< Iov 12 >

1 Și Iov a răspuns și a zis:
ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
2 Fără îndoială că voi sunteți poporul și înțelepciunea va muri odată cu voi.
“ਬੇਸ਼ੱਕ ਤੁਸੀਂ ਹੀ ਉਹ ਲੋਕ ਹੋ, ਕਿ ਜਦ ਤੁਸੀਂ ਮਰੋਗੇ ਤਾਂ ਤੁਹਾਡੇ ਨਾਲ ਬੁੱਧੀ ਮਰ ਜਾਵੇਗੀ!
3 Dar eu am înțelegere la fel ca voi; nu vă sunt inferior; da, cine nu știe lucruri ca acestea?
ਤੁਹਾਡੇ ਵਾਂਗੂੰ ਮੈਨੂੰ ਵੀ ਸਮਝ ਹੈ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ, ਅਤੇ ਕੌਣ ਹੈ ਜੋ ਅਜਿਹੀਆਂ ਗੱਲਾਂ ਨਹੀਂ ਜਾਣਦਾ?
4 Sunt ca unul batjocorit de aproapele său, care cheamă pe Dumnezeu și el îi răspunde, cel drept și integru este de râs în batjocură.
“ਮੈਂ ਆਪਣੇ ਮਿੱਤਰਾਂ ਲਈ ਹਾਸੇ ਦਾ ਕਾਰਨ ਹਾਂ, ਮੈਂ ਜਿਹੜਾ ਪਰਮੇਸ਼ੁਰ ਨੂੰ ਪੁਕਾਰਦਾ ਸੀ ਅਤੇ ਉਹ ਉੱਤਰ ਦਿੰਦਾ ਸੀ, ਮੈਂ ਜੋ ਧਰਮੀ ਅਤੇ ਖਰਾ ਮਨੁੱਖ ਸੀ, ਹੁਣ ਹਾਸੇ ਦਾ ਕਾਰਨ ਬਣ ਗਿਆ ਹਾਂ।
5 Cel ce este gata să alunece cu picioarele sale este ca o lampă disprețuită în gândul celui ce este în tihnă.
ਦੁਖੀ ਲੋਕ ਤਾਂ ਸੁਖੀ ਲੋਕਾਂ ਦੀ ਨਜ਼ਰ ਵਿੱਚ ਤੁੱਛ ਹਨ, ਜਿਹਨਾਂ ਦੇ ਪੈਰ ਤਿਲਕਦੇ ਹਨ ਉਹਨਾਂ ਦਾ ਅਪਮਾਨ ਹੁੰਦਾ ਹੈ।
6 Corturile jefuitorilor prosperă și cei ce provoacă pe Dumnezeu sunt în siguranță, în a căror mână Dumnezeu aduce din abundență.
ਲੁਟੇਰਿਆਂ ਦੇ ਤੰਬੂ ਸੁੱਖ-ਸਾਂਦ ਨਾਲ ਰਹਿੰਦੇ ਹਨ, ਅਤੇ ਪਰਮੇਸ਼ੁਰ ਦਾ ਕ੍ਰੋਧ ਭੜਕਾਉਣ ਵਾਲੇ ਸੁਰੱਖਿਅਤ ਰਹਿੰਦੇ ਹਨ, ਅਰਥਾਤ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਹੱਥ ਵਿੱਚ ਰਹਿੰਦਾ ਹੈ।
7 Dar întreabă acum fiarele și ele te vor învăța; și păsările cerului și ele îți vor spune;
“ਪਰੰਤੂ ਪਸ਼ੂਆਂ ਤੋਂ ਪੁੱਛ ਅਤੇ ਉਹ ਤੈਨੂੰ ਸਿਖਾਉਣਗੇ, ਅਤੇ ਅਕਾਸ਼ ਦੇ ਪੰਛੀਆਂ ਤੋਂ, ਉਹ ਤੈਨੂੰ ਦੱਸਣਗੇ,
8 Sau vorbește pământului și el te va învăța, și peștii mării îți vor istorisi.
ਜਾਂ ਧਰਤੀ ਉੱਤੇ ਧਿਆਨ ਦੇ, ਉਹ ਤੈਨੂੰ ਸਿਖਾਵੇਗੀ, ਅਤੇ ਸਮੁੰਦਰ ਦੀਆਂ ਮੱਛੀਆਂ ਤੇਰੇ ਲਈ ਵਰਣਨ ਕਰਨਗੀਆਂ!
