< Isaías 65 >
1 “Sou questionado por aqueles que não me perguntaram. Eu sou encontrado por aqueles que não me procuraram. Eu disse: 'Vejam-me, vejam-me', a uma nação que não foi chamada pelo meu nome.
੧ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ।”
2 Eu estendi minhas mãos o dia todo para um povo rebelde, que caminham de uma maneira que não é boa, depois de seus próprios pensamentos;
੨ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -
3 um povo que me provoca na minha cara continuamente, sacrificando nos jardins, e queimando incenso sobre tijolos;
੩ਇੱਕ ਪਰਜਾ ਜਿਸ ਦੇ ਲੋਕ ਮੇਰੇ ਸਾਹਮਣੇ ਹੀ ਬਾਗ਼ਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਉੱਤੇ ਧੂਪ ਧੁਖਾ ਕੇ ਮੇਰਾ ਕ੍ਰੋਧ ਭੜਕਾਉਂਦੇ ਹਨ।
4 que se sentam entre as sepulturas, e passar as noites em lugares secretos; que comem carne de porco, e caldo de coisas abomináveis está em suas embarcações;
੪ਜਿਹੜੇ ਕਬਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੋਰਾ ਉਹਨਾਂ ਦੇ ਭਾਂਡਿਆਂ ਵਿੱਚ ਹੈ,
5 que dizem: 'Fique sozinho', não se aproximem de mim, pois sou mais santo do que você”. Isto é fumaça no meu nariz, um incêndio que queima o dia todo.
੫ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ। ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ!
6 “Eis que está escrito diante de mim: Não vou guardar silêncio, mas pagará, sim, eu retribuirei em seu seio
੬ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,
7 suas próprias iniquidades e as iniquidades de seus pais juntos”, diz Yahweh, “que queimaram incenso nas montanhas”, e me blasfemou nas colinas. Portanto, primeiro vou medir o trabalho deles em seu seio”.
੭ਤੁਹਾਡੀਆਂ ਬਦੀਆਂ ਦਾ ਬਦਲਾ ਅਤੇ ਤੁਹਾਡੇ ਪੁਰਖਿਆਂ ਦੀਆਂ ਬਦੀਆਂ ਦਾ ਬਦਲਾ ਵੀ, ਯਹੋਵਾਹ ਆਖਦਾ ਹੈ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ ਉਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ।
8 diz Yahweh, “Como o novo vinho é encontrado no cacho, e se diz: “Não o destrua, pois há uma bênção nisso: por isso farei por meus servos, que eu não possa destruí-los a todos.
੮ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ।
9 Eu trarei descendentes de Jacob, e fora de Judá um herdeiro de minhas montanhas. Meu escolhido o herdará, e meus servos vão morar lá.
੯ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।
10 Sharon será uma dobra de rebanhos, e o vale de Achor um lugar para os rebanhos se deitarem, para o meu povo que me procurou.
੧੦ਮੇਰੀ ਪਰਜਾ ਲਈ ਜਿਨ੍ਹਾਂ ਨੇ ਮੈਨੂੰ ਭਾਲਿਆ ਹੈ, ਉਨ੍ਹਾਂ ਲਈ ਸ਼ਾਰੋਨ ਇੱਜੜਾਂ ਦਾ ਵਾੜਾ ਅਤੇ ਆਕੋਰ ਦੀ ਘਾਟੀ ਚੌਣੇ ਦੇ ਬੈਠਣ ਦਾ ਥਾਂ ਹੋਵੇਗੀ।
11 “Mas você que abandona Yahweh, que esquecem minha montanha sagrada, que preparam uma mesa para a Fortuna, e que enchem de vinho misto ao Destiny;
੧੧ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤਰ ਪਰਬਤ ਨੂੰ ਭੁਲਾਉਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,
12 Eu o destinarei à espada, e todos vocês se curvarão ao abate; porque quando eu liguei, você não atendeu. Quando eu falei, você não me escutou; mas você fez o que era mau aos meus olhos, e escolhi aquilo em que não me deleitei”.
੧੨ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ।
13 Portanto, diz o Senhor Javé, “Eis que meus servos comerão”, mas você estará com fome; eis que meus criados beberão, mas você estará com sede. Eis que meus servos se regozijarão, mas você ficará desapontado.
੧੩ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
14 Eis que meus servos cantarão para alegria do coração, mas você vai chorar de tristeza de coração, e lamentará a angústia de espírito.
੧੪ਵੇਖੋ, ਮੇਰੇ ਦਾਸ ਖੁਸ਼ ਦਿਲੀ ਨਾਲ ਜੈਕਾਰੇ ਗਜਾਉਣਗੇ, ਪਰ ਤੁਸੀਂ ਸੋਗ ਨਾਲ ਚਿੱਲਾਓਗੇ, ਅਤੇ ਦੁਖੀ ਆਤਮਾ ਨਾਲ ਚੀਕਾਂ ਮਾਰੋਗੇ!
15 Você deixará seu nome por uma maldição à minha escolha, e o Senhor Yahweh o matará. Ele chamará seus criados por outro nome,
੧੫ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।
16 para que aquele que se abençoar na terra se abençoe no Deus da verdade; e aquele que jurar na terra jurará pelo Deus da verdade; porque os problemas anteriores são esquecidos, e porque eles estão escondidos dos meus olhos.
੧੬ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ।
17 “Pois, eis que eu crio novos céus e uma nova terra; e as coisas anteriores não serão lembradas, nem vem à mente.
੧੭ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ।
18 Mas fique feliz e alegre-se para sempre com aquilo que eu crio; pois, eis que eu crio Jerusalém para ser um deleite, e seu povo uma alegria.
੧੮ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।
19 Eu me regozijarei em Jerusalém, e deleitar-me com o meu povo; e a voz do choro e a voz do choro não será mais ouvida nela.
੧੯ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,
20 “Não haverá mais uma criança que vive apenas alguns dias, nem um homem velho que não tenha preenchido seus dias; para a criança morrerá aos cem anos de idade, e o pecador, com cem anos de idade, será amaldiçoado.
੨੦ਉੱਥੇ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ।
21 Eles construirão casas e as habitarão. Eles plantarão vinhedos e comerão seus frutos.
੨੧ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।
22 Eles não construirão e outro habitará. Eles não plantarão e outro comerá; para os dias do meu povo serão como os dias de uma árvore, e meus escolhidos vão apreciar por muito tempo o trabalho de suas mãos.
੨੨ਅਜਿਹਾ ਨਹੀਂ ਹੋਵੇਗਾ ਕਿ ਉਹ ਬਣਾਉਣ ਅਤੇ ਦੂਜਾ ਵੱਸੇ, ਜਾਂ ਉਹ ਲਾਉਣਗੇ ਅਤੇ ਦੂਜਾ ਖਾਵੇ, ਕਿਉਂਕਿ ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮਾਂ ਦਾ ਲੰਮੇ ਸਮੇਂ ਤੱਕ ਅਨੰਦ ਮਾਣਨਗੇ।
23 Eles não trabalharão em vão nem dão à luz por calamidade; pois eles são a progênie dos abençoados Yahweh e seus descendentes com eles.
੨੩ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ।
24 Acontecerá que antes de telefonarem, eu responderei; e enquanto eles ainda estiverem falando, eu vou ouvir.
੨੪ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
25 O lobo e o cordeiro se alimentarão juntos. O leão vai comer palha como o boi. A poeira será o alimento da serpente. Eles não machucarão nem destruirão em toda a minha montanha sagrada”. diz Yahweh.
੨੫ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।