< Neemia 8 >

1 Și tot poporul s-a adunat ca un singur om, în strada, care era în fața porții apelor; și ei i-au vorbit lui Ezra, scribul, să aducă el cartea legii lui Moise, pe care DOMNUL o poruncise lui Israel.
ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਨ੍ਹਾਂ ਨੇ ਅਜ਼ਰਾ ਸ਼ਾਸਤਰੀ ਨੂੰ ਕਿਹਾ ਕਿ ਮੂਸਾ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ।
2 Și Ezra, preotul, a adus legea înaintea adunării, atât a bărbaților cât și a femeilor și a tuturor celor care puteau auzi cu înțelegere, în cea dintâi zi a lunii a șaptea.
ਤਦ ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਾਰੀ ਸਭਾ ਦੇ ਸਾਹਮਣੇ ਭਾਵੇਂ ਪੁਰਖ ਭਾਵੇਂ ਇਸਤਰੀਆਂ ਸਗੋਂ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸਕਦੇ ਸਨ, ਬਿਵਸਥਾ ਨੂੰ ਲੈ ਆਇਆ,
3 Și a citit din ea în fața străzii care era înaintea porții apelor de dimineață până la amiază, înaintea bărbaților și a femeilor și a celor care puteau înțelege; și urechile întregului popor erau atente la cartea legii.
ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪਹੁ ਫੁੱਟਣ ਤੋਂ ਲੈ ਕੇ ਦੁਪਹਿਰ ਤੱਕ ਪੁਰਖਾਂ, ਇਸਤਰੀਆਂ ਅਤੇ ਜੋ ਸਮਝ ਸਕਦੇ ਸਨ, ਉਨ੍ਹਾਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੁਸਤਕ ਵੱਲ ਲੱਗੇ ਰਹੇ।
4 Și Ezra, scribul, stătea în picioare pe o platformă de lemn, pe care o făcuseră pentru această ocazie; și lângă el stăteau în picioare Matitia și Șema și Anaia și Urie și Hilchia și Maaseia, la dreapta lui; și la stânga lui Pedaia și Mișael și Malchiia și Hașum și Hașbadana, Zaharia și Meșulam.
ਤਦ ਅਜ਼ਰਾ ਸ਼ਾਸਤਰੀ ਲੱਕੜੀ ਦੇ ਇੱਕ ਤਖ਼ਤ-ਪੋਸ਼ ਉੱਤੇ ਖੜਾ ਹੋ ਗਿਆ, ਜਿਹੜਾ ਇਸੇ ਕੰਮ ਲਈ ਬਣਾਇਆ ਗਿਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ, ਸ਼ਮਆ, ਅਨਾਯਾਹ, ਊਰਿੱਯਾਹ, ਹਿਲਕੀਯਾਹ ਅਤੇ ਮਅਸੇਯਾਹ ਉਸ ਦੇ ਸੱਜੇ ਪਾਸੇ ਖੜ੍ਹੇ ਸਨ ਅਤੇ ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸ਼ਬੱਦਾਨਾਹ, ਜ਼ਕਰਯਾਹ ਅਤੇ ਮਸ਼ੁੱਲਾਮ ਖੜ੍ਹੇ ਸਨ।
5 Și Ezra a deschis cartea înaintea ochilor întregului popor; (pentru că el era deasupra întregului popor; ) și, când a deschis-o, tot poporul s-a ridicat în picioare;
ਤਦ ਅਜ਼ਰਾ ਨੇ ਜੋ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਸੀ, ਸਾਰੀ ਪਰਜਾ ਦੇ ਵੇਖਦਿਆਂ ਪੁਸਤਕ ਨੂੰ ਖੋਲ੍ਹਿਆ, ਅਤੇ ਉਸ ਦੇ ਖੋਲ੍ਹਦਿਆਂ ਸਾਰ ਹੀ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ।
6 Și Ezra a binecuvântat pe DOMNUL, pe marele Dumnezeu. Și tot poporul a răspuns: Amin, Amin, ridicându-și mâinile; și și-au plecat capetele și s-au închinat DOMNULUI cu fețele lor la pământ.
ਤਦ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਕਿਹਾ, ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ” ਕਿਹਾ ਅਤੇ ਯਹੋਵਾਹ ਦੇ ਅੱਗੇ ਧਰਤੀ ਤੱਕ ਸਿਰ ਝੁਕਾ ਕੇ ਮੱਥਾ ਟੇਕਿਆ।
7 De asemenea Ieșua și Bani și Șerebia, Iamin, Acub, Șabetai, Hodiia, Maaseia, Chelita, Azaria, Iozabad, Hanan, Pelaia și leviții au făcut pe popor să înțeleagă legea; și poporul stătea în picioare la locul său.