9 Cine nu știe în toate acestea că mâna DOMNULUI a lucrat aceasta?
ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ?
10 În a cărui mână este sufletul fiecărei viețuitoare și suflarea întregii omeniri.
੧੦ਜਿਸ ਦੇ ਹੱਥ ਵਿੱਚ ਹਰੇਕ ਜੀਉਂਦੇ ਦੇ ਪ੍ਰਾਣ ਹਨ, ਅਤੇ ਹਰੇਕ ਮਨੁੱਖ ਦਾ ਆਤਮਾ ਵੀ।
11 Nu încearcă urechea cuvintele? Și nu gustă gura mâncarea sa?
੧੧ਭਲਾ, ਕੰਨ ਗੱਲਾਂ ਨੂੰ ਪਰਖ ਨਹੀਂ ਸਕਦਾ, ਜਿਵੇਂ ਤਾਲੂ ਆਪਣੇ ਖਾਣੇ ਦਾ ਸੁਆਦ ਚੱਖ ਲੈਂਦਾ ਹੈ?
12 Înțelepciune este la cei foarte bătrâni; și înțelegere în lungimea zilelor.
੧੨ਬਜ਼ੁਰਗਾਂ ਵਿੱਚ ਬੁੱਧੀ ਹੁੰਦੀ ਹੈ, ਅਤੇ ਲੰਮੀ ਉਮਰ ਵਾਲਿਆਂ ਵਿੱਚ ਸਮਝ ਹੈ।
13 La el este înțelepciune și tărie, el are sfat și înțelegere.
੧੩“ਪਰਮੇਸ਼ੁਰ ਦੇ ਨਾਲ ਬੁੱਧ ਅਤੇ ਸਮਰੱਥ ਹੈ, ਉਹ ਦੇ ਕੋਲ ਸਲਾਹ ਅਤੇ ਸਮਝ ਹੈ।
14 Iată, el dărâmă și nu poate fi construit din nou; el închide un om și nu poate fi deschidere.
੧੪ਵੇਖੋ, ਜੋ ਉਹ ਢਾਹ ਸੁੱਟਦਾ, ਉਸ ਨੂੰ ਬਣਾਇਆ ਨਹੀਂ ਜਾ ਸਕਦਾ, ਜਿਸ ਮਨੁੱਖ ਉੱਤੇ ਉਹ ਬੰਧਨ ਪਾਉਂਦਾ ਹੈ, ਉਹ ਖੁੱਲ੍ਹ ਨਹੀਂ ਸਕਦਾ।
15 Iată, el reține apele și ele seacă; de asemenea le trimite și ele răstoarnă pământul.
੧੫ਵੇਖੋ, ਜਦ ਉਹ ਮੀਂਹ ਨੂੰ ਰੋਕ ਲੈਂਦਾ ਹੈ ਤਾਂ ਸੋਕਾ ਪੈ ਜਾਂਦਾ ਹੈ, ਫੇਰ ਉਹ ਉਨ੍ਹਾਂ ਨੂੰ ਘੱਲਦਾ ਹੈ ਤੇ ਉਹ ਧਰਤੀ ਉਲੱਦ ਦਿੰਦੇ ਹਨ।
16 La el este tărie și înțelepciune; cel înșelat și înșelătorul sunt ai lui.
੧੬ਉਹ ਦੇ ਨਾਲ ਸ਼ਕਤੀ ਅਤੇ ਸਮਝ ਹੈ, ਧੋਖਾ ਦੇਣ ਵਾਲਾ ਅਤੇ ਧੋਖਾ ਖਾਣ ਵਾਲਾ ਉਹ ਦੇ ਹਨ।
17 El duce pe sfătuitori ca pradă și face pe judecători nebuni.
੧੭ਜੋ ਦਰਬਾਰੀਆਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ, ਅਤੇ ਨਿਆਂਈਆਂ ਨੂੰ ਮੂਰਖ ਬਣਾ ਦਿੰਦਾ ਹੈ।
