Aionian Verses
Genesis 37:35 (ਉਤਪਤ ੩੭:੩੫)
(parallel missing)
ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ। (Sheol )
Genesis 42:38 (ਉਤਪਤ ੪੨:੩੮)
(parallel missing)
ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol )
Genesis 44:29 (ਉਤਪਤ ੪੪:੨੯)
(parallel missing)
ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol )
Genesis 44:31 (ਉਤਪਤ ੪੪:੩੧)
(parallel missing)
ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ। (Sheol )
Numbers 16:30 (ਗਿਣਤੀ ੧੬:੩੦)
(parallel missing)
ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ! (Sheol )
Numbers 16:33 (ਗਿਣਤੀ ੧੬:੩੩)
(parallel missing)
ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ। (Sheol )
Deuteronomy 32:22 (ਬਿਵਸਥਾ ਸਾਰ ੩੨:੨੨)
(parallel missing)
ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ। (Sheol )
1 Samuel 2:6 (1 ਸਮੂਏਲ ੨:੬)
(parallel missing)
ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ। (Sheol )
2 Samuel 22:6 (2 ਸਮੂਏਲ ੨੨:੬)
(parallel missing)
ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। (Sheol )
1 Kings 2:6 (1 ਰਾਜਿਆਂ ੨:੬)
(parallel missing)
ਤੂੰ ਆਪਣੀ ਬੁੱਧ ਦੇ ਅਨੁਸਾਰ ਕਰੀਂ ਅਤੇ ਉਹ ਦਾ ਧੌਲਾ ਸਿਰ ਸਲਾਮਤੀ ਨਾਲ ਅਧੋਲੋਕ ਵਿੱਚ ਨਾ ਜਾਣ ਦੇਵੀਂ। (Sheol )
1 Kings 2:9 (1 ਰਾਜਿਆਂ ੨:੯)
(parallel missing)
ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ। (Sheol )
Job 7:9 (ਅੱਯੂਬ ੭:੯)
(parallel missing)
ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ। (Sheol )
Job 11:8 (ਅੱਯੂਬ ੧੧:੮)
(parallel missing)
ਉਹ ਅਕਾਸ਼ ਤੋਂ ਉੱਚਾ ਹੈ, ਉਹ ਪਤਾਲ ਨਾਲੋਂ ਵੀ ਡੂੰਘਾ ਹੈ, ਤੂੰ ਕੀ ਕਰ ਸਕਦਾ ਹੈਂ? (Sheol )
Job 14:13 (ਅੱਯੂਬ ੧੪:੧੩)
(parallel missing)
“ਕਾਸ਼ ਕਿ ਤੂੰ ਮੈਨੂੰ ਅਧੋਲੋਕ ਵਿੱਚ ਲੁਕਾ ਦੇਵੇਂ, ਅਤੇ ਮੈਨੂੰ ਛੁਪਾ ਰੱਖੇਂ ਜਦ ਤੱਕ ਤੇਰਾ ਕ੍ਰੋਧ ਨਾ ਹਟੇ, ਅਤੇ ਮੇਰੇ ਲਈ ਖ਼ਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਯਾਦ ਕਰੇਂ! (Sheol )
Job 17:13 (ਅੱਯੂਬ ੧੭:੧੩)
(parallel missing)
ਜੇਕਰ ਮੈਂ ਆਸ ਰੱਖਾਂ ਕਿ ਅਧੋਲੋਕ ਮੇਰਾ ਘਰ ਹੈਂ, ਜੇਕਰ ਮੈਂ ਹਨੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ, (Sheol )
Job 17:16 (ਅੱਯੂਬ ੧੭:੧੬)
(parallel missing)
ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ, ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।” (Sheol )
Job 21:13 (ਅੱਯੂਬ ੨੧:੧੩)
(parallel missing)
ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ, ਪਰ ਇੱਕ ਪਲ ਵਿੱਚ ਹੀ ਸ਼ਾਂਤੀ ਨਾਲ ਅਧੋਲੋਕ ਨੂੰ ਉਤਰ ਜਾਂਦੇ ਹਨ! (Sheol )
Job 24:19 (ਅੱਯੂਬ ੨੪:੧੯)
(parallel missing)
ਖ਼ੁਸ਼ਕੀ ਅਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ, ਤਿਵੇਂ ਪਤਾਲ ਪਾਪੀਆਂ ਨੂੰ ਵੀ ਸੁਕਾ ਦਿੰਦਾ ਹੈ। (Sheol )
Job 26:6 (ਅੱਯੂਬ ੨੬:੬)
(parallel missing)
ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ। (Sheol )
Psalms 6:5 (ਜ਼ਬੂਰ ੬:੫)
(parallel missing)
ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ? (Sheol )
Psalms 9:17 (ਜ਼ਬੂਰ ੯:੧੭)
(parallel missing)
ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ। (Sheol )
Psalms 16:10 (ਜ਼ਬੂਰ ੧੬:੧੦)
(parallel missing)
ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। (Sheol )
Psalms 18:5 (ਜ਼ਬੂਰ ੧੮:੫)
(parallel missing)
ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। (Sheol )
Psalms 30:3 (ਜ਼ਬੂਰ ੩੦:੩)
(parallel missing)
ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ। (Sheol )
Psalms 31:17 (ਜ਼ਬੂਰ ੩੧:੧੭)
(parallel missing)
ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ! (Sheol )
Psalms 49:14 (ਜ਼ਬੂਰ ੪੯:੧੪)
(parallel missing)
ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ। (Sheol )
Psalms 49:15 (ਜ਼ਬੂਰ ੪੯:੧੫)
(parallel missing)
ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ। (Sheol )
Psalms 55:15 (ਜ਼ਬੂਰ ੫੫:੧੫)
(parallel missing)
ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ! (Sheol )
Psalms 86:13 (ਜ਼ਬੂਰ ੮੬:੧੩)
(parallel missing)
ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ। (Sheol )
Psalms 88:3 (ਜ਼ਬੂਰ ੮੮:੩)
(parallel missing)
ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ। (Sheol )
Psalms 89:48 (ਜ਼ਬੂਰ ੮੯:੪੮)
(parallel missing)
ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ। (Sheol )
Psalms 116:3 (ਜ਼ਬੂਰ ੧੧੬:੩)
(parallel missing)
ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ। (Sheol )
Psalms 139:8 (ਜ਼ਬੂਰ ੧੩੯:੮)
(parallel missing)
ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ! (Sheol )
Psalms 141:7 (ਜ਼ਬੂਰ ੧੪੧:੭)
(parallel missing)
ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ। (Sheol )
Proverbs 1:12 (ਕਹਾਉਤਾਂ ੧:੧੨)
(parallel missing)
ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ। (Sheol )
Proverbs 5:5 (ਕਹਾਉਤਾਂ ੫:੫)
