< Marcu 8 >
1 În acele zile mulțimea fiind foarte mare și neavând nimic să mănânce, Isus i-a chemat pe discipolii săi și le-a spus:
੧ਉਨ੍ਹਾਂ ਦਿਨਾਂ ਵਿੱਚ, ਜਦੋਂ ਫੇਰ ਵੱਡੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ, ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ,
2 Mi-e milă de mulțime, pentru că sunt acum de trei zile cu mine și nu au ce să mănânce;
੨ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ, ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ।
3 Și dacă le dau drumul la casele lor postind, vor cădea de oboseală pe drum; fiindcă unii dintre ei au venit de departe.
੩ਜੇ ਮੈਂ ਉਨ੍ਹਾਂ ਨੂੰ ਘਰ ਵੱਲ ਭੁੱਖਿਆਂ ਹੀ ਤੋਰ ਦੇਵਾਂ ਤਾਂ ਉਹ ਰਸਤੇ ਵਿੱਚ ਥੱਕ-ਹਾਰ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ।
4 Și discipolii lui i-au răspuns: De unde poate cineva să sature pe aceștia cu pâine, aici, în pustie?
੪ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਐਨੀਆਂ ਰੋਟੀਆਂ ਕਿੱਥੋਂ ਲਿਆਵੇ ਕਿ ਉਹ ਸਭ ਖਾ ਕੇ ਤ੍ਰਿਪਤ ਹੋਣ?
5 Iar el i-a întrebat: Câte pâini aveți? Iar ei au spus: Șapte.
੫ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ।
6 Și a poruncit mulțimii să șadă pe pământ; și a luat cele șapte pâini, a adus mulțumiri, a frânt și a dat discipolilor săi să le pună înainte; și le-au pus înaintea oamenilor.
੬ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।
7 Și aveau câțiva peștișori; și binecuvântând a poruncit să îi pună și pe aceștia înainte.
੭ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ।
8 Așa că au mâncat și s-au săturat; și au ridicat din frânturile care au rămas, șapte coșuri.
੮ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ।
9 Și cei ce mâncaseră au fost în jur de patru mii; și le-a dat drumul.
੯ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।
10 Și îndată a intrat într-o corabie cu discipolii săi și a venit în părțile Dalmanutei.
੧੦ਅਤੇ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
11 Și fariseii au venit și au început să îi pună întrebări, căutând de la el un semn din cer, ispitindu-l.
੧੧ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।
12 Și a oftat adânc în duhul său și a spus: De ce caută generația aceasta un semn? Adevărat vă spun: Un semn nu va fi dat acestei generații.
੧੨ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
13 Și lăsându-i, a intrat din nou în corabie și a plecat de partea cealaltă.
੧੩ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜੇ ਅਤੇ ਪਾਰ ਚਲੇ ਗਏ।
14 Și discipolii uitaseră să ia pâini și nici nu aveau cu ei în corabie mai mult de o pâine.
੧੪ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।
15 Și le-a poruncit, spunând: Fiți atenți, păziți-vă de dospeala fariseilor și de dospeala lui Irod.
੧੫ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!
16 Și discutau între ei, spunând: A spus așa pentru că nu avem pâini.
੧੬ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।
17 Și Isus știind aceasta, le-a spus: De ce discutați că nu aveți pâini? Încă nu pricepeți, nici nu înțelegeți? Vă împietriți încă inima?
੧੭ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?
18 Având ochi, nu vedeți? Și având urechi, nu auziți? Și nu vă amintiți?
੧੮ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ?
19 Când am frânt cele cinci pâini pentru cei cinci mii, câte coșuri pline de frânturi ați ridicat? Ei i-au spus: Douăsprezece.
੧੯ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ।
20 Și când, am frânt cele șapte pentru patru mii, câte coșuri pline de frânturi ați ridicat? Și au spus: Șapte.
੨੦ਅਤੇ ਜਦ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਨੇ ਉਸ ਨੂੰ ਆਖਿਆ, ਸੱਤ।
21 Și le-a spus: Cum de nu înțelegeți?
੨੧ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?
22 Și a venit la Betsaida; și i-au adus un orb și l-au implorat să îl atingă.
੨੨ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ।
23 Și luând mâna orbului, l-a condus afară din sat; și scuipând pe ochii lui și punându-și mâinile peste el, l-a întrebat dacă vede ceva.
੨੩ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ?
24 Și privind în sus, a zis: Văd oameni precum pomii, umblând.
੨੪ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ।
25 După aceea și-a pus din nou mâinile pe ochii lui și l-a făcut să privească în sus; și a fost refăcut și vedea clar pe fiecare om.
੨੫ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।
26 Și l-a trimis acasă, spunând: Nici nu intra în sat, nici nu spune nimănui în sat.
੨੬ਉਹ ਨੇ ਇਹ ਕਹਿ ਕੇ ਉਸ ਨੂੰ ਘਰ ਭੇਜਿਆ ਕਿ ਇਸ ਪਿੰਡ ਵਿੱਚ ਹੁਣ ਪੈਰ ਵੀ ਨਾ ਰੱਖੀਂ।
27 Și Isus și discipolii săi au ieșit în satele din Cezareea Filippi; și pe drum i-a întrebat pe discipolii lui, spunându-le: Cine spun oamenii că sunt eu?
੨੭ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
28 Și au răspuns: Ioan Baptist, iar alții: Ilie; și alții: Unul dintre profeți.
੨੮ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ।
29 Iar el le-a spus: Dar voi, cine spuneți că sunt eu? Și Petru răspunzând i-a zis: Tu ești Cristosul.
੨੯ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!
30 Și le-a poruncit să nu spună nimănui despre el.
੩੦ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ!
31 Și a început să îi învețe, că Fiul omului trebuie să sufere multe lucruri și să fie respins de bătrâni și de preoții de seamă și scribi și să fie ucis și după trei zile să învie.
੩੧ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
32 Și vorbea pe față acel cuvânt. Și Petru l-a luat deoparte și a început să îl mustre.
੩੨ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ।
33 Dar el, întorcându-se și privind la discipolii săi, l-a mustrat pe Petru, spunând: Du-te înapoia mea, Satan. Pentru că nu gândești lucrurile lui Dumnezeu, ci lucrurile oamenilor.
੩੩ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
34 Și chemând la el mulțimea, împreună cu discipolii săi, le-a spus: Oricine voiește să vină după mine, să se dezică de el însuși și să își ridice crucea și să mă urmeze.
੩੪ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
35 Fiindcă oricine voiește să își salveze viața, o va pierde; dar oricine își va pierde viața pentru mine și pentru evanghelie, acela și-o va salva.
੩੫ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
36 Fiindcă la ce îi va folosi unui om, dacă va câștiga lumea întreagă, și își va pierde propriul suflet?
੩੬ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?
37 Sau ce va da un om în schimb pentru sufletul său?
੩੭ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
38 De aceea oricine se va rușina de mine și de cuvintele mele în această generație adulteră și păcătoasă, de acela și Fiul omului se va rușina când va veni în gloria Tatălui său cu îngerii sfinți.
੩੮ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।