18 El dezleagă legătura împăraților și încinge coapsele lor cu un brâu.
੧੮ਉਹ ਰਾਜਿਆਂ ਦੇ ਪਾਏ ਹੋਏ ਬੰਧਨਾਂ ਨੂੰ ਖੋਲ੍ਹ ਦਿੰਦਾ ਹੈ, ਅਤੇ ਉਨ੍ਹਾਂ ਦੇ ਲੱਕਾਂ ਨੂੰ ਬੰਧਨਾਂ ਨਾਲ ਬੰਨ੍ਹ ਦਿੰਦਾ ਹੈ।
19 El duce pe prinți ca pradă și răstoarnă pe cel puternic.
੧੯ਉਹ ਜਾਜਕਾਂ ਨੂੰ ਨੰਗੇ ਪੈਰੀਂ ਗੁਲਾਮੀ ਵਿੱਚ ਲੈ ਜਾਂਦਾ ਹੈ, ਅਤੇ ਤਕੜਿਆਂ ਨੂੰ ਉਲਟਾ ਦਿੰਦਾ ਹੈ।
20 El îndepărtează vorbirea celor de încredere și ia înțelegerea celor bătrâni.
੨੦ਉਹ ਵਫ਼ਾਦਾਰ ਦੇ ਮੂੰਹ ਬੰਦ ਕਰ ਦਿੰਦਾ, ਅਤੇ ਬਜ਼ੁਰਗਾਂ ਦਾ ਬਿਬੇਕ ਲੈ ਲੈਂਦਾ ਹੈ।
21 El varsă dispreț peste prinți și slăbește tăria celor puternici.
੨੧ਉਹ ਪਤਵੰਤਾਂ ਨੂੰ ਅਪਮਾਨ ਨਾਲ ਭਰ ਦਿੰਦਾ, ਅਤੇ ਜ਼ੋਰਾਵਰਾਂ ਦਾ ਕਮਰਬੰਦ ਢਿੱਲਾ ਕਰ ਦਿੰਦਾ ਹੈ।
22 El descoperă lucruri adânci din întuneric și scoate la lumină umbra morții.
੨੨ਉਹ ਹਨੇਰੇ ਦੀਆਂ ਡੂੰਘੀਆਂ ਗੱਲਾਂ ਨੂੰ ਪਰਗਟ ਕਰ ਦਿੰਦਾ ਹੈ, ਅਤੇ ਮੌਤ ਦੇ ਸਾਯੇ ਨੂੰ ਚਾਨਣ ਵਿੱਚ ਬਾਹਰ ਲੈ ਆਉਂਦਾ ਹੈ।
23 El mărește națiunile și le distruge; el lărgește națiunile și le strâmtorează din nou.
੨੩ਉਹ ਕੌਮਾਂ ਨੂੰ ਵਧਾਉਂਦਾ ਅਤੇ ਉਨ੍ਹਾਂ ਨੂੰ ਨਾਸ ਕਰਦਾ ਹੈ, ਉਹ ਕੌਮਾਂ ਨੂੰ ਫੈਲਾਉਂਦਾ ਅਤੇ ਉਨ੍ਹਾਂ ਨੂੰ ਮੋੜ ਲੈ ਆਉਂਦਾ ਹੈ,
24 El ia inima mai marilor popoarelor pământului și îi face să rătăcească într-o pustie fără drum.
੨੪ਉਹ ਦੇਸ ਦੇ ਲੋਕਾਂ ਦੇ ਮੁਖੀਆਂ ਦੀ ਸਮਝ ਨੂੰ ਲੈ ਲੈਂਦਾ ਹੈ, ਅਤੇ ਉਨ੍ਹਾਂ ਨੂੰ ਸੁੰਨੇ ਥਾਵਾਂ ਵਿੱਚ ਭਟਕਾਉਂਦਾ ਹੈ, ਜਿੱਥੇ ਕੋਈ ਰਾਹ ਨਹੀਂ।
25 Ei bâjbâie fără lumină în întuneric și el îi face să șovăie ca un om beat.
੨੫ਉਹ ਹਨੇਰੇ ਵਿੱਚ ਬਿਨ੍ਹਾਂ ਚਾਨਣ ਤੋਂ ਟੋਹੰਦੇ ਫਿਰਦੇ ਹਨ, ਉਹ ਉਨ੍ਹਾਂ ਨੂੰ ਸ਼ਰਾਬੀ ਵਾਂਗੂੰ ਭਟਕਾਉਂਦਾ ਹੈ!”

< Iov 12 >