(parallel missing)
ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ। (Sheol )
Proverbs 7:27 (ਕਹਾਉਤਾਂ ੭:੨੭)
(parallel missing)
ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ। (Sheol )
Proverbs 9:18 (ਕਹਾਉਤਾਂ ੯:੧੮)
(parallel missing)
ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ! (Sheol )
Proverbs 15:11 (ਕਹਾਉਤਾਂ ੧੫:੧੧)
(parallel missing)
ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ? (Sheol )
Proverbs 15:24 (ਕਹਾਉਤਾਂ ੧੫:੨੪)
(parallel missing)
ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ। (Sheol )
Proverbs 23:14 (ਕਹਾਉਤਾਂ ੨੩:੧੪)
(parallel missing)
ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ। (Sheol )
Proverbs 27:20 (ਕਹਾਉਤਾਂ ੨੭:੨੦)
(parallel missing)
ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ। (Sheol )
Proverbs 30:16 (ਕਹਾਉਤਾਂ ੩੦:੧੬)
(parallel missing)
ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ। (Sheol )
Ecclesiastes 9:10 (ਉਪਦੇਸ਼ਕ ੯:੧੦)
(parallel missing)
ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ। (Sheol )
Song of Solomon 8:6 (ਸੁਲੇਮਾਨ ਦਾ ਗੀਤ ੮:੬)
(parallel missing)
ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ। (Sheol )
Isaiah 5:14 (ਯਸਾਯਾਹ ੫:੧੪)
(parallel missing)
ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲ਼ਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ। (Sheol )
Isaiah 7:11 (ਯਸਾਯਾਹ ੭:੧੧)
(parallel missing)
ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ, (Sheol )
Isaiah 14:9 (ਯਸਾਯਾਹ ੧੪:੯)
(parallel missing)
ਹੇਠੋਂ ਪਤਾਲ ਤੇਰੇ ਲਈ ਹਿੱਲ ਪਿਆ ਹੈ, ਕਿ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਮੁਰਦਿਆਂ ਨੂੰ, ਅਰਥਾਤ ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਖੜ੍ਹਾ ਕਰ ਦਿੱਤਾ ਹੈ। (Sheol )
Isaiah 14:11 (ਯਸਾਯਾਹ ੧੪:੧੧)
(parallel missing)
ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ। (Sheol )
Isaiah 14:15 (ਯਸਾਯਾਹ ੧੪:੧੫)
(parallel missing)
ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ। (Sheol )
Isaiah 28:15 (ਯਸਾਯਾਹ ੨੮:੧੫)
(parallel missing)
ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, (Sheol )
Isaiah 28:18 (ਯਸਾਯਾਹ ੨੮:੧੮)
(parallel missing)
ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ। (Sheol )
Isaiah 38:10 (ਯਸਾਯਾਹ ੩੮:੧੦)
(parallel missing)
ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ। (Sheol )
Isaiah 38:18 (ਯਸਾਯਾਹ ੩੮:੧੮)
(parallel missing)
ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸਕਦਾ, ਨਾ ਮੌਤ ਤੇਰੀ ਉਸਤਤ ਕਰ ਸਕਦੀ, ਕਬਰ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ। (Sheol )
Isaiah 57:9 (ਯਸਾਯਾਹ ੫੭:੯)
(parallel missing)
ਤੂੰ ਤੇਲ ਲੈ ਕੇ ਮਲਕ ਦੇਵਤੇ ਕੋਲ ਗਈ, ਤੂੰ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ! (Sheol )
Ezekiel 31:15 (ਹਿਜ਼ਕੀਏਲ ੩੧:੧੫)
(parallel missing)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਉਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਸ ਦੇ ਲਈ ਡੂੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, ਹਾਂ, ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ। (Sheol )
Ezekiel 31:16 (ਹਿਜ਼ਕੀਏਲ ੩੧:੧੬)
(parallel missing)
ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ। (Sheol )
Ezekiel 31:17 (ਹਿਜ਼ਕੀਏਲ ੩੧:੧੭)
(parallel missing)
ਉਹ ਵੀ ਉਹ ਦੇ ਨਾਲ ਉਹਨਾਂ ਤੱਕ ਜੋ ਤਲਵਾਰ ਨਾਲ ਵੱਢੇ ਗਏ, ਪਤਾਲ ਵਿੱਚ ਉਤਰ ਜਾਣਗੇ ਅਤੇ ਉਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂ ਹੇਠਾਂ ਵੱਸਦੇ ਸਨ। (Sheol )
Ezekiel 32:21 (ਹਿਜ਼ਕੀਏਲ ੩੨:੨੧)
(parallel missing)
ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ। (Sheol )
Ezekiel 32:27 (ਹਿਜ਼ਕੀਏਲ ੩੨:੨੭)
(parallel missing)
ਕੀ ਉਹ ਉਹਨਾਂ ਸੂਰਮਿਆਂ ਦੇ ਨਾਲ ਜੋ ਬੇਸੁੰਨਤਿਆਂ ਵਿੱਚੋਂ ਡਿੱਗ ਪਏ, ਜਿਹੜੇ ਆਪਣੇ ਜੰਗੀ ਸ਼ਸਤਰਾਂ ਸਣੇ ਪਤਾਲ ਵਿੱਚ ਉੱਤਰ ਗਏ, ਪਏ ਨਾ ਰਹਿਣਗੇ? ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਹਨਾਂ ਦੇ ਔਗੁਣ ਉਹਨਾਂ ਦੀਆਂ ਹੱਡੀਆਂ ਉੱਤੇ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈਅ ਦਾ ਕਾਰਨ ਸਨ। (Sheol )
Hosea 13:14 (ਹੋਸ਼ੇਆ ੧੩:੧੪)
(parallel missing)
ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ! (Sheol )
Amos 9:2 (ਆਮੋਸ ੯:੨)
(parallel missing)
“ਭਾਵੇਂ ਉਹ ਪਤਾਲ ਤੱਕ ਟੋਇਆ ਪੁੱਟ ਲੈਣ, ਉੱਥੋਂ ਵੀ ਮੇਰਾ ਹੱਥ ਉਨ੍ਹਾਂ ਨੂੰ ਖਿੱਚ ਲਵੇਗਾ, ਭਾਵੇਂ ਉਹ ਅਕਾਸ਼ ਤੱਕ ਚੜ੍ਹ ਜਾਣ, ਤਾਂ ਵੀ ਉੱਥੋਂ ਮੈਂ ਉਨ੍ਹਾਂ ਨੂੰ ਉਤਾਰ ਲਿਆਵਾਂਗਾ! (Sheol )
Jonah 2:2 (ਯੂਨਾਹ ੨:੨)
(parallel missing)
“ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।” (Sheol )
Habakkuk 2:5 (ਹਬੱਕੂਕ ੨:੫)
(parallel missing)
ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ। (Sheol )
Matthew 5:22 (ਮੱਤੀ ੫:੨੨)
(parallel missing)
ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। (Geenna )
Matthew 5:29 (ਮੱਤੀ ੫:੨੯)
