confiança, para dar a seus irmãos por divisões, tanto aos grandes como aos pequenos;
੧੫ਅਤੇ ਉਹ ਦੇ ਅਧੀਨ ਏਦਨ ਅਤੇ ਮਿਨਯਾਮੀਨ ਅਤੇ ਯੇਸ਼ੂਆ ਅਤੇ ਸ਼ਮਅਯਾਹ ਅਤੇ ਅਮਰਯਾਹ ਅਤੇ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਇਸ ਪਦਵੀ ਉੱਤੇ ਲੱਗੇ ਹੋਏ ਸਨ ਕਿ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਇਮਾਨਦਾਰੀ ਨਾਲ ਹਿੱਸਾ ਦਿਆ ਕਰਨ
16 além daqueles que foram listados por genealogia dos homens, a partir dos três anos de idade, até mesmo todos que entraram na casa de Iavé, como o dever de cada dia exigido, para seu serviço em seus escritórios de acordo com suas divisões;
੧੬ਅਤੇ ਇਨ੍ਹਾਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾਂ ਉੱਪਰ ਦੇ ਜੋ ਮਨੁੱਖਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜ਼ਿੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ
17 e aqueles que foram listados por genealogia dos sacerdotes pelas casas de seus pais, e os Levitas a partir dos vinte anos, em seus escritórios pelas divisões;
੧੭ਅਤੇ ਉਨ੍ਹਾਂ ਨੂੰ ਵੀ ਜੋ ਆਪਣੇ ਪੁਰਖਿਆਂ ਦੀ ਕੁਲਪੱਤ੍ਰੀ ਅਨੁਸਾਰ ਜਾਜਕਾਂ ਵਿੱਚ ਗਿਣੇ ਗਏ ਅਤੇ ਉਨ੍ਹਾਂ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ
18 e aqueles que foram listados por genealogia de todos os seus pequenos, suas esposas, seus filhos e suas filhas, através de toda a congregação; pois em seu escritório de confiança eles se santificaram em santidade.
੧੮ਅਤੇ ਉਨ੍ਹਾਂ ਨੂੰ ਜੋ ਸਾਰੀ ਸਭਾ ਵਿੱਚੋਂ ਆਪਣੇ ਬਾਲਾਂ ਔਰਤਾਂ ਅਤੇ ਪੁੱਤਰਾਂ ਧੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਉਹ ਆਪਣੇ ਨਿਯੁਕਤ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਰਤਾ ਦੇ ਲਈ ਪਵਿੱਤਰ ਕਰਦੇ ਸਨ
19 Também para os filhos de Aarão, os sacerdotes, que estavam nos campos das pastagens de suas cidades, em cada cidade, havia homens que foram mencionados pelo nome para dar porções a todos os homens entre os sacerdotes e a todos que foram listados por genealogia entre os levitas.
੧੯ਅਤੇ ਹਾਰੂਨ ਜਾਜਕ ਦੀ ਵੰਸ਼ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਮ ਦੱਸ ਦਿੱਤੇ ਗਏ ਸਨ ਨਿਯੁਕਤ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ
20 Hezekiah o fez em todo o Judá; e fez o que era bom, correto e fiel diante de Javé seu Deus.
੨੦ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
21 Em cada obra que ele começou no serviço da casa de Deus, na lei e nos mandamentos, para buscar seu Deus, ele o fez com todo o seu coração e prosperou.
੨੧ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫ਼ਲ ਹੋਇਆ।