< 2 Cronici 19 >
1 Și Iosafat, împăratul lui Iuda, s-a întors la casa lui, în pace, în Ierusalim.
੧ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਸਲਾਮਤੀ ਨਾਲ ਮੁੜਿਆ।
2 Și Iehu, fiul lui Hanani, văzătorul, a ieșit să îl întâmpine și a spus împăratului Iosafat: Este drept să ajuți pe cei neevlavioși și să îi iubești pe cei care urăsc pe DOMNUL? De aceea este furie peste tine dinaintea DOMNULUI.
੨ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਤ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ
3 Totuși s-au găsit lucruri bune în tine, în aceea că ai îndepărtat dumbrăvile din țară și ți-ai pregătit inima să cauți pe Dumnezeu.
੩ਤਾਂ ਵੀ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫ਼ਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ।
4 Și Iosafat a locuit la Ierusalim și a ieșit din nou prin poporul de la Beer-Șeba la muntele Efraim și i-a adus înapoi la DOMNUL Dumnezeul părinților lor.
੪ਯਹੋਸ਼ਾਫ਼ਾਤ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫੇਰ ਬਏਰਸ਼ਬਾ ਤੋਂ ਇਫ਼ਰਾਈਮ ਦੇ ਪਹਾੜਾਂ ਤੱਕ ਲੋਕਾਂ ਦੇ ਵਿਚਕਾਰ ਫਿਰ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਵੱਲ ਮੋੜਿਆ
5 Și a așezat judecători în țară prin toate cetățile întărite din Iuda, cetate de cetate,
੫ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਨਿਆਈਂ ਸ਼ਹਿਰ ਸ਼ਹਿਰ ਨਿਯੁਕਤ ਕੀਤੇ
6 Și a spus judecătorilor: Luați seama ce faceți, fiindcă nu judecați pentru om, ci pentru DOMNUL, care este cu voi în judecată.
੬ਅਤੇ ਨਿਆਂਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
7 De aceea acum, să fie frica de DOMNUL peste voi; luați seama și faceți aceasta, căci nu este nelegiuire cu DOMNUL Dumnezeul nostru, nici căutare la fața omului, nici primire de daruri.
੭ਹੁਣ ਯਹੋਵਾਹ ਦਾ ਭੈਅ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
8 Mai mult, Iosafat a așezat în Ierusalim dintre leviți și preoți și dintre mai marii părinților lui Israel, pentru judecata DOMNULUI și pentru certe, când s-au întors la Ierusalim.
੮ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਤ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਂਵਾਂ ਅਤੇ ਝਗੜਿਆਂ ਲਈ ਨਿਯੁਕਤ ਕੀਤਾ, ਤਾਂ ਉਹ ਯਰੂਸ਼ਲਮ ਨੂੰ ਮੁੜੇ
9 Și le-a poruncit, spunând: Astfel să faceți în frică de DOMNUL, cu credincioșie și cu o inimă desăvârșită.
੯ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈਅ ਸਚਿਆਈ ਅਤੇ ਪੂਰੇ ਦਿਲ ਨਾਲ ਅਜਿਹਾ ਕਰਨਾ।
10 Și orice cauză va veni la voi dintre frații voștri care locuiesc în cetățile lor, între sânge și sânge, între lege și poruncă, statute și judecăți, să îi avertizați să nu încalce legea împotriva DOMNULUI și astfel furie să vină peste voi și peste frații voștri; faceți aceasta și nu veți încălca legea.
੧੦ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਜਾਂ ਬਿਵਸਥਾ ਅਤੇ ਹੁਕਮਨਾਮੇ ਜਾਂ ਬਿਧੀਆਂ ਜਾਂ ਨਿਆਂਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣਾ ਕਿ ਉਹ ਯਹੋਵਾਹ ਦੇ ਵਿਰੁੱਧ ਪਾਪ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ। ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ
11 Și, iată, Amaria, mai marele preot, este peste voi în toate treburile DOMNULUI; și Zebadia, fiul lui Ismael, conducătorul casei lui Iuda, pentru toate treburile împăratului; de asemenea leviții vor fi administratori pentru voi. Purtați-vă curajos și DOMNUL va fi cu cel bun.
੧੧ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪ੍ਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸਮਾਏਲ ਦਾ ਪੁੱਤਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ। ਤਕੜੇ ਹੋ ਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਨਾਲ ਹੋਵੇ।