(parallel missing)
ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। (Geenna )
Matthew 5:30 (ਮੱਤੀ ੫:੩੦)
(parallel missing)
ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। (Geenna )
Matthew 10:28 (ਮੱਤੀ ੧੦:੨੮)
(parallel missing)
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ। (Geenna )
Matthew 11:23 (ਮੱਤੀ ੧੧:੨੩)
(parallel missing)
ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ। (Hadēs )
Matthew 12:32 (ਮੱਤੀ ੧੨:੩੨)
(parallel missing)
ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ। (aiōn )
Matthew 13:22 (ਮੱਤੀ ੧੩:੨੨)
(parallel missing)
ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ। (aiōn )
Matthew 13:39 (ਮੱਤੀ ੧੩:੩੯)
(parallel missing)
ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। (aiōn )
Matthew 13:40 (ਮੱਤੀ ੧੩:੪੦)
(parallel missing)
ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ। (aiōn )
Matthew 13:49 (ਮੱਤੀ ੧੩:੪੯)
(parallel missing)
ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ। (aiōn )
Matthew 16:18 (ਮੱਤੀ ੧੬:੧੮)
(parallel missing)
ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ। (Hadēs )
Matthew 18:8 (ਮੱਤੀ ੧੮:੮)
(parallel missing)
ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ। (aiōnios )
Matthew 18:9 (ਮੱਤੀ ੧੮:੯)
(parallel missing)
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ। (Geenna )
Matthew 19:16 (ਮੱਤੀ ੧੯:੧੬)
(parallel missing)
ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ? (aiōnios )
Matthew 19:29 (ਮੱਤੀ ੧੯:੨੯)
(parallel missing)
ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ। (aiōnios )
Matthew 21:19 (ਮੱਤੀ ੨੧:੧੯)
(parallel missing)
ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ। (aiōn )
Matthew 23:15 (ਮੱਤੀ ੨੩:੧੫)
(parallel missing)
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ। (Geenna )
Matthew 23:33 (ਮੱਤੀ ੨੩:੩੩)
(parallel missing)
ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ? (Geenna )
Matthew 24:3 (ਮੱਤੀ ੨੪:੩)
(parallel missing)
ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ? (aiōn )
Matthew 25:41 (ਮੱਤੀ ੨੫:੪੧)
(parallel missing)
ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। (aiōnios )
Matthew 25:46 (ਮੱਤੀ ੨੫:੪੬)
(parallel missing)
ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ। (aiōnios )
Matthew 28:20 (ਮੱਤੀ ੨੮:੨੦)
(parallel missing)
ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ। (aiōn )
Mark 3:29 (ਮਰਕੁਸ ੩:੨੯)
(parallel missing)
ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ। (aiōn , aiōnios )
Mark 4:19 (ਮਰਕੁਸ ੪:੧੯)
(parallel missing)
ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ। (aiōn )
Mark 9:43 (ਮਰਕੁਸ ੯:੪੩)
(parallel missing)
ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। (Geenna )
Mark 9:45 (ਮਰਕੁਸ ੯:੪੫)
(parallel missing)
ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। (Geenna )
Mark 9:47 (ਮਰਕੁਸ ੯:੪੭)
(parallel missing)
ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। (Geenna )
Mark 10:17 (ਮਰਕੁਸ ੧੦:੧੭)
(parallel missing)
ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios )
Mark 10:30 (ਮਰਕੁਸ ੧੦:੩੦)
(parallel missing)
ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ। (aiōn , aiōnios )
Mark 11:14 (ਮਰਕੁਸ ੧੧:੧੪)
(parallel missing)
ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ। (aiōn )
Šă jăl u vladalit ăm familija lu Jakov dă erikeš, šă kraljevstva aluj nu ave kraj!” (aiōn )
ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। (aiōn )
ka kum u obečalit alu preci anoštri dă kănva să fijă pljinj dă milă pălăngă Abraham šă pălăngă potomku aluj dă erikeš.” (aiōn )
ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ। (aiōn )
Asta nju fost spus dăm gurălje dă proroci aluj svănc dă kănva: (aiōn )
ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ। (aiōn )
Šă jej sur arugat la Isus să nu lji đe zapovjed să mergă ăm gropă făr dă dno. (Abyssos )
ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ! (Abyssos )
Šă voj ominji dăm Kafarnaum! Pănăm nor voj vic răđika? Ăm podzemlje vic fi arunkac. (Hadēs )
ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ! (Hadēs )
Šjeva ka učitelju dă zakonu alu Mojsije su skulat, să ăl iskušulaskă pă Isus šă lu ăntribat: “Učitelju šje trăbă să fakă să kapăt kust dă erikeš? Kum ăl pot kăpăta?” (aiōnios )
ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios )
