< Matei 16 >
1 Fariseii și cu saducheii au venit; și ispitindu-l, îi cereau să le arate un semn din cer.
੧ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ।
2 Iar el a răspuns și le-a zis: Când este seară spuneți: Vine vreme frumoasă, pentru că cerul este roșu.
੨ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ।
3 Și dimineața: Astăzi vine furtună, fiindcă cerul este roșu posomorât. Fățarnicilor, fața cerului știți să o deosebiți; dar semnele timpurilor nu [le] puteți?
੩ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ।
4 O generație stricată și adulteră caută un semn; dar semn nu i se va da, decât semnul profetului Iona. Și i-a lăsat și a plecat.
੪ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।
5 Și când discipolii lui au ajuns de cealaltă parte, uitaseră să ia pâini.
੫ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ।
6 Atunci Isus le-a spus: Fiți atenți și păziți-vă de dospeala fariseilor și a saducheilor.
੬ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ।
7 Și discutau între ei, spunând: A spus așa pentru că nu am luat pâini.
੭ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ।
8 Iar Isus înțelegând le-a spus: Puțin credincioșilor, de ce discutați între voi că nu ați luat pâini?
੮ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?
9 Încă nu înțelegeți, nici nu vă amintiți cele cinci pâini ale celor cinci mii și câte coșuri ați luat?
੯ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?
10 Nici de cele șapte pâini ale celor patru mii și câte coșuri ați luat?
੧੦ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੇ ਕਿੰਨ੍ਹੇ ਟੋਕਰੇ ਚੁੱਕੇ ਸਨ?
11 Cum nu înțelegeți că nu despre pâini vă vorbeam, [ci] ca să vă păziți de dospeala fariseilor și a saducheilor?
੧੧ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ?
12 Atunci au înțeles că nu le-a poruncit să se păzească de dospeala pâinii, ci de doctrina fariseilor și a saducheilor.
੧੨ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।
13 Când Isus a venit în părțile Cezareii Filippi, a întrebat pe discipolii săi, spunând: Cine spun oamenii că sunt eu, Fiul omului?
੧੩ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ?
14 Iar ei au spus: Unii, Ioan Baptist; și alții, Ilie; și alții, Ieremia, sau unul dintre profeți.
੧੪ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ।
15 Iar el le-a spus: Dar voi, cine spuneți că sunt eu?
੧੫ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ?
16 Și Simon Petru a răspuns și a zis: Tu ești Cristosul, Fiul Dumnezeului celui viu.
੧੬ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ।
17 Și Isus a răspuns și i-a zis: Binecuvântat ești Simon Bar-Iona, pentru că nu carnea și sângele ți-au revelat aceasta, ci Tatăl meu care este în cer.
੧੭ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।
18 Și de asemenea îți spun că tu ești Petru și pe această stâncă voi zidi biserica mea; și porțile iadului nu o vor învinge. (Hadēs )
੧੮ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ। (Hadēs )
19 Și îți voi da cheile împărăției cerului; și orice vei lega pe pământ, va fi legat în cer; și orice vei dezlega pe pământ, va fi dezlegat în cer.
੧੯ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
20 Atunci a poruncit discipolilor săi să nu spună nimănui că el este Isus, Cristosul.
੨੦ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ।
21 De atunci a început Isus să arate discipolilor săi, că el trebuie să meargă la Ierusalim și să sufere multe lucruri din partea bătrânilor și a marilor preoți și a scribilor și să fie ucis și a treia zi să fie înviat.
੨੧ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।
22 Atunci Petru l-a luat și a început să îl mustre, spunând: Departe de tine, Doamne, să nu ți se întâmple așa ceva.
੨੨ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!
23 Dar s-a întors și i-a spus lui Petru: Du-te înapoia mea, Satan; tu îmi ești poticnire, pentru că nu gândești lucrurile lui Dumnezeu, ci lucrurile oamenilor.
੨੩ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
24 Atunci Isus a spus discipolilor săi: Dacă cineva voiește să vină după mine, să se dezică de el însuși și să își ridice crucea și să mă urmeze.
੨੪ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
25 Fiindcă oricine voiește să își salveze viața, o va pierde; și oricine își va pierde viața pentru mine, o va găsi.
੨੫ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ।
26 Căci ce i-ar folosi unui om dacă va câștiga întreaga lume și își va pierde sufletul? Sau ce va da un om în schimb pentru sufletul său?
੨੬ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
27 Fiindcă Fiul omului va veni în gloria Tatălui său cu îngerii săi; și atunci va răsplăti fiecăruia conform faptelor sale.
੨੭ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।
28 Adevărat vă spun: Sunt unii, care stau aici în picioare, care nu vor gusta nicidecum din moarte până nu vor vedea pe Fiul omului venind în împărăția sa.
੨੮ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।