ਤਦ ਯੇਸ਼ੂਆ, ਬਾਨੀ, ਸ਼ੇਰੇਬਯਾਹ, ਯਾਮੀਨ, ਅੱਕੂਬ, ਸ਼ਬਥਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਾਨਾਨ, ਪਲਾਯਾਹ ਅਤੇ ਲੇਵੀਆਂ ਨੇ ਪਰਜਾ ਨੂੰ ਬਿਵਸਥਾ ਸਮਝਾਈ ਅਤੇ ਪਰਜਾ ਆਪਣੇ ਸਥਾਨ ਤੇ ਖੜ੍ਹੀ ਰਹੀ।
8 Astfel ei citeau lămurit în cartea legii lui Dumnezeu, și îi dădeau înțelesul și îi făceau să înțeleagă citirea.
ਉਨ੍ਹਾਂ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਨੂੰ ਬੜੀ ਸਫ਼ਾਈ ਨਾਲ ਪੜ੍ਹਿਆ ਅਤੇ ਉਸ ਦੇ ਅਰਥ ਸਮਝਾਏ ਅਤੇ ਲੋਕਾਂ ਨੇ ਪਾਠ ਨੂੰ ਸਮਝ ਲਿਆ।
9 Și Neemia, care este Tirșata, și Ezra, preotul și scribul, și leviții care învățau poporul, au spus către tot poporul: Această zi este sfântă pentru DOMNUL Dumnezeul vostru, nu jeliți, nici nu plângeți. Pentru că tot poporul plângea, când au auzit cuvintele legii.
ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ।
10 Atunci el le-a spus: Duceți-vă, mâncați grăsimea și beți dulceața și trimiteți porții la cei pentru care nimic nu este pregătit, pentru că această zi este sfântă pentru DOMNUL nostru; și să nu vă pară rău, pentru că bucuria DOMNULUI este tăria voastră.
੧੦ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।”
11 Și leviții au liniștit tot poporul, spunând: Tăceți, pentru că ziua este sfântă; și nu fiți mâhniți.
੧੧ਤਦ ਲੇਵੀਆਂ ਨੇ ਸਾਰੀ ਪਰਜਾ ਨੂੰ ਇਹ ਕਹਿ ਕੇ ਸ਼ਾਂਤ ਕੀਤਾ, “ਚੁੱਪ ਰਹੋ ਕਿਉਂ ਜੋ ਅੱਜ ਦਾ ਦਿਨ ਪਵਿੱਤਰ ਹੈ, ਅਤੇ ਉਦਾਸ ਨਾ ਹੋਵੋ।”
12 Și tot poporul s-a dus să mănânce și să bea și să trimită porții și să facă mare bucurie, pentru că înțeleseseră cuvintele care le fuseseră vestite.
੧੨ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਨ੍ਹਾਂ ਨੂੰ ਸਮਝਾਏ ਗਏ ਸਨ, ਉਨ੍ਹਾਂ ਨੇ ਉਹ ਸਮਝ ਲਏ ਸਨ।
13 Și a doua zi s-au adunat mai marii părinților întregului popor, preoții și leviții, la Ezra, scribul, pentru a înțelege cuvintele legii.
੧੩ਦੂਜੇ ਦਿਨ ਵੀ ਸਾਰੀ ਪਰਜਾ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਅਤੇ ਜਾਜਕ ਅਤੇ ਲੇਵੀ ਅਜ਼ਰਾ ਸ਼ਾਸਤਰੀ ਕੋਲ ਇਕੱਠੇ ਹੋਏ ਤਾਂ ਜੋ ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ।
14 Și au găsit scris în legea pe care DOMNUL o poruncise prin Moise, copiilor lui Israel, că trebuie să locuiască în colibe la sărbătoarea lunii a șaptea;
੧੪ਉਨ੍ਹਾਂ ਨੂੰ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਮਿਲਿਆ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਇਹ ਹੁਕਮ ਦਿੱਤਾ ਸੀ ਕਿ ਇਸਰਾਏਲੀ ਸੱਤਵੇਂ ਮਹੀਨੇ ਦੇ ਪਰਬ ਲਈ ਡੇਰਿਆਂ ਵਿੱਚ ਰਿਹਾ ਕਰਨ
15 Și că trebuie să vestească și să facă cunoscut în toate cetățile lor și în Ierusalim, spunând: Ieșiți la munte și aduceți ramuri de măslin și ramuri de pin și ramuri de mirt și ramuri de palmier și ramuri de copaci stufoși, pentru a face colibe, precum este scris.
੧੫ਅਤੇ ਆਪਣੇ ਸਾਰੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਇਹ ਸੁਣਾਇਆ ਜਾਵੇ ਅਤੇ ਇਹ ਮੁਨਾਦੀ ਕਰਵਾਈ ਜਾਵੇ ਕਿ ਪਰਬਤ ਉੱਤੇ ਜਾ ਕੇ ਜ਼ੈਤੂਨ ਦੀਆਂ ਟਹਿਣੀਆਂ, ਤੇਲ ਬਿਰਛ ਦੀਆਂ ਟਾਹਣੀਆਂ, ਮਹਿੰਦੀ ਦੀਆਂ ਟਹਿਣੀਆਂ, ਖਜ਼ੂਰ ਦੀਆਂ ਟਹਿਣੀਆਂ ਅਤੇ ਸੰਘਣੇ ਬਿਰਛਾਂ ਦੀਆਂ ਟਹਿਣੀਆਂ ਡੇਰੇ ਬਣਾਉਣ ਲਈ ਲਿਆਉਣ, ਜਿਵੇਂ ਕਿ ਲਿਖਿਆ ਹੈ।
16 Astfel poporul a ieșit și le-a adus și și-au făcut colibe, fiecare pe acoperișul casei lui și în curțile lor și în curțile casei lui Dumnezeu și în strada porții apelor și în strada porții lui Efraim.
੧੬ਤਦ ਲੋਕ ਬਾਹਰ ਗਏ ਅਤੇ ਟਹਿਣੀਆਂ ਨੂੰ ਲਿਆਏ ਅਤੇ ਆਪਣੇ-ਆਪਣੇ ਘਰ ਦੀ ਛੱਤ ਉੱਤੇ, ਆਪਣੇ ਵਿਹੜਿਆਂ ਵਿੱਚ ਅਤੇ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਅਤੇ ਜਲ-ਫਾਟਕ ਦੇ ਚੌਂਕ ਵਿੱਚ ਅਤੇ ਇਫ਼ਰਾਈਮੀ ਫਾਟਕ ਦੇ ਚੌਂਕ ਵਿੱਚ ਆਪਣੇ ਲਈ ਡੇਰੇ ਬਣਾਏ।
17 Și toată adunarea celor care se întorseseră din captivitate și-au făcut colibe și au șezut în colibe, pentru că din zilele lui Ieșua, fiul lui Nun, până în acea zi copiii lui Israel nu făcuseră astfel. Și a fost foarte mare veselie.
੧੭ਸਾਰੀ ਸਭਾ ਨੇ ਜਿਹੜੀ ਗ਼ੁਲਾਮੀ ਵਿੱਚੋਂ ਮੁੜ ਆਈ ਸੀ, ਡੇਰੇ ਬਣਾਏ ਅਤੇ ਉਨ੍ਹਾਂ ਵਿੱਚ ਰਹੇ ਕਿਉਂ ਜੋ ਨੂਨ ਦੇ ਪੁੱਤਰ ਯੇਸ਼ੂਆ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤੱਕ ਇਸਰਾਏਲੀਆਂ ਨੇ ਅਜਿਹਾ ਨਹੀਂ ਕੀਤਾ ਸੀ। ਉਸ ਸਮੇਂ ਬਹੁਤ ਵੱਡਾ ਅਨੰਦ ਹੋਇਆ।
18 De asemenea zi de zi, din ziua întâi până în ultima zi, el a citit în cartea legii lui Dumnezeu. Și au ținut sărbătoarea șapte zile; și în a opta zi a fost o adunare solemnă, conform rânduielii.
੧੮ਫਿਰ ਪਹਿਲੇ ਦਿਨ ਤੋਂ ਲੈ ਕੇ ਆਖਰੀ ਦਿਨ ਤੱਕ ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਵਿੱਚੋਂ ਹਰ ਰੋਜ਼ ਪੜ੍ਹਿਆ ਅਤੇ ਉਨ੍ਹਾਂ ਨੇ ਸੱਤ ਦਿਨਾਂ ਤੱਕ ਪਰਬ ਮਨਾਇਆ ਅਤੇ ਅੱਠਵੇਂ ਦਿਨ ਨਿਯਮ ਦੇ ਅਨੁਸਾਰ ਮਹਾਂ-ਸਭਾ ਹੋਈ।

< Neemia 8 >