Ju vuj zăšji dă šjinji trăbă să vă fijă frikă. Fijă vă frikă dă Dimizov kari poči să amori, atunšje vă poči vărlji ăm pakao. Da anume, dă jăl vă trăbă să vă fijă frikă. (Geenna )
ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। (Geenna )
Atunšje gospodaru u ămărit pă nu đirept upravitelj kari ăm oči aluj nu are bun upravitelj, kă u arătat dăstafelă mărđuljijă kari nuj bună. Asta arată, kă ominji dă asta svet ăs maj mudri ăm stvarurlje alor dă kit dă ominji dă lumină. (aiōn )
ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ। (aiōn )
Šă ju vă zăk: ‘Koristilec găzdăšije šje fužji daje kă ăj nepravednă ku aje vă făšjec urtašj pă lăngă voj, aša kănd nu maj u fi găzdăšijă, atunšje voj vic fi apukac ăm nor dă erikeš. (aiōnios )
ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ। (aiōnios )
Ăm mari mukă ăm podzemlje, găzdaku su ujtat sus šă u văzut pă Abraham dă dăparći šă pă Lazar kari are lăngă Abraham. (Hadēs )
ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ। (Hadēs )
Are unu vladar akulo kari u ăntribat pă Isus: “Bun Učitelju, šje trăbă să fak să kapăt kust dă erikeš?” (aiōnios )
ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios )
a să nu kapići dă aje maj mult ăm asta kust dă kit ave, a u kăpăta pă altu svet kari vinji kustu dă erikeš.” (aiōn , aiōnios )
ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ । (aiōn , aiōnios )
Isus u ăntors vorba alor: “Ăm asta svet lume să ămirită šă să ănsoră. (aiōn )
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ। (aiōn )
Ali eje kari ur fost smatralic vredni să uskrsnulaskă dăm morc njiš nu su ănsura, njiš nu să ămirită. (aiōn )
ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ। (aiōn )
John 3:16 (ਯੂਹੰਨਾ ੩:੧੬)
(parallel missing)
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। (aiōnios )
John 3:36 (ਯੂਹੰਨਾ ੩:੩੬)
(parallel missing)
ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।” (aiōnios )
John 4:14 (ਯੂਹੰਨਾ ੪:੧੪)
(parallel missing)
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।” (aiōn , aiōnios )
John 4:36 (ਯੂਹੰਨਾ ੪:੩੬)
(parallel missing)
ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ। (aiōnios )
John 5:24 (ਯੂਹੰਨਾ ੫:੨੪)
(parallel missing)
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। (aiōnios )
John 5:39 (ਯੂਹੰਨਾ ੫:੩੯)
(parallel missing)
ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ! (aiōnios )
John 6:27 (ਯੂਹੰਨਾ ੬:੨੭)
(parallel missing)
ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।” (aiōnios )
John 6:40 (ਯੂਹੰਨਾ ੬:੪੦)
(parallel missing)
ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।” (aiōnios )
John 6:47 (ਯੂਹੰਨਾ ੬:੪੭)
(parallel missing)
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ। (aiōnios )
John 6:51 (ਯੂਹੰਨਾ ੬:੫੧)
(parallel missing)
ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।” (aiōn )
John 6:54 (ਯੂਹੰਨਾ ੬:੫੪)
(parallel missing)
ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ। (aiōnios )
John 6:58 (ਯੂਹੰਨਾ ੬:੫੮)
(parallel missing)
ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।” (aiōn )
John 6:68 (ਯੂਹੰਨਾ ੬:੬੮)
(parallel missing)
ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ। (aiōnios )
John 8:35 (ਯੂਹੰਨਾ ੮:੩੫)
(parallel missing)
ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ। (aiōn )
John 8:51 (ਯੂਹੰਨਾ ੮:੫੧)
(parallel missing)
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।” (aiōn )
John 8:52 (ਯੂਹੰਨਾ ੮:੫੨)
(parallel missing)
ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ। (aiōn )
John 9:32 (ਯੂਹੰਨਾ ੯:੩੨)
(parallel missing)
ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ। (aiōn )
John 10:28 (ਯੂਹੰਨਾ ੧੦:੨੮)
(parallel missing)
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। (aiōn , aiōnios )
John 11:26 (ਯੂਹੰਨਾ ੧੧:੨੬)
(parallel missing)
ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?” (aiōn )
John 12:25 (ਯੂਹੰਨਾ ੧੨:੨੫)
(parallel missing)
ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। (aiōnios )
John 12:34 (ਯੂਹੰਨਾ ੧੨:੩੪)
(parallel missing)
ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?” (aiōn )
John 12:50 (ਯੂਹੰਨਾ ੧੨:੫੦)
(parallel missing)
ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।” (aiōnios )
John 13:8 (ਯੂਹੰਨਾ ੧੩:੮)
(parallel missing)
ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।” (aiōn )
John 14:16 (ਯੂਹੰਨਾ ੧੪:੧੬)
(parallel missing)
ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ। (aiōn )
John 17:2 (ਯੂਹੰਨਾ ੧੭:੨)
(parallel missing)
ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ। (aiōnios )
John 17:3 (ਯੂਹੰਨਾ ੧੭:੩)
(parallel missing)
ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ। (aiōnios )
Acts 2:27 (ਰਸੂਲਾਂ ਦੇ ਕਰਤੱਬ ੨:੨੭)
(parallel missing)
ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ। (Hadēs )
Acts 2:31 (ਰਸੂਲਾਂ ਦੇ ਕਰਤੱਬ ੨:੩੧)
(parallel missing)
ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ। (Hadēs )
Acts 3:21 (ਰਸੂਲਾਂ ਦੇ ਕਰਤੱਬ ੩:੨੧)
(parallel missing)
ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ। (aiōn )
Acts 13:46 (ਰਸੂਲਾਂ ਦੇ ਕਰਤੱਬ ੧੩:੪੬)
(parallel missing)
ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ। (aiōnios )
Acts 13:48 (ਰਸੂਲਾਂ ਦੇ ਕਰਤੱਬ ੧੩:੪੮)
(parallel missing)
ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ। (aiōnios )
Acts 15:18 (ਰਸੂਲਾਂ ਦੇ ਕਰਤੱਬ ੧੫:੧੮)
(parallel missing)
ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ। (aiōn )
Romans 1:20 (ਰੋਮੀਆਂ ਨੂੰ ੧:੨੦)
(parallel missing)
ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ। (aïdios )
Romans 1:25 (ਰੋਮੀਆਂ ਨੂੰ ੧:੨੫)
(parallel missing)
ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ। (aiōn )
Romans 2:7 (ਰੋਮੀਆਂ ਨੂੰ ੨:੭)
(parallel missing)
ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ। (aiōnios )
Romans 5:21 (ਰੋਮੀਆਂ ਨੂੰ ੫:੨੧)
(parallel missing)
ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ। (aiōnios )
Romans 6:22 (ਰੋਮੀਆਂ ਨੂੰ ੬:੨੨)
(parallel missing)
ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ। (aiōnios )
Romans 6:23 (ਰੋਮੀਆਂ ਨੂੰ ੬:੨੩)
(parallel missing)
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ। (aiōnios )
Romans 9:5 (ਰੋਮੀਆਂ ਨੂੰ ੯:੫)
(parallel missing)
ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ! (aiōn )
Romans 10:7 (ਰੋਮੀਆਂ ਨੂੰ ੧੦:੭)
(parallel missing)
ਜਾਂ ਪਤਾਲ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਉਣ ਲਈ? (Abyssos )
Romans 11:32 (ਰੋਮੀਆਂ ਨੂੰ ੧੧:੩੨)
(parallel missing)
ਸੋ ਪਰਮੇਸ਼ੁਰ ਨੇ ਸਾਰਿਆਂ ਨੂੰ ਇੱਕ ਸੰਗ ਕਰਕੇ ਅਣ-ਆਗਿਆਕਾਰੀ ਦੇ ਬੰਧਨ ਵਿੱਚ ਜਾਣ ਦਿੱਤਾ ਤਾਂ ਜੋ ਉਹ ਸਭ ਦੇ ਉੱਤੇ ਦਯਾ ਕਰੇ। (eleēsē )
Romans 11:36 (ਰੋਮੀਆਂ ਨੂੰ ੧੧:੩੬)
(parallel missing)
ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
Romans 12:2 (ਰੋਮੀਆਂ ਨੂੰ ੧੨:੨)
(parallel missing)
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ। (aiōn )
Romans 16:25 (ਰੋਮੀਆਂ ਨੂੰ ੧੬:੨੫)
(parallel missing)
ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। (aiōnios )
Romans 16:26 (ਰੋਮੀਆਂ ਨੂੰ ੧੬:੨੬)
(parallel missing)
ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। (aiōnios )
Romans 16:27 (ਰੋਮੀਆਂ ਨੂੰ ੧੬:੨੭)
(parallel missing)
ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ! (aiōn )
1-Corinthians 1:20 (1 ਕੁਰਿੰਥੀਆਂ ਨੂੰ ੧:੨੦)
(parallel missing)
ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?। (aiōn )
1-Corinthians 2:6 (1 ਕੁਰਿੰਥੀਆਂ ਨੂੰ ੨:੬)
(parallel missing)
ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। (aiōn )
1-Corinthians 2:7 (1 ਕੁਰਿੰਥੀਆਂ ਨੂੰ ੨:੭)
(parallel missing)
ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। (aiōn )
1-Corinthians 2:8 (1 ਕੁਰਿੰਥੀਆਂ ਨੂੰ ੨:੮)
(parallel missing)
ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। (aiōn )
1-Corinthians 3:18 (1 ਕੁਰਿੰਥੀਆਂ ਨੂੰ ੩:੧੮)
(parallel missing)
ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ। (aiōn )
1-Corinthians 8:13 (1 ਕੁਰਿੰਥੀਆਂ ਨੂੰ ੮:੧੩)
(parallel missing)
ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ। (aiōn )
1-Corinthians 10:11 (1 ਕੁਰਿੰਥੀਆਂ ਨੂੰ ੧੦:੧੧)
(parallel missing)
ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ। (aiōn )
1-Corinthians 15:55 (1 ਕੁਰਿੰਥੀਆਂ ਨੂੰ ੧੫:੫੫)
(parallel missing)
ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?। (Hadēs )
2-Corinthians 4:4 (2 ਕੁਰਿੰਥੀਆਂ ਨੂੰ ੪:੪)
(parallel missing)
ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। (aiōn )
2-Corinthians 4:17 (2 ਕੁਰਿੰਥੀਆਂ ਨੂੰ ੪:੧੭)
(parallel missing)
ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। (aiōnios )
2-Corinthians 4:18 (2 ਕੁਰਿੰਥੀਆਂ ਨੂੰ ੪:੧੮)
(parallel missing)
ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ। (aiōnios )
2-Corinthians 5:1 (2 ਕੁਰਿੰਥੀਆਂ ਨੂੰ ੫:੧)
(parallel missing)
ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ। (aiōnios )
2-Corinthians 9:9 (2 ਕੁਰਿੰਥੀਆਂ ਨੂੰ ੯:੯)
(parallel missing)
ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ । (aiōn )
2-Corinthians 11:31 (2 ਕੁਰਿੰਥੀਆਂ ਨੂੰ ੧੧:੩੧)
(parallel missing)
ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ। (aiōn )
Galatians 1:4 (ਗਲਾਤਿਯਾ ਨੂੰ ੧:੪)
(parallel missing)
ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ। (aiōn )
Galatians 1:5 (ਗਲਾਤਿਯਾ ਨੂੰ ੧:੫)
(parallel missing)
ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
Galatians 6:8 (ਗਲਾਤਿਯਾ ਨੂੰ ੬:੮)
(parallel missing)
ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ। (aiōnios )
Ephesians 1:21 (ਅਫ਼ਸੀਆਂ ਨੂੰ ੧:੨੧)
(parallel missing)
ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! (aiōn )
Ephesians 2:2 (ਅਫ਼ਸੀਆਂ ਨੂੰ ੨:੨)
(parallel missing)
ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ! (aiōn )
Ephesians 2:7 (ਅਫ਼ਸੀਆਂ ਨੂੰ ੨:੭)
(parallel missing)
ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! (aiōn )
Ephesians 3:9 (ਅਫ਼ਸੀਆਂ ਨੂੰ ੩:੯)
(parallel missing)
ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! (aiōn )
Ephesians 3:11 (ਅਫ਼ਸੀਆਂ ਨੂੰ ੩:੧੧)
(parallel missing)
ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ! (aiōn )
Ephesians 3:21 (ਅਫ਼ਸੀਆਂ ਨੂੰ ੩:੨੧)
(parallel missing)
ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। (aiōn )
Ephesians 6:12 (ਅਫ਼ਸੀਆਂ ਨੂੰ ੬:੧੨)
(parallel missing)
ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। (aiōn )
Philippians 4:20 (ਫਿਲਿੱਪੀਆਂ ਨੂੰ ੪:੨੦)
(parallel missing)
ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
Colossians 1:26 (ਕੁਲੁੱਸੀਆਂ ਨੂੰ ੧:੨੬)
(parallel missing)
ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ। (aiōn )
2-Thessalonians 1:9 (2 ਥੱਸਲੁਨੀਕੀਆ ਨੂੰ ੧:੯)
(parallel missing)
ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ। (aiōnios )
2-Thessalonians 2:16 (2 ਥੱਸਲੁਨੀਕੀਆ ਨੂੰ ੨:੧੬)
(parallel missing)
ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ। (aiōnios )
1-Timothy 1:16 (1 ਤਿਮੋਥਿਉਸ ੧:੧੬)
(parallel missing)
ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ। (aiōnios )
1-Timothy 1:17 (1 ਤਿਮੋਥਿਉਸ ੧:੧੭)
(parallel missing)
ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ। (aiōn )
1-Timothy 6:12 (1 ਤਿਮੋਥਿਉਸ ੬:੧੨)
(parallel missing)
ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ। (aiōnios )
1-Timothy 6:16 (1 ਤਿਮੋਥਿਉਸ ੬:੧੬)
(parallel missing)
ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ। (aiōnios )
1-Timothy 6:17 (1 ਤਿਮੋਥਿਉਸ ੬:੧੭)
(parallel missing)
ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ। (aiōn )
2-Timothy 1:9 (2 ਤਿਮੋਥਿਉਸ ੧:੯)
(parallel missing)
ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ। (aiōnios )
2-Timothy 2:10 (2 ਤਿਮੋਥਿਉਸ ੨:੧੦)
(parallel missing)
ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ। (aiōnios )
2-Timothy 4:10 (2 ਤਿਮੋਥਿਉਸ ੪:੧੦)
(parallel missing)
ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥਸਲੁਨੀਕੇ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ। (aiōn )
2-Timothy 4:18 (2 ਤਿਮੋਥਿਉਸ ੪:੧੮)
(parallel missing)
ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
Titus 1:2 (ਤੀਤੁਸ ਨੂੰ ੧:੨)
(parallel missing)
ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ। (aiōnios )
Titus 2:12 (ਤੀਤੁਸ ਨੂੰ ੨:੧੨)
(parallel missing)
ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ। (aiōn )
Titus 3:7 (ਤੀਤੁਸ ਨੂੰ ੩:੭)
(parallel missing)
ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ। (aiōnios )
Philemon 1:15 (ਫਿਲੇਮੋਨ ਨੂੰ ੧:੧੫)
(parallel missing)
ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ। (aiōnios )
Hebrews 1:2 (ਇਬਰਾਨੀਆਂ ਨੂੰ ੧:੨)
(parallel missing)
ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। (aiōn )
Hebrews 1:8 (ਇਬਰਾਨੀਆਂ ਨੂੰ ੧:੮)
(parallel missing)
ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ, (aiōn )
Hebrews 5:6 (ਇਬਰਾਨੀਆਂ ਨੂੰ ੫:੬)
(parallel missing)
ਜਿਵੇਂ ਉਹ ਇੱਕ ਹੋਰ ਥਾਂ ਵਿੱਚ ਆਖਦਾ ਹੈ ਕਿ ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ। (aiōn )
Hebrews 5:9 (ਇਬਰਾਨੀਆਂ ਨੂੰ ੫:੯)
(parallel missing)
ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ। (aiōnios )
Hebrews 6:2 (ਇਬਰਾਨੀਆਂ ਨੂੰ ੬:੨)
(parallel missing)
ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ। (aiōnios )
Hebrews 6:5 (ਇਬਰਾਨੀਆਂ ਨੂੰ ੬:੫)
(parallel missing)
ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ (aiōn )
Hebrews 6:20 (ਇਬਰਾਨੀਆਂ ਨੂੰ ੬:੨੦)
(parallel missing)
ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ। (aiōn )
Hebrews 7:17 (ਇਬਰਾਨੀਆਂ ਨੂੰ ੭:੧੭)
(parallel missing)
ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ। (aiōn )
Hebrews 7:21 (ਇਬਰਾਨੀਆਂ ਨੂੰ ੭:੨੧)
(parallel missing)
ਪਰ ਇਹ ਸਹੁੰ ਖਾਣ ਨਾਲ ਉਸ ਤੋਂ ਬਣਿਆ ਜਿਸ ਨੇ ਉਸ ਨੂੰ ਆਖਿਆ, ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। (aiōn )
Hebrews 7:24 (ਇਬਰਾਨੀਆਂ ਨੂੰ ੭:੨੪)
(parallel missing)
ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ। (aiōn )
Hebrews 7:28 (ਇਬਰਾਨੀਆਂ ਨੂੰ ੭:੨੮)
(parallel missing)
ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। (aiōn )
Hebrews 9:12 (ਇਬਰਾਨੀਆਂ ਨੂੰ ੯:੧੨)
(parallel missing)
ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ। (aiōnios )
Hebrews 9:14 (ਇਬਰਾਨੀਆਂ ਨੂੰ ੯:੧੪)
(parallel missing)
ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ। (aiōnios )
Hebrews 9:15 (ਇਬਰਾਨੀਆਂ ਨੂੰ ੯:੧੫)
(parallel missing)
ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ। (aiōnios )
Hebrews 9:26 (ਇਬਰਾਨੀਆਂ ਨੂੰ ੯:੨੬)
(parallel missing)
ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ। (aiōn )
Hebrews 11:3 (ਇਬਰਾਨੀਆਂ ਨੂੰ ੧੧:੩)
(parallel missing)
ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ। (aiōn )
Hebrews 13:8 (ਇਬਰਾਨੀਆਂ ਨੂੰ ੧੩:੮)
(parallel missing)
ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ। (aiōn )
Hebrews 13:20 (ਇਬਰਾਨੀਆਂ ਨੂੰ ੧੩:੨੦)
(parallel missing)
ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ (aiōnios )
Hebrews 13:21 (ਇਬਰਾਨੀਆਂ ਨੂੰ ੧੩:੨੧)
(parallel missing)
ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ। (aiōn )
James 3:6 (ਯਾਕੂਬ ੩:੬)
(parallel missing)
ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ! (Geenna )
1-Peter 1:23 (1 ਪਤਰਸ ੧:੨੩)
(parallel missing)
ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ। (aiōn )
1-Peter 1:25 (1 ਪਤਰਸ ੧:੨੫)
(parallel missing)
ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ। ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ। (aiōn )
1-Peter 4:11 (1 ਪਤਰਸ ੪:੧੧)
(parallel missing)
ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ। (aiōn )
1-Peter 5:10 (1 ਪਤਰਸ ੫:੧੦)
(parallel missing)
ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ (aiōnios )
1-Peter 5:11 (1 ਪਤਰਸ ੫:੧੧)
(parallel missing)
ਪਰਾਕਰਮ ਜੁੱਗੋ-ਜੁੱਗ ਉਸਦਾ ਹੋਵੇ। ਆਮੀਨ। (aiōn )
2-Peter 1:11 (2 ਪਤਰਸ ੧:੧੧)
(parallel missing)
ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ। (aiōnios )
2-Peter 2:4 (2 ਪਤਰਸ ੨:੪)
(parallel missing)
ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ। (Tartaroō )
2-Peter 3:18 (2 ਪਤਰਸ ੩:੧੮)
(parallel missing)
ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ। (aiōn )
1-John 1:2 (1 ਯੂਹੰਨਾ ੧:੨)
(parallel missing)
ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। (aiōnios )
1-John 2:17 (1 ਯੂਹੰਨਾ ੨:੧੭)
(parallel missing)
ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ। (aiōn )
1-John 2:25 (1 ਯੂਹੰਨਾ ੨:੨੫)
(parallel missing)
ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ। (aiōnios )
1-John 3:15 (1 ਯੂਹੰਨਾ ੩:੧੫)
(parallel missing)
ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ। (aiōnios )
1-John 5:11 (1 ਯੂਹੰਨਾ ੫:੧੧)
(parallel missing)
ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। (aiōnios )
1-John 5:13 (1 ਯੂਹੰਨਾ ੫:੧੩)
(parallel missing)
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ। (aiōnios )
1-John 5:20 (1 ਯੂਹੰਨਾ ੫:੨੦)
(parallel missing)
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ। (aiōnios )
2-John 1:2 (2 ਯੂਹੰਨਾ ੧:੨)
(parallel missing)
ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ। (aiōn )
Jude 1:6 (ਯਹੂਦਾਹ ੧:੬)
(parallel missing)
ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। (aïdios )
Jude 1:7 (ਯਹੂਦਾਹ ੧:੭)
(parallel missing)
ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। (aiōnios )
Jude 1:13 (ਯਹੂਦਾਹ ੧:੧੩)
(parallel missing)
ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ। (aiōn )
Jude 1:21 (ਯਹੂਦਾਹ ੧:੨੧)
(parallel missing)
ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ। (aiōnios )
Jude 1:25 (ਯਹੂਦਾਹ ੧:੨੫)
(parallel missing)
ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ। (aiōn )
Revelation 1:6 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੧:੬)
(parallel missing)
ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ। (aiōn )
Revelation 1:18 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੧:੧੮)
(parallel missing)
ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ। (aiōn , Hadēs )
Revelation 4:9 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੪:੯)
(parallel missing)
ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ (aiōn )
Revelation 4:10 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੪:੧੦)
(parallel missing)
ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ (aiōn )
Revelation 5:13 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੫:੧੩)
(parallel missing)
ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ! (aiōn )
Revelation 6:8 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੬:੮)
(parallel missing)
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ। (Hadēs )
Revelation 7:12 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੭:੧੨)
(parallel missing)
ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ। (aiōn )
Revelation 9:1 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੯:੧)
(parallel missing)
ਪੰਜਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਸਵਰਗ ਤੋਂ ਧਰਤੀ ਉੱਤੇ ਡਿੱਗਦਾ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੀ ਕੁੰਜੀ ਉਹ ਨੂੰ ਦਿੱਤੀ ਗਈ। (Abyssos )
Revelation 9:2 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੯:੨)
(parallel missing)
ਉਹ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਗੂੰ ਉੱਠਿਆ ਅਤੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ। (Abyssos )
Revelation 9:11 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੯:੧੧)
(parallel missing)
ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ। ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ। (Abyssos )
Revelation 10:6 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੧੦:੬)
(parallel missing)
ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ! (aiōn )
Revelation 11:7 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੧੧:੭)
(parallel missing)
ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ। (Abyssos )
Revelation 11:15 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੧੧:੧੫)
(parallel missing)
ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ! (aiōn )
Revelation 14:6 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੧੪:੬)
(parallel missing)
ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ। (aiōnios )
Revelation 14:11 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੧੪:੧੧)
(parallel missing)
ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ। (aiōn )
Revelation 15:7 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੧੫:੭)
(parallel missing)
ਅਤੇ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਉਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ-ਜੁੱਗ ਜਿਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ। (aiōn )
Revelation 17:8 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੧੭:੮)
(parallel missing)
ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ। (Abyssos )
Revelation 19:3 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੧੯:੩)
(parallel missing)
ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ! (aiōn )
Revelation 19:20 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੧੯:੨੦)
(parallel missing)
ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ! (Limnē Pyr )
Revelation 20:1 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੨੦:੧)
(parallel missing)
ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ। (Abyssos )
Revelation 20:3 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੨੦:੩)
(parallel missing)
ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ। (Abyssos )
Revelation 20:10 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੨੦:੧੦)
(parallel missing)
ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ। (aiōn , Limnē Pyr )
Revelation 20:13 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੨੦:੧੩)
(parallel missing)
ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ। (Hadēs )
Revelation 20:14 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੨੦:੧੪)
(parallel missing)
ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ। (Hadēs , Limnē Pyr )
Revelation 20:15 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੨੦:੧੫)
(parallel missing)
ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ। (Limnē Pyr )
Revelation 21:8 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੨੧:੮)
(parallel missing)
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ। (Limnē Pyr )
Revelation 22:5 (ਯੂਹੰਨਾ ਦੇ ਪਰਕਾਸ਼ ਦੀ ਪੋਥੀ ੨੨:੫)
(parallel missing)
ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ। (